ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ* ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ* -ਬਜ਼ੁਰਗ ਸ਼ਰਧਾਲੂਆਂ ਵਿੱਚ ਖ਼ੁਸ਼ੀ ਦੀ ਲਹਿਰ, ਸਰਕਾਰ ਦੀ ਪਹਿਲ ਦੀ ਸ਼ਲਾਘਾ ਲਹਿਰਾਗਾਗਾ/ਸੰਗਰੂਰ, 20 ਅਪ੍ਰੈਲ: ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਅਧੀਨ ਅੱਜ ਲਹਿਰਾਗਾਗਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮੱਧ ਵਰਗ ਅਤੇ ਜ਼ਰੂਰਤਮੰਦ ਵਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਇਹ ਯੋਜਨਾ ਲੋਕ ਸੇਵਾ ਦਾ ਇਕ ਵਿਲੱਖਣ ਉਦਾਹਰਨ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਆਰਥਿਕ ਪਾਬੰਦੀਆਂ ਕਾਰਨ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਵੇਕਲੀ ਪਹਿਲ ਕੀਤੀ ਗਈ ਹੈ ਤਾਂ ਜੋ ਹਰ ਵਰਗ ਦੇ ਲੋਕ ਆਪਣੀ ਆਸਥਾ ਅਨੁਸਾਰ ਦਰਸ਼ਨ ਕਰ ਸਕਣ। ਉਨ੍ਹਾਂ ਨੇ ਦੱਸਿਆ ਕਿ ਯੋਜਨਾ ਤਹਿਤ ਯਾਤਰੀਆਂ ਲਈ ਸੁਰੱਖਿਅਤ ਆਵਾਜਾਈ, ਢੰਗ ਦੇ ਪ੍ਰਬੰਧ ਅਤੇ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ, ਤਾਂ ਜੋ ਉਹ ਨਿਸ਼ਚਿੰਤ ਹੋ ਕੇ ਯਾਤਰਾ ਕਰ ਸਕਣ। ਇਸ ਨਾਲ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸਮਾਜਿਕ ਸਾਂਝ ਅਤੇ ਸਦਭਾਵਨਾ ਨੂੰ ਵੀ ਬਲ ਮਿਲਦਾ ਹੈ। ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਭਾਈਚਾਰੇ ਅਤੇ ਏਕਤਾ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿੱਚ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਹੈ। ਤੀਰਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਖ਼ਾਸ ਕਰਕੇ ਬਜ਼ੁਰਗਾਂ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਹੋਰ ਧਾਰਮਿਕ ਅਸਥਾਨਾਂ ਲਈ ਇਸ ਤਰ੍ਹਾਂ ਦੀਆਂ ਯਾਤਰਾਵਾਂ ਜਾਰੀ ਰਹਿਣਗੀਆਂ। ਬੱਸ ਰਵਾਨਗੀ ਦੌਰਾਨ ਬਜ਼ੁਰਗ ਸ਼ਰਧਾਲੂਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਸਪਸ਼ਟ ਦਿਖਾਈ ਦੇ ਰਹੀ ਸੀ ਅਤੇ ਉਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਨੂੰ ਦਿਲੋਂ ਸਰਾਹਿਆ।

- Post by ༒♛𝔖𝔥𝔦𝔣𝔞𝔩𝔦 ♛༒꧂1
- ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ1
- Post by ਬੂਟਾ ਸਿੰਘ1
- ਆਗੂ ਵਰਿੰਦਰ ਮੋਮੀ ਇੰਨਲਿਸਟਮੈਟ ਆਉਟੋਸਰੋਸ ਵਰਕਰਾਂ ਨੂੰ ਵਿਭਾਗਾ ਵਿਚ ਰੈਗੂਲਰ ਕੀਤਾ ਜਾਵੇ --ਆਗੂ ਪਵਨਦੀਪ ਸਿੰਘ- ਲੁਧਿਆਣਾ, 19 ਅਪ੍ਰੈਲ (Kalia) - ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਿੱਚ ਸ਼ਾਮਲ ਵੱਖ ਵੱਖ ਜੈਥਬੰਦੀਆ ਦੇ ਆਗੂਆ ਦੀ ਸਾਂਝੀ ਮੀਟਿੰਗ ਰੱਖ ਬਾਗ਼ ਲੂਧਿਆਣਾ ਵਿਚ ਹੋਈ ਇਹ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਵਰਿੰਦਰ ਸਿੰਘ ਮੋਮੀ, ਪਵਨਦੀਪ,ਰਮਨਦੀਪ ਸਿੰਘ, ਲਛਮਣ ਸਿੰਘ ਹਰਜਿੰਦਰਪਾਲ ਸਿੰਘ ਜਗਦੀਪ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ, ਜਿਸ ਦੇ ਵਿਰੋਧ ਵੱਜੋਂ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਸੰਗਰੂਰ ਪਰਿਵਾਰਾਂ, ਬੱਚਿਆਂ ਸਮੇਤ ਕੀਤਾ ਜਾਵੇਗਾ ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ, ਗੁਜਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੀ ਤਨਖਾਹ ਤੈਅ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸੇਵਾ ਸਮੇਂ ਦੋਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ 100% ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ। ਘਾਤਕ ਹਾਦਸਿਆਂ ਦੀ ਸੂਰਤ ਵਿੱਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਹੋਣ ਤੇ ਇਨਲਿਸਟਮੈਂਟ/ ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਹਰ ਰਿਟਾਇਰੀ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ ਨਾਲ ਪਰਿਵਾਰ ਦੇ ਇੱਕ ਜੀਅ ਲਈ ਨੋਕਰੀ ਦਾ ਪ੍ਰਬੰਧ ਕੀਤਾ ਜਾਵੇ। ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਵੀ ਈ.ਪੀ.ਐਫ. ਅਤੇ ਈ.ਐਸ.ਆਈ. ਸਕੀਮ ਅਧੀਨ ਲਿਆਂਦਾ ਜਾਵੇ।1
- ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News | Punjab Police News . #PunjabNews #PunjabCrime #CrimeNews #PunjabPolice #BreakingNews #ViralNews #JusticeForHer #DomesticViolence #CrimeAlert #AmritsarNews #PunjabUpdates #TrueStory #NewsUpdate #CrimeReport #TrendingPunjab1
- ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ1
- Post by ༒♛𝔖𝔥𝔦𝔣𝔞𝔩𝔦 ♛༒꧂1
- ਪਿਛਲੇ ਦਿਨੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਗਿਆ ਸੀ ਕਿ ਦੁੱਧ ਵਿੱਚ 70% ਯੂਰੀਆ ਖਾਦ ਹੁੰਦਾ ਹੈ। ਇਸੇ ਦੇ ਸਬੰਧ ਵਿੱਚ ਅੱਜ ਲਾਲ ਚੰਦ ਕਟਾਰੂ ਚੱਕ ਪੰਜਾਬ ਦੇ ਕੈਬਨਟ ਮੰਤਰੀ ਨੇ ਕੀਤਾ ਪਲਟਵਾਰ ਕਿਹਾ ਏਡੇ ਵੱਡੇ ਪਦਵੀ ਤੇ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੋਚ ਸਮਝ ਕੇ ਬਿਆਨ ਦੇਣਾ ਚਾਹੀਦਾ ਹੈ ਹੋਰ ਵੀ ਕਈ ਗੱਲਾਂ ਕਹੀਆਂ1
- 11 ਸਾਲ ਪਹਿਲਾਂ ਹੋਈ ਸੀ Love Marriage ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News . #PunjabNews #CrimeNews #BreakingNews #PunjabPolice #MurderCase #DomesticViolence #LoveMarriage #CrimeAlert #JusticeForVictim #AmritsarNews #JalandharNews #TrendingNews #NewsUpdate #Punjab24News #ViralNews1