ਭੁਲੱਥ ’ਚ ਕੋਆਪਰੇਟਿਵ ਸੁਸਾਇਟੀ ਦੇ ਦਫ਼ਤਰ ਦੀ ਨਿਲਾਮੀ ’ਤੇ ਖਹਿਰਾ ਨੇ ਚੁੱਕੇ ਸਵਾਲ ਭੁਲੱਥ: ਭੁਲੱਥ ਵਿੱਚ ਕੋਆਪਰੇਟਿਵ ਸੁਸਾਇਟੀ ਦੇ ਦਫ਼ਤਰ ਦੀ ਹੋਈ ਨਿਲਾਮੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਦੋਸ਼ ਲਗਾਇਆ ਕਿ ਕੋਆਪਰੇਟਿਵ ਸੁਸਾਇਟੀ ਦਾ ਦਫ਼ਤਰ ਕਥਿਤ ਤੌਰ ’ਤੇ ਤਹਿਸੀਲਦਾਰ ਭੁਲੱਥ ਵੱਲੋਂ, ਸੱਤਾ ਧਾਰੀ ਪਾਰਟੀ ਦੇ ਆਗੂ ਨਾਲ ਮਿਲੀਭੁਗਤ ਕਰਕੇ ਮਹਿਜ਼ 55 ਲੱਖ ਰੁਪਏ ਵਿੱਚ ਨਿਲਾਮ ਕਰ ਦਿੱਤਾ ਗਿਆ, ਜਦਕਿ ਉਨ੍ਹਾਂ ਮੁਤਾਬਕ ਇਸ ਜਾਇਦਾਦ ਦੀ ਮਾਰਕੀਟ ਕੀਮਤ ਕਰੀਬ 2.50 ਕਰੋੜ ਰੁਪਏ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਨਿਲਾਮੀ ਦੌਰਾਨ ਕੁਝ ਹੋਰ ਅਸਲ ਬੋਲੀਕਾਰ ਕਰੀਬ ਦੋ ਕਰੋੜ ਰੁਪਏ ਦੀ ਬੋਲੀ ਲਗਾਉਣ ਲਈ ਤਿਆਰ ਸਨ, ਪਰ ਉਨ੍ਹਾਂ ਨੂੰ ਨਿਲਾਮੀ ਵਾਲੀ ਥਾਂ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਐੱਸ.ਐੱਚ.ਓ. ਭੁਲੱਥ ਵੱਲੋਂ ਬੋਲੀਕਾਰਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ, ਜਿਸ ਕਾਰਨ ਨਿਲਾਮੀ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਵਿਧਾਇਕ ਖਹਿਰਾ ਨੇ ਕਿਹਾ ਕਿ ਜੇਕਰ ਦੋ ਕਰੋੜ ਰੁਪਏ ਤੱਕ ਦੀ ਬੋਲੀ ਲਗਾਉਣ ਲਈ ਬੋਲੀਕਾਰ ਤਿਆਰ ਬੈਠੇ ਸਨ ਤਾਂ ਅਜਿਹੀ ਸਥਿਤੀ ਵਿੱਚ ਜਾਇਦਾਦ ਸਿਰਫ਼ 55 ਲੱਖ ਰੁਪਏ ਵਿੱਚ ਨਿਲਾਮ ਹੋਣਾ ਗੰਭੀਰ ਮਾਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਨਿਲਾਮੀ ਨੂੰ ਰੱਦ ਕਰਕੇ ਪੂਰੀ ਪਾਰਦਰਸ਼ਤਾ ਨਾਲ ਦੁਬਾਰਾ ਬੋਲੀ ਕਰਵਾਈ ਜਾਵੇ। ਖਹਿਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਐੱਸ.ਡੀ .ਐੱਮ. ਭੁੱਲਥ ਡੀ. ਸੀ ਕਪੂਰਥਲਾ ਅਤੇ ਕੋਆਪਰੇਟਿਵ ਸੁਸਾਇਟੀ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਜਾਇਦਾਦ ਦੀ ਦੁਬਾਰਾ ਬੋਲੀ ਨਾ ਕਰਵਾਈ ਗਈ ਤਾਂ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਨਗੇ। ਖਹਿਰਾ ਨੇ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੂੰ ਇਸ ਤਰ੍ਹਾਂ ਨਹੀਂ ਲੁੱਟਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਵਿੱਚ ਹੁਣ ਜ਼ਿਆਦਾ ਸਮਾਂ ਨਹੀਂ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਮਾਮਲਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਨਿਲਾਮੀ ਦੀ ਪ੍ਰਕਿਰਿਆ ਦੀ ਸਮੀਖਿਆ ਕਰਨ ਅਤੇ ਜੇਕਰ ਕੋਈ ਬੇਨਿਯਮਤਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਬੰਧੀ ਜਦੋਂ ਐਸਡੀਐਮ ਭੁੱਲਥ ਰੁਪਿੰਦਰ ਪਾਲ ਸਿੰਘ ਨਾਲ ਫੋਨ ਤੇ ਗੱਲ ਕਰਨੀ ਚਾਹੀ ਤਾਂ ਉਹਨਾਂ ਨੇ ਫੋਨ ਬਿਜ਼ੀ ਕਰ ਦਿੱਤਾ ਨਾਇਬ ਤਹਿਸੀਲਦਾਰ ਮੈਡਮ ਸੁਨੀਤਾ ਖਿਲਣ ਨਾਲ ਫੋਨ ਤੇ ਗੱਲ ਕੀਤੀ ਤਾਂ ਉਹਨਾਂ ਨੇ ਕਿਸੇ ਹੋਰ ਲੇਡੀਜ਼ ਕੋਲੋਂ ਫੋਨ ਚੁੱਕਵਾਇਆ, ਉਨ੍ਹਾਂ ਕਿਹਾ ਕਿ ਮੈਡਮ ਅਜੇ ਬਿਜੀ ਹਨ ਬਾਅਦ ਵਿੱਚ ਕਾਲ ਕਰਿਓ
