logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੋਸ਼ਲ ਮੀਡੀਆ 'ਤੇ ਇੱਕ ਵਾਇਰਲ ਵੀਡੀਓ ਦੇ ਮੱਦੇਨਜ਼ਰ, ਜਿਸ ਵਿੱਚ ਇੱਕ ਘਰ 'ਤੇ ਪੈਟਰੋਲ ਦੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟਿਆ ਜਾ ਰਿਹਾ ਸੀ, ਥਾਣਾ ਕੈਨਾਲ ਕਲੋਨੀ, ਬਠਿੰਡਾ ਦੀ ਪੁਲਿਸ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਘਟਨਾ ਦੀ ਸ਼ੁਰੂਆਤ ਘਰ ਦੀ ਇੱਕ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ ਤੋਂ ਹੋਈ ਸੀ, ਜੋ ਬਾਅਦ ਵਿੱਚ ਆਪਸੀ ਵਿਵਾਦ ਕਾਰਨ ਹਿੰਸਕ ਝਗੜੇ ਵਿੱਚ ਤਬਦੀਲ ਹੋ ਗਈ। ਇਸ ਦੌਰਾਨ ਪੰਜ ਵਿਅਕਤੀਆਂ ਵੱਲੋਂ ਘਰ 'ਤੇ ਹਮਲਾ ਕੀਤਾ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਜੁਵੇਨਾਈਲ ਸਮੇਤ ਕੁੱਲ ਪੰਜ ਮੁਲਜ਼ਮਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

4 hrs ago
user_5ab News Live
5ab News Live
Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
4 hrs ago

ਸੋਸ਼ਲ ਮੀਡੀਆ 'ਤੇ ਇੱਕ ਵਾਇਰਲ ਵੀਡੀਓ ਦੇ ਮੱਦੇਨਜ਼ਰ, ਜਿਸ ਵਿੱਚ ਇੱਕ ਘਰ 'ਤੇ ਪੈਟਰੋਲ ਦੀਆਂ ਬੋਤਲਾਂ ਨੂੰ ਅੱਗ ਲਗਾ ਕੇ ਸੁੱਟਿਆ ਜਾ ਰਿਹਾ ਸੀ, ਥਾਣਾ ਕੈਨਾਲ ਕਲੋਨੀ, ਬਠਿੰਡਾ ਦੀ ਪੁਲਿਸ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲਿਆ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸ ਘਟਨਾ ਦੀ ਸ਼ੁਰੂਆਤ ਘਰ ਦੀ ਇੱਕ ਲੜਕੀ ਨਾਲ ਛੇੜਛਾੜ ਕਰਨ ਦੇ ਮਾਮਲੇ ਤੋਂ ਹੋਈ ਸੀ, ਜੋ ਬਾਅਦ ਵਿੱਚ ਆਪਸੀ ਵਿਵਾਦ ਕਾਰਨ ਹਿੰਸਕ ਝਗੜੇ ਵਿੱਚ ਤਬਦੀਲ ਹੋ ਗਈ। ਇਸ ਦੌਰਾਨ ਪੰਜ ਵਿਅਕਤੀਆਂ ਵੱਲੋਂ ਘਰ 'ਤੇ ਹਮਲਾ ਕੀਤਾ ਗਿਆ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਜੁਵੇਨਾਈਲ ਸਮੇਤ ਕੁੱਲ ਪੰਜ ਮੁਲਜ਼ਮਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਅਗਲੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

More news from ਪੰਜਾਬ and nearby areas
  • ਥਾਣਾ ਮਜੀਠਾ ਰੋਡ ਦੇ ਖੇਤਰ ਵਿੱਚ ਵਾਪਰੇ ਇੱਕ ਲੜਾਈ-ਝਗੜੇ ਬਾਰੇ ਏਸੀਪੀ ਕਮਲਜੀਤ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
    1
    ਥਾਣਾ ਮਜੀਠਾ ਰੋਡ ਦੇ ਖੇਤਰ ਵਿੱਚ ਵਾਪਰੇ ਇੱਕ ਲੜਾਈ-ਝਗੜੇ ਬਾਰੇ ਏਸੀਪੀ ਕਮਲਜੀਤ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    16 min ago
  • ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਸੁਣਾਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਅਤੇ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿੱਚ ਦਖ਼ਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਸਖ਼ਤ ਨਿਖੇਧੀ ਕੀਤੀ। ਔਜਲਾ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ 15 ਜਨਵਰੀ 2026 ਨੂੰ ਸਾਹਮਣੇ ਆਈ ਇੱਕ ਵਿਵਾਦਿਤ ਵੀਡੀਓ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਦਾਅਵਾ ਕੀਤਾ ਸੀ ਕਿ ਇਹ ਵੀਡੀਓ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਤਿਆਰ ਕੀਤੀ ਗਈ ਹੈ ਅਤੇ ਇਸ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਜਥੇਦਾਰ ਸਾਹਿਬਾਨ ਨੇ ਨਿਰਪੱਖ ਰਵੱਈਆ ਅਪਣਾਉਂਦਿਆਂ ਸਰਕਾਰ ਨੂੰ ਕਿਸੇ ਭਰੋਸੇਯੋਗ ਅਤੇ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਲਈ ਕਿਹਾ ਸੀ। ਔਜਲਾ ਦੇ ਅਨੁਸਾਰ, ਮੁੱਖ ਮੰਤਰੀ ਨੂੰ ਆਪਣਾ ਪੱਖ ਸਾਬਤ ਕਰਨ ਲਈ ਕਰੀਬ ਛੇ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਕੋਈ ਅਜਿਹੀ ਜਾਂਚ ਸਾਹਮਣੇ ਨਹੀਂ ਆਈ ਜੋ ਸਿੱਖ ਸੰਗਤ ਦੇ ਸ਼ੰਕਿਆਂ ਨੂੰ ਦੂਰ ਕਰ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਝੂਠ ਬੋਲਿਆ ਹੈ, ਜੋ ਕਿ ਇੱਕ ਬੱਜਰ ਗੁਨਾਹ ਹੈ। ਔਜਲਾ ਨੇ ਅੱਗੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਉਪਲਬਧ ਤਕਨੀਕੀ ਰਿਪੋਰਟਾਂ, ਤੱਥਾਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਫ਼ੈਸਲਾ ਸੁਣਾਇਆ, ਪਰ ਇਸ ਫ਼ੈਸਲੇ ਨੂੰ ਸਵੀਕਾਰ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੇ ਆਗੂਆਂ, ਬੁਲਾਰਿਆਂ ਅਤੇ ਮੰਤਰੀਆਂ ਵੱਲੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਸ਼ਕਤੀ ਨੂੰ ਚੁਣੌਤੀ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ 19 ਜੂਨ ਨੂੰ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਦਾਅਵਾ ਕੀਤਾ ਕਿ ਵਿਵਾਦਿਤ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ ਅਤੇ ਸਰਕਾਰ ਵੱਲੋਂ ਪੇਸ਼ ਕੀਤੀਆਂ ਕੁਝ ਰਿਪੋਰਟਾਂ ਦੀ ਭਰੋਸੇਯੋਗਤਾ ਉੱਤੇ ਵੀ ਗੰਭੀਰ ਸਵਾਲ ਉੱਠੇ ਹਨ। ਸੰਸਦ ਮੈਂਬਰ ਔਜਲਾ ਨੇ ਜ਼ੋਰ ਦਿੱਤਾ ਕਿ ਸਿੱਖ ਪੰਥ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਤਖ਼ਤ ਹੈ ਅਤੇ ਇਸ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਕੌਮ ਦਾ ਫਰਜ਼ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਉਣ ਵਾਲੇ ਹੁਕਮ ਦਾ ਪਾਲਣਾ ਕਰਨਾ ਹੈ ਨਾ ਕਿ ਕਿੰਤੂ-ਪ੍ਰੰਤੂ ਕਰਨਾ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਜਦੋਂ ਉਹ ਖੁਦ ਮੰਨਦੇ ਹਨ ਕਿ ਉਨ੍ਹਾਂ ਨੂੰ ਮਿਲਿਆ ਮੁੱਖ ਮੰਤਰੀ ਦਾ ਅਹੁਦਾ ਗੁਰੂ ਸਾਹਿਬ ਦੀ ਕਿਰਪਾ ਦਾ ਨਤੀਜਾ ਹੈ, ਤਾਂ ਉਨ੍ਹਾਂ ਨੂੰ ਪੰਥ ਦੀ ਸਰਵਉੱਚ ਸੰਸਥਾ ਦੇ ਫ਼ੈਸਲਿਆਂ ਨੂੰ ਵੀ ਉਸੇ ਨਿਮਰਤਾ ਨਾਲ ਸਵੀਕਾਰ ਕਰਨਾ ਚਾਹੀਦਾ ਹੈ। ਔਜਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਨਾਲ ਚਿੰਬੜੇ ਰਹਿਣ ਦੀ ਬਜਾਏ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਧਾਰਮਿਕ ਸੰਸਥਾਵਾਂ ਨੂੰ ਚੁਣੌਤੀ ਦੇਣ ਜਾਂ ਉਨ੍ਹਾਂ ਦੇ ਫ਼ੈਸਲਿਆਂ ਨੂੰ ਰਾਜਨੀਤਿਕ ਐਨਕ ਨਾਲ ਵੇਖਣ ਦੀ ਪ੍ਰਵਿਰਤੀ ਨੂੰ ਗਲਤ ਦੱਸਿਆ। ਇਸ ਦੌਰਾਨ ਔਜਲਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਿੰਘ ਸਾਹਿਬਾਨ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੀ ਵੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਅਜਿਹੀ ਸ਼ਬਦਾਵਲੀ ਤੋਂ ਬਚਣਾ ਚਾਹੀਦਾ ਹੈ। ਗੁਰੂਗ੍ਰਾਮ ਪੁਲਿਸ ਵੱਲੋਂ ਵੀਡੀਓ ਮਾਮਲੇ ਵਿੱਚ ਕੁਝ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤੇ ਜਾਣ ਬਾਰੇ ਔਜਲਾ ਨੇ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਨੂੰ ਵੀ ਉਸਦੇ ਅਹੁਦੇ ਦੇ ਆਧਾਰ ’ਤੇ ਵਿਸ਼ੇਸ਼ ਰਿਆਇਤ ਨਹੀਂ ਮਿਲਣੀ ਚਾਹੀਦੀ। ਔਜਲਾ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਨਾਲ ਸੰਬੰਧਤ 1956 ਦੇ ਐਕਟ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਬੰਧਕੀ ਬੋਰਡ ਵਿੱਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਕੇ ਸਰਕਾਰੀ ਦਖ਼ਲਅੰਦਾਜ਼ੀ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਸਿੱਖ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ ਲਈ ਖ਼ਤਰਨਾਕ ਹੈ। ਉਨ੍ਹਾਂ ਨੇ ਯਾਦ ਦਿਵਾਇਆ ਕਿ 2024 ਵਿੱਚ ਵੀ ਇਸ ਤਰ੍ਹਾਂ ਦੀ ਕੋਸ਼ਿਸ਼ ਹੋਈ ਸੀ, ਪਰ ਸਿੱਖ ਸੰਗਤ ਦੇ ਵਿਰੋਧ ਕਾਰਨ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ ਸੀ। ਉਨ੍ਹਾਂ ਨੇ ਮੰਗ ਕੀਤੀ ਕਿ ਜੇਕਰ ਕੋਈ ਕਾਨੂੰਨੀ ਜਾਂ ਪ੍ਰਬੰਧਕੀ ਸੋਧ ਦੀ ਲੋੜ ਹੈ ਤਾਂ ਇਸ ਸਬੰਧੀ ਫ਼ੈਸਲਾ ਸਿੱਖ ਸੰਸਥਾਵਾਂ, ਤਖ਼ਤਾਂ ਦੇ ਜਥੇਦਾਰਾਂ ਅਤੇ ਪੰਥਕ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੋਣਾ ਚਾਹੀਦਾ ਹੈ, ਨਾ ਕਿ ਸਰਕਾਰ ਵੱਲੋਂ ਇਕਪਾਸੜ ਢੰਗ ਨਾਲ। ਉਨ੍ਹਾਂ ਭਾਜਪਾ ਦੇ ਪੰਜਾਬੀ ਆਗੂਆਂ ਅਤੇ ਕੇਂਦਰੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਰਾਜਨੀਤਿਕ ਸਮਝੌਤਿਆਂ ਦਾ ਵਿਸ਼ਾ ਨਾ ਬਣਾਇਆ ਜਾਵੇ ਅਤੇ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਨੂੰ ਪਹਿਲ ਦਿੱਤੀ ਜਾਵੇ। ਔਜਲਾ ਨੇ ਇਹਨਾਂ ਮੁੱਦਿਆਂ 'ਤੇ ਹਰ ਲੋਕਤਾਂਤਰਿਕ ਅਤੇ ਸੰਵਿਧਾਨਕ ਮੰਚ ’ਤੇ ਆਵਾਜ਼ ਉਠਾਉਂਦੇ ਰਹਿਣ ਦਾ ਪ੍ਰਣ ਲਿਆ।।
    1
    ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਸੁਣਾਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਅਤੇ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਪ੍ਰਬੰਧਕੀ ਬੋਰਡ ਵਿੱਚ ਦਖ਼ਲਅੰਦਾਜ਼ੀ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਸਖ਼ਤ ਨਿਖੇਧੀ ਕੀਤੀ।

ਔਜਲਾ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ 15 ਜਨਵਰੀ 2026 ਨੂੰ ਸਾਹਮਣੇ ਆਈ ਇੱਕ ਵਿਵਾਦਿਤ ਵੀਡੀਓ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਦਾਅਵਾ ਕੀਤਾ ਸੀ ਕਿ ਇਹ ਵੀਡੀਓ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਤਿਆਰ ਕੀਤੀ ਗਈ ਹੈ ਅਤੇ ਇਸ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਜਥੇਦਾਰ ਸਾਹਿਬਾਨ ਨੇ ਨਿਰਪੱਖ ਰਵੱਈਆ ਅਪਣਾਉਂਦਿਆਂ ਸਰਕਾਰ ਨੂੰ ਕਿਸੇ ਭਰੋਸੇਯੋਗ ਅਤੇ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਲਈ ਕਿਹਾ ਸੀ। ਔਜਲਾ ਦੇ ਅਨੁਸਾਰ, ਮੁੱਖ ਮੰਤਰੀ ਨੂੰ ਆਪਣਾ ਪੱਖ ਸਾਬਤ ਕਰਨ ਲਈ ਕਰੀਬ ਛੇ ਮਹੀਨਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਕੋਈ ਅਜਿਹੀ ਜਾਂਚ ਸਾਹਮਣੇ ਨਹੀਂ ਆਈ ਜੋ ਸਿੱਖ ਸੰਗਤ ਦੇ ਸ਼ੰਕਿਆਂ ਨੂੰ ਦੂਰ ਕਰ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਝੂਠ ਬੋਲਿਆ ਹੈ, ਜੋ ਕਿ ਇੱਕ ਬੱਜਰ ਗੁਨਾਹ ਹੈ। ਔਜਲਾ ਨੇ ਅੱਗੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਨੇ ਉਪਲਬਧ ਤਕਨੀਕੀ ਰਿਪੋਰਟਾਂ, ਤੱਥਾਂ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣਾ ਫ਼ੈਸਲਾ ਸੁਣਾਇਆ, ਪਰ ਇਸ ਫ਼ੈਸਲੇ ਨੂੰ ਸਵੀਕਾਰ ਕਰਨ ਦੀ ਬਜਾਏ ਆਮ ਆਦਮੀ ਪਾਰਟੀ ਦੇ ਆਗੂਆਂ, ਬੁਲਾਰਿਆਂ ਅਤੇ ਮੰਤਰੀਆਂ ਵੱਲੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚ ਸ਼ਕਤੀ ਨੂੰ ਚੁਣੌਤੀ ਦਿੱਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ 19 ਜੂਨ ਨੂੰ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਦਾਅਵਾ ਕੀਤਾ ਕਿ ਵਿਵਾਦਿਤ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ ਅਤੇ ਸਰਕਾਰ ਵੱਲੋਂ ਪੇਸ਼ ਕੀਤੀਆਂ ਕੁਝ ਰਿਪੋਰਟਾਂ ਦੀ ਭਰੋਸੇਯੋਗਤਾ ਉੱਤੇ ਵੀ ਗੰਭੀਰ ਸਵਾਲ ਉੱਠੇ ਹਨ।

ਸੰਸਦ ਮੈਂਬਰ ਔਜਲਾ ਨੇ ਜ਼ੋਰ ਦਿੱਤਾ ਕਿ ਸਿੱਖ ਪੰਥ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਤਖ਼ਤ ਹੈ ਅਤੇ ਇਸ ਦੇ ਫ਼ੈਸਲਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਕੌਮ ਦਾ ਫਰਜ਼ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਉਣ ਵਾਲੇ ਹੁਕਮ ਦਾ ਪਾਲਣਾ ਕਰਨਾ ਹੈ ਨਾ ਕਿ ਕਿੰਤੂ-ਪ੍ਰੰਤੂ ਕਰਨਾ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਕਿ ਜਦੋਂ ਉਹ ਖੁਦ ਮੰਨਦੇ ਹਨ ਕਿ ਉਨ੍ਹਾਂ ਨੂੰ ਮਿਲਿਆ ਮੁੱਖ ਮੰਤਰੀ ਦਾ ਅਹੁਦਾ ਗੁਰੂ ਸਾਹਿਬ ਦੀ ਕਿਰਪਾ ਦਾ ਨਤੀਜਾ ਹੈ, ਤਾਂ ਉਨ੍ਹਾਂ ਨੂੰ ਪੰਥ ਦੀ ਸਰਵਉੱਚ ਸੰਸਥਾ ਦੇ ਫ਼ੈਸਲਿਆਂ ਨੂੰ ਵੀ ਉਸੇ ਨਿਮਰਤਾ ਨਾਲ ਸਵੀਕਾਰ ਕਰਨਾ ਚਾਹੀਦਾ ਹੈ। ਔਜਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਨਾਲ ਚਿੰਬੜੇ ਰਹਿਣ ਦੀ ਬਜਾਏ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਧਾਰਮਿਕ ਸੰਸਥਾਵਾਂ ਨੂੰ ਚੁਣੌਤੀ ਦੇਣ ਜਾਂ ਉਨ੍ਹਾਂ ਦੇ ਫ਼ੈਸਲਿਆਂ ਨੂੰ ਰਾਜਨੀਤਿਕ ਐਨਕ ਨਾਲ ਵੇਖਣ ਦੀ ਪ੍ਰਵਿਰਤੀ ਨੂੰ ਗਲਤ ਦੱਸਿਆ। ਇਸ ਦੌਰਾਨ ਔਜਲਾ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਿੰਘ ਸਾਹਿਬਾਨ ਪ੍ਰਤੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਦੀ ਵੀ ਸਖ਼ਤ ਨਿਖੇਧੀ ਕੀਤੀ ਅਤੇ ਕਿਹਾ ਕਿ ਅਜਿਹੀ ਸ਼ਬਦਾਵਲੀ ਤੋਂ ਬਚਣਾ ਚਾਹੀਦਾ ਹੈ। ਗੁਰੂਗ੍ਰਾਮ ਪੁਲਿਸ ਵੱਲੋਂ ਵੀਡੀਓ ਮਾਮਲੇ ਵਿੱਚ ਕੁਝ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤੇ ਜਾਣ ਬਾਰੇ ਔਜਲਾ ਨੇ ਕਿਹਾ ਕਿ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਨੂੰ ਵੀ ਉਸਦੇ ਅਹੁਦੇ ਦੇ ਆਧਾਰ ’ਤੇ ਵਿਸ਼ੇਸ਼ ਰਿਆਇਤ ਨਹੀਂ ਮਿਲਣੀ ਚਾਹੀਦੀ।

ਔਜਲਾ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਨਾਲ ਸੰਬੰਧਤ 1956 ਦੇ ਐਕਟ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਬੰਧਕੀ ਬੋਰਡ ਵਿੱਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਵਧਾ ਕੇ ਸਰਕਾਰੀ ਦਖ਼ਲਅੰਦਾਜ਼ੀ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਸਿੱਖ ਸੰਸਥਾਵਾਂ ਦੀ ਖ਼ੁਦਮੁਖ਼ਤਿਆਰੀ ਲਈ ਖ਼ਤਰਨਾਕ ਹੈ। ਉਨ੍ਹਾਂ ਨੇ ਯਾਦ ਦਿਵਾਇਆ ਕਿ 2024 ਵਿੱਚ ਵੀ ਇਸ ਤਰ੍ਹਾਂ ਦੀ ਕੋਸ਼ਿਸ਼ ਹੋਈ ਸੀ, ਪਰ ਸਿੱਖ ਸੰਗਤ ਦੇ ਵਿਰੋਧ ਕਾਰਨ ਸਰਕਾਰ ਨੂੰ ਆਪਣਾ ਫ਼ੈਸਲਾ ਵਾਪਸ ਲੈਣਾ ਪਿਆ ਸੀ। ਉਨ੍ਹਾਂ ਨੇ ਮੰਗ ਕੀਤੀ ਕਿ ਜੇਕਰ ਕੋਈ ਕਾਨੂੰਨੀ ਜਾਂ ਪ੍ਰਬੰਧਕੀ ਸੋਧ ਦੀ ਲੋੜ ਹੈ ਤਾਂ ਇਸ ਸਬੰਧੀ ਫ਼ੈਸਲਾ ਸਿੱਖ ਸੰਸਥਾਵਾਂ, ਤਖ਼ਤਾਂ ਦੇ ਜਥੇਦਾਰਾਂ ਅਤੇ ਪੰਥਕ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਹੋਣਾ ਚਾਹੀਦਾ ਹੈ, ਨਾ ਕਿ ਸਰਕਾਰ ਵੱਲੋਂ ਇਕਪਾਸੜ ਢੰਗ ਨਾਲ। ਉਨ੍ਹਾਂ ਭਾਜਪਾ ਦੇ ਪੰਜਾਬੀ ਆਗੂਆਂ ਅਤੇ ਕੇਂਦਰੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਰਾਜਨੀਤਿਕ ਸਮਝੌਤਿਆਂ ਦਾ ਵਿਸ਼ਾ ਨਾ ਬਣਾਇਆ ਜਾਵੇ ਅਤੇ ਸਿੱਖ ਭਾਵਨਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਨੂੰ ਪਹਿਲ ਦਿੱਤੀ ਜਾਵੇ। ਔਜਲਾ ਨੇ ਇਹਨਾਂ ਮੁੱਦਿਆਂ 'ਤੇ ਹਰ ਲੋਕਤਾਂਤਰਿਕ ਅਤੇ ਸੰਵਿਧਾਨਕ ਮੰਚ ’ਤੇ ਆਵਾਜ਼ ਉਠਾਉਂਦੇ ਰਹਿਣ ਦਾ ਪ੍ਰਣ ਲਿਆ।।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    55 min ago
  • ਬਠਿੰਡਾ ਵਿੱਚ ਇੱਕ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ, ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਕਾਰਵਾਈ ਸਬੰਧੀ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ।
    1
    ਬਠਿੰਡਾ ਵਿੱਚ ਇੱਕ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ, ਬਠਿੰਡਾ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਇੱਕ ਸਾਂਝੇ ਅਪ੍ਰੇਸ਼ਨ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਵੱਲੋਂ ਇਸ ਕਾਰਵਾਈ ਸਬੰਧੀ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ, ਇੱਕ ਇੰਟਰਨੈਸ਼ਨਲ ਹਥਿਆਰ-ਡਰੱਗਜ਼ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
    1
    ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ, ਇੱਕ ਇੰਟਰਨੈਸ਼ਨਲ ਹਥਿਆਰ-ਡਰੱਗਜ਼ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਅੱਜ ਅੰਮ੍ਰਿਤਸਰ ਦੇ ਹੋਟਲ ਕੁਆਲਿਟੀ ਇੰਨ ਵਿਖੇ ਫ਼ਿਲਮ "ਖਬਰੀ" ਦਾ ਪ੍ਰੀਮੀਅਰ ਕੀਤਾ ਗਿਆ, ਜਿਸ ਵਿੱਚ ਫ਼ਿਲਮ ਦੀ ਪੂਰੀ ਸਟਾਰ ਕਾਸਟ ਨੇ ਸ਼ਿਰਕਤ ਕੀਤੀ। ਇਸ ਮੌਕੇ ਲੇਖਕ-ਨਿਰਦੇਸ਼ਕ ਬੱਬਰ ਗਿੱਲ, ਕਲਾਕਾਰ ਲਖਵਿੰਦਰ ਲੱਖਾ, ਪਲਕ ਢਿੱਲੋਂ, ਮਲਕੀਤ ਰੌਣੀ, ਇਕੱਤਰ ਸਿੰਘ, ਸਾਜਨ ਕਪੂਰ, ਸ਼ੈਰੀ ਉੱਪਲ, ਜਸਦੇਵ ਮਾਨ ਅਤੇ ਨਿਰਮਾਤਾ ਪਰਮਜੀਤ ਸਿੰਘ, ਗਗਨਦੀਪ ਸਿੰਘ ਅਰੋੜਾ ਤੇ ਅਮਨਦੀਪ ਕੌਰ ਸ਼ਾਮਲ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਅਦਾਕਾਰਾਂ ਨੇ ਦੱਸਿਆ ਕਿ ਫ਼ਿਲਮ ਦੀ ਸ਼ੂਟਿੰਗ ਕਸ਼ਮੀਰ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਗਈ ਹੈ। ਫ਼ਿਲਮ ਵਿੱਚ ਜ਼ਫਰ ਨਾਮ ਦਾ ਮੁੱਖ ਹੀਰੋ ਰਾੱਅ ਏਜੰਟ ਬਣਨਾ ਚਾਹੁੰਦਾ ਹੈ, ਜਿਸ ਲਈ ਉਹ ਇੰਡੀਅਨ ਪੁਲਿਸ ਆਰਮੀ ਦੀ ਮਦਦ ਕਰਦਾ ਹੈ। ਇਸ ਦੇ ਬਦਲੇ ਵਿੱਚ, ਭਾਰਤੀ ਫੌਜ ਜ਼ਫਰ ਨੂੰ ਰਾੱਅ ਵਿੱਚ ਸ਼ਾਮਲ ਕਰਦੀ ਹੈ। ਮਲਕੀਤ ਰੌਣੀ ਜੀ ਵੀ ਇਸ ਫ਼ਿਲਮ ਵਿੱਚ ਇੱਕ ਨਵੇਂ ਕਿਰਦਾਰ ਵਿੱਚ ਨਜ਼ਰ ਆਉਣਗੇ। ਇਸ ਗੱਲਬਾਤ ਦੌਰਾਨ ਇਹ ਵੀ ਦੱਸਿਆ ਗਿਆ ਕਿ ਫ਼ਿਲਮ "ਖਬਰੀ" ਅੱਜ, 25 ਜੂਨ ਨੂੰ, OTT ਪਲੇਟਫਾਰਮ CABLE ONE 'ਤੇ ਰਿਲੀਜ਼ ਹੋ ਗਈ ਹੈ, ਜਿੱਥੇ ਦਰਸ਼ਕ ਇਸਨੂੰ ਦੇਖ ਸਕਦੇ ਹਨ।
    1
    ਅੱਜ ਅੰਮ੍ਰਿਤਸਰ ਦੇ ਹੋਟਲ ਕੁਆਲਿਟੀ ਇੰਨ ਵਿਖੇ ਫ਼ਿਲਮ "ਖਬਰੀ" ਦਾ ਪ੍ਰੀਮੀਅਰ ਕੀਤਾ ਗਿਆ, ਜਿਸ ਵਿੱਚ ਫ਼ਿਲਮ ਦੀ ਪੂਰੀ ਸਟਾਰ ਕਾਸਟ ਨੇ ਸ਼ਿਰਕਤ ਕੀਤੀ। ਇਸ ਮੌਕੇ ਲੇਖਕ-ਨਿਰਦੇਸ਼ਕ ਬੱਬਰ ਗਿੱਲ, ਕਲਾਕਾਰ ਲਖਵਿੰਦਰ ਲੱਖਾ, ਪਲਕ ਢਿੱਲੋਂ, ਮਲਕੀਤ ਰੌਣੀ, ਇਕੱਤਰ ਸਿੰਘ, ਸਾਜਨ ਕਪੂਰ, ਸ਼ੈਰੀ ਉੱਪਲ, ਜਸਦੇਵ ਮਾਨ ਅਤੇ ਨਿਰਮਾਤਾ ਪਰਮਜੀਤ ਸਿੰਘ, ਗਗਨਦੀਪ ਸਿੰਘ ਅਰੋੜਾ ਤੇ ਅਮਨਦੀਪ ਕੌਰ ਸ਼ਾਮਲ ਸਨ।

ਮੀਡੀਆ ਨਾਲ ਗੱਲਬਾਤ ਕਰਦਿਆਂ ਅਦਾਕਾਰਾਂ ਨੇ ਦੱਸਿਆ ਕਿ ਫ਼ਿਲਮ ਦੀ ਸ਼ੂਟਿੰਗ ਕਸ਼ਮੀਰ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਗਈ ਹੈ। ਫ਼ਿਲਮ ਵਿੱਚ ਜ਼ਫਰ ਨਾਮ ਦਾ ਮੁੱਖ ਹੀਰੋ ਰਾੱਅ ਏਜੰਟ ਬਣਨਾ ਚਾਹੁੰਦਾ ਹੈ, ਜਿਸ ਲਈ ਉਹ ਇੰਡੀਅਨ ਪੁਲਿਸ ਆਰਮੀ ਦੀ ਮਦਦ ਕਰਦਾ ਹੈ। ਇਸ ਦੇ ਬਦਲੇ ਵਿੱਚ, ਭਾਰਤੀ ਫੌਜ ਜ਼ਫਰ ਨੂੰ ਰਾੱਅ ਵਿੱਚ ਸ਼ਾਮਲ ਕਰਦੀ ਹੈ। ਮਲਕੀਤ ਰੌਣੀ ਜੀ ਵੀ ਇਸ ਫ਼ਿਲਮ ਵਿੱਚ ਇੱਕ ਨਵੇਂ ਕਿਰਦਾਰ ਵਿੱਚ ਨਜ਼ਰ ਆਉਣਗੇ। ਇਸ ਗੱਲਬਾਤ ਦੌਰਾਨ ਇਹ ਵੀ ਦੱਸਿਆ ਗਿਆ ਕਿ ਫ਼ਿਲਮ "ਖਬਰੀ" ਅੱਜ, 25 ਜੂਨ ਨੂੰ, OTT ਪਲੇਟਫਾਰਮ CABLE ONE 'ਤੇ ਰਿਲੀਜ਼ ਹੋ ਗਈ ਹੈ, ਜਿੱਥੇ ਦਰਸ਼ਕ ਇਸਨੂੰ ਦੇਖ ਸਕਦੇ ਹਨ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਮਕਬੂਲਪੁਰਾ ਦੀ ਇੱਕ ਵੀਡੀਓ ਦੇ ਸਬੰਧ ਵਿੱਚ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਨੇ ਤੁਰੰਤ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਵਾਈ ਦੌਰਾਨ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    1
    ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਮਕਬੂਲਪੁਰਾ ਦੀ ਇੱਕ ਵੀਡੀਓ ਦੇ ਸਬੰਧ ਵਿੱਚ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਨੇ ਤੁਰੰਤ ਕਾਰਵਾਈ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਕਾਰਵਾਈ ਦੌਰਾਨ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
    user_Vikraam Sharma
    Vikraam Sharma
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਏਸੀਪੀ ਕਮਲਜੀਤ ਸਿੰਘ ਨੇ ਮਜੀਠਾ ਰੋਡ ਥਾਣੇ ਦੇ ਇਲਾਕੇ ਵਿੱਚ ਹੋਏ ਲੜਾਈ-ਝਗੜੇ ਬਾਰੇ ਜਾਣਕਾਰੀ ਸਾਂਝੀ ਕੀਤੀ।
    1
    ਏਸੀਪੀ ਕਮਲਜੀਤ ਸਿੰਘ ਨੇ ਮਜੀਠਾ ਰੋਡ ਥਾਣੇ ਦੇ ਇਲਾਕੇ ਵਿੱਚ ਹੋਏ ਲੜਾਈ-ਝਗੜੇ ਬਾਰੇ ਜਾਣਕਾਰੀ ਸਾਂਝੀ ਕੀਤੀ।
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    22 min ago
  • ਅੰਮ੍ਰਿਤਸਰ ਵਿੱਚ ਕਚਹਿਰੀ ਨੇੜੇ ਵਾਲਮੀਕੀ ਸਮਾਜ ਦੇ ਇੱਕ ਆਗੂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੌਰਾਨ ਆਗੂ 'ਤੇ ਹਮਲਾ ਵੀ ਹੋਇਆ ਅਤੇ ਲੁੱਟ ਦੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ। ਇਹ ਸਾਰੀ ਘਟਨਾ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਨੇ ਖੇਤਰ ਵਿੱਚ ਚਿੰਤਾ ਅਤੇ ਸਨਸਨੀ ਪੈਦਾ ਕਰ ਦਿੱਤੀ ਹੈ।
    1
    ਅੰਮ੍ਰਿਤਸਰ ਵਿੱਚ ਕਚਹਿਰੀ ਨੇੜੇ ਵਾਲਮੀਕੀ ਸਮਾਜ ਦੇ ਇੱਕ ਆਗੂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੌਰਾਨ ਆਗੂ 'ਤੇ ਹਮਲਾ ਵੀ ਹੋਇਆ ਅਤੇ ਲੁੱਟ ਦੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ। ਇਹ ਸਾਰੀ ਘਟਨਾ CCTV ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਨੇ ਖੇਤਰ ਵਿੱਚ ਚਿੰਤਾ ਅਤੇ ਸਨਸਨੀ ਪੈਦਾ ਕਰ ਦਿੱਤੀ ਹੈ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.