ਮਾਨ ਸਰਕਾਰ ਨੇ ਚੋਣਾਂ ਵੇਲੇ ਔਰਤਾਂ ਨਾਲ ਕੀਤਾ ਵਾਅਦਾ ਕਰਿਆ ਪੂਰਾ– ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ, 9 ਮਾਰਚ (ਗੁਰਜੰਟ ਸਿੰਘ ਨਥੇਹਾ)– ਹਲਕਾ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਪੰਜਾਬ ਵਿਧਾਨ ਸਭਾ ਦੀ ਚੀਫ ਵਿਪ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਦੀ ਆਰਥਿਕ ਮਜ਼ਬੂਤੀ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਰਕਾਰ ਵੱਲੋਂ ਆਮ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾਵਾਰ ਦੇਣ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਚੋਣਾਂ ਸਮੇਂ ਲੋਕਾਂ ਨਾਲ ਕੀਤਾ ਗਿਆ ਇੱਕ ਵੱਡਾ ਵਾਅਦਾ ਸੀ ਅਤੇ ਹੁਣ ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਹੀ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਪਹਿਲਾਂ ਰੱਖਦੀ ਆਈ ਹੈ ਅਤੇ ਸਰਕਾਰ ਦਾ ਹਰ ਫੈਸਲਾ ਆਮ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੀਆਂ ਲੱਖਾਂ ਔਰਤਾਂ ਨੂੰ ਸਿੱਧੀ ਆਰਥਿਕ ਮਦਦ ਮਿਲੇਗੀ, ਜਿਸ ਨਾਲ ਉਹ ਆਪਣੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਵਿੱਚ ਹੋਰ ਸਮਰੱਥ ਹੋਣਗੀਆਂ ਅਤੇ ਘਰ ਦੇ ਖਰਚਿਆਂ ਵਿੱਚ ਆਪਣਾ ਯੋਗਦਾਨ ਪਾ ਸਕਣਗੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਔਰਤਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਔਰਤਾਂ ਨੂੰ ਆਤਮਨਿਰਭਰ ਬਣਨ ਵਿੱਚ ਮਦਦ ਮਿਲੇਗੀ ਅਤੇ ਉਹ ਆਪਣੇ ਪਰਿਵਾਰ ਦੀ ਤਰੱਕੀ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਵੀ ਲਗਾਤਾਰ ਸੁਧਾਰਕ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਪਹੁੰਚਾਉਣ ਲਈ ਮੁਹੱਲਾ ਕਲੀਨਿਕ ਅਤੇ ਹੋਰ ਸਿਹਤ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਨਾਲ ਸੂਬੇ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਹੋਰ ਵੱਡੇ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਲੋਕ ਭਲਾਈ ਵਾਲੇ ਕੰਮਾਂ ਕਰਕੇ ਪੰਜਾਬ ਦੇ ਲੋਕਾਂ ਦਾ ਭਰੋਸਾ ਲਗਾਤਾਰ ਵੱਧ ਰਿਹਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਲੋਕ ਆਮ ਆਦਮੀ ਪਾਰਟੀ ਨੂੰ ਪੂਰਾ ਸਮਰਥਨ ਦੇਣਗੇ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਲਿਜਾਣ ਲਈ ਲਗਾਤਾਰ ਕੰਮ ਕਰ ਰਹੀ ਹੈ।

- ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ1
- ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ1
- ਜਾਣਕਾਰੀ ਅਨੁਸਾਰ ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਘਰ ਵਿੱਚ 8ਦ ਗੁੰਡਿਆਂ ਨੇ ਹਮਲਾ ਕਰ ਦਿੱਤਾ ਪਹਿਲਾਂ ਇੱਟਾ ਰੋੜੇ ਮਾਰ ਘਰ ਦੇ ਮੈਂਬਰਾਂ ਨੂੰ ਜਖਮੀ ਕੀਤਾ ਉਸ ਤੋਂ ਬਾਅਦ ਘਰ ਦਾ ਗੇਟ ਟੱਪ ਕੇ ਘਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਦੱਸ ਦਈਏ ਕਿ ਇਸ ਵਿੱਚ ਇੱਕ ਪ੍ਰੈਗਨੈਂਟ ਮਹਿਲਾ ਵੀ ਹੈ1
- Post by ਸੁੱਖਵਿੰਦਰ ਸਿੰਘ ਬਲਾਕ ਆਗੂ2
- ਫਿਰੌਤੀ ਦੇ ਕੇਸ 'ਚ ਗੈਂ.ਗ.ਸ.ਟ.ਰ ਗੋ.ਲ.ਡੀ ਬਰਾੜ ਦੀ ਮਾਤਾ ਦੀ ਜਮਾਨਤ ਮਨਜੂਰ - ਮਾਤਾ ਦੀ ਜਮਾਨਤ ਪਹਿਲਾ ਹੋਈ ਸੀ ਰਿਜੈਕਟ - ਇਕ ਅਧਿਆਪਕ ਤੋਂ ਫਿ.ਰੌ.ਤੀ ਮੰਗਣ ਦੇ ਮਾਮਲੇ 'ਚ ਕੀਤਾ ਗਿਆ ਸੀ ਦੋਵਾ ਨੂੰ ਗਿਰਫਤਾਰ1
- ਪਿੰਡ ਨੀਲੋਵਾਲ ਨੂੰ ਜਾਂਦੀ ਸੁਨਾਮ ਤੋਂ ਸੜਕ ਬਹੁਤ ਖਰਾਬ ਆ plz ਜਲਦੀ ਤੋਂ ਜਲਦੀ ਬਣਾਈ ਜਾਵੇ ਤਾ ਲੋਕਾਂ ਨੂੰ ਕਿਸੇ ਮੁਸ਼ਕਲ ਦਾ ਸਾਮਣਾ ਨਾ ਕਰਨਾ ਪਵੇ1
- ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਯੁਵਾ ਚੇਤਨਾ ਯਾਤਰਾ ! ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਤੇ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਫਾਜ਼ਿਲਕਾ ਪੁਲਿਸ ਅਤੇ ਮਾਰਸ਼ਲ ਜਿਮ ਐਂਡ ਅਕੈਡਮੀ ਸਪੋਰਟਸ ਐਂਡ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਇੱਕ ਵਿਸ਼ੇਸ਼ “ਯੁਵਾ ਚੇਤਨਾ ਯਾਤਰਾ” ਦਾ ਆਰੰਭ ਕੀਤਾ ਜਾ ਰਿਹਾ ਹੈ। ਇਹ ਯਾਤਰਾ ਫਾਜ਼ਿਲਕਾ ਦੇ ਰਾਜਸਥਾਨ ਨਾਲ ਲੱਗਦੇ ਬਾਰਡਰ ਗੁੰਮਜਾਲ ਤੋਂ ਮਿਤੀ 21 ਮਾਰਚ ਨੂੰ ਸ਼ੁਰੂ ਹੋ ਕੇ ਮਿਤੀ 23 ਮਾਰਚ ਨੂੰ ਹੁਸੈਨੀਵਾਲਾ ਬਾਰਡਰ, ਫਿਰੋਜ਼ਪੁਰ ਤੱਕ ਪਹੁੰਚੇਗੀ। ਇਸ ਯਾਤਰਾ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਕਿਰਤ, ਸਿਹਤ ਅਤੇ ਹੌਂਸਲਾ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਨਾਲ ਜੋੜਨਾ ਹੈ, ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਉਜਲਾ ਭਵਿੱਖ ਬਣਾਉਣ। ਅੱਜ ਐਸ.ਐਸ.ਪੀ ਫਾਜ਼ਿਲਕਾ ਅਤੇ ਐਸ.ਪੀ ਪੀ.ਬੀ.ਆਈ ਫਾਜ਼ਿਲਕਾ ਜੀ ਵੱਲੋਂ ਸਮਾਜ ਸੇਵੀ ਸ੍ਰੀ ਸੰਜੀਵ ਮਾਰਸ਼ਲ ਜੀ ਅਤੇ ਉਹਨਾਂ ਦੀ ਟੀਮ ਨਾਲ ਮਿਲ ਕੇ ਇਸ ਯੁਵਾ ਚੇਤਨਾ ਯਾਤਰਾ ਦਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਨਸ਼ਾ ਮੁਕਤ ਸਮਾਜ ਬਣਾਉਣ ਦੀ ਇਸ ਮੁਹਿੰਮ ਨੂੰ ਮਜ਼ਬੂਤ ਬਣਾਉਣ।1
- Post by ਸੁੱਖਵਿੰਦਰ ਸਿੰਘ ਬਲਾਕ ਆਗੂ1