ਭੁਲੱਥ ’ਚ ਕੋਆਪਰੇਟਿਵ ਸੁਸਾਇਟੀ ਦੇ ਦਫ਼ਤਰ ਦੀ ਨਿਲਾਮੀ ’ਤੇ ਖਹਿਰਾ ਨੇ ਚੁੱਕੇ ਸਵਾਲ ਭੁਲੱਥ: ਭੁਲੱਥ ਵਿੱਚ ਕੋਆਪਰੇਟਿਵ ਸੁਸਾਇਟੀ ਦੇ ਦਫ਼ਤਰ ਦੀ ਹੋਈ ਨਿਲਾਮੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਖਹਿਰਾ ਨੇ ਦੋਸ਼ ਲਗਾਇਆ ਕਿ ਕੋਆਪਰੇਟਿਵ ਸੁਸਾਇਟੀ ਦਾ ਦਫ਼ਤਰ ਕਥਿਤ ਤੌਰ ’ਤੇ ਤਹਿਸੀਲਦਾਰ ਭੁਲੱਥ ਵੱਲੋਂ, ਸੱਤਾ ਧਾਰੀ ਪਾਰਟੀ ਦੇ ਆਗੂ ਨਾਲ ਮਿਲੀਭੁਗਤ ਕਰਕੇ ਮਹਿਜ਼ 55 ਲੱਖ ਰੁਪਏ ਵਿੱਚ ਨਿਲਾਮ ਕਰ ਦਿੱਤਾ ਗਿਆ, ਜਦਕਿ ਉਨ੍ਹਾਂ ਮੁਤਾਬਕ ਇਸ ਜਾਇਦਾਦ ਦੀ ਮਾਰਕੀਟ ਕੀਮਤ ਕਰੀਬ 2.50 ਕਰੋੜ ਰੁਪਏ ਹੈ। ਖਹਿਰਾ ਨੇ ਦੋਸ਼ ਲਾਇਆ ਕਿ ਨਿਲਾਮੀ ਦੌਰਾਨ ਕੁਝ ਹੋਰ ਅਸਲ ਬੋਲੀਕਾਰ ਕਰੀਬ ਦੋ ਕਰੋੜ ਰੁਪਏ ਦੀ ਬੋਲੀ ਲਗਾਉਣ ਲਈ ਤਿਆਰ ਸਨ, ਪਰ ਉਨ੍ਹਾਂ ਨੂੰ ਨਿਲਾਮੀ ਵਾਲੀ ਥਾਂ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਐੱਸ.ਐੱਚ.ਓ. ਭੁਲੱਥ ਵੱਲੋਂ
ਬੋਲੀਕਾਰਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ, ਜਿਸ ਕਾਰਨ ਨਿਲਾਮੀ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਵਿਧਾਇਕ ਖਹਿਰਾ ਨੇ ਕਿਹਾ ਕਿ ਜੇਕਰ ਦੋ ਕਰੋੜ ਰੁਪਏ ਤੱਕ ਦੀ ਬੋਲੀ ਲਗਾਉਣ ਲਈ ਬੋਲੀਕਾਰ ਤਿਆਰ ਬੈਠੇ ਸਨ ਤਾਂ ਅਜਿਹੀ ਸਥਿਤੀ ਵਿੱਚ ਜਾਇਦਾਦ ਸਿਰਫ਼ 55 ਲੱਖ ਰੁਪਏ ਵਿੱਚ ਨਿਲਾਮ ਹੋਣਾ ਗੰਭੀਰ ਮਾਮਲਾ ਹੈ। ਉਨ੍ਹਾਂ ਮੰਗ ਕੀਤੀ ਕਿ ਮੌਜੂਦਾ ਨਿਲਾਮੀ ਨੂੰ ਰੱਦ ਕਰਕੇ ਪੂਰੀ ਪਾਰਦਰਸ਼ਤਾ ਨਾਲ ਦੁਬਾਰਾ ਬੋਲੀ ਕਰਵਾਈ ਜਾਵੇ। ਖਹਿਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਐੱਸ.ਡੀ .ਐੱਮ. ਭੁੱਲਥ ਡੀ. ਸੀ ਕਪੂਰਥਲਾ ਅਤੇ ਕੋਆਪਰੇਟਿਵ ਸੁਸਾਇਟੀ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਜਾਇਦਾਦ ਦੀ ਦੁਬਾਰਾ ਬੋਲੀ ਨਾ ਕਰਵਾਈ ਗਈ ਤਾਂ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਨਗੇ। ਖਹਿਰਾ ਨੇ ਸਰਕਾਰ
’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਨੂੰ ਇਸ ਤਰ੍ਹਾਂ ਨਹੀਂ ਲੁੱਟਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਵਿੱਚ ਹੁਣ ਜ਼ਿਆਦਾ ਸਮਾਂ ਨਹੀਂ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਮਾਮਲਿਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਅਤੇ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ, ਨਿਲਾਮੀ ਦੀ ਪ੍ਰਕਿਰਿਆ ਦੀ ਸਮੀਖਿਆ ਕਰਨ ਅਤੇ ਜੇਕਰ ਕੋਈ ਬੇਨਿਯਮਤਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਬੰਧੀ ਜਦੋਂ ਐਸਡੀਐਮ ਭੁੱਲਥ ਰੁਪਿੰਦਰ ਪਾਲ ਸਿੰਘ ਨਾਲ ਫੋਨ ਤੇ ਗੱਲ ਕਰਨੀ ਚਾਹੀ ਤਾਂ ਉਹਨਾਂ ਨੇ ਫੋਨ ਬਿਜ਼ੀ ਕਰ ਦਿੱਤਾ ਨਾਇਬ ਤਹਿਸੀਲਦਾਰ ਮੈਡਮ ਸੁਨੀਤਾ ਖਿਲਣ ਨਾਲ ਫੋਨ ਤੇ ਗੱਲ ਕੀਤੀ ਤਾਂ ਉਹਨਾਂ ਨੇ ਕਿਸੇ ਹੋਰ ਲੇਡੀਜ਼ ਕੋਲੋਂ ਫੋਨ ਚੁੱਕਵਾਇਆ, ਉਨ੍ਹਾਂ ਕਿਹਾ ਕਿ ਮੈਡਮ ਅਜੇ ਬਿਜੀ ਹਨ ਬਾਅਦ ਵਿੱਚ ਕਾਲ ਕਰਿਓ
- 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ1
- Post by Gaurav masih1
- ਬਠਿੰਡਾ ਦੀ ਧਰਤੀ ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਤੇ ਨਵੀਂ ਊਰਜਾ ਦੇਣ ਲਈ ਅਹਿਮ ਮੀਟਿੰਗ ਜੋਗਿੰਦਰ ਕੈਂਥ ਲਹਿਰੀ 25/08/26 ਬਠਿੰਡਾ ਦੀ ਧਰਤੀ ’ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਲਈ ਅਹਿਮ ਸੰਗਠਨਾਤਮਕ ਮੀਟਿੰਗ ਹੋਈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਅਤੇ ਰਾਜਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਜੀ ਸਮੇਤ ਸਮੁੱਚੀ ਲੀਡਰਸ਼ਿਪ ਤੇ ਅਹੁਦੇਦਾਰ ਹਾਜ਼ਿਰ ਸਨ।1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- ਬਟਾਲਾ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਹੋਈ ਅਹਿਮ ਮੀਟਿੰਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਵਿਆਹ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਬਟਾਲਾ ਦੇ ਗੁਰਦੁਆਰਾ ਸਤ ਕਰਤਾਰੀਆਂ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਹੋਈ।1
- नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga1
- ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ।1
- ਪਟਿਆਲਾ ਵਿਖੇ ਭਾਜਪਾ ਦੇ ਕੌਮੇ ਜਨਰਲ ਸਕੱਤਰ ਸੰਗਠਨ ਸ੍ਰੀ ਬੀਐਲ ਸੰਤੋਸ਼ ਜੀ ਨੇ ਕੀਤੀ ਮੀਟਿੰਗ। ਪਟਿਆਲਾ ਵਿਖੇ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਵੱਲੋਂ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਗਤੀਵਿਧੀਆਂ ਨੂੰ ਗਤੀ ਦੇਣ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਤੋਂ ਇਲਾਵਾ ਪਾਰਟੀ ਦੀ ਲੀਡਰਸ਼ਿਪ ਅਤੇ ਅਹੁਦੇਦਾਰ ਮੌਜੂਦ ਸਨ।1