logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅਰੋੜਾ ਮਹਾਂਸਭਾ ਕਪੂਰਥਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸ੍ਰੀ ਅਰੂਟ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਰਮਣੀਕ ਹੋਟਲ ਕਪੂਰਥਲਾ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ ਅਰੋੜਾ ਮਹਾਂਸਭਾ ਦੇ ਰਾਸ਼ਟਰੀ ਚੇਅਰਮੈਨ ਸ਼੍ਰੀ ਧਰਮਪਾਲ ਗਰੋਵਰ, ਪੰਜਾਬ ਦੇ ਵਾਈਸ ਪ੍ਰਧਾਨ ਅਤੇ ਕੌਮਾਂਤਰੀ ਸ਼ਾਇਰ ਸ੍ਰੀ ਕੰਵਰ ਇਕਬਾਲ ਸਿੰਘ, ਅਤੇ ਜ਼ਿਲ੍ਹਾ ਪ੍ਰਧਾਨ ਨਵਜੀਤ ਸਿੰਘ ਰਾਜੂ ਨੇ ਸ੍ਰੀ ਅਰੂਟ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਤੇ ਧਾਰਮਿਕ ਸੰਦੇਸ਼ਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਸ੍ਰੀ ਅਰੂਟ ਮਹਾਰਾਜ ਦੀ ਪ੍ਰਤਿਮਾ ਦੇ ਸਾਹਮਣੇ ਜੋਤੀ ਜਗਾਈ ਗਈ ਅਤੇ ਲੱਡੂਆਂ ਦਾ ਪ੍ਰਸਾਦ ਵੰਡਿਆ ਗਿਆ। ਪੂਜਾ ਅਰਾਧਨਾ ਉਪਰੰਤ ਫਰੂਟ ਦਾ ਲੰਗਰ ਅਤੇ ਠੰਡੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਅਰੋੜਾ ਸਮਾਜ ਦੇ ਕਈ ਸਤਿਕਾਰਯੋਗ ਮੈਂਬਰ ਖਾਸ ਤੌਰ 'ਤੇ ਹਾਜ਼ਰ ਸਨ, ਜਿਨ੍ਹਾਂ ਵਿੱਚ ਸ਼ਹਿਰੀ ਪ੍ਰਧਾਨ ਸ੍ਰੀ ਜੀਤ ਅਰੋੜਾ, ਸ੍ਰੀ ਅਸ਼ੋਕ ਅਰੋੜਾ, ਸ੍ਰੀ ਗੁਲਸ਼ਨ ਅਰੋੜਾ, ਜ਼ਿਲ੍ਹਾ ਸੈਕਟਰੀ ਸ੍ਰੀ ਸੰਜੀਵ ਬਜਾਜ, ਸ੍ਰੀ ਨਰਾਇਣ ਅਰੋੜਾ, ਸ੍ਰੀ ਪਰਮਜੀਤ ਪਸਰੀਚਾ, ਸ੍ਰੀ ਕਪਿਲ ਗਰੋਵਰ, ਸ੍ਰੀ ਕਰਨ ਗਰੋਵਰ, ਸ੍ਰੀ ਸਚਿਨ ਅਰੋੜਾ, ਸ. ਪੁਸ਼ਪਿੰਦਰ ਸਿੰਘ, ਸ. ਫਤਿਹਜੀਤ ਸਿੰਘ, ਰਜਿੰਦਰ ਪਾਲ ਸਿੰਘ, ਸ੍ਰੀ ਸੁਮੇਸ਼ ਬਜਾਜ, ਸ੍ਰੀ ਅਮਨ ਸਚਦੇਵਾ, ਸ੍ਰੀ ਸੁਮਿਤ ਸਚਦੇਵਾ, ਸ੍ਰੀ ਦੀਪਕ ਅਰੋੜਾ, ਸੀਨੀਅਰ ਪੱਤਰਕਾਰ ਗੌਰਵ ਮੜੀਆ ਅਤੇ ਮੀਡੀਆ ਇੰਚਾਰਜ ਅਜੇ ਸੱਭਰਵਾਲ ਸ਼ਾਮਲ ਸਨ। ਸ੍ਰੀ ਧਰਮਪਾਲ ਗਰੋਵਰ, ਸ੍ਰੀ ਕੰਵਰ ਇਕਬਾਲ ਸਿੰਘ ਅਤੇ ਨਵਜੀਤ ਸਿੰਘ ਰਾਜੂ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸੰਸਥਾ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕਾਰਜਾਂ ਦਾ ਵਿਸ਼ੇਸ਼ ਵਰਣਨ ਵੀ ਕੀਤਾ। ਇਸ ਸਮਾਗਮ ਦੌਰਾਨ ਸਮੂਹ ਮੈਂਬਰਾਂ ਵੱਲੋਂ ਸ੍ਰੀ ਅਰੂਟ ਜੀ ਮਹਾਰਾਜ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ ਗਿਆ।

