logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪਟਿਆਲਾ ਜ਼ਿਲ੍ਹੇ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰ ਆਪਣੇ ਗਣਨਾ ਫਾਰਮ ਭਰ ਅਤੇ ਜਮ੍ਹਾਂ ਕਰਵਾ ਸਕਣਗੇ। ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਐਸ.ਆਈ.ਆਰ. ਤਹਿਤ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਦਾ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਉਹ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰਨ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ। ਇਸ ਸਾਰੀ ਪ੍ਰਕਿਰਿਆ ਦੌਰਾਨ ਵੋਟਰਾਂ ਦੀ ਸਹਾਇਤਾ ਲਈ ਬੂਥ ਲੈਵਲ ਅਫਸਰ (ਬੀਐਲਓ) ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ, ਤਾਂ ਜੋ ਲੋਕਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।

10 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
10 hrs ago
b37c3fe8-34e7-4fbe-ad4b-ea3ae47e03d5

ਪਟਿਆਲਾ ਜ਼ਿਲ੍ਹੇ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵਿਸ਼ੇਸ਼ ਸਪੈਸ਼ਲ ਇੰਟੈਂਸਿਵ ਰਵੀਜਨ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਲੱਗਣ ਵਾਲੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰ ਆਪਣੇ ਗਣਨਾ ਫਾਰਮ ਭਰ ਅਤੇ ਜਮ੍ਹਾਂ ਕਰਵਾ ਸਕਣਗੇ। ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਐਸ.ਆਈ.ਆਰ. ਤਹਿਤ ਗਣਨਾ ਫ਼ਾਰਮ ਭਰਨ ਦੀ ਪ੍ਰਕਿਰਿਆ ਦਾ ਕਾਰਜ 24 ਜੁਲਾਈ ਤੱਕ ਜਾਰੀ ਰਹੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੋਟਰ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਉਹ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰਨ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵੋਟਰ ਦਾ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਨਾਗਰਿਕਾਂ ਦੀ ਸਰਗਰਮ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ। ਇਸ ਸਾਰੀ ਪ੍ਰਕਿਰਿਆ ਦੌਰਾਨ ਵੋਟਰਾਂ ਦੀ ਸਹਾਇਤਾ ਲਈ ਬੂਥ ਲੈਵਲ ਅਫਸਰ (ਬੀਐਲਓ) ਸਾਰੇ ਨਿਰਧਾਰਤ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ, ਤਾਂ ਜੋ ਲੋਕਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ।

More news from Sangrur and nearby areas
  • ਬਾਊਂਸਰ ਦੀ ਜ਼ਿੰਦਗੀ ਕਾਫ਼ੀ ਅਨੁਸ਼ਾਸਨ, ਸਬਰ ਅਤੇ ਜੋਖਮ ਵਾਲੀ ਹੁੰਦੀ ਹੈ। ਉਨ੍ਹਾਂ ਦਾ ਮੁੱਖ ਕੰਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ, ਭੀੜ ਨੂੰ ਕੰਟਰੋਲ ਕਰਨਾ ਅਤੇ ਕਿਸੇ ਵੀ ਗੜਬੜ ਨੂੰ ਸ਼ਾਂਤੀ ਨਾਲ ਸੰਭਾਲਣਾ ਹੁੰਦਾ ਹੈ। ਆਮ ਤੌਰ 'ਤੇ ਇੱਕ ਬਾਊਂਸਰ ਦੀ ਕਮਾਈ ਇਸ ਗੱਲ 'ਤੇ ਨਿਰਭਰ ਕਰਦੀ ਹੈ ਕਿ ਉਹ ਕਿੱਥੇ ਕੰਮ ਕਰ ਰਿਹਾ ਹੈ ਅਤੇ ਕਿਸ ਤਰ੍ਹਾਂ ਦੀ ਡਿਊਟੀ ਕਰ ਰਿਹਾ ਹੈ। ਕਮਾਈ ਦੇ ਵੱਖ-ਵੱਖ ਪੱਧਰਾਂ ਅਨੁਸਾਰ, ਕਿਸੇ ਆਮ ਇਵੈਂਟ ਜਾਂ ਵਿਆਹ ਵਿੱਚ ਕੰਮ ਕਰਨ ਲਈ ਲਗਭਗ ₹800–₹2,500 ਪ੍ਰਤੀ ਦਿਨ ਮਿਲਦੇ ਹਨ। ਕਲੱਬ, ਬਾਰ ਜਾਂ ਹੋਟਲ ਵਿੱਚ ਇਹ ਕਮਾਈ ਲਗਭਗ ₹15,000–₹35,000 ਪ੍ਰਤੀ ਮਹੀਨਾ ਹੁੰਦੀ ਹੈ, ਜਿੱਥੇ ਕਈ ਥਾਵਾਂ 'ਤੇ ਡਿਊਟੀ ਦੇ ਹਿਸਾਬ ਨਾਲ ਵੀ ਭੁਗਤਾਨ ਕੀਤਾ ਜਾਂਦਾ ਹੈ। ਦਿੱਲੀ, ਮੁੰਬਈ ਅਤੇ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਵੀਆਈਪੀ (VIP) ਜਾਂ ਸੈਲੀਬ੍ਰਿਟੀ ਸੁਰੱਖਿਆ ਲਈ ਤਜਰਬੇ ਅਤੇ ਕੰਮ ਦੇ ਅਨੁਸਾਰ ਇੱਕ ਦਿਨ ਦੇ ₹3,000–₹10,000 ਜਾਂ ਇਸ ਤੋਂ ਵੀ ਵੱਧ ਦਿੱਤੇ ਜਾਂਦੇ ਹਨ। ਜੇਕਰ ਕਿਸੇ ਕੋਲ ਚੰਗੀ ਫਿਟਨੈੱਸ, ਤਜਰਬਾ ਅਤੇ ਸੁਰੱਖਿਆ ਦੀ ਟ੍ਰੇਨਿੰਗ ਹੋਵੇ, ਤਾਂ ਉਸ ਨੂੰ ਵਧੀਆ ਮੌਕੇ ਅਤੇ ਵਧੇਰੇ ਤਨਖਾਹ ਮਿਲ ਸਕਦੀ ਹੈ।
    1
    ਬਾਊਂਸਰ ਦੀ ਜ਼ਿੰਦਗੀ ਕਾਫ਼ੀ ਅਨੁਸ਼ਾਸਨ, ਸਬਰ ਅਤੇ ਜੋਖਮ ਵਾਲੀ ਹੁੰਦੀ ਹੈ। ਉਨ੍ਹਾਂ ਦਾ ਮੁੱਖ ਕੰਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ, ਭੀੜ ਨੂੰ ਕੰਟਰੋਲ ਕਰਨਾ ਅਤੇ ਕਿਸੇ ਵੀ ਗੜਬੜ ਨੂੰ ਸ਼ਾਂਤੀ ਨਾਲ ਸੰਭਾਲਣਾ ਹੁੰਦਾ ਹੈ। ਆਮ ਤੌਰ 'ਤੇ ਇੱਕ ਬਾਊਂਸਰ ਦੀ ਕਮਾਈ ਇਸ ਗੱਲ 'ਤੇ ਨਿਰਭਰ ਕਰਦੀ ਹੈ ਕਿ ਉਹ ਕਿੱਥੇ ਕੰਮ ਕਰ ਰਿਹਾ ਹੈ ਅਤੇ ਕਿਸ ਤਰ੍ਹਾਂ ਦੀ ਡਿਊਟੀ ਕਰ ਰਿਹਾ ਹੈ।

ਕਮਾਈ ਦੇ ਵੱਖ-ਵੱਖ ਪੱਧਰਾਂ ਅਨੁਸਾਰ, ਕਿਸੇ ਆਮ ਇਵੈਂਟ ਜਾਂ ਵਿਆਹ ਵਿੱਚ ਕੰਮ ਕਰਨ ਲਈ ਲਗਭਗ ₹800–₹2,500 ਪ੍ਰਤੀ ਦਿਨ ਮਿਲਦੇ ਹਨ। ਕਲੱਬ, ਬਾਰ ਜਾਂ ਹੋਟਲ ਵਿੱਚ ਇਹ ਕਮਾਈ ਲਗਭਗ ₹15,000–₹35,000 ਪ੍ਰਤੀ ਮਹੀਨਾ ਹੁੰਦੀ ਹੈ, ਜਿੱਥੇ ਕਈ ਥਾਵਾਂ 'ਤੇ ਡਿਊਟੀ ਦੇ ਹਿਸਾਬ ਨਾਲ ਵੀ ਭੁਗਤਾਨ ਕੀਤਾ ਜਾਂਦਾ ਹੈ। ਦਿੱਲੀ, ਮੁੰਬਈ ਅਤੇ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਵੀਆਈਪੀ (VIP) ਜਾਂ ਸੈਲੀਬ੍ਰਿਟੀ ਸੁਰੱਖਿਆ ਲਈ ਤਜਰਬੇ ਅਤੇ ਕੰਮ ਦੇ ਅਨੁਸਾਰ ਇੱਕ ਦਿਨ ਦੇ ₹3,000–₹10,000 ਜਾਂ ਇਸ ਤੋਂ ਵੀ ਵੱਧ ਦਿੱਤੇ ਜਾਂਦੇ ਹਨ। ਜੇਕਰ ਕਿਸੇ ਕੋਲ ਚੰਗੀ ਫਿਟਨੈੱਸ, ਤਜਰਬਾ ਅਤੇ ਸੁਰੱਖਿਆ ਦੀ ਟ੍ਰੇਨਿੰਗ ਹੋਵੇ, ਤਾਂ ਉਸ ਨੂੰ ਵਧੀਆ ਮੌਕੇ ਅਤੇ ਵਧੇਰੇ ਤਨਖਾਹ ਮਿਲ ਸਕਦੀ ਹੈ।
    user_Harmesh kumar
    Harmesh kumar
    Photographer Sunam, Sangrur•
    50 min ago
  • ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਐਸਆਈਆਰ ਨੂੰ ਲੈ ਕੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
    1
    ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਐਸਆਈਆਰ ਨੂੰ ਲੈ ਕੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    8 hrs ago
  • ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿੱਚ ਜਸਵੰਤ ਸਿੰਘ ਕਲਦਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਮਰਥਨ ਜੁਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਪੋਸਟ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ।
    1
    ਸੰਗਰੂਰ ਜ਼ਿਲ੍ਹੇ ਦੇ ਧੂਰੀ ਖੇਤਰ ਵਿੱਚ ਜਸਵੰਤ ਸਿੰਘ ਕਲਦਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਸਮਰਥਨ ਜੁਟਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਸ ਪੋਸਟ ਨੂੰ ਵੱਧ ਤੋਂ ਵੱਧ ਲਾਈਕ ਅਤੇ ਸ਼ੇਅਰ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਨਸਾਫ਼ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ।
    user_Jagga Singh
    Jagga Singh
    ਧੂਰੀ, ਸੰਗਰੂਰ, ਪੰਜਾਬ•
    14 hrs ago
  • ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਅਹਿਮ ਜਾਣਕਾਰੀ ਖੰਨਾ ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਵੱਲੋਂ ਸਾਂਝੀ ਕੀਤੀ ਗਈ ਹੈ।
    1
    ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਅਹਿਮ ਜਾਣਕਾਰੀ ਖੰਨਾ ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਵੱਲੋਂ ਸਾਂਝੀ ਕੀਤੀ ਗਈ ਹੈ।
    user_BNN Best News Network
    BNN Best News Network
    Local News Reporter Khanna, Ludhiana•
    5 hrs ago
  • ਪੰਜਾਬ ਸਰਕਾਰ ਨੇ ਸੂਬੇ ਦੀ ਜਨਤਕ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਲਗਭਗ 700 ਨਵੀਆਂ ਬੱਸਾਂ ਖਰੀਦਣ ਦਾ ਫ਼ੈਸਲਾ ਕੀਤਾ ਹੈ। ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਸ ਖਰੀਦ ਲਈ ਜਾਰੀ ਕੀਤੀ ਗਈ ਟੈਂਡਰ ਪ੍ਰਕਿਰਿਆ ਵਿੱਚ ਟਾਟਾ ਮੋਟਰਜ਼ ਅਤੇ ਅਸ਼ੋਕ ਲੇਲੈਂਡ ਨੇ ਹਿੱਸਾ ਲਿਆ ਸੀ, ਜਿਸ ਵਿੱਚੋਂ ਅਸ਼ੋਕ ਲੇਲੈਂਡ ਨੂੰ ਟੈਂਡਰ ਅਲਾਟ ਕੀਤਾ ਗਿਆ ਹੈ। ਮੰਤਰੀ ਨੇ ਦੱਸਿਆ ਕਿ ਇਹ ਨਵੀਆਂ ਬੱਸਾਂ ਆਧੁਨਿਕ ਤਕਨਾਲੋਜੀ ਨਾਲ ਲੈਸ ਹੋਣਗੀਆਂ। ਹਰ ਬੱਸ ਵਿੱਚ ਅੰਦਰੂਨੀ ਅਤੇ ਬਾਹਰੀ ਸੀਸੀਟੀਵੀ (CCTV) ਕੈਮਰੇ, ਜੀਪੀਐਸ (GPS) ਆਧਾਰਿਤ ਰੀਅਲ-ਟਾਈਮ ਟ੍ਰੈਕਿੰਗ ਸਿਸਟਮ ਅਤੇ ਹੋਰ ਡਿਜ਼ਿਟਲ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਤਾਂ ਜੋ ਬੱਸਾਂ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ। ਇਸ ਦੇ ਨਾਲ ਹੀ, ਸਰਕਾਰ ਨੇ ਟਿਕਟਿੰਗ ਪ੍ਰਣਾਲੀ ਨੂੰ ਵੀ ਪੂਰੀ ਤਰ੍ਹਾਂ ਡਿਜ਼ਿਟਲ ਬਣਾ ਦਿੱਤਾ ਹੈ, ਜਿਸ ਨਾਲ ਯਾਤਰੀ ਘਰ ਬੈਠੇ ਹੀ ਆਨਲਾਈਨ ਟਿਕਟ ਬੁੱਕ ਕਰ ਸਕਣਗੇ ਅਤੇ ਡਿਜ਼ਿਟਲ ਭੁਗਤਾਨ ਰਾਹੀਂ ਆਸਾਨੀ ਨਾਲ ਸਫ਼ਰ ਕਰ ਸਕਣਗੇ। ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਸਰਕਾਰ ਦੇ ਜਨਤਕ ਬੱਸ ਬੇੜੇ ਦੀ ਕੁੱਲ ਗਿਣਤੀ 3,546 ਹੋ ਜਾਵੇਗੀ। ਉਨ੍ਹਾਂ ਅਨੁਸਾਰ, ਸਰਕਾਰੀ ਬੱਸ ਬੇੜੇ ਵਿੱਚ ਕਰੀਬ 56 ਫ਼ੀਸਦੀ ਦਾ ਵਾਧਾ ਦਰਜ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਪਹਿਲਾਂ ਨਾਲੋਂ ਬਿਹਤਰ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਮਿਲਣ ਦੀ ਉਮੀਦ ਹੈ।
    1
    ਪੰਜਾਬ ਸਰਕਾਰ ਨੇ ਸੂਬੇ ਦੀ ਜਨਤਕ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਲਗਭਗ 700 ਨਵੀਆਂ ਬੱਸਾਂ ਖਰੀਦਣ ਦਾ ਫ਼ੈਸਲਾ ਕੀਤਾ ਹੈ। ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਸ ਖਰੀਦ ਲਈ ਜਾਰੀ ਕੀਤੀ ਗਈ ਟੈਂਡਰ ਪ੍ਰਕਿਰਿਆ ਵਿੱਚ ਟਾਟਾ ਮੋਟਰਜ਼ ਅਤੇ ਅਸ਼ੋਕ ਲੇਲੈਂਡ ਨੇ ਹਿੱਸਾ ਲਿਆ ਸੀ, ਜਿਸ ਵਿੱਚੋਂ ਅਸ਼ੋਕ ਲੇਲੈਂਡ ਨੂੰ ਟੈਂਡਰ ਅਲਾਟ ਕੀਤਾ ਗਿਆ ਹੈ।

ਮੰਤਰੀ ਨੇ ਦੱਸਿਆ ਕਿ ਇਹ ਨਵੀਆਂ ਬੱਸਾਂ ਆਧੁਨਿਕ ਤਕਨਾਲੋਜੀ ਨਾਲ ਲੈਸ ਹੋਣਗੀਆਂ। ਹਰ ਬੱਸ ਵਿੱਚ ਅੰਦਰੂਨੀ ਅਤੇ ਬਾਹਰੀ ਸੀਸੀਟੀਵੀ (CCTV) ਕੈਮਰੇ, ਜੀਪੀਐਸ (GPS) ਆਧਾਰਿਤ ਰੀਅਲ-ਟਾਈਮ ਟ੍ਰੈਕਿੰਗ ਸਿਸਟਮ ਅਤੇ ਹੋਰ ਡਿਜ਼ਿਟਲ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਤਾਂ ਜੋ ਬੱਸਾਂ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਸਕੇ। ਇਸ ਦੇ ਨਾਲ ਹੀ, ਸਰਕਾਰ ਨੇ ਟਿਕਟਿੰਗ ਪ੍ਰਣਾਲੀ ਨੂੰ ਵੀ ਪੂਰੀ ਤਰ੍ਹਾਂ ਡਿਜ਼ਿਟਲ ਬਣਾ ਦਿੱਤਾ ਹੈ, ਜਿਸ ਨਾਲ ਯਾਤਰੀ ਘਰ ਬੈਠੇ ਹੀ ਆਨਲਾਈਨ ਟਿਕਟ ਬੁੱਕ ਕਰ ਸਕਣਗੇ ਅਤੇ ਡਿਜ਼ਿਟਲ ਭੁਗਤਾਨ ਰਾਹੀਂ ਆਸਾਨੀ ਨਾਲ ਸਫ਼ਰ ਕਰ ਸਕਣਗੇ।

ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਨਵੀਆਂ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਸਰਕਾਰ ਦੇ ਜਨਤਕ ਬੱਸ ਬੇੜੇ ਦੀ ਕੁੱਲ ਗਿਣਤੀ 3,546 ਹੋ ਜਾਵੇਗੀ। ਉਨ੍ਹਾਂ ਅਨੁਸਾਰ, ਸਰਕਾਰੀ ਬੱਸ ਬੇੜੇ ਵਿੱਚ ਕਰੀਬ 56 ਫ਼ੀਸਦੀ ਦਾ ਵਾਧਾ ਦਰਜ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਪਹਿਲਾਂ ਨਾਲੋਂ ਬਿਹਤਰ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਮਿਲਣ ਦੀ ਉਮੀਦ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    3 hrs ago
  • ਕੋਟਕਪੂਰਾ ਵਿੱਚ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਲੈ ਕੇ ਹਰੀਨੌ ਰੋਡ ਤੱਕ ਸੜਕ ਦਾ ਉਦਘਾਟਨ ਕੀਤਾ ਗਿਆ ਹੈ। ਇਸ ਸੜਕ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਾਰਕਿਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਕਾਕੂ ਸ਼ਰਮਾ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
    1
    ਕੋਟਕਪੂਰਾ ਵਿੱਚ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਲੈ ਕੇ ਹਰੀਨੌ ਰੋਡ ਤੱਕ ਸੜਕ ਦਾ ਉਦਘਾਟਨ ਕੀਤਾ ਗਿਆ ਹੈ। ਇਸ ਸੜਕ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਾਰਕਿਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਕਾਕੂ ਸ਼ਰਮਾ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
    user_BALJINDER BALLI
    BALJINDER BALLI
    ਕੋਟਕਪੂਰਾ, ਫਰੀਦਕੋਟ, ਪੰਜਾਬ•
    5 hrs ago
  • ਸੁਨਾਮ ਊਧਮ ਸਿੰਘ ਵਾਲਾ ਵਿਖੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸਿੱਖ ਇਤਿਹਾਸ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਫ਼ਿਲਮਾਂ ਨੂੰ ਕਥਿਤ ਤੌਰ 'ਤੇ ਵਾਰ-ਵਾਰ ਨਿਸ਼ਾਨਾ ਬਣਾਏ ਜਾਣ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੀਬੀ ਬਿਮਲ ਕੌਰ ਖ਼ਾਲਸਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ "ਚੜ੍ਹਦੀ ਕਲਾ" ਨੂੰ ਰੋਕਿਆ ਗਿਆ ਸੀ ਅਤੇ ਹੁਣ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ "ਸਤਲੁਜ" ਨੂੰ ਵੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਪਣੇ ਬਿਆਨ ਵਿੱਚ ਢੀਂਡਸਾ ਨੇ ਕਿਹਾ ਕਿ ਇਤਿਹਾਸ ਨੂੰ ਦਬਾਉਣ ਦੀ ਹਰ ਕੋਸ਼ਿਸ਼ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਪਰਦੇ ਤੋਂ ਤਾਂ ਹਟਾਇਆ ਜਾ ਸਕਦਾ ਹੈ, ਪਰ ਲੋਕਾਂ ਦੇ ਮਨਾਂ ਅਤੇ ਇਤਿਹਾਸ ਦੇ ਸਫ਼ਿਆਂ ਤੋਂ ਨਹੀਂ ਮਿਟਾਇਆ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਨ੍ਹਾਂ ਸ਼ਖ਼ਸੀਅਤਾਂ ਨੇ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ, ਨਾ ਕਿ ਅਜਿਹੀਆਂ ਰਚਨਾਵਾਂ 'ਤੇ ਪਾਬੰਦੀਆਂ ਲਗਾਈਆਂ ਜਾਣ। ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਪਾਬੰਦੀਆਂ ਤੁਰੰਤ ਵਾਪਸ ਲਵੇ ਤਾਂ ਜੋ ਲੋਕਾਂ ਨੂੰ ਆਪਣੇ ਇਤਿਹਾਸ ਅਤੇ ਇਸ ਨਾਲ ਜੁੜੇ ਤੱਥਾਂ ਨੂੰ ਜਾਣਨ ਅਤੇ ਸਮਝਣ ਦਾ ਪੂਰਾ ਮੌਕਾ ਮਿਲ ਸਕੇ।
    1
    ਸੁਨਾਮ ਊਧਮ ਸਿੰਘ ਵਾਲਾ ਵਿਖੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸਿੱਖ ਇਤਿਹਾਸ ਅਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਫ਼ਿਲਮਾਂ ਨੂੰ ਕਥਿਤ ਤੌਰ 'ਤੇ ਵਾਰ-ਵਾਰ ਨਿਸ਼ਾਨਾ ਬਣਾਏ ਜਾਣ 'ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬੀਬੀ ਬਿਮਲ ਕੌਰ ਖ਼ਾਲਸਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ "ਚੜ੍ਹਦੀ ਕਲਾ" ਨੂੰ ਰੋਕਿਆ ਗਿਆ ਸੀ ਅਤੇ ਹੁਣ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਬਣੀ ਫ਼ਿਲਮ "ਸਤਲੁਜ" ਨੂੰ ਵੀ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆਪਣੇ ਬਿਆਨ ਵਿੱਚ ਢੀਂਡਸਾ ਨੇ ਕਿਹਾ ਕਿ ਇਤਿਹਾਸ ਨੂੰ ਦਬਾਉਣ ਦੀ ਹਰ ਕੋਸ਼ਿਸ਼ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸੱਚ ਨੂੰ ਪਰਦੇ ਤੋਂ ਤਾਂ ਹਟਾਇਆ ਜਾ ਸਕਦਾ ਹੈ, ਪਰ ਲੋਕਾਂ ਦੇ ਮਨਾਂ ਅਤੇ ਇਤਿਹਾਸ ਦੇ ਸਫ਼ਿਆਂ ਤੋਂ ਨਹੀਂ ਮਿਟਾਇਆ ਜਾ ਸਕਦਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿਨ੍ਹਾਂ ਸ਼ਖ਼ਸੀਅਤਾਂ ਨੇ ਮਨੁੱਖੀ ਅਧਿਕਾਰਾਂ ਅਤੇ ਇਨਸਾਫ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ, ਨਾ ਕਿ ਅਜਿਹੀਆਂ ਰਚਨਾਵਾਂ 'ਤੇ ਪਾਬੰਦੀਆਂ ਲਗਾਈਆਂ ਜਾਣ। ਅਕਾਲੀ ਆਗੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਪਾਬੰਦੀਆਂ ਤੁਰੰਤ ਵਾਪਸ ਲਵੇ ਤਾਂ ਜੋ ਲੋਕਾਂ ਨੂੰ ਆਪਣੇ ਇਤਿਹਾਸ ਅਤੇ ਇਸ ਨਾਲ ਜੁੜੇ ਤੱਥਾਂ ਨੂੰ ਜਾਣਨ ਅਤੇ ਸਮਝਣ ਦਾ ਪੂਰਾ ਮੌਕਾ ਮਿਲ ਸਕੇ।
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    9 hrs ago
  • ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    1
    ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.