*ਲਾਹੇਵੰਦ ਸਿੱਧ ਹੋ ਰਹੀ ਹੈ ਮੁੱਖ ਮੰਤਰੀ ਸਿਹਤ ਯੋਜਨਾ, ਡਿਪਟੀ ਕਮਿਸ਼ਨਰ* *ਹੁਣ ਤੱਕ 2464 ਲੋਕਾਂ ਨੇ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ 'ਚ ਕਰਵਾਇਆ ਮੁਫ਼ਤ ਇਲਾਜ, 106089 ਲੋਕਾਂ ਨੇ ਕਰਵਾਇਆ ਰਜਿਸਟ੍ਰੇਸ਼ਨ* *ਜ਼ਿਲ੍ਹਾ ਵਾਸੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰਵਾਉਣ ਆਪਣੀ ਰਜਿਸਟ੍ਰੇਸ਼ਨ, ਡੀ ਸੀ ਵੱਲੋਂ ਲੋਕਾਂ ਨੂੰ ਅਪੀਲ* *ਨੇੜੇ ਦੇ ਕੈਂਪਾਂ, ਸੀ.ਐੱਸ.ਸੀ. ਵਿਖੇ ਵੋਟਰ ਆਈ ਕਾਰਡ ਅਤੇ ਆਧਾਰ ਕਾਰਡ ਲੈ ਕੇ ਰਜਿਸਟ੍ਰੇਸ਼ਨ ਕਰਵਾਈ ਜਾਵੇ* ਬਠਿੰਡਾ, ਗੋਪੀ ਜ਼ੀਰੇ ਵਾਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ 'ਚ ਇਸ ਯੋਜਨਾ ਤਹਿਤ 2464 ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਇਲਾਜ ਮਿਲ ਚੁੱਕਾ ਹੈ । ਇਹ ਜਾਣਕਾਰੀ ਦਿੰਦਿਆਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ ਜ਼ਿਲ੍ਹਾ ਬਠਿੰਡਾ ਦੇ 106089 ਲੋਕ ਆਪਣਾ ਰਜਿਸਟ੍ਰੇਸ਼ਨ ਕਰਵਾ ਚੁਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁਖ ਮੰਤਰੀ ਸਿਹਤ ਯੋਜਨਾ ਦਾ ਲਾਭ ਲੈਣ ਲਈ ਕਿਸੇ ਵੀ ਨੇੜੇ ਦੇ ਸਰਕਾਰੀ ਹਸਪਤਾਲ, ਵਿਸ਼ੇਸ਼ ਕੈਂਪ ਜਾਂ ਕਾਮਨ ਸਰਵਿਸ ਸੈਂਟਰ ਵਿਖੇ ਆਪਣਾ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਮੌਕੇ ਇਕ ਪਰਿਵਾਰ ਦੇ 18 ਸਾਲ ਤੋਂ ਵੱਧ ਉਮਰ ਦੇ ਦੋ ਲੋਕ ਜਾਣ। ਰਜਿਸਟ੍ਰੇਸ਼ਨ ਲਈ ਆਧਾਰ ਕਾਰਡ ਅਤੇ ਵੋਟਰ ਆਈ ਕਾਰਡ ਲਾਜ਼ਮੀ ਹੋਵੇ। ਪਿੰਡ ਚੱਕ ਰਾਮ ਸਿੰਘ ਵਾਲਾ ਦੇ ਵਾਸੀ ਭਗਵਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਿਹਤ ਯੋਜਨਾ ਤਹਿਤ ਆਪਣੇ ਚੂਲੇ ਦਾ ਇਲਾਜ ਕਰਵਾਇਆ ਜਿਸ ਦਾ ਪ੍ਰਾਈਵੇਟ ਹਸਪਤਾਲ 'ਚ ਖਰਚਾ 2 ਲੱਖ ਰੁਪਏ ਦੱਸਿਆ ਗਿਆ ਸੀ। ਪਰ ਭਗਵਾਨ ਸਿੰਘ ਨੇ ਇਹ ਇਲਾਜ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਮੁਫ਼ਤ ਕਰਵਾਇਆ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਉਨ੍ਹਾਂ ਨੂੰ ਚੰਗੀ ਮਦਦ ਮਿਲੀ ਹੈ । ਸੰਦੀਪ ਕੌਰ ਵਾਸੀ ਪਿੰਡ ਰਾਈਆ ਨੇ ਦੱਸਿਆ ਕਿ ਉਨ੍ਹਾਂ 17 ਫਰਵਰੀ ਨੂੰ ਆਪਣੇ ਗੋਡੇ ਦਾ ਅਪ੍ਰੇਸ਼ਨ (ਗੋਡਾ ਬਦਲਿਆ) ਸਰਕਾਰੀ ਹਸਪਤਾਲ ਬਠਿੰਡਾ ਵਿੱਖੇ ਮੁਫ਼ਤ ਕਰਵਾਇਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਪਣਾ ਕਾਰਡ ਬਣਵਾਇਆ ਅਤੇ ਉਸ ਕਾਰਡ ਦੀ ਮਦਦ ਨਾਲ ਸਰਕਾਰੀ ਹਸਪਤਾਲ ਚ ਅਪ੍ਰੇਸ਼ਨ ਮੁਫ਼ਤ ਕਰਵਾਇਆ ਜਦਕਿ ਕਿ ਪ੍ਰਾਈਵੇਟ ਹਸਪਤਾਲ ਨੇ ਇਸ ਦਾ ਖਰਚਾ ਕਰੀਬ 4.50 ਲੱਖ ਰੁਪਏ ਦੱਸਿਆ ਸੀ। ਨਾਲ ਹੀ ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਸਟਾਫ ਵੱਲੋਂ ਉਨ੍ਹਾਂ ਦੀ ਦੇਖਭਾਲ ਵੀ ਚੰਗੀ ਤਰ੍ਹਾਂ ਕੀਤੀ ਗਈ। ਕਮਲੇਸ਼ ਕੁਮਾਰ ਸਾਬਕਾ ਐੱਮ.ਸੀ. ਰਾਮਪੁਰਾ ਫੂਲ ਨੇ ਸਿਵਲ ਹਸਪਤਾਲ ਰਾਮਪੁਰਾ ਵਿਖੇ ਦੱਸਿਆ ਕਿ ਉਸ ਦੀ ਬੇਟੀ ਦਾ ਅਪ੍ਰੇਸ਼ਨ 19 ਫਰਵਰੀ ਨੂੰ ਸਫਲ ਤਰੀਕੇ ਨਾਲ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤਾ ਗਿਆ। ਪ੍ਰਾਈਵੇਟ ਹਸਪਤਾਲ ਵੱਲੋਂ 60 ਤੋਂ 70 ਹਜ਼ਾਰ ਰੁਪਏ ਦਾ ਖਰਚਾ ਦੱਸਿਆ ਗਿਆ ਸੀ। ਕਮਲੇਸ਼ ਕੁਮਾਰ ਨੇ ਆਪਣੀ ਧੀ ਦਾ ਅਪ੍ਰੇਸ਼ਨ ਮੁਫ਼ਤ ਬਿਨਾਂ ਕਿਸੇ ਲਾਗਤ ਤੋਂ ਸਰਕਾਰੀ ਸਿਵਲ ਹਸਪਤਾਲ ਰਾਮਪੁਰਾ ਵਿਖੇ ਕਰਵਾਇਆ। ਇਸੇ ਤਰ੍ਹਾਂ ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਦੇ ਵਾਸੀ ਗੁਰਕੀਰਤ ਸਿੰਘ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਕੇਵਲ ਸਿੰਘ ਦੇ ਗੋਡਿਆਂ ਦਾ ਮੁਫ਼ਤ ਇਲਾਜ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਅਪ੍ਰੇਸ਼ਨ ਤੋਂ ਬਾਅਦ ਉਨ੍ਹਾਂ ਦੇ ਮਰੀਜ਼ ਦੀ ਚੰਗੇ ਸਾਂਭ-ਸੰਭਾਲ ਹੋਈ ਹੈ ਅਤੇ ਉਨ੍ਹਾਂ ਇਸ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਅੱਜ ਬੈਠਕ ਕੀਤੀ ਗਈ ਜਿਥੇ ਉਨ੍ਹਾਂ ਮੌਕੇ ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਹਦਿਅਤ ਕੀਤੀ ਕਿ ਲੋਕਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਪੂਰੀ ਤਨਦੇਹੀ ਨਾਲ ਕੀਤਾ ਜਾਵੇ ਤਾਂ ਜੋ ਕੋਈ ਵੀ ਬਠਿੰਡਾ ਵਾਸੀ ਇਸ ਸਕੀਮ ਦੇ ਲਾਹੇ ਤੋਂ ਵਾਂਝਾ ਨਾ ਰਹੇ। ਇਸ ਮੌਕੇ ਮੈਡਮ ਹਰਸ਼ਿਤਾ ਆਈ.ਏ.ਐਸ (ਯੂਟੀ), ਐਸ.ਡੀ.ਐਮ ਬਠਿੰਡਾ ਸ਼੍ਰੀ ਬਲਕਰਨ ਸਿੰਘ ਮਾਹਲ, ਐਸ.ਡੀ.ਐਮ ਰਾਮਪੁਰਾ ਫੂਲ ਵੀਰਪਾਲ ਕੌਰ, ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਸੀ.ਐਸ.ਸੀ. ਦੇ ਜ਼ਿਲ੍ਹਾ ਇੰਚਾਰਜ ਸ਼੍ਰੀ ਤਰਸੇਮ ਸਿੰਘ ਬਰਾੜ ਅਤੇ ਹੋਰ ਬੈਠਕ ਵਿੱਚ ਮੌਜੂਦ ਸਨ।

- ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ1
- Sukhdev Singh village bidowali hai1
- Post by Rawal kotra1
- Post by Inside Story News Chennal1
- ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਬਿੱਟੂ ਮੱਲਣ ਆਇਆ ਸਾਹਮਣੇ! ਕਹਿੰਦਾ 14 ਤਰੀਕ ਨੂੰ ਕਰਾਂਗੇ ਪ੍ਰਦਰਸ਼ਨ ਬੋਲੇ ਬਿੱਟੂ ਮੱਲਣ ਜੱਥੇਬੰਦੀਆਂ ਨੂੰ ਪਹੁੰਚਣ ਦੀ ਕੀਤੀ ਅਪੀਲ ਮੁਕਤਸਰ ਦੇ ਪਿੰਡ ਦੁੱਧ ਦਾ ਵਿਖੇ ਹੋਵੇਗਾ ਸੰਘਰਸ਼1
- --- 📰 ਪੂਰੀ ਖ਼ਬਰ ਫਰੀਦਕੋਟ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਫਰੀਦਕੋਟ ਪੁਲਿਸ ਨੇ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਵਿੱਚ ਇੱਕ ਵੱਡਾ ਆਪ੍ਰੇਸ਼ਨ ਕੀਤਾ। ਪੁਲਿਸ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ‘ਤੇ ਛਾਪੇਮਾਰੀ ਕੀਤੀ। ਇਸ ਆਪ੍ਰੇਸ਼ਨ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਦੀ ਇੱਕ ਸਾਂਝੀ ਟੀਮ ਬਣਾਈ ਗਈ ਜਿਸ ਨੇ ਮਿਲ ਕੇ ਕਾਰਵਾਈ ਕੀਤੀ। ਇੱਕ ਖ਼ਾਸ ਸੂਚਨਾ ਦੇ ਆਧਾਰ ‘ਤੇ ਟੀਮ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਦੀ ਜਾਂਚ ਸ਼ੁਰੂ ਕੀਤੀ। ਨੌਜਵਾਨਾਂ ਨੂੰ ਬਚਾਇਆ ਗਿਆ ਮਹਿਮੂਆਣਾ ਪਿੰਡ ਵਿੱਚ ਗੈਰ-ਕਾਨੂੰਨੀ ਕੇਂਦਰ ਦਾ ਪਰਦਾਫਾਸ਼ 9 ਮਾਰਚ ਨੂੰ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਪਿੰਡ ਮਹਿਮੂਆਣਾ ਵਿੱਚ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ। ਇਸ ਸੂਚਨਾ ‘ਤੇ ਡੀਐਸਪੀ (ਸਬ-ਡਿਵੀਜ਼ਨ) ਫਰੀਦਕੋਟ ਤਰਲੋਚਨ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਪੁਲਿਸ ਦੀ ਇੱਕ ਸਾਂਝੀ ਟੀਮ ਮੌਕੇ ‘ਤੇ ਪਹੁੰਚੀ। ਜਾਂਚ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਬਣਾਈ ਗਈ ਜਿਸ ਵਿੱਚ ਡਾ. ਵਿਸ਼ਵਦੀਪ ਗੋਇਲ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸ਼ਾਮਲ ਸਨ। 78 ਨੌਜਵਾਨਾਂ ਨੂੰ ਬਚਾਇਆ ਗਿਆ, ਸੈਂਟਰ ਸੀਲ ਡਾ. ਵਿਸ਼ਵਦੀਪ ਗੋਇਲ ਨੇ ਦੱਸਿਆ ਕਿ ਪਿੰਡ ਮਹਿਮੂਆਣਾ ਵਿੱਚ ਚੱਲ ਰਹੇ ਇਸ ਗੈਰ-ਕਾਨੂੰਨੀ ਡਰੱਗ ਡੀ-ਐਡੀਕਸ਼ਨ ਸੈਂਟਰ ਬਾਰੇ ਜਾਣਕਾਰੀ ਮਿਲਣ ‘ਤੇ ਟੀਮ ਨੇ ਮੌਕੇ ‘ਤੇ ਜਾਂਚ ਕੀਤੀ। ਜਾਂਚ ਦੌਰਾਨ ਲਗਭਗ 78 ਨੌਜਵਾਨ ਉੱਥੇ ਮੌਜੂਦ ਮਿਲੇ। ਸਾਰੇ ਨੌਜਵਾਨਾਂ ਨੂੰ ਤੁਰੰਤ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਿਆਂਦਾ ਗਿਆ। ਇਸਦੇ ਨਾਲ ਹੀ ਗੈਰ-ਕਾਨੂੰਨੀ ਸੈਂਟਰ ਨੂੰ ਤੁਰੰਤ ਸੀਲ ਕਰ ਦਿੱਤਾ ਗਿਆ। ਗੈਰ-ਕਾਨੂੰਨੀ ਸੈਂਟਰਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਫਰੀਦਕੋਟ ਪੁਲਿਸ, ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਲਤ ਵਾਲੇ ਵਿਅਕਤੀਆਂ ਦਾ ਇਲਾਜ ਸਿਰਫ ਸਰਕਾਰੀ ਜਾਂ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਕੇਂਦਰਾਂ ‘ਤੇ ਹੀ ਕਰਵਾਉਣ। ਪੁਲਿਸ ਨੇ ਇਹ ਵੀ ਸਪਸ਼ਟ ਕੀਤਾ ਕਿ ਗੈਰ-ਕਾਨੂੰਨੀ ਕੇਂਦਰਾਂ ਵਿਰੁੱਧ ਕਾਰਵਾਈ ਆਗਾਮੀ ਸਮੇਂ ਵਿੱਚ ਵੀ ਜਾਰੀ ਰਹੇਗੀ। --- 🪞 ਪ੍ਰਤੀਬਿੰਬ (Reflection) ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਇੱਕ ਗੰਭੀਰ ਸਮਾਜਕ ਚੁਣੌਤੀ ਬਣੀ ਹੋਈ ਹੈ। ਜਦੋਂ ਨਸ਼ਾ ਛੁਡਾਉਣ ਦੇ ਨਾਮ ‘ਤੇ ਗੈਰ-ਕਾਨੂੰਨੀ ਕੇਂਦਰ ਚੱਲਦੇ ਹਨ ਤਾਂ ਇਹ ਨਾ ਸਿਰਫ ਕਾਨੂੰਨ ਦੀ ਉਲੰਘਣਾ ਹੈ, ਸਗੋਂ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ ਦੇ ਬਰਾਬਰ ਹੈ। ਇਸ ਕਾਰਵਾਈ ਨੇ ਇੱਕ ਵਾਰ ਫਿਰ ਸਾਬਤ ਕੀਤਾ ਕਿ ਜੇ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਮਿਲ ਕੇ ਕੰਮ ਕਰਨ ਤਾਂ ਕਈ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। --- 🔎 ਸਮੀਖਿਆ (Analysis) ਪੰਜਾਬ ਵਿੱਚ ਕਈ ਗੈਰ-ਕਾਨੂੰਨੀ ਡੀ-ਐਡੀਕਸ਼ਨ ਸੈਂਟਰ ਬਿਨਾਂ ਲਾਇਸੈਂਸ ਦੇ ਚੱਲ ਰਹੇ ਹਨ ਅਜਿਹੇ ਸੈਂਟਰਾਂ ਵਿੱਚ ਕਈ ਵਾਰ ਮਰੀਜ਼ਾਂ ਨਾਲ ਬਦਸਲੂਕੀ ਜਾਂ ਗਲਤ ਇਲਾਜ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਇਸ ਸਮੱਸਿਆ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਪਰ ਅਸਲੀ ਹੱਲ ਤਦ ਹੀ ਆਵੇਗਾ ਜਦੋਂ ਸਮਾਜ ਵੀ ਇਸ ਮੁਹਿੰਮ ਵਿੱਚ ਸਾਥ ਦੇਵੇਗਾ। --- 🔍 ਪੜਚੋਲ (Investigation) ਇਸ ਮਾਮਲੇ ਨਾਲ ਕੁਝ ਮਹੱਤਵਪੂਰਨ ਸਵਾਲ ਖੜੇ ਹੁੰਦੇ ਹਨ: ਕੀ ਪੰਜਾਬ ਵਿੱਚ ਹੋਰ ਵੀ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਹੇ ਹਨ? ਇਹ ਸੈਂਟਰ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ? ਕੀ ਇਨ੍ਹਾਂ ਸੈਂਟਰਾਂ ਨੂੰ ਕਿਸੇ ਦੀ ਸਿਆਸੀ ਜਾਂ ਸਥਾਨਕ ਸਹਾਇਤਾ ਮਿਲਦੀ ਰਹੀ ਹੈ? ਕੀ ਨੌਜਵਾਨਾਂ ਨਾਲ ਇੱਥੇ ਗਲਤ ਤਰੀਕੇ ਨਾਲ ਬਰਤਾਅ ਕੀਤਾ ਜਾ ਰਿਹਾ ਸੀ? ਇਹ ਸਵਾਲ ਆਉਣ ਵਾਲੀ ਜਾਂਚ ਵਿੱਚ ਮਹੱਤਵਪੂਰਨ ਹੋ ਸਕਦੇ ਹਨ। 📊 Poll (ਜਨਮਤ ਸਰਵੇ) ਕੀ ਪੰਜਾਬ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ‘ਤੇ ਹੋਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ? 👍 ਹਾਂ, ਬਹੁਤ ਜ਼ਰੂਰੀ ਹੈ ⚖️ ਕਾਨੂੰਨ ਪਹਿਲਾਂ ਹੀ ਕਾਫੀ ਹੈ 🤔 ਪਤਾ ਨਹੀਂ ❌ ਨਹੀਂ --- 💬 ਪ੍ਰਤੀਕਿਰਿਆ ਸਵਾਲ (Audience Engagement) 👉 ਕੀ ਤੁਹਾਡੇ ਇਲਾਕੇ ਵਿੱਚ ਵੀ ਕੋਈ ਸ਼ੱਕੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ? 👉 ਕੀ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਪ੍ਰਭਾਵਸ਼ਾਲੀ ਹੈ? 👉 ਨਸ਼ੇ ਦੀ ਸਮੱਸਿਆ ਨੂੰ ਘਟਾਉਣ ਲਈ ਸਭ ਤੋਂ ਵੱਡਾ ਕਦਮ ਕੀ ਹੋਣਾ ਚਾਹੀਦਾ ਹੈ? --- ⚠️ Disclaimer ਇਹ ਖ਼ਬਰ ਸਮਾਜਿਕ ਜਾਗਰੂਕਤਾ ਅਤੇ ਪੱਤਰਕਾਰਤਾ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਇਸ ਵਿੱਚ ਦਿੱਤੀ ਜਾਣਕਾਰੀ ਪ੍ਰਸ਼ਾਸਨਿਕ ਬਿਆਨਾਂ ਅਤੇ ਉਪਲਬਧ ਸਰੋਤਾਂ ‘ਤੇ ਆਧਾਰਿਤ ਹੈ।1
- Post by ਸੁੱਖਵਿੰਦਰ ਸਿੰਘ ਬਲਾਕ ਆਗੂ2
- ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ1