logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਦੁਆਰਾ 21 ਜੂਨ 2026 ਨੂੰ ਕਰਵਾਈ ਜਾ ਰਹੀ NEET (UG)-2026 ਪ੍ਰੀਖਿਆ ਦੇ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਸਾਰੇ 11 ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS), 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ, 21 ਜੂਨ 2026 ਨੂੰ ਦੁਪਹਿਰ 2:00 ਵਜੇ ਤੋਂ ਸ਼ਾਮ 5:30 ਵਜੇ ਤੱਕ ਹੋਣ ਵਾਲੀ ਪ੍ਰੀਖਿਆ ਦੌਰਾਨ, ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ, ਲਾਊਡ ਸਪੀਕਰਾਂ, ਧੁਨੀ ਪ੍ਰਸਾਰਣ ਯੰਤਰਾਂ ਅਤੇ ਹੋਰ ਸ਼ੋਰ ਪੈਦਾ ਕਰਨ ਵਾਲੇ ਸਾਧਨਾਂ ਦੀ ਵਰਤੋਂ ਦੀ ਵੀ ਮਨਾਹੀ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ (ਸ਼ਹਿਰ) ਅਤੇ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ (ਦਿਹਾਤੀ) ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਨੇ ਪ੍ਰੀਖਿਆ ਦੀ ਪਾਰਦਰਸ਼ਤਾ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕਰ ਲਏ ਹਨ। ਇਹ ਪਾਬੰਦੀਆਂ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਨਿਰਧਾਰਿਤ ਕੀਤੇ ਗਏ 11 ਪ੍ਰੀਖਿਆ ਕੇਂਦਰਾਂ 'ਤੇ ਲਾਗੂ ਹੋਣਗੀਆਂ, ਜਿਨ੍ਹਾਂ ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੈਂਸ ਰੋਡ; ਸਾਗਰ ਇੰਟਰਨੈਸ਼ਨਲ ਸਕੂਲ ਆਫ ਐਮੀਨੈਂਸ, ਟਾਊਨ ਹਾਲ; ਸਾਗਰ ਮੈਮੋਰੀਅਲ ਸਕੂਲ ਆਫ ਐਮੀਨੈਂਸ, ਮਾਲ ਮੰਡੀ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਛੇਹਰਟਾ; ਸਕੂਲ ਆਫ ਐਮੀਨੈਂਸ ਫਾਰ ਗਰਲਜ਼, ਮਾਲ ਰੋਡ; ਸਕੂਲ ਆਫ ਐਮੀਨੈਂਸ, ਖਾਲਸਾ ਕਾਲਜ ਪਬਲਿਕ ਸਕੂਲ ਕੈਂਪਸ; ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਮਾਲ ਸਿੰਘ ਗੇਟ; ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਖਾਲਸਾ; ਆਰਮੀ ਪਬਲਿਕ ਸਕੂਲ, ਅੰਮ੍ਰਿਤਸਰ ਕੈਂਟ; ਪੀ.ਐਮ. ਸ਼੍ਰੀ ਕੇਂਦਰੀ ਵਿਦਿਆਲਿਆ ਨੰਬਰ-1, ਅੰਮ੍ਰਿਤਸਰ ਕੈਂਟ; ਅਤੇ ਪੀ.ਐਮ. ਸ਼੍ਰੀ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਦੀਪ ਸਿੰਘ, ਅੰਮ੍ਰਿਤਸਰ ਸ਼ਾਮਲ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਉਮੀਦਵਾਰਾਂ, ਉਨ੍ਹਾਂ ਦੇ ਮਾਪਿਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਕਰਨ। ਇਹ ਵੀ ਚੇਤਾਵਨੀ ਦਿੱਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

10 hrs ago
user_Marshal Crime TV
Marshal Crime TV
ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
10 hrs ago
f3e57269-63b7-44c2-ab95-bac72fb2f6ef

More news from Punjab and nearby areas
  • ਜ਼ਮਾਨਤ ਮਿਲਣ ਤੋਂ ਬਾਅਦ, ਬਿਕਰਮ ਮਜੀਠੀਆ ਮਜੀਠਾ ਥਾਣੇ ਪਹੁੰਚੇ। ਹਾਲਾਂਕਿ, ਥਾਣੇ ਦੇ ਗੇਟ 'ਤੇ ਉਨ੍ਹਾਂ ਨੂੰ ਰੋਕੇ ਜਾਣ ਕਾਰਨ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।
    1
    ਜ਼ਮਾਨਤ ਮਿਲਣ ਤੋਂ ਬਾਅਦ, ਬਿਕਰਮ ਮਜੀਠੀਆ ਮਜੀਠਾ ਥਾਣੇ ਪਹੁੰਚੇ। ਹਾਲਾਂਕਿ, ਥਾਣੇ ਦੇ ਗੇਟ 'ਤੇ ਉਨ੍ਹਾਂ ਨੂੰ ਰੋਕੇ ਜਾਣ ਕਾਰਨ ਇੱਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।
    user_Punjab 24 News
    Punjab 24 News
    Amritsar -I, Punjab•
    2 hrs ago
  • ਅੰਮ੍ਰਿਤਸਰ ਦੇ ਥਾਣਾ ਏ ਡਵੀਜ਼ਨ ਦੇ ਮੁੱਖ ਅਫਸਰ ਇੰਸਪੈਕਟਰ ਜਸਜੀਤ ਸਿੰਘ ਨੇ ਇੱਕ ਵਾਇਰਲ ਵੀਡੀਓ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਹੈ।
    1
    ਅੰਮ੍ਰਿਤਸਰ ਦੇ ਥਾਣਾ ਏ ਡਵੀਜ਼ਨ ਦੇ ਮੁੱਖ ਅਫਸਰ ਇੰਸਪੈਕਟਰ ਜਸਜੀਤ ਸਿੰਘ ਨੇ ਇੱਕ ਵਾਇਰਲ ਵੀਡੀਓ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਤਾਜ਼ਾ ਖ਼ਬਰਾਂ ਅਨੁਸਾਰ, ਰਾਜਨੀਤੀ ਵਿੱਚ ਇੱਕ ਹੈਰਾਨੀਜਨਕ ਯੂ-ਟਰਨ ਦੇਖਣ ਨੂੰ ਮਿਲਿਆ ਹੈ, ਜਿੱਥੇ ਇੱਕ ਵਿਅਕਤੀ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣ ਤੋਂ ਸਿਰਫ਼ ਦੋ ਘੰਟਿਆਂ ਬਾਅਦ ਹੀ ਕਾਂਗਰਸ ਵਿੱਚ ਵਾਪਸ ਪਰਤ ਆਇਆ ਹੈ। ਇਸ ਘਟਨਾ ਨੂੰ ਸਿਆਸੀ ਹਲਕਿਆਂ ਵਿੱਚ ਇੱਕ ਵੱਡਾ ਪਲਟਾ ਮੰਨਿਆ ਜਾ ਰਿਹਾ ਹੈ।
    1
    ਤਾਜ਼ਾ ਖ਼ਬਰਾਂ ਅਨੁਸਾਰ, ਰਾਜਨੀਤੀ ਵਿੱਚ ਇੱਕ ਹੈਰਾਨੀਜਨਕ ਯੂ-ਟਰਨ ਦੇਖਣ ਨੂੰ ਮਿਲਿਆ ਹੈ, ਜਿੱਥੇ ਇੱਕ ਵਿਅਕਤੀ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣ ਤੋਂ ਸਿਰਫ਼ ਦੋ ਘੰਟਿਆਂ ਬਾਅਦ ਹੀ ਕਾਂਗਰਸ ਵਿੱਚ ਵਾਪਸ ਪਰਤ ਆਇਆ ਹੈ। ਇਸ ਘਟਨਾ ਨੂੰ ਸਿਆਸੀ ਹਲਕਿਆਂ ਵਿੱਚ ਇੱਕ ਵੱਡਾ ਪਲਟਾ ਮੰਨਿਆ ਜਾ ਰਿਹਾ ਹੈ।
    user_Taza Awaaz
    Taza Awaaz
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਭਗਵਾਨ ਵਾਲਮੀਕਿ ਯੂਥ ਏਕਤਾ ਦਲ ਦਾ ਵਿਸਥਾਰ ਕੀਤਾ ਗਿਆ ਹੈ। ਇਸ ਪ੍ਰਕਿਰਿਆ ਦੌਰਾਨ ਕਈ ਨੌਜਵਾਨ ਆਗੂਆਂ ਨੂੰ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
    1
    ਭਗਵਾਨ ਵਾਲਮੀਕਿ ਯੂਥ ਏਕਤਾ ਦਲ ਦਾ ਵਿਸਥਾਰ ਕੀਤਾ ਗਿਆ ਹੈ। ਇਸ ਪ੍ਰਕਿਰਿਆ ਦੌਰਾਨ ਕਈ ਨੌਜਵਾਨ ਆਗੂਆਂ ਨੂੰ ਸੰਗਠਨ ਵਿੱਚ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਅੰਮ੍ਰਿਤਸਰ ਜ਼ਿਲ੍ਹੇ ਦੇ ਮਕਬੂਲਪੁਰਾ ਇਲਾਕੇ ਵਿੱਚ ਨਸ਼ੇ ਵੇਚ ਰਹੇ ਲੋਕਾਂ ਦੀ ਵੀਡੀਓ ਬਣਾਉਣ ਦਾ ਮਾਮਲਾ ਮਹਿੰਗਾ ਸਾਬਤ ਹੋਇਆ ਹੈ।
    1
    ਅੰਮ੍ਰਿਤਸਰ ਜ਼ਿਲ੍ਹੇ ਦੇ ਮਕਬੂਲਪੁਰਾ ਇਲਾਕੇ ਵਿੱਚ ਨਸ਼ੇ ਵੇਚ ਰਹੇ ਲੋਕਾਂ ਦੀ ਵੀਡੀਓ ਬਣਾਉਣ ਦਾ ਮਾਮਲਾ ਮਹਿੰਗਾ ਸਾਬਤ ਹੋਇਆ ਹੈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • ਅੰਮ੍ਰਿਤਸਰ ਦੀ ਠਾਕੁਰ ਸਿਟੀ ਵਿੱਚ, ਟਿੰਕੂ ਔਲਖ ਨੇ ਵਿਧਾਇਕ ਅਜੈ ਗੁਪਤਾ ਨੂੰ ਆਪਣੀ ਕਲੋਨੀ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸੇ ਦੌਰਾਨ, ਟਿੰਕੂ ਔਲਖ ਨੇ 50 ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਨੂੰ ਮੈਂਬਰਸ਼ਿਪ ਦਿਵਾਈ।
    1
    ਅੰਮ੍ਰਿਤਸਰ ਦੀ ਠਾਕੁਰ ਸਿਟੀ ਵਿੱਚ, ਟਿੰਕੂ ਔਲਖ ਨੇ ਵਿਧਾਇਕ ਅਜੈ ਗੁਪਤਾ ਨੂੰ ਆਪਣੀ ਕਲੋਨੀ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਇਸੇ ਦੌਰਾਨ, ਟਿੰਕੂ ਔਲਖ ਨੇ 50 ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਨੂੰ ਮੈਂਬਰਸ਼ਿਪ ਦਿਵਾਈ।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    16 hrs ago
  • ਇੱਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ, ਸਕੂਟੀ 'ਤੇ ਫਰਾਰ ਹੋ ਰਹੇ ਲੁਟੇਰਿਆਂ ਨੂੰ ਇੱਕ ਵਿਅਕਤੀ ਨੇ ਆਪਣੀ ਹਿੰਮਤ ਦਿਖਾਉਂਦਿਆਂ ਰੋਕਣ ਦੀ ਕੋਸ਼ਿਸ਼ ਕੀਤੀ। ਫਰਾਰ ਹੋਣ ਦੀ ਕੋਸ਼ਿਸ਼ ਦੌਰਾਨ, ਹਾਲਾਤ ਅਜਿਹੇ ਬਣ ਗਏ ਕਿ ਲੁਟੇਰਿਆਂ ਦੀ ਚਾਲ ਉਨ੍ਹਾਂ 'ਤੇ ਹੀ ਭਾਰੀ ਪੈ ਗਈ ਅਤੇ ਉਹ ਲੋਕਾਂ ਦੇ ਹੱਥੇ ਚੜ੍ਹ ਗਏ। ਇਸ ਪੂਰੀ ਘਟਨਾ ਦੀ ਵੀਡੀਓ ਇਸ ਸਮੇਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
    1
    ਇੱਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ, ਸਕੂਟੀ 'ਤੇ ਫਰਾਰ ਹੋ ਰਹੇ ਲੁਟੇਰਿਆਂ ਨੂੰ ਇੱਕ ਵਿਅਕਤੀ ਨੇ ਆਪਣੀ ਹਿੰਮਤ ਦਿਖਾਉਂਦਿਆਂ ਰੋਕਣ ਦੀ ਕੋਸ਼ਿਸ਼ ਕੀਤੀ। ਫਰਾਰ ਹੋਣ ਦੀ ਕੋਸ਼ਿਸ਼ ਦੌਰਾਨ, ਹਾਲਾਤ ਅਜਿਹੇ ਬਣ ਗਏ ਕਿ ਲੁਟੇਰਿਆਂ ਦੀ ਚਾਲ ਉਨ੍ਹਾਂ 'ਤੇ ਹੀ ਭਾਰੀ ਪੈ ਗਈ ਅਤੇ ਉਹ ਲੋਕਾਂ ਦੇ ਹੱਥੇ ਚੜ੍ਹ ਗਏ। ਇਸ ਪੂਰੀ ਘਟਨਾ ਦੀ ਵੀਡੀਓ ਇਸ ਸਮੇਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    18 hrs ago
  • ਸ੍ਰੀ ਹਰਿਮੰਦਰ ਸਾਹਿਬ ਤੋਂ ਐੱਚ.ਐੱਸ. ਫੂਲਕਾ ਨੇ ਇੱਕ ਅਹਿਮ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਵਿੱਚ, ਉਨ੍ਹਾਂ ਨੇ ਭਗਵੰਤ ਮਾਨ 'ਤੇ 2015 ਦੇ ਬਰਗਾੜੀ ਸਮਾਗਮ ਨਾਲ ਸਬੰਧਤ ਗੰਭੀਰ ਦੋਸ਼ ਲਗਾਏ ਹਨ।
    1
    ਸ੍ਰੀ ਹਰਿਮੰਦਰ ਸਾਹਿਬ ਤੋਂ ਐੱਚ.ਐੱਸ. ਫੂਲਕਾ ਨੇ ਇੱਕ ਅਹਿਮ ਬਿਆਨ ਜਾਰੀ ਕੀਤਾ ਹੈ। ਇਸ ਬਿਆਨ ਵਿੱਚ, ਉਨ੍ਹਾਂ ਨੇ ਭਗਵੰਤ ਮਾਨ 'ਤੇ 2015 ਦੇ ਬਰਗਾੜੀ ਸਮਾਗਮ ਨਾਲ ਸਬੰਧਤ ਗੰਭੀਰ ਦੋਸ਼ ਲਗਾਏ ਹਨ।
    user_Punjab 24 News
    Punjab 24 News
    Amritsar -I, Punjab•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.