ਰਾਸ਼ਨ ਡਿਪੂਆਂ 'ਤੇ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਿਖਣਾ ਯਕੀਨੀ ਬਣਾਇਆ ਜਾਵੇ: ਜਸਵੀਰ ਸਿੰਘ ਸੇਖੋਂ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ, ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਬਰਨਾਲਾ, 11 ਮਈ (ਸੋਨੀ ਗੋਇਲ) ਸਕੂਲਾਂ ਵਿਚ ਆਰ ਓ ਦਾ ਟੀਡੀਐੱਸ ਚੈੱਕ ਕਰਾਉਣ ਦੇ ਨਿਰਦੇਸ਼ ਜੁਮਲਾ ਮਾਲਕਾਨ ਸਕੂਲ ਦਾ ਦੌਰਾ, ਪਾਣੀ ਦੇ ਟੀ ਡੀ ਐੱਸ ਦੀ ਕੀਤੀ ਜਾਂਚ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰਾਂ, ਮਿਡ ਡੇਅ ਮੀਲ ਸਥਾਨਾਂ ਖਾਸ ਕਰਕੇ ਰਾਸ਼ਨ ਡਿਪੂਆਂ 'ਤੇ ਸਾਇਨ ਬੋਰਡ ਅਤੇ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਿਖਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਵਿਅਕਤੀ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਦੇ ਸਬੰਧ ਵਿਚ ਕਮਿਸ਼ਨ ਤੱਕ ਪਹੁੰਚ ਕਰ ਸਕੇ। ਇਹ ਪ੍ਰਗਟਾਵਾ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ. ਜਸਵੀਰ ਸਿੰਘ ਸੇਖੋਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪੁਲੀਸ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹੇ ਵਿੱਚ ਰਾਸ਼ਨ ਵੰਡ ਪ੍ਰਣਾਲੀ, ਮਿਡ-ਡੇਅ-ਮੀਲ ਅਤੇ ਆਂਗਨਵਾੜੀ ਕੇਂਦਰਾਂ ਦੇ ਕੰਮ-ਕਾਜ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਜਸਵੀਰ ਸਿੰਘ ਸੇਖੋਂ ਨੇ ਖਾਧ ਤੇ ਸਿਵਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਰਾਸ਼ਨ ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ ਅਤੇ ਰਾਸ਼ਨ ਦੀ ਗੁਣਵੱਤਾ ਤੇ ਸਾਫ਼ ਸੁਥਰਾ ਹੋਣ ਬਾਰੇ ਸਮੇਂ ਸਮੇਂ 'ਤੇ ਚੈਕਿੰਗ ਕੀਤੀ ਜਾਵੇ। ਓਹਨਾਂ ਈਕੇਵਾਈਸੀ ਦੇ ਕੰਮ ਨੂੰ ਪਹਿਲ ਦੇ ਆਧਾਰ ਉੱਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੰਬਧਤ ਅਧਿਕਾਰੀਆਂ ਨੂੰ ਕਿਹਾ ਕਿ ਆਂਗਣਵਾੜੀ ਸੈਂਟਰਾਂ, ਮਿਡ ਡੇਅ ਮੀਲ ਸਥਾਨਾਂ, ਰਾਸ਼ਨ ਡਿਪੂਆਂ ‘ਤੇ ਸਾਇਨ ਬੋਰਡ ਅਤੇ ਕਮਿਸ਼ਨ ਦਾ ਹੈਲਪ ਲਾਈਨ ਨੰਬਰ 98767-64545 ਲਿਖਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਰਾਸ਼ਨ ਡਿਪੂਆਂ ਅਜਿਹਾ ਨਹੀਂ ਕਰਦਾ ਤਾਂ ਬਣਦੀ ਕਾਰਵਾਈ ਕੀਤੀ ਜਾਵੇ। ਓਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਆਰ ਓ ਦਾ ਟੀਡੀਐੱਸ ਚੈੱਕ ਕਰਾਇਆ ਜਾਵੇ। ਸਿਹਤ ਵਿਭਾਗ ਰਾਹੀਂ ਵਿਦਿਆਰਥੀਆਂ ਨੂੰ ਆਇਰਨ ਸਪਲੀਮੈਂਟ, ਸਮੇਂ 'ਤੇ ਟੀਕਾਕਰਨ ਯਕੀਨੀ ਬਣਾਇਆ ਜਾਵੇ। ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਵੱਧ ਤੋਂ ਵੱਧ ਕਿਚਨ ਗਾਰਡਨ ਬਣਾਏ ਜਾਣੇ। ਜਿੱਥੇ ਜਗ੍ਹਾ ਦੀ ਕਮੀ ਹੈ ਓਥੇ ਪੁਦੀਨਾ, ਧਨੀਆਂ ਜਾਂ ਸੁਹਾਂਜਨਾ ਆਦਿ ਗਮਲਿਆਂ ਵਿਚ ਜਾਂ ਥੋੜੀ ਜਗ੍ਹਾ ਵਿਚ ਜ਼ਰੂਰ ਲਗਾਇਆ ਜਾਵੇ ਜੋ ਕਿ ਸਿਹਤ ਲਈ ਵਰਦਾਨ ਹਨ। ਓਹਨਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਆਂਗਨਵਾੜੀ ਕੇਂਦਰਾਂ ਵਿਚ ਬੱਚਿਆਂ ਲਈ ਖੇਡਣ ਦਾ ਸਮਾਨ, ਸਾਫ ਪੀਣ ਵਾਲਾ ਪਾਣੀ, ਬੱਚਿਆਂ ਨੂੰ ਸਮੇਂ 'ਤੇ ਰਾਸ਼ਨ, ਘਰੇਲੂ ਬਗੀਚੀ ਆਦਿ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਬੱਚਿਆਂ ਦੇ ਖਾਣਾ ਖਾਣ ਦੀ ਜਗ੍ਹਾ ਸਾਫ਼-ਸੁਥਰੀ ਅਤੇ ਹਵਾਦਾਰ ਤੋਂ ਇਲਾਵਾ ਸਮਾਨ ਰੱਖਣ ਲਈ ਢੁਕਵੀਂ ਜਗ੍ਹਾ ਹੋਣੀ ਚਾਹੀਦੀ ਹੈ। ਓਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਤਰੂ ਵੰਦਨਾ ਯੋਜਨਾ ਦਾ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਦਿਵਾਉਣ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਮਿਡ ਡੇਅ ਮੀਲ ਹੈਲਪਰਾਂ ਅਤੇ ਕੁੱਕ ਬੀਬੀਆਂ ਦਾ ਸਮੇਂ ਸਮੇਂ 'ਤੇ ਸਿਹਤ ਚੈੱਕਅਪ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਤੇ ਹੋਰ ਅਫ਼ਸਰ ਹਾਜ਼ਰ ਸਨ। ਜੁਮਲਾ ਮਾਲਕਾਨ ਸਕੂਲ ਵਿੱਚ ਨਿਰੀਖਣ, ਪਾਣੀ ਦੇ ਟੀ ਡੀ ਐੱਸ ਦੀ ਕੀਤੀ ਜਾਂਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ. ਜਸਵੀਰ ਸਿੰਘ ਸੇਖੋਂ ਨੇ ਇਥੇ ਜੁਮਲਾ ਮਾਲਕਾਨ ਸੀਨੀਅਰ ਸੈਕੰਡਰੀ, ਹਾਈ ਅਤੇ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਸਕੂਲਾਂ ਵਿਚ ਆਰਓ ਪਾਣੀ ਦਾ ਟੀ ਡੀ ਐੱਸ ਚੈੱਕ ਕਰਵਾਇਆ ਜੋ ਕਿ ਸਹੀ ਪਾਇਆ ਗਿਆ। ਓਹਨਾਂ ਕਿਹਾ ਕਿ ਕਮਿਸ਼ਨ ਵਲੋਂ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਸਾਫ ਪਾਣੀ, ਵਧੀਆ ਤੇ ਪੌਸ਼ਟਿਕ ਖਾਣਾ ਮਿਲੇ। ਇਸੇ ਤਹਿਤ ਓਹਨਾਂ ਬੱਚਿਆਂ ਦੇ ਖਾਣਾ ਖਾਣ ਦੀ ਜਗ੍ਹਾ, ਖਾਣਾ ਬਣਾਉਣ ਦੀ ਜਗ੍ਹਾ, ਘਰੇਲੂ ਬਗੀਚੀ, ਰਾਸ਼ਨ ਤੇ ਹੋਰ ਪੈਮਾਨਿਆਂ ਦਾ ਨਿਰੀਖਣ ਕੀਤਾ।
ਰਾਸ਼ਨ ਡਿਪੂਆਂ 'ਤੇ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਿਖਣਾ ਯਕੀਨੀ ਬਣਾਇਆ ਜਾਵੇ: ਜਸਵੀਰ ਸਿੰਘ ਸੇਖੋਂ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਜ਼ਿਲ੍ਹਾ ਬਰਨਾਲਾ ਦਾ ਦੌਰਾ, ਕਾਰਗੁਜ਼ਾਰੀ ਦੀ ਕੀਤੀ ਸਮੀਖਿਆ ਬਰਨਾਲਾ, 11 ਮਈ (ਸੋਨੀ ਗੋਇਲ) ਸਕੂਲਾਂ ਵਿਚ ਆਰ ਓ ਦਾ ਟੀਡੀਐੱਸ ਚੈੱਕ ਕਰਾਉਣ ਦੇ ਨਿਰਦੇਸ਼ ਜੁਮਲਾ ਮਾਲਕਾਨ ਸਕੂਲ ਦਾ ਦੌਰਾ, ਪਾਣੀ ਦੇ ਟੀ ਡੀ ਐੱਸ ਦੀ ਕੀਤੀ ਜਾਂਚ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰਾਂ, ਮਿਡ ਡੇਅ ਮੀਲ ਸਥਾਨਾਂ ਖਾਸ ਕਰਕੇ ਰਾਸ਼ਨ ਡਿਪੂਆਂ 'ਤੇ ਸਾਇਨ ਬੋਰਡ ਅਤੇ ਕਮਿਸ਼ਨ ਦਾ ਹੈਲਪਲਾਈਨ ਨੰਬਰ ਲਿਖਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਵਿਅਕਤੀ ਕਿਸੇ ਵੀ ਸਮੱਸਿਆ ਜਾਂ ਸ਼ਿਕਾਇਤ ਦੇ ਸਬੰਧ ਵਿਚ ਕਮਿਸ਼ਨ ਤੱਕ ਪਹੁੰਚ ਕਰ ਸਕੇ। ਇਹ ਪ੍ਰਗਟਾਵਾ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ. ਜਸਵੀਰ ਸਿੰਘ ਸੇਖੋਂ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪੁਲੀਸ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹੇ ਵਿੱਚ ਰਾਸ਼ਨ ਵੰਡ ਪ੍ਰਣਾਲੀ, ਮਿਡ-ਡੇਅ-ਮੀਲ ਅਤੇ ਆਂਗਨਵਾੜੀ ਕੇਂਦਰਾਂ ਦੇ ਕੰਮ-ਕਾਜ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਜਸਵੀਰ ਸਿੰਘ ਸੇਖੋਂ ਨੇ ਖਾਧ ਤੇ ਸਿਵਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਰਾਸ਼ਨ
ਦੀ ਸਮੇਂ ਸਿਰ ਵੰਡ ਯਕੀਨੀ ਬਣਾਈ ਜਾਵੇ ਅਤੇ ਰਾਸ਼ਨ ਦੀ ਗੁਣਵੱਤਾ ਤੇ ਸਾਫ਼ ਸੁਥਰਾ ਹੋਣ ਬਾਰੇ ਸਮੇਂ ਸਮੇਂ 'ਤੇ ਚੈਕਿੰਗ ਕੀਤੀ ਜਾਵੇ। ਓਹਨਾਂ ਈਕੇਵਾਈਸੀ ਦੇ ਕੰਮ ਨੂੰ ਪਹਿਲ ਦੇ ਆਧਾਰ ਉੱਤੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸੰਬਧਤ ਅਧਿਕਾਰੀਆਂ ਨੂੰ ਕਿਹਾ ਕਿ ਆਂਗਣਵਾੜੀ ਸੈਂਟਰਾਂ, ਮਿਡ ਡੇਅ ਮੀਲ ਸਥਾਨਾਂ, ਰਾਸ਼ਨ ਡਿਪੂਆਂ ‘ਤੇ ਸਾਇਨ ਬੋਰਡ ਅਤੇ ਕਮਿਸ਼ਨ ਦਾ ਹੈਲਪ ਲਾਈਨ ਨੰਬਰ 98767-64545 ਲਿਖਣਾ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਕੋਈ ਰਾਸ਼ਨ ਡਿਪੂਆਂ ਅਜਿਹਾ ਨਹੀਂ ਕਰਦਾ ਤਾਂ ਬਣਦੀ ਕਾਰਵਾਈ ਕੀਤੀ ਜਾਵੇ। ਓਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿਚ ਆਰ ਓ ਦਾ ਟੀਡੀਐੱਸ ਚੈੱਕ ਕਰਾਇਆ ਜਾਵੇ। ਸਿਹਤ ਵਿਭਾਗ ਰਾਹੀਂ ਵਿਦਿਆਰਥੀਆਂ ਨੂੰ ਆਇਰਨ ਸਪਲੀਮੈਂਟ, ਸਮੇਂ 'ਤੇ ਟੀਕਾਕਰਨ ਯਕੀਨੀ ਬਣਾਇਆ ਜਾਵੇ। ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਵੱਧ ਤੋਂ ਵੱਧ ਕਿਚਨ ਗਾਰਡਨ ਬਣਾਏ ਜਾਣੇ। ਜਿੱਥੇ ਜਗ੍ਹਾ ਦੀ ਕਮੀ ਹੈ ਓਥੇ ਪੁਦੀਨਾ, ਧਨੀਆਂ ਜਾਂ ਸੁਹਾਂਜਨਾ ਆਦਿ ਗਮਲਿਆਂ ਵਿਚ ਜਾਂ ਥੋੜੀ ਜਗ੍ਹਾ ਵਿਚ ਜ਼ਰੂਰ ਲਗਾਇਆ ਜਾਵੇ ਜੋ ਕਿ ਸਿਹਤ ਲਈ ਵਰਦਾਨ ਹਨ। ਓਹਨਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਆਂਗਨਵਾੜੀ ਕੇਂਦਰਾਂ ਵਿਚ ਬੱਚਿਆਂ ਲਈ ਖੇਡਣ ਦਾ ਸਮਾਨ, ਸਾਫ ਪੀਣ ਵਾਲਾ ਪਾਣੀ, ਬੱਚਿਆਂ ਨੂੰ ਸਮੇਂ 'ਤੇ ਰਾਸ਼ਨ, ਘਰੇਲੂ ਬਗੀਚੀ ਆਦਿ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਬੱਚਿਆਂ ਦੇ ਖਾਣਾ ਖਾਣ ਦੀ ਜਗ੍ਹਾ ਸਾਫ਼-ਸੁਥਰੀ ਅਤੇ ਹਵਾਦਾਰ ਤੋਂ ਇਲਾਵਾ ਸਮਾਨ
ਰੱਖਣ ਲਈ ਢੁਕਵੀਂ ਜਗ੍ਹਾ ਹੋਣੀ ਚਾਹੀਦੀ ਹੈ। ਓਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਤਰੂ ਵੰਦਨਾ ਯੋਜਨਾ ਦਾ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਦਿਵਾਉਣ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਮਿਡ ਡੇਅ ਮੀਲ ਹੈਲਪਰਾਂ ਅਤੇ ਕੁੱਕ ਬੀਬੀਆਂ ਦਾ ਸਮੇਂ ਸਮੇਂ 'ਤੇ ਸਿਹਤ ਚੈੱਕਅਪ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ, ਸਿਵਲ ਸਰਜਨ ਡਾ. ਹਰੀਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਰਜਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਤੇ ਹੋਰ ਅਫ਼ਸਰ ਹਾਜ਼ਰ ਸਨ। ਜੁਮਲਾ ਮਾਲਕਾਨ ਸਕੂਲ ਵਿੱਚ ਨਿਰੀਖਣ, ਪਾਣੀ ਦੇ ਟੀ ਡੀ ਐੱਸ ਦੀ ਕੀਤੀ ਜਾਂਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ. ਜਸਵੀਰ ਸਿੰਘ ਸੇਖੋਂ ਨੇ ਇਥੇ ਜੁਮਲਾ ਮਾਲਕਾਨ ਸੀਨੀਅਰ ਸੈਕੰਡਰੀ, ਹਾਈ ਅਤੇ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਸੈਂਟਰ ਦਾ ਦੌਰਾ ਕੀਤਾ। ਇਸ ਮੌਕੇ ਉਹਨਾਂ ਸਕੂਲਾਂ ਵਿਚ ਆਰਓ ਪਾਣੀ ਦਾ ਟੀ ਡੀ ਐੱਸ ਚੈੱਕ ਕਰਵਾਇਆ ਜੋ ਕਿ ਸਹੀ ਪਾਇਆ ਗਿਆ। ਓਹਨਾਂ ਕਿਹਾ ਕਿ ਕਮਿਸ਼ਨ ਵਲੋਂ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਬੱਚਿਆਂ ਨੂੰ ਸਾਫ ਪਾਣੀ, ਵਧੀਆ ਤੇ ਪੌਸ਼ਟਿਕ ਖਾਣਾ ਮਿਲੇ। ਇਸੇ ਤਹਿਤ ਓਹਨਾਂ ਬੱਚਿਆਂ ਦੇ ਖਾਣਾ ਖਾਣ ਦੀ ਜਗ੍ਹਾ, ਖਾਣਾ ਬਣਾਉਣ ਦੀ ਜਗ੍ਹਾ, ਘਰੇਲੂ ਬਗੀਚੀ, ਰਾਸ਼ਨ ਤੇ ਹੋਰ ਪੈਮਾਨਿਆਂ ਦਾ ਨਿਰੀਖਣ ਕੀਤਾ।
- ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ1
- ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l2
- ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ1
- ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ 11-5-2026 ਨਾਲ ਹੀ ਧੁੱਪ ਦੇਖੋ ਕੁਦਰਤ ਦੇ ਰੰਗ ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ ਨਾਲ ਹੀ ਬਰਫ ਦੇ ਘੱੜੇ ਪਏ ਬਹੁਤ ਜਿਹਦਾ ਮੀਂਹ ਨਾਲ ਹੀ ਥੋੜੀ ਧੁੱਪ ਕੁਦਰਤ ਦੇ ਰੰਗ2
- @@ Sangrur /Sunam ### Traffic Police****1
- Post by Rajinder Singh1
- ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ। ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ। ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ। ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ। ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ। ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ। ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ। ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ। ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ1
- ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ, ਜਿਸ ਨਾਲ ਹੋਰ ਤਸਕਰਾਂ ਦੇ ਖੁਲਾਸੇ ਦੀ ਉਮੀਦ ਹੈ।1