*ਭਗਵੰਤ ਮਾਨ ਸਰਕਾਰ ਵੱਲੋਂ ਆਖਰੀ ਬਜਟ ਵਿੱਚ ਵੀ ਨਜ਼ਰਅੰਦਾਜ਼ ਕੀਤੇ ਜਾਣ 'ਤੇ ਪੱਤਰਕਾਰ ਭਾਈਚਾਰੇ 'ਚ ਭਾਰੀ ਰੋਸ* *ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਵੱਲੋਂ ਸਰਕਾਰ ਦੇ ਪੱਤਰਕਾਰ ਵਿਰੋਧੀ ਰਵਈਏ ਖ਼ਿਲਾਫ਼ ਸੂਬਾ ਭਰ 'ਚ ਸੰਘਰਸ਼ ਵਿੱਢਣ ਦਾ ਐਲਾਨ* ਬਰਨਾਲਾ, ਬੰਧਨ ਤੋੜ ਸਿੰਘ : ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਜ਼ਿਲ੍ਹਾ ਯੂਨਿਟ ਬਰਨਾਲਾ ਦੇ ਚੇਅਰਮੈਨ ਬਲਵੀਰ ਜੰਡੂ, ਸੂਬਾ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਵਿੱਚ ਸੂਬੇ ਦੇ ਪੱਤਰਕਾਰਾਂ ਨੂੰ ਪੂਰੀ ਤਰ੍ਹਾਂ ਅਣਗੌਲ਼ਿਆ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਸਾਲਾਂ ਵਾਂਗ ਆਪਣੀ ਸਰਕਾਰ ਦੇ ਆਖ਼ਰੀ ਬਜਟ ਵਿੱਚ ਵੀ ਪੱਤਰਕਾਰਾਂ ਨੂੰ ਪੂਰੀ ਤਰ੍ਹਾਂ ਅਣਡਿੱਠ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿਸ ਮੀਡੀਆ ਦੇ ਸਹਾਰੇ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਸਰਕਾਰ ਹੁਣ ਉਸ ਮੀਡੀਆ ਵੱਲ ਪਿੱਠ ਕਰ ਕੇ ਖੜ੍ਹੀ ਹੈ। ਆਗੂਆਂ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਸੱਤਾਧਾਰੀ ਧਿਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸਰਕਾਰ ਦੇ ਪੱਤਰਕਾਰ ਵਿਰੋਧੀ ਰਵਈਏ ਖ਼ਿਲਾਫ਼ ਸੂਬੇ ਵਿੱਚ ਹਰ ਪੱਧਰ 'ਤੇ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਸਮੇਂ ਸਰਕਾਰ ਦੇ ਨੁਮਾਇੰਦਿਆਂ, ਮੰਤਰੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਵੱਲੋਂ ਭਰੋਸਾ ਮਿਲਣ ਦੇ ਬਾਵਜੂਦ ਬਜਟ ਪੇਸ਼ ਕਰਨ ਸਮੇਂ ਪੱਤਰਕਾਰਾਂ ਸਮੇਤ ਡੈਸਕ ਸਟਾਫ਼ ਨੂੰ ਪੈਨਸ਼ਨ, ਹਰਿਆਣਾ ਪੈਟਰਨ 'ਤੇ ਮੁਫ਼ਤ ਬੱਸ ਸਫ਼ਰ, ਐਕਸ-ਗਰੇਸ਼ੀਆ ਸਕੀਮ ਅਧੀਨ ਲਿਆਉਣ, ਚੰਡੀਗੜ੍ਹ ਸਥਿਤ ਪੱਤਰਕਾਰਾਂ ਲਈ ਮਕਾਨਾਂ ਦਾ ਕੋਟਾ 50% ਕਰਨ, ਜ਼ਿਲ੍ਹਿਆਂ ਵਿੱਚ ਪੱਤਰਕਾਰਾਂ ਨੂੰ ਰਿਹਾਇਸ਼ੀ ਮਕਾਨ-ਫਲੈਟ ਬਣਾਉਣ ਲਈ ਸਸਤੀਆਂ ਦਰਾਂ ਉਪਰ ਪਲਾਟ ਦੇਣ, ਪ੍ਰਿੰਟ ਅਤੇ ਇਲੈਕਟ੍ਰਾਨਿਕਸ ਮੀਡੀਆ ਦੇ ਨਿਊਜ਼ ਟੇਬਲਾਂ ਉਪਰ ਕੰਮ ਕਰਨ ਵਾਲੇ ਮੀਡੀਆ ਕਰਮੀਆਂ ਨੂੰ ਫ਼ੀਲਡ ਪੱਤਰਕਾਰਾਂ ਵਾਲੀਆਂ ਸਹੂਲਤਾਂ ਦੇਣ, ਸਾਰੇ ਪੱਤਰਕਾਰਾਂ ਲਈ ਸਿਹਤ ਬੀਮਾ ਯੋਜਨਾ ਲਾਗੂ ਕਰਨ ਦੇ ਮਾਮਲੇ ਵਿੱਚ ਬਜਟ ਵਿੱਚ ਜ਼ਿਕਰ ਤੱਕ ਨਾ ਕਰਨਾ ਸਰਕਾਰ ਦੇ ਮੀਡੀਆ ਪ੍ਰਤੀ ਰਵਈਏ ਨੂੰ ਨੰਗਾ ਕਰ ਕੇ ਰੱਖ ਦਿੱਤਾ ਹੈ। ਜਥੇਬੰਦੀ ਦੀ ਬਰਨਾਲਾ ਜ਼ਿਲ੍ਹਾ ਯੂਨਿਟ ਦੇ ਪ੍ਰਧਾਨ ਜਗਸੀਰ ਸਿੰਘ ਸੰਧੂ ਅਤੇ ਜਰਨਲ ਸਕੱਤਰ ਨਿਰਮਲ ਸਿੰਘ ਪੰਡੋਰੀ ਨੇ ਕਿਹਾ ਹੈ ਕਿ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਬਰਨਾਲਾ ਵਿਖੇ ਹੋਏ ਚੌਥੀ ਸੂਬਾਈ ਇਜਲਾਸ ਵਿੱਚ ਸ਼ਾਮਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਮੰਗਾਂ ਬਾਰੇ ਸਰਕਾਰ ਨਾਲ ਗੱਲਬਾਤ ਕਰਕੇ ਬਹੁਤ ਜਲਦੀ ਹੀ ਇਹਨਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ, ਪਰ ਹੁਣ ਭਗਵੰਤ ਮਾਨ ਸਰਕਾਰ ਨੇ ਆਪਣੇ ਆਖਰੀ ਬਜਟ ਵਿੱਚ ਪੱਤਰਕਾਰਾਂ ਦਾ ਜ਼ਿਕਰ ਤੱਕ ਨਹੀਂ ਕੀਤਾ। ਇਸ ਲਈ ਪੰਜਾਬ ਭਰ ਦੇ ਪੱਤਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਕੀਤੀ ਵਾਅਦਾ ਖਿਲਾਫ਼ੀ ਦਾ ਫਲ ਜ਼ਰੂਰ ਦੇਣਗੇ।

- Post by Uttar Pradesh1
- ਬਰਨਾਲਾ, ਬੰਧਨ ਤੋੜ ਸਿੰਘ ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l2
- Post by ਸੁੱਖਵਿੰਦਰ ਸਿੰਘ ਬਲਾਕ ਆਗੂ2
- Post by Rawal kotra1
- ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ1
- Post by SONA TV PUNJAB1
- पातड़ां मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है। वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।1
- Post by ਸੁੱਖਵਿੰਦਰ ਸਿੰਘ ਬਲਾਕ ਆਗੂ1