ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ ਡੀਸੀ ਦਫ਼ਤਰਾਂ ਮੂਹਰੇ 30 ਅਗਸਤ ਤੋਂ ਪੱਕੇ ਮੋਰਚੇ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ ਡੀਸੀ ਦਫ਼ਤਰਾਂ ਮੂਹਰੇ 30 ਅਗਸਤ ਤੋਂ ਪੱਕੇ ਮੋਰਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਣਕ ਦੇ ਕਿਸਾਨ ਆਗੂਆਂ ਦੀ ਮੀਟਿੰਗ ਅੱਜ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਪ੍ਰਧਾਨਗੀ ਹੇਠ ਪਿੰਡ ਮਕੋਰੜ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਹਾਜ਼ਰ ਪਿੰਡ ਇਕਾਈਆਂ ਦੇ ਕਿਸਾਨ ਆਗੂਆਂ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਬੰਟੀ ਢੀਂਡਸਾ ਅਤੇ ਬਲਵਿੰਦਰ ਸਿੰਘ ਮਨਿਆਣਾ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਵਾਉਣ ਸਮੇਤ 13 ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਅੱਗੇ ਅਣ ਮਿੱਥੇ ਸਮੇਂ ਲਈ ਪੱਕੇ ਮੋਰਚੇ ਲਾਏ ਜਾਣਗੇ ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਮੂਣਕ ਦੇ ਆਗੂਆਂ ਤੇ ਪਿੰਡ ਇਕਾਈਆਂ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਪਿੰਡਾਂ ਤੋਂ ਡੀਸੀ ਦਫ਼ਤਰ ਸੰਗਰੂਰ ਵਿਖੇ ਮੋਰਚੇ ਵਿੱਚ ਸ਼ਾਮਲ ਹੋਣ ਵਾਲੇ ਟਰੈਕਟਰ ਟ੍ਰਾਲੀਆਂ ਦੀ ਗਿਣਤੀ ਨੋਟ ਕੀਤੀ ਗਈ ਤੇ ਰਾਸ਼ਨ ਪਾਣੀ ਆਟਾ ਦਾਲ ਖੰਡ ਪੱਤੀ ਘਿਉ ਪਿੰਡਾਂ ਵਿਚੋਂ ਘਰ-ਘਰ ਜਾ ਕੇ ਇਕੱਠਾ ਕਰਨ ਲਈ ਕਿਹਾ ਗਿਆ ਤਾਂ ਕਿ ਇਸ ਨਾਲ ਘਰ ਘਰ ਸੁਨੇਹਾ ਵੀ ਲੱਗੇਗਾ ਜਿਸ ਨਾਲ ਮੋਰਚੇ ਵਿੱਚ ਔਰਤਾਂ ਦੀ ਵੀ ਵੱਡੀ ਗਿਣਤੀ ਸ਼ਾਮਲ ਹੋਵੇਗੀ ਆਗੂਆਂ ਨੇ ਦੱਸਿਆ ਕਿ ਬਲਾਕ ਮੂਣਕ ਤੋਂ 20 ਤੋਂ 30 ਟਰੈਕਟਰ ਟ੍ਰਾਲੀਆਂ ਦੀ ਗਿਣਤੀ ਪੱਕੇ ਤੌਰ ਤੇ ਮੋਰਚੇ ਵਿੱਚ ਹੀ ਰਹੇਗੀ ਤੇ ਬਾਕੀ ਵੱਡੀ ਗਿਣਤੀ ਸਾਧਨ ਹਰ ਰੋਜ਼ ਆਇਆ ਜਾਇਆ ਕਰਨਗੇ ਬਲਾਕ ਅਤੇ ਪਿੰਡ ਇਕਾਈਆਂ ਦੀ ਆਗੂ ਲੀਡਰਸ਼ਿਪ ਦਿਨ ਰਾਤ ਮੋਰਚੇ ਵਿੱਚ ਹਾਜ਼ਰ ਰਹੇਗੀ ਤੇ ਲੰਗਰ ਪਾਣੀ ਬਣਾਉਣ ਦਾ ਸਾਰਾ ਪ੍ਰਬੰਧ ਉੱਥੇ ਹੀ ਕੀਤਾ ਜਾਵੇਗਾ ਇਸ ਮੌਕੇ ਬਲਾਕ ਆਗੂ ਕੁਲਦੀਪ ਗੁਲਾੜੀ ਰੋਸ਼ਨ ਮੂਣਕ ਬੱਬੂ ਚੱਠਾ ਰਮੇਸ਼ ਅਣਦਾਣਾ ਅਤੇ ਸਾਰੀਆਂ ਪਿੰਡ ਇਕਾਈਆਂ ਦੇ ਪ੍ਰਧਾਨ ਤੇ ਜਨਰਲ ਸਕੱਤਰ ਹਾਜ਼ਰ ਸਨ
ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ ਡੀਸੀ ਦਫ਼ਤਰਾਂ ਮੂਹਰੇ 30 ਅਗਸਤ ਤੋਂ ਪੱਕੇ ਮੋਰਚੇ ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਦੇ ਡੀਸੀ ਦਫ਼ਤਰਾਂ ਮੂਹਰੇ 30 ਅਗਸਤ ਤੋਂ ਪੱਕੇ ਮੋਰਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੂਣਕ ਦੇ ਕਿਸਾਨ ਆਗੂਆਂ ਦੀ ਮੀਟਿੰਗ ਅੱਜ ਬਲਾਕ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਪ੍ਰਧਾਨਗੀ ਹੇਠ ਪਿੰਡ ਮਕੋਰੜ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਹਾਜ਼ਰ ਪਿੰਡ ਇਕਾਈਆਂ ਦੇ ਕਿਸਾਨ ਆਗੂਆਂ ਨੂੰ ਸੰਬੋਧਨ ਕਰਦਿਆਂ ਬਲਾਕ ਆਗੂ ਬੰਟੀ ਢੀਂਡਸਾ ਅਤੇ ਬਲਵਿੰਦਰ ਸਿੰਘ ਮਨਿਆਣਾ ਨੇ ਕਿਹਾ ਕਿ ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਵਾਉਣ ਸਮੇਤ 13 ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਅੱਗੇ ਅਣ ਮਿੱਥੇ ਸਮੇਂ ਲਈ ਪੱਕੇ ਮੋਰਚੇ ਲਾਏ ਜਾਣਗੇ ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਬਲਾਕ ਮੂਣਕ ਦੇ ਆਗੂਆਂ ਤੇ ਪਿੰਡ ਇਕਾਈਆਂ ਦੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਪਿੰਡਾਂ ਤੋਂ ਡੀਸੀ ਦਫ਼ਤਰ ਸੰਗਰੂਰ ਵਿਖੇ ਮੋਰਚੇ ਵਿੱਚ ਸ਼ਾਮਲ ਹੋਣ ਵਾਲੇ ਟਰੈਕਟਰ ਟ੍ਰਾਲੀਆਂ ਦੀ ਗਿਣਤੀ ਨੋਟ ਕੀਤੀ ਗਈ ਤੇ ਰਾਸ਼ਨ ਪਾਣੀ ਆਟਾ ਦਾਲ ਖੰਡ ਪੱਤੀ ਘਿਉ ਪਿੰਡਾਂ ਵਿਚੋਂ ਘਰ-ਘਰ ਜਾ ਕੇ ਇਕੱਠਾ ਕਰਨ ਲਈ ਕਿਹਾ ਗਿਆ ਤਾਂ ਕਿ ਇਸ ਨਾਲ ਘਰ ਘਰ ਸੁਨੇਹਾ ਵੀ ਲੱਗੇਗਾ ਜਿਸ ਨਾਲ ਮੋਰਚੇ ਵਿੱਚ ਔਰਤਾਂ ਦੀ ਵੀ ਵੱਡੀ ਗਿਣਤੀ ਸ਼ਾਮਲ ਹੋਵੇਗੀ ਆਗੂਆਂ ਨੇ ਦੱਸਿਆ ਕਿ ਬਲਾਕ ਮੂਣਕ ਤੋਂ 20 ਤੋਂ 30 ਟਰੈਕਟਰ ਟ੍ਰਾਲੀਆਂ ਦੀ ਗਿਣਤੀ ਪੱਕੇ ਤੌਰ ਤੇ ਮੋਰਚੇ ਵਿੱਚ ਹੀ ਰਹੇਗੀ ਤੇ ਬਾਕੀ ਵੱਡੀ ਗਿਣਤੀ ਸਾਧਨ ਹਰ ਰੋਜ਼ ਆਇਆ ਜਾਇਆ ਕਰਨਗੇ ਬਲਾਕ ਅਤੇ ਪਿੰਡ ਇਕਾਈਆਂ ਦੀ ਆਗੂ ਲੀਡਰਸ਼ਿਪ ਦਿਨ ਰਾਤ ਮੋਰਚੇ ਵਿੱਚ ਹਾਜ਼ਰ ਰਹੇਗੀ ਤੇ ਲੰਗਰ ਪਾਣੀ ਬਣਾਉਣ ਦਾ ਸਾਰਾ ਪ੍ਰਬੰਧ ਉੱਥੇ ਹੀ ਕੀਤਾ ਜਾਵੇਗਾ ਇਸ ਮੌਕੇ ਬਲਾਕ ਆਗੂ ਕੁਲਦੀਪ ਗੁਲਾੜੀ ਰੋਸ਼ਨ ਮੂਣਕ ਬੱਬੂ ਚੱਠਾ ਰਮੇਸ਼ ਅਣਦਾਣਾ ਅਤੇ ਸਾਰੀਆਂ ਪਿੰਡ ਇਕਾਈਆਂ ਦੇ ਪ੍ਰਧਾਨ ਤੇ ਜਨਰਲ ਸਕੱਤਰ ਹਾਜ਼ਰ ਸਨ
- ਗਊਸ਼ਾਲਾਵਾਂ ਨੂੰ ਆਰਥਿਕ ਰਾਹਤ ਦੇਣ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ-ਕੀਮਤੀ ਭਗਤ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੇਸਹਾਰਾ ਗਊਧਨ ਦੀ ਸਾਂਭ ਸੰਭਾਲ ਅਤੇ ਜ਼ਿਲ੍ਹੇ ਦੀਆਂ ਗਉਸ਼ਾਲਾਵਾਂ ਅੰਦਰ ਗਊਧਨ ਲਈ ਲੋਂੜੀਦੇ ਪ੍ਰਬੰਧਾਂ ਸਬੰਧੀ ਵੱਖ ਵੱਖ ਵਿਭਾਗੀ ਅਧਿਕਾਰੀਆਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਅਹਿਮ ਮੀਟਿੰਗ ਕੀਤੀ। ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਮਾਫ਼ ਕਰਕੇ ਗਊਸ਼ਾਲਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਨਾਲ ਗਊਸ਼ਾਲਾਵਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਰਾਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਸੜਕਾਂ ਤੇ ਬੇਸਹਾਰਾ ਗਊਧਨ ਨੁੰ ਸਰਕਾਰੀ ਜਾਂ ਨਿੱਜੀ ਗਊਸ਼ਾਲਾਵਾਂ ਵਿੱਚ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਨੂੰ ਪੂਰੀ ਜਿੰਮੇਵਾਰੀ ਅਤੇ ਸੇਵਾ ਭਾਵਨਾ ਨਾਲ ਮੋਹਰੀ ਭੂਮਿਕਾ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਗੜੋਲੀਆਂ ਵਿਖੇ 18 ਏਕੜ ਜ਼ਮੀਨ ਵਿੱਚ ਕਰੀਬ 1.76 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਗਊਸ਼ਾਲਾ ਬਣੀ ਹੋਈ ਹੈ ਜਿਸਦੇ ਵਿੱਚ 5 ਹਜਾਰ ਪਸ਼ੂ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਸ਼ਹਿਰੀ ਖੇਤਰ ਅੰਦਰ ਕਾਰਜਸਾਧਕ ਅਫ਼ਸਰ ਅਤੇ ਪਿੰਡਾਂ ਵਿੱਚ ਬੀ.ਡੀ.ਪੀ.ਓਜ਼ ਨੂੰ ਸੜਕਾਂ ਦੇ ਘੁੰਮਣ ਵਾਲੇ ਬੇਸਹਾਰਾ ਗਊਧਨ ਨੂੰ ਸਰਕਾਰੀ ਗਊਸ਼ਾਲਾ ਜਾਂ ਪ੍ਰਾਈਵੇਟ ਗਊਸਾਲਵਾਂ ਵਿੱਚ ਪਹੁੰਚਾਉਣ ਦੀ ਹਦਾਇਤ ਕੀਤੀ। ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਜਖ਼ਮੀ ਜਾਂ ਬਿਮਾਰ ਪਸ਼ੂਆਂ ਦੇ ਇਲਾਜ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ 11 ਗਉਸ਼ਾਲਾਵਾਂ ਵਿੱਚ ਕਰੀਬ 3 ਕਰੋੜ 06 ਲੱਖ ਰੁਪਏ ਦੀ ਲਾਗਤ ਵਾਲੇ ਕਾਊ-ਲਿਫਟਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਡਿਪਟੀ ਡਾਇਰਕੈਟਰ ਪਸ਼ੂ ਪਾਲਣ ਡਾ ਭੁਪਿੰਦਰ ਪਾਲ ਸਿੰਘ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਵਿੱਚ ਪ਼ਸੂਆਂ ਦੇ ਮੈਡੀਕਲ ਚੈਕਅੱਪ ਲਈ ਵੈਟਨਰੀ ਅਫਸਰਾਂ ਦੀ ਡਿਊਟੀ ਲਗਾਈ ਜਾਵੇ ਅਤੇ ਸਬੰਧਤ ਦਾ ਡਿਊਟੀ ਰੋਸਟਰ ਹਰੇਕ ਗਉਸ਼ਾਲਾ ਵਿਖੇ ਨੋਟਿਸ ਬੋਰਡ ਦੇ ਤੋਰ ਤੇ ਲਗਾਇਆ ਜਾਵੇ। ਇਸ ਮੋਕੇ ਐਸ.ਡੀ.ਐਮ. ਬਸੀ ਪਠਾਣਾ ਦੀਪਜੋਤ ਕੌਰ, ਸਹਾਇਕ ਕਮਿਸ਼ਨਰ ਸੂਬਾ ਸਿੰਘ, ਡੀ.ਡੀ.ਪੀ.ਓ ਜਸਪ੍ਰੀਤ ਕੌਰ, ਡੀ.ਐਸ.ਪੀ. ਖੁਸ਼ਪ੍ਰੀਤ ਸਿੰਘ, ਕੌਮੀ ਪ੍ਰਧਾਨ ਸਤੀਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਪ੍ਰਬੰਧਕ ਹਾਜਰ ਸਨ।1
- ਪੁਲਿਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ’ਤੇ ਘਰੋਂ ਨਿਕਲੇ ਸਨ1
- ਗੁਰੂ ਨਾਨਕ ਸੋਸਾਇਟੀ ਦੇ ਬਿਲਕੁਲ ਸਾਹਮਣੇ. ਰੋਡ ਤੇ ਅੱਜ ਪ੍ਰੀ ਮਿਕਸ ਪਾਈ ਗਈ.. ਐਸਡੀਐਮ ਸਾਹਿਬ ਅਤੇ ਪੰਜਾਬ ਸਰਕਾਰ ਦਾ ਅਤੇ ਚੇਅਰਮੈਨ ਪ੍ਰਮਿੰਦਰ ਸਿੰਘ ਗੋਲਡੀ ਦਾ ਧੰਨਵਾਦ ਕਰਦਿਆਂ ਸਮਾਜ ਸੇਵੀ ਪ੍ਰਭਜੋਤ ਸਿੰਘ ਖਾਲਸਾ ਨੇ ਦੱਸਿਆ ਕਿ ਵਾਰਡ ਨੰਬਰ ਛੇ ਖਰਡ ਦੇ ਪਾਰਟੀ ਦੇ ਵਰਕਰਾਂ ਵੱਲੋਂ ਦੱਸੇ ਕੰਮ ਹੁਣ ਹੋਲੀ ਹੋਲੀ ਹੋਣੇ ਸ਼ੁਰੂ ਹੋ ਗਏ ਹਨ।1
- श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल1
- ਬੈਂਚ ’ਤੇ ਬੈਠ ਕੇ ਵਿਦਿਆਰਥੀਆਂ ਨਾਲ ਸੰਵਾਦ: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖਾਰਾ ਦੇ ਸਰਕਾਰੀ ਸਕੂਲ ਦਾ ਲਿਆ ਜਾਇਜ਼ਾ ਵਿਦਿਆਰਥੀਆਂ ਤੋਂ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਦੀਆਂ ਸਹੂਲਤਾਂ ਬਾਰੇ ਲਈ ਜਾਣਕਾਰੀ; ਅਧਿਆਪਕਾਂ ਨਾਲ ਵੀ ਸਕੂਲ ਦੀਆਂ ਲੋੜਾਂ ਬਾਰੇ ਕੀਤੀ ਗੱਲਬਾਤ ਫਰੀਦਕੋਟ, 26 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਸਥਿਤ ਸਰਕਾਰੀ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਬੈਂਚ ’ਤੇ ਬੈਠ ਕੇ ਉਨ੍ਹਾਂ ਦੀ ਪੜ੍ਹਾਈ, ਖੇਡ ਗਤੀਵਿਧੀਆਂ ਅਤੇ ਸਕੂਲ ਵਿੱਚ ਉਪਲਬਧ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਪੀਕਰ ਸ. ਸੰਧਵਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਅਧਿਆਪਕਾਂ ਤੋਂ ਸਕੂਲ ਦੀਆਂ ਲੋੜਾਂ ਬਾਰੇ ਲਈ ਜਾਣਕਾਰੀ ਸਪੀਕਰ ਨੇ ਸਕੂਲ ਦੇ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਕੂਲ ਦੀਆਂ ਲੋੜਾਂ, ਵਿਦਿਆਰਥੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਸਕੂਲ ਵਿੱਚ ਉਪਲਬਧ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦਾ ਉਦੇਸ਼ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਦੇ ਨਾਲ ਬਿਹਤਰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਾ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਪਿੰਡਾਂ ਅਤੇ ਆਮ ਪਰਿਵਾਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਬੱਚੇ ਸਿੱਖਿਆ ਪ੍ਰਾਪਤ ਕਰਦੇ ਹਨ। ਸਿੱਖਿਆ ਦੇ ਨਾਲ ਖੇਡਾਂ ਨੂੰ ਵੀ ਦਿੱਤੀ ਮਹੱਤਤਾ ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਨਾਲ ਖੇਡਾਂ, ਡਿਜੀਟਲ ਸਿੱਖਿਆ, ਲਾਇਬ੍ਰੇਰੀ, ਪ੍ਰਯੋਗਸ਼ਾਲਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਦੌਰੇ ਤੋਂ ਬਾਅਦ ਕਾਰਵਾਈ ’ਤੇ ਰਹੇਗੀ ਨਜ਼ਰ ਸਪੀਕਰ ਵੱਲੋਂ ਸਕੂਲ ਦਾ ਦੌਰਾ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕਰਨ ਨੂੰ ਇੱਕ ਸਕਾਰਾਤਮਕ ਕਦਮ ਮੰਨਿਆ ਜਾ ਰਿਹਾ ਹੈ। ਹਾਲਾਂਕਿ ਸਕੂਲ ਦੌਰੇ ਦੀ ਅਸਲ ਸਫਲਤਾ ਇਸ ਗੱਲ ਨਾਲ ਤੈਅ ਹੋਵੇਗੀ ਕਿ ਦੌਰਾਨ ਸਾਹਮਣੇ ਆਈਆਂ ਲੋੜਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਅੱਗੇ ਕਿੰਨੀ ਕਾਰਵਾਈ ਹੁੰਦੀ ਹੈ। ਜੇਕਰ ਸਕੂਲ ਵਿੱਚ ਕਮਰਿਆਂ, ਫਰਨੀਚਰ, ਪੀਣ ਵਾਲੇ ਪਾਣੀ, ਪਖਾਨਿਆਂ, ਖੇਡ ਸਹੂਲਤਾਂ, ਡਿਜੀਟਲ ਸਿੱਖਿਆ ਜਾਂ ਹੋਰ ਬੁਨਿਆਦੀ ਸਹੂਲਤਾਂ ਦੀ ਲੋੜ ਹੈ ਤਾਂ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨਾ ਸਕੂਲ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ। ਖਾਰਾ ਵਿੱਚ ਸੜਕ ਵਿਕਾਸ ਪ੍ਰਾਜੈਕਟ ਵੀ ਚਰਚਾ ਵਿੱਚ ਪਿੰਡ ਖਾਰਾ ਹਾਲ ਹੀ ਵਿੱਚ ਸੜਕ ਵਿਕਾਸ ਪ੍ਰਾਜੈਕਟ ਨੂੰ ਲੈ ਕੇ ਵੀ ਚਰਚਾ ਵਿੱਚ ਰਿਹਾ ਹੈ। 24 ਅਗਸਤ ਨੂੰ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਖਾਰਾ ਤੋਂ ਥੜਾ ਤੱਕ 2.70 ਕਿਲੋਮੀਟਰ ਲੰਬੀ ਲਿੰਕ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਸੀ। ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 95.15 ਲੱਖ ਰੁਪਏ ਦੱਸੀ ਗਈ ਸੀ, ਜਦਕਿ ਰੱਖ-ਰਖਾਅ ਲਈ ਲਗਭਗ 9.39 ਲੱਖ ਰੁਪਏ ਦਾ ਪ੍ਰਬੰਧ ਦੱਸਿਆ ਗਿਆ ਸੀ। ਇਸ ਤਰ੍ਹਾਂ ਖਾਰਾ ਪਿੰਡ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ’ਤੇ ਧਿਆਨ ਦਿੱਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਸਿੱਖਿਆ ਨੂੰ ਸੰਵਿਧਾਨਕ ਮਹੱਤਤਾ ਭਾਰਤੀ ਸੰਵਿਧਾਨ ਦੇ ਆਰਟੀਕਲ 21ਏ ਤਹਿਤ 6 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਅਧਿਕਾਰ ਨੂੰ ਲਾਗੂ ਕਰਨ ਲਈ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਾਨੂੰਨ, 2009 ਮਹੱਤਵਪੂਰਨ ਕਾਨੂੰਨੀ ਆਧਾਰ ਹੈ। ਇਸ ਲਈ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ, ਸੁਰੱਖਿਅਤ ਮਾਹੌਲ ਅਤੇ ਗੁਣਵੱਤਾ ਵਾਲੀ ਸਿੱਖਿਆ ਯਕੀਨੀ ਬਣਾਉਣਾ ਬੱਚਿਆਂ ਦੇ ਭਵਿੱਖ ਨਾਲ ਸਿੱਧੇ ਤੌਰ ’ਤੇ ਜੁੜਿਆ ਮਾਮਲਾ ਹੈ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਇਸ ਦੌਰੇ ਦੌਰਾਨ ਸਭ ਤੋਂ ਮਹੱਤਵਪੂਰਨ ਸੰਦੇਸ਼ ਇਹ ਰਿਹਾ ਕਿ ਸਿੱਖਿਆ ਨੂੰ ਸਮਾਜ ਦੀ ਤਰੱਕੀ ਦੀ ਬੁਨਿਆਦ ਮੰਨਦਿਆਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਬਿਹਤਰ ਮੌਕੇ ਅਤੇ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਹੁਣ ਲੋਕਾਂ ਦੀ ਨਜ਼ਰ ਇਸ ਗੱਲ ’ਤੇ ਰਹੇਗੀ ਕਿ ਸਕੂਲ ਦੌਰੇ ਦੌਰਾਨ ਸਾਹਮਣੇ ਆਈਆਂ ਲੋੜਾਂ ਨੂੰ ਕਿੰਨੀ ਜਲਦੀ ਅਮਲੀ ਰੂਪ ਦਿੱਤਾ ਜਾਂਦਾ ਹੈ।1
- ਅਦਾਰੇ ਦੀ ਖਬਰ ਦਾ ਅਸਰ ਸੱਚ ਆਇਆ ਸਾਹਮਣੇ ਅਦਾਰੇ ਵੱਲੋਂ ਜੋ ਵੀਡੀਓ ਆਡੀਓ ਵਰਤੀ ਗਈ ਹੈ ਉਹ ਆੜਤੀਆ ਐਸੋਸੀਏਸ਼ਨ ਵੱਲੋਂ ਵਾਇਰਲ ਕੀਤੀ ਗਈ ਆੜਤੀਏ ਐਸੋਸੀਏਸ਼ਨ ਵੱਲੋਂ ਵਾਇਰਲ ਵੀਡੀਓ ਅਤੇ ਆਡੀਓ1
- ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੈਂਬਰ ਕੀਤੇ ਕਾਬੂ ਪੁਲਿਸ ਨੇ ਇਸ ਮਾਮਲੇ ਚ 2 ਸਕੇ ਭਰਾ ਸੁਨਿਆਰੇ ਕੀਤੇ ਕਾਬੂ ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ 4 ਮੈਂਬਰ ਕੀਤੇ ਕਾਬੂ ਪੁਲਿਸ ਨੇ ਇਸ ਮਾਮਲੇ ਚ 2 ਸਕੇ ਭਰਾ ਸੁਨਿਆਰੇ ਕੀਤੇ ਕਾਬੂ1
- ਫਤਿਹਗੜ੍ਹ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਪਤੀ-ਪਤਨੀ ਦੀ ਭਿਆਨਕ ਹਾਦਸੇ 'ਚ ਮੌਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਕੂਟਰੀ 'ਤੇ ਵਾਪਸ ਚੰਡੀਗੜ੍ਹ ਪਰਤ ਰਹੇ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਵਾਸੀ ਚੰਡੀਗੜ੍ਹ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ, ਜਦੋਂ ਇਹ ਦੋਵੇਂ ਨਤਮਸਤਕ ਹੋਣ ਉਪਰੰਤ ਆਪਣੇ ਘਰ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।1
- ਸੰਧਵਾਂ ਵਿੱਚ ਕਲੀਨਿਕ ਦਾ ਸ਼ਟਰ ਤੋੜ ਕੇ 22 ਹਜ਼ਾਰ ਰੁਪਏ ਚੋਰੀ ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, CCTV ਕੈਮਰਿਆਂ ਵਿੱਚ ਕੈਦ ਹੋਈ ਘਟਨਾ; ਥਾਣਾ ਸਦਰ ਕੋਟਕਪੂਰਾ ਪੁਲਿਸ ਜਾਂਚ ਵਿੱਚ ਜੁਟੀ ਸੰਧਵਾਂ/ਕੋਟਕਪੂਰਾ, 25 ਅਗਸਤ: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਕਟਾਰੀਆ ਕਲੀਨਿਕ ਨੂੰ ਨਿਸ਼ਾਨਾ ਬਣਾਉਂਦਿਆਂ ਰਾਤ ਸਮੇਂ ਕਲੀਨਿਕ ਦਾ ਸ਼ਟਰ ਤੋੜ ਕੇ ਗੱਲੇ ਵਿੱਚ ਰੱਖੀ ਕਰੀਬ 22 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਦੀ ਇਹ ਵਾਰਦਾਤ ਕਲੀਨਿਕ ਦੇ ਬਾਹਰ ਅਤੇ ਅੰਦਰ ਲੱਗੇ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਵੇਰੇ ਸ਼ਟਰ ਅੱਧਾ ਖੁੱਲ੍ਹਾ ਮਿਲਿਆ ਕਲੀਨਿਕ ਦੇ ਸੰਚਾਲਕ ਗੋਪਾਲ ਕਟਾਰੀਆ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ਆਪਣਾ ਕਲੀਨਿਕ ਬੰਦ ਕਰਕੇ ਘਰ ਚਲੇ ਗਏ ਸਨ। ਸਵੇਰੇ ਸਥਾਨਕ ਲੋਕਾਂ ਜਾਂ ਗੁਆਂਢੀਆਂ ਰਾਹੀਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕਲੀਨਿਕ ਦਾ ਸ਼ਟਰ ਅੱਧਾ ਖੁੱਲ੍ਹਾ ਹੋਇਆ ਹੈ। ਸੂਚਨਾ ਮਿਲਦੇ ਹੀ ਉਹ ਕਲੀਨਿਕ ਪਹੁੰਚੇ। ਅੰਦਰ ਜਾ ਕੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰਾਂ ਨੇ ਸ਼ਟਰ ਨੂੰ ਵਿਚਕਾਰੋਂ ਤੋੜ ਕੇ ਕਲੀਨਿਕ ਵਿੱਚ ਦਾਖਲ ਹੋ ਕੇ ਗੱਲੇ ਵਿੱਚ ਰੱਖੀ ਕਰੀਬ 22,000 ਰੁਪਏ ਦੀ ਨਕਦੀ ਚੋਰੀ ਕਰ ਲਈ। ਸ਼ਟਰ ਤੋੜ ਕੇ ਕਲੀਨਿਕ ਅੰਦਰ ਦਾਖਲ ਹੋਏ ਚੋਰ ਕਲੀਨਿਕ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲਣ ’ਤੇ ਵਾਰਦਾਤ ਦਾ ਤਰੀਕਾ ਸਾਹਮਣੇ ਆਇਆ। ਫੁਟੇਜ ਅਨੁਸਾਰ ਇੱਕ ਮੋਟਰਸਾਈਕਲ ’ਤੇ ਤਿੰਨ ਵਿਅਕਤੀ ਕਲੀਨਿਕ ਦੇ ਬਾਹਰ ਆ ਕੇ ਰੁਕੇ। ਆਲੇ-ਦੁਆਲੇ ਦਾ ਮਾਹੌਲ ਦੇਖਣ ਤੋਂ ਬਾਅਦ ਉਨ੍ਹਾਂ ਨੇ ਕਲੀਨਿਕ ਦੇ ਸ਼ਟਰ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਵਿਚਕਾਰੋਂ ਤੋੜ ਦਿੱਤਾ। ਇਸ ਤੋਂ ਬਾਅਦ ਇੱਕ ਵਿਅਕਤੀ ਸ਼ਟਰ ਹੇਠੋਂ ਅੰਦਰ ਦਾਖਲ ਹੋਇਆ, ਜਦਕਿ ਬਾਕੀ ਸਾਥੀ ਬਾਹਰ ਰਹੇ। ਕੁਝ ਸਮੇਂ ਬਾਅਦ ਅੰਦਰ ਗਿਆ ਵਿਅਕਤੀ ਨਕਦੀ ਲੈ ਕੇ ਬਾਹਰ ਆਇਆ ਅਤੇ ਤਿੰਨੇ ਮੋਟਰਸਾਈਕਲ ’ਤੇ ਫਰਾਰ ਹੋ ਗਏ। CCTV ਫੁਟੇਜ ਪੁਲਿਸ ਲਈ ਬਣੀ ਅਹਿਮ ਕੜੀ CCTV ਫੁਟੇਜ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਦੀਆਂ ਗਤੀਵਿਧੀਆਂ ਕੈਦ ਹੋਈਆਂ ਹਨ। ਫੁਟੇਜ ਵਿੱਚ ਉਨ੍ਹਾਂ ਦੇ ਆਉਣ, ਸ਼ਟਰ ਨਾਲ ਛੇੜਛਾੜ ਕਰਨ, ਕਲੀਨਿਕ ਅੰਦਰ ਦਾਖਲ ਹੋਣ ਅਤੇ ਵਾਰਦਾਤ ਤੋਂ ਬਾਅਦ ਫਰਾਰ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। CCTV ਫੁਟੇਜ ਹੁਣ ਪੁਲਿਸ ਜਾਂਚ ਲਈ ਮਹੱਤਵਪੂਰਨ ਸੁਰਾਗ ਮੰਨੀ ਜਾ ਰਹੀ ਹੈ। ਪੁਲਿਸ ਵੱਲੋਂ ਫੁਟੇਜ ਦੇ ਆਧਾਰ ’ਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਥਾਣਾ ਸਦਰ ਕੋਟਕਪੂਰਾ ਪੁਲਿਸ ਵੱਲੋਂ ਜਾਂਚ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਲੀਨਿਕ ਸੰਚਾਲਕ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਲੀਨਿਕ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਜਾਣਕਾਰੀ ਇਕੱਠੀ ਕੀਤੀ। ਪੁਲਿਸ ਵੱਲੋਂ CCTV ਫੁਟੇਜ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਅਤੇ ਸ਼ੱਕੀ ਵਿਅਕਤੀਆਂ ਦੀ ਪਛਾਣ ਨਾਲ ਸਬੰਧਤ ਹੋਰ ਸੁਰਾਗਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਵਿੱਚ ਚਿੰਤਾ, ਰਾਤ ਦੀ ਗਸ਼ਤ ਵਧਾਉਣ ਦੀ ਮੰਗ ਸੰਧਵਾਂ ਵਿੱਚ ਕਲੀਨਿਕ ਵਿੱਚ ਹੋਈ ਇਸ ਚੋਰੀ ਦੀ ਘਟਨਾ ਤੋਂ ਬਾਅਦ ਸਥਾਨਕ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਪਿੰਡ ਦੇ ਬਾਜ਼ਾਰ ਅਤੇ ਵਪਾਰਕ ਇਲਾਕਿਆਂ ਵਿੱਚ ਪੁਲਿਸ ਗਸ਼ਤ ਹੋਰ ਵਧਾਈ ਜਾਣੀ ਚਾਹੀਦੀ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਰਾਤ ਸਮੇਂ ਨਿਯਮਤ ਗਸ਼ਤ ਯਕੀਨੀ ਬਣਾਈ ਜਾਵੇ, ਤਾਂ ਜੋ ਚੋਰੀ ਦੀਆਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਈ ਜਾ ਸਕੇ। CCTV ਅਤੇ ਸੁਰੱਖਿਆ ਪ੍ਰਬੰਧਾਂ ਦੀ ਮਹੱਤਤਾ ਇਸ ਘਟਨਾ ਵਿੱਚ ਕਲੀਨਿਕ ’ਤੇ ਲੱਗੇ CCTV ਕੈਮਰੇ ਪੁਲਿਸ ਲਈ ਇੱਕ ਅਹਿਮ ਸੁਰਾਗ ਸਾਬਤ ਹੋ ਰਹੇ ਹਨ। ਵਪਾਰਕ ਅਦਾਰਿਆਂ ਦੇ ਮਾਲਕਾਂ ਲਈ ਇਹ ਘਟਨਾ ਇੱਕ ਵਾਰ ਫਿਰ ਸੰਕੇਤ ਦਿੰਦੀ ਹੈ ਕਿ ਦੁਕਾਨਾਂ, ਕਲੀਨਿਕਾਂ ਅਤੇ ਹੋਰ ਸੰਸਥਾਵਾਂ ਵਿੱਚ CCTV ਕੈਮਰੇ, ਮਜ਼ਬੂਤ ਸ਼ਟਰ ਅਤੇ ਹੋਰ ਸੁਰੱਖਿਆ ਪ੍ਰਬੰਧ ਹੋਣੇ ਜ਼ਰੂਰੀ ਹਨ। ਇਸ ਦੇ ਨਾਲ ਹੀ CCTV ਦੀ ਰਿਕਾਰਡਿੰਗ ਨੂੰ ਸੁਰੱਖਿਅਤ ਰੱਖਣਾ ਵੀ ਮਹੱਤਵਪੂਰਨ ਹੈ, ਤਾਂ ਜੋ ਕਿਸੇ ਘਟਨਾ ਦੀ ਸਥਿਤੀ ਵਿੱਚ ਪੁਲਿਸ ਨੂੰ ਤੁਰੰਤ ਸਬੰਧਤ ਫੁਟੇਜ ਉਪਲਬਧ ਕਰਵਾਈ ਜਾ ਸਕੇ। ਪੁਲਿਸ ਸਾਹਮਣੇ ਹੁਣ ਚੋਰਾਂ ਦੀ ਪਛਾਣ ਦੀ ਚੁਣੌਤੀ CCTV ਵਿੱਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋਣ ਤੋਂ ਬਾਅਦ ਹੁਣ ਪੁਲਿਸ ਲਈ ਮੁੱਖ ਚੁਣੌਤੀ ਇਨ੍ਹਾਂ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣਾ ਹੈ। ਮੋਟਰਸਾਈਕਲ ਅਤੇ CCTV ਫੁਟੇਜ ਸਮੇਤ ਹੋਰ ਉਪਲਬਧ ਸੁਰਾਗਾਂ ਦੀ ਮਦਦ ਨਾਲ ਜਾਂਚ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਿਲਹਾਲ ਮਾਮਲਾ ਜਾਂਚ ਅਧੀਨ ਹੈ ਅਤੇ ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। ਨੋਟ: CCTV ਫੁਟੇਜ ਵਿੱਚ ਦਿਖਾਈ ਦੇ ਰਹੇ ਵਿਅਕਤੀਆਂ ਨੂੰ ਪੁਲਿਸ ਜਾਂ ਅਦਾਲਤ ਵੱਲੋਂ ਦੋਸ਼ੀ ਸਾਬਤ ਕੀਤੇ ਜਾਣ ਤੱਕ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ।1