ਆਪ ਸਰਕਾਰ ਦੀਆਂ ਨੀਤੀਆਂ ਅਤੇ ਦਲਿਤ ਵਿਰੋਧੀ ਰਵੱਈਏ ਤੇ ਭਾਜਪਾ ਆਗੂਆਂ ਨੇ ਕੀਤਾ ਸ਼ਾਬਦਿਕ ਹਮਲਾ ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਰਾਜ਼ੇਸ਼ ਕੁਮਾਰ): ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਐਸ.ਸੀ. ਮੋਰਚਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਿਵੇਸ਼ ਕੁਮਾਰ ਰਾਮ ਅਤੇ ਭਾਜਪਾ ਦੀ ਰਾਸ਼ਟਰੀ ਕਾਰਜਕਾਰੀ ਮੈਂਬਰ ਸੁਨੀਤਾ ਦੁੱਗਲ ਵੱਲੋਂ ਸਥਾਨਕ ਹੋਟਲ ਵਿਖੇ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀਆਂ ਨੀਤੀਆਂ, ਦਲਿਤ ਸਮਾਜ ਪ੍ਰਤੀ ਕਥਿਤ ਰਵੱਈਏ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਲੈ ਕੇ ਤਿੱਖੇ ਸਵਾਲ ਚੁੱਕੇ ਗਏ। ਇਸ ਮੌਕੇ ਭਾਜਪਾ ਜ਼ਿਲ੍ਹਾ ਸੰਗਰੂਰ-2 ਦੀ ਪ੍ਰਧਾਨ ਦਾਮਨ ਥਿੰਦ ਬਾਜਵਾ ਸਮੇਤ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਰਹੇ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ਿਵੇਸ਼ ਕੁਮਾਰ ਰਾਮ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਨੂੰ ਵੱਡੇ-ਵੱਡੇ ਵਾਅਦਿਆਂ ਅਤੇ ਦਾਅਵਿਆਂ ਰਾਹੀਂ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਖਾਸ ਤੌਰ ’ਤੇ ਦਲਿਤ ਸਮਾਜ ਨਾਲ ਜੁੜੇ ਮੁੱਦਿਆਂ ਨੂੰ ਉਠਾਉਂਦਿਆਂ ਕਿਹਾ ਕਿ ਪੰਜਾਬ ਦੀ ਲਗਭਗ 38 ਫੀਸਦੀ ਦਲਿਤ ਆਬਾਦੀ ਦੇ ਹੱਕਾਂ ਅਤੇ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਭਾਜਪਾ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਚੋਣਾਂ ਦੌਰਾਨ ਸੰਵਿਧਾਨ ਅਤੇ ਪੂਜਨੀਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਨਾਮ ਦਾ ਜ਼ਿਕਰ ਕਰਕੇ ਲੋਕਾਂ ਤੋਂ ਸਮਰਥਨ ਹਾਸਲ ਕੀਤਾ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਬਾਬਾ ਸਾਹਿਬ ਨਾਲ ਜੁੜੀਆਂ ਕਥਿਤ ਅਪਮਾਨਜਨਕ ਘਟਨਾਵਾਂ ਨੇ ਦਲਿਤ ਸਮਾਜ ਵਿੱਚ ਰੋਸ਼ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਹੋਣ ਦੇ ਨਾਲ-ਨਾਲ ਕਰੋੜਾਂ ਲੋਕਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਦੇ ਸਨਮਾਨ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਭਾਜਪਾ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਸ ਸਬੰਧੀ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਗੁਲਜ਼ਾਰ ਸਿੰਘ ਮਾਮਲਾ ਵੀ ਵਿਸ਼ੇਸ਼ ਤੌਰ ’ਤੇ ਚਰਚਾ ਦਾ ਵਿਸ਼ਾ ਰਿਹਾ। ਇਸ ਸਮੇਂ ਸ਼ਿਵੇਸ਼ ਕੁਮਾਰ ਰਾਮ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੀੜਤ ਪਰਿਵਾਰ, ਬੱਚਿਆਂ ਅਤੇ ਪਤਨੀ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਰਿਵਾਰ ਡਰ ਅਤੇ ਖੌਫ਼ ਦੇ ਮਾਹੌਲ ਵਿੱਚ ਰਹਿ ਰਿਹਾ ਹੈ ਅਤੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਲੇ ਬਾਹਰੀ ਵਿਅਕਤੀਆਂ ਦੇ ਆਉਣ ’ਤੇ ਪੁਲਿਸ ਦੀ ਤਾਇਨਾਤੀ ਕੀਤੀ ਜਾਂਦੀ ਹੈ। ਭਾਜਪਾ ਆਗੂ ਨੇ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਕੀਤੀਆਂ ਮੰਗਾਂ ਅਤੇ ਉਨ੍ਹਾਂ ਦੇ ਦੱਸੇ ਗਏ ਤੱਥਾਂ ਦੇ ਆਧਾਰ ’ਤੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰ ’ਤੇ ਲਾਸ਼ਾਂ ’ਤੇ ਰਾਜਨੀਤੀ ਕਰਨ ਸਬੰਧੀ ਕੀਤੀ ਗਈ ਟਿੱਪਣੀ ਦਾ ਜਵਾਬ ਦਿੰਦਿਆਂ ਸ਼ਿਵੇਸ਼ ਕੁਮਾਰ ਰਾਮ ਨੇ ਕਿਹਾ ਕਿ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਆਵਾਜ਼ ਉਠਾਉਣਾ ਰਾਜਨੀਤੀ ਨਹੀਂ, ਸਗੋਂ ਉਨ੍ਹਾਂ ਨੂੰ ਨਿਆਂ ਦਿਵਾਉਣ ਦੀ ਕੋਸ਼ਿਸ਼ ਹੈ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸ਼ਿਵੇਸ਼ ਕੁਮਾਰ ਰਾਮ ਨੇ ਕਿਹਾ ਕਿ ਉਹ ਭਾਜਪਾ ਦੇ ਸੰਗਠਨਕ ਪ੍ਰਤੀਨਿਧੀ ਵਜੋਂ ਪੰਜਾਬ ਦਾ ਦੌਰਾ ਕਰ ਰਹੇ ਹਨ ਅਤੇ ਇੱਥੇ ਸਾਹਮਣੇ ਆਏ ਮਾਮਲਿਆਂ ਅਤੇ ਪੀੜਤ ਪਰਿਵਾਰਾਂ ਨਾਲ ਹੋਈ ਗੱਲਬਾਤ ਸਬੰਧੀ ਵਿਸਥਾਰਪੂਰਵਕ ਰਿਪੋਰਟ ਪਾਰਟੀ ਰਾਸ਼ਟਰੀ ਪ੍ਰਧਾਨ ਅਤੇ ਕੌਮੀ ਲੀਡਰਸ਼ਿਪ ਨੂੰ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲੋੜ ਅਨੁਸਾਰ ਕਮਿਸ਼ਨ, ਕੇਂਦਰ ਸਰਕਾਰ ਅਤੇ ਪ੍ਰਸ਼ਾਸਨਿਕ ਪੱਧਰ ’ਤੇ ਮਾਮਲਾ ਉਠਾਇਆ ਜਾਵੇਗਾ।

- ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 85589710001
- ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ1
- ਉਸਤਾਦ ਬਰਕਤ ਸਿੱਧੂ ਜੀ ਦੇ ਜਨਮ ਦਿਨ ਮੇਲੇ ਵਿਚ ਸ਼ਿਰਕਤ ਕਰੇਗੀ ਮਾਹੀ ਕੌਰ1
- ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ। ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।1
- ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਨੇ ਮਨਾਇਆ ਸਥਾਪਨਾ ਦਿਵਸ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਮਨਾਇਆ* ਰਾਜਪੁਰਾ, 15 ਸਤੰਬਰ (ਸ਼ਰਮਾ) ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਯੂਨੀਅਨ ਦੇ ਸੰਸਥਾਪਕ ਮਰਹੂਮ ਰਾਜ ਕੁਮਾਰ ਜੀ ਨੂੰ ਦਿਲੋਂ ਯਾਦ ਕਰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਮਜ਼ਦੂਰਾਂ ਨੂੰ ਇੱਕ ਝੰਡੇ ਥੱਲੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਉਸੇ ਲੜੀ ਨੂੰ ਕਾਇਮ ਰੱਖਦੇ ਹੋਏ ਉਹ ਅੱਜ ਵੀ ਆਪਣੀ ਮਜ਼ਦੂਰ ਯੂਨੀਅਨ ਨਾਲ ਡਟ ਕੇ ਖੜ੍ਹੇ ਹਨ ਅਤੇ ਹਮੇਸ਼ਾ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੇ ਰਹਿਣਗੇ। ਇਸ ਦੌਰਾਨ ਉਹਨਾਂ ਨੇ ਪਤਰਕਾਰਾ ਨਾਲ ਗਲ ਕਰਦੇ ਹੋਏ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਸਫਾਈ ਮਜ਼ਦੂਰਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ। ਇਸ ਦੌਰਾਨ ਯੂਨੀਅਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੀਆਂ ਮਾਤਾਵਾਂ, ਭੈਣਾਂ ਅਤੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।3
- ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) 14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। 1
- Post by Nisha1
- ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ1