ਜਲੰਧਰ ਦੇ ਮਲਸੀਆਂ (ਖੁਰਮਪੁਰ ਪੱਤੀ) ਵਿੱਚ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ, ਭਰਾ ਅਤੇ ਭਰਜਾਈ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰਨ ਅਤੇ ਪਤਨੀ ਤੇ ਭਰਜਾਈ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਤਨੀ ਸ੍ਰੀਮਤੀ ਸ਼ਿਫਾਲੀ ਗੁਪਤਾ ਨੇ ਮੀਡੀਆ ਸਾਹਮਣੇ ਆ ਕੇ ਦੱਸਿਆ ਕਿ ਉਸ ਦਾ ਪਤੀ ਰਾਜਨ ਗੁਪਤਾ ਪਿਛਲੇ 3-4 ਸਾਲਾਂ ਤੋਂ ਉਸ ਦੀ ਨਾਜਾਇਜ਼ ਤੌਰ ’ਤੇ ਕੁੱਟਮਾਰ ਕਰ ਰਿਹਾ ਹੈ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਬਹੁਤ ਪ੍ਰੇਸ਼ਾਨ ਹੈ। ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਪਤੀ ਵੱਲੋਂ ਉਸ ਦੀ ਭਰਜਾਈ ਦੀ ਵੀ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਕੱਪੜੇ ਤੱਕ ਪਾੜ ਦਿੱਤੇ ਗਏ। ਪਰਿਵਾਰ ਦੀ ਬਦਨਾਮੀ ਦੇ ਡਰੋਂ ਉਹ ਪਹਿਲਾਂ ਚੁੱਪ ਰਹੀ, ਪਰ ਹੁਣ ਹੱਦ ਤੋਂ ਜ਼ਿਆਦਾ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਉਸ ਨੂੰ ਮੀਡੀਆ ਸਾਹਮਣੇ ਆਉਣਾ ਪਿਆ। ਸ਼ਿਫਾਲੀ ਗੁਪਤਾ ਅਨੁਸਾਰ, ਉਸ ਦੇ ਦਿਓਰ ਅਤੇ ਦਰਾਣੀ ਵੱਲੋਂ ਉਸ ਦੀ ਮਦਦ ਕੀਤੀ ਜਾ ਰਹੀ ਹੈ, ਜਿਸ ਕਾਰਨ ਉਸ ਦਾ ਪਤੀ ਉਨ੍ਹਾਂ ਖ਼ਿਲਾਫ਼ ਵੀ ਝੂਠੇ ਦੋਸ਼ ਲਗਾ ਰਿਹਾ ਹੈ। ਉਸ ਨੇ ਪਤੀ ਵੱਲੋਂ ਐੱਸ.ਐੱਸ.ਪੀ (ਦਿਹਾਤੀ) ਜਲੰਧਰ ਨੂੰ ਦਿੱਤੀ ਗਈ ਉਸ ਨੂੰ ਬੰਦੀ ਬਣਾਉਣ ਦੀ ਦਰਖ਼ਾਸਤ ਨੂੰ ਪੂਰੀ ਤਰ੍ਹਾਂ ਝੂਠੀ ਅਤੇ ਬੇਬੁਨਿਆਦ ਦੱਸਿਆ ਹੈ ਅਤੇ ਕੁੱਟਮਾਰ ਦੀ ਵੀਡੀਓ ਸ਼ਾਹਕੋਟ ਪੁਲਿਸ ਨੂੰ ਸੌਂਪ ਦਿੱਤੀ ਹੈ। ਦੂਜੇ ਪਾਸੇ, ਥਾਣਾ ਸ਼ਾਹਕੋਟ ਦੇ ਐੱਸ.ਐੱਚ.ਓ ਇੰਸਪੈਕਟਰ ਅਮਨ ਸੈਣੀ ਨੇ ਦੱਸਿਆ ਕਿ ਰਾਜਨ ਗੁਪਤਾ ਵੱਲੋਂ ਪਰਿਵਾਰ 'ਤੇ ਮਾਨਸਿਕ ਪਰੇਸ਼ਾਨੀ ਦੇ ਲਗਾਏ ਦੋਸ਼ਾਂ ਸੰਬੰਧ 'ਚ ਦੋਵਾਂ ਧਿਰਾਂ ਨੂੰ ਸੱਦਿਆ ਗਿਆ ਸੀ। ਸ਼ਿਕਾਇਤਕਰਤਾ ਦੀ ਪਤਨੀ, ਭਰਾ ਅਤੇ ਭਰਜਾਈ ਵੱਡੀ ਗਿਣਤੀ ਪਤਵੰਤਿਆਂ ਤੇ ਗੁਆਂਢੀਆਂ ਨਾਲ ਥਾਣੇ ਪਹੁੰਚੇ ਅਤੇ ਆਪਣੇ ਬਿਆਨ ਦਰਜ ਕਰਵਾਏ, ਜਦਕਿ ਸ਼ਿਕਾਇਤਕਰਤਾ ਰਾਜਨ ਗੁਪਤਾ ਖ਼ੁਦ ਸੱਦਣ ਦੇ ਬਾਵਜੂਦ ਵੀ ਥਾਣੇ ਨਹੀਂ ਆਇਆ ਅਤੇ ਪੁਲਿਸ ਕਾਰਵਾਈ ਵਿੱਚ ਕੋਈ ਸਹਿਯੋਗ ਨਹੀਂ ਦਿੱਤਾ।

- ਪੰਜਾਬ ਪੁਲਿਸ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ 'ਆਪਰੇਸ਼ਨ ਪ੍ਰਹਾਰ 3.0' ਤਹਿਤ ਕਪੂਰਥਲਾ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਡੀਜੀਪੀ ਪੰਜਾਬ ਅਤੇ ਐਸਐਸਪੀ ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਭੁਲੱਥ ਸਬ-ਡਵੀਜ਼ਨ ਦੇ ਚਾਰਾਂ ਥਾਣਿਆਂ ਦੇ ਅਧਿਕਾਰ ਖੇਤਰਾਂ ਵਿੱਚ ਇਹ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਸੰਗੀਨ ਜੁਰਮਾਂ ਅਤੇ ਹੋਰ ਵੱਖ-ਵੱਖ ਅਪਰਾਧਾਂ ਵਿੱਚ ਲੋੜੀਂਦੇ ਅਪਰਾਧੀਆਂ ਨੂੰ ਫੜਨ ਲਈ 38 ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ, ਜਿਨ੍ਹਾਂ ਵਿੱਚੋਂ 31 ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਮੁਕਦਮਾ ਦਰਜ ਕੀਤਾ ਗਿਆ ਹੈ। ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਇਹ ਸਖ਼ਤ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।4
- ਜਲੰਧਰ ਦਿਹਾਤੀ ਪੁਲਿਸ ਵੱਲੋਂ ਚਲਾਏ ਜਾ ਰਹੇ 'ਜਲੰਧਰ ਪਰਹਾਰ ਆਪਰੇਸ਼ਨ' ਤਹਿਤ ਅੱਜ ਫਿਲੌਰ ਵਿਖੇ ਲਗਾਏ ਗਏ ਹਾਈਟੈਕ ਨਾਕੇ ਦਾ ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਅਤੇ ਐਸਐਸਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਨੇ ਦੌਰਾ ਕਰਕੇ ਨਾਕਾਬੰਦੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਦੋਵਾਂ ਉੱਚ ਅਧਿਕਾਰੀਆਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਦੇ ਨਾਲ-ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਅਤੇ ਅਪਰਾਧ ਦੇ ਖ਼ਾਤਮੇ ਲਈ ਆਪਣੀ ਮੁਹਿੰਮ ਪੂਰੀ ਦ੍ਰਿੜਤਾ ਨਾਲ ਚਲਾ ਰਹੀ ਹੈ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਣਾ ਪੁਲਿਸ ਦੀ ਪਹਿਲੀ ਤਰਜੀਹ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ-ਮੁਕਤ ਅਤੇ ਅਪਰਾਧ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।4
- ਕਪੂਰਥਲਾ ਪੁਲਿਸ ਵੱਲੋਂ ਨਸ਼ੇ ਦੇ ਹਾੱਟ ਸਪਾਟ ਏਰੀਆ ਵਿੱਚ ਇੱਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਇਹ ਕਾਰਵਾਈ 'ਆਪਰੇਸ਼ਨ ਪ੍ਰਹਾਰ-3' ਦੇ ਤਹਿਤ ਅਮਲ ਵਿੱਚ ਲਿਆਂਦੀ ਗਈ ਹੈ।1
- ਕਪੂਰਥਲਾ ਦੇ ਥਾਣਾ ਸੁਭਾਨਪੁਰ ਅਧੀਨ ਪੈਂਦੇ ਪਿੰਡ ਹਮੀਰਾ ਵਿੱਚ ਸੜਕ ਕਿਨਾਰੇ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਰਾਹਗੀਰਾਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਸੁਭਾਨਪੁਰ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ। ਦੇਰ ਸ਼ਾਮ ਤੱਕ ਨੌਜਵਾਨ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਥਾਣਾ ਸੁਭਾਨਪੁਰ ਦੇ ਇੰਚਾਰਜ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲੰਘ ਰਹੇ ਰਾਹਗੀਰਾਂ ਨੇ ਸੜਕ ਕਿਨਾਰੇ ਇੱਕ ਨੌਜਵਾਨ ਦੇ ਬੇਹੋਸ਼ੀ ਦੀ ਹਾਲਤ ਵਿੱਚ ਪਏ ਹੋਣ ਦੀ ਸੂਚਨਾ ਦਿੱਤੀ ਸੀ। ਪੁਲਿਸ ਨੇ ਤੁਰੰਤ 108 ਐਂਬੂਲੈਂਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੀ, ਪਰ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਨੌਜਵਾਨ ਦੀ ਉਮਰ 30 ਤੋਂ 35 ਸਾਲ ਦੇ ਕਰੀਬ ਜਾਪਦੀ ਹੈ ਅਤੇ ਉਸ ਨੇ ਗ੍ਰੇ ਰੰਗ ਦੀ ਟੀ-ਸ਼ਰਟ ਤੇ ਸਫੇਦ ਰੰਗ ਦਾ ਪਜਾਮਾ ਪਾਇਆ ਹੋਇਆ ਹੈ। ਪੁਲਿਸ ਵੱਲੋਂ ਮ੍ਰਿਤਕ ਦੇ ਹੁਲੀਏ ਬਾਰੇ ਆਸ-ਪਾਸ ਦੇ ਪਿੰਡਾਂ ਅਤੇ ਵੱਖ-ਵੱਖ ਥਾਣਿਆਂ ਵਿੱਚ ਸੂਚਨਾ ਭੇਜੀ ਜਾ ਰਹੀ ਹੈ ਅਤੇ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੋਵੇਗਾ।1
- ਫਗਵਾੜਾ ਵਿਖੇ ਭਾਰੀ ਪੁਲਿਸ ਫੋਰਸ ਦੇ ਨਾਲ ਮੰਗੀ ਖਾਨ ਅਤੇ ਰੀਤੂ ਨੂਰਾ ਕੁੱਲੇ ਵਾਲੀ ਸਰਕਾਰ ਦੇ ਦਰਬਾਰ ਵਿੱਚ ਮਾਫ਼ੀ ਮੰਗਣ ਲਈ ਪਹੁੰਚੇ ਹਨ। ਇਸ ਸਾਰੇ ਘਟਨਾਕ੍ਰਮ ਦੀ ਇੱਕ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ। ਦਰਬਾਰ ਵਿੱਚ ਮਾਫ਼ੀ ਮੰਗਣ ਤੋਂ ਬਾਅਦ ਹੁਣ ਇਹ ਸਾਰਾ ਚੈਪਟਰ ਪੂਰੀ ਤਰ੍ਹਾਂ ਨਾਲ ਕਲੋਜ ਹੋ ਗਿਆ ਹੈ।1
- ਜਲੰਧਰ ਦੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੇਰ ਰਾਤ ਸ਼ਹਿਰ ਦੇ ਵੱਖ-ਵੱਖ ਪੁਲਿਸ ਥਾਣਿਆਂ ਦਾ ਅਚਨਚੇਤ ਨਿਰੀਖਣ ਕੀਤਾ। ਪੁਲਿਸ ਕਮਿਸ਼ਨਰ ਦੇ ਅਚਾਨਕ ਥਾਣਿਆਂ ਵਿੱਚ ਪਹੁੰਚਣ ਨਾਲ ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਵਿੱਚ ਹਲਚਲ ਮਚ ਗਈ। ਇਸ ਨਿਰੀਖਣ ਦੌਰਾਨ ਪੁਲਿਸ ਕਮਿਸ਼ਨਰ ਨੇ ਥਾਣਿਆਂ ਦੇ ਪ੍ਰਬੰਧਾਂ, ਰਿਕਾਰਡ, ਸਾਫ਼-ਸਫ਼ਾਈ ਅਤੇ ਡਿਊਟੀ 'ਤੇ ਤਾਇਨਾਤ ਮੁਲਾਜ਼ਮਾਂ ਦੀ ਮੁਸਤੈਦੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਨਿਰੀਖਣ ਦਾ ਉਦੇਸ਼ ਥਾਣਿਆਂ ਦੀ ਕਾਰਜਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣਾ ਅਤੇ ਪੁਲਿਸ ਮੁਲਾਜ਼ਮਾਂ ਦੀ ਚੌਕਸੀ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਸਾਰੇ ਥਾਣਾ ਮੁਖੀਆਂ ਅਤੇ ਮੁਲਾਜ਼ਮਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਥਾਣੇ ਆਉਣ ਵਾਲੇ ਹਰ ਵਿਅਕਤੀ ਦੀ ਸ਼ਿਕਾਇਤ ਅਤੇ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਸੁਣਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਦੇਰ ਰਾਤ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਹੌਸਲਾ ਵੀ ਵਧਾਇਆ ਤਾਂ ਜੋ ਉਹ ਆਪਣੀ ਡਿਊਟੀ ਚੰਗੀ ਤਰ੍ਹਾਂ ਨਿਭਾ ਸਕਣ। ਇਸ ਦੇ ਨਾਲ ਹੀ, ਜਲੰਧਰ ਵਿੱਚ ਇੱਕ ਵਿਵਾਦਿਤ ਮਾਮਲੇ ਨੂੰ ਲੈ ਕੇ ਗਾਇਕਾ ਰੀਤੂ ਨੂਰਾਂ ਵੱਲੋਂ ਕੁੱਲੇ ਵਾਲੀ ਸਰਕਾਰ ਤੋਂ ਮੁਆਫੀ ਮੰਗਣ ਦੀ ਖ਼ਬਰ ਵੀ ਸਾਹਮਣੇ ਆਈ ਹੈ।1
- ਜਲੰਧਰ ਦੇ ਨਿਊ ਰਤਨ ਨਗਰ ਵਿੱਚ ਦੇਰ ਰਾਤ ਦੋ ਸ਼ਰਾਰਤੀ ਨੌਜਵਾਨਾਂ ਵੱਲੋਂ ਗਲੀ ਵਿੱਚ ਖੜ੍ਹੀਆਂ ਚਾਰ ਤੋਂ ਪੰਜ ਗੱਡੀਆਂ ਦੇ ਤੇਜ਼ਧਾਰ ਹਥਿਆਰਾਂ ਨਾਲ ਸ਼ੀਸ਼ੇ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਗੱਡੀਆਂ ਦੇ ਸ਼ੀਸ਼ੇ ਤੋੜਨ ਦੀ ਇਹ ਸਾਰੀ ਕਰਤੂਤ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਕਾਰ ਮਾਲਕਾਂ ਨੂੰ ਇਸ ਘਟਨਾ ਦਾ ਪਤਾ ਸਵੇਰੇ ਉੱਠਣ 'ਤੇ ਲੱਗਿਆ, ਜਦੋਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਦੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਹੋਏ ਸਨ। ਇਸ ਤੋਂ ਬਾਅਦ ਜਦੋਂ ਸੀਸੀਟੀਵੀ ਫੁਟੇਜ ਖੰਗਾਲੀ ਗਈ ਤਾਂ ਦੋ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਗੱਡੀਆਂ ਦੇ ਸ਼ੀਸ਼ੇ ਤੋੜਦੇ ਹੋਏ ਸਾਫ਼ ਨਜ਼ਰ ਆਏ। ਪੀੜਤ ਲੋਕਾਂ ਨੇ ਇਸ ਸਬੰਧੀ ਬਸਤੀ ਬਾਬਾ ਖੇਲ ਪੁਲਿਸ ਅਤੇ ਸਬੰਧਤ ਥਾਣੇ ਨੂੰ ਸ਼ਿਕਾਇਤ ਦੇ ਕੇ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ, ਜਿਸ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।3