1 hr ago
user_Sudhir
Sudhir
ਕਪੂਰਥਲਾ, ਕਪੂਰਥਲਾ, ਪੰਜਾਬ•
1 hr ago
9831d9a1-83bc-4426-bc9c-4830e4f85d3f

More news from ਪੰਜਾਬ and nearby areas
  • ਵਾਰਡ ਨੰਬਰ 1 ਤੋਂ ਕਾਂਗਰਸ ਦੇ ਉਮੀਦਵਾਰ ਦੀਪਕ ਸਲਵਾਨ ਨੇ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਹ ਜ਼ਿਕਰਯੋਗ ਹੈ ਕਿ ਇਸ ਸੀਟ 'ਤੇ ਪਹਿਲਾਂ ਉਨ੍ਹਾਂ ਦੀ ਪਤਨੀ ਵੀਨਾ ਸਲਵਾਨ ਕੌਂਸਲਰ ਵਜੋਂ ਸੇਵਾ ਨਿਭਾ ਰਹੇ ਸਨ, ਅਤੇ ਹੁਣ ਉਨ੍ਹਾਂ ਦੇ ਪਤੀ ਦੀਪਕ ਸਲਵਾਨ ਨੇ ਇਹ ਸੀਟ ਜਿੱਤ ਕੇ ਆਪਣੇ ਨਾਮ ਕਰ ਲਈ ਹੈ। ਵਾਰਡ ਵਾਸੀਆਂ ਨੇ ਦੱਸਿਆ ਕਿ ਸਲਵਾਨ ਪਰਿਵਾਰ ਦਿਨ-ਰਾਤ ਲੋਕਾਂ ਦੀ ਸੇਵਾ ਕਰਦਾ ਹੈ ਅਤੇ ਹਰੇਕ ਪਰਿਵਾਰ ਦੇ ਦੁੱਖ-ਸੁੱਖ ਵਿੱਚ ਭਾਗੀਦਾਰ ਬਣਦਾ ਹੈ। ਇਸੇ ਕਾਰਨ ਲੋਕਾਂ ਨੇ ਵੋਟਾਂ ਦੇ ਰੂਪ ਵਿੱਚ ਆਪਣਾ ਪਿਆਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਹ ਜਿੱਤ ਬਖ਼ਸ਼ੀ ਹੈ।
    1
    ਵਾਰਡ ਨੰਬਰ 1 ਤੋਂ ਕਾਂਗਰਸ ਦੇ ਉਮੀਦਵਾਰ ਦੀਪਕ ਸਲਵਾਨ ਨੇ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਹ ਜ਼ਿਕਰਯੋਗ ਹੈ ਕਿ ਇਸ ਸੀਟ 'ਤੇ ਪਹਿਲਾਂ ਉਨ੍ਹਾਂ ਦੀ ਪਤਨੀ ਵੀਨਾ ਸਲਵਾਨ ਕੌਂਸਲਰ ਵਜੋਂ ਸੇਵਾ ਨਿਭਾ ਰਹੇ ਸਨ, ਅਤੇ ਹੁਣ ਉਨ੍ਹਾਂ ਦੇ ਪਤੀ ਦੀਪਕ ਸਲਵਾਨ ਨੇ ਇਹ ਸੀਟ ਜਿੱਤ ਕੇ ਆਪਣੇ ਨਾਮ ਕਰ ਲਈ ਹੈ।

ਵਾਰਡ ਵਾਸੀਆਂ ਨੇ ਦੱਸਿਆ ਕਿ ਸਲਵਾਨ ਪਰਿਵਾਰ ਦਿਨ-ਰਾਤ ਲੋਕਾਂ ਦੀ ਸੇਵਾ ਕਰਦਾ ਹੈ ਅਤੇ ਹਰੇਕ ਪਰਿਵਾਰ ਦੇ ਦੁੱਖ-ਸੁੱਖ ਵਿੱਚ ਭਾਗੀਦਾਰ ਬਣਦਾ ਹੈ। ਇਸੇ ਕਾਰਨ ਲੋਕਾਂ ਨੇ ਵੋਟਾਂ ਦੇ ਰੂਪ ਵਿੱਚ ਆਪਣਾ ਪਿਆਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਹ ਜਿੱਤ ਬਖ਼ਸ਼ੀ ਹੈ।
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    13 hrs ago
  • ਅਮਨਦੀਪ ਹਸਪਤਾਲ ਦੇ ਆਰਥੋ ਸਰਜਨ ਡਾ. ਅਵਤਾਰ ਸਿੰਘ ਜੀ ਨੇ ਹਾਲ ਹੀ ਵਿੱਚ ਟੁੱਟੀਆਂ ਹੋਈਆਂ ਹੱਡੀਆਂ ਦੇ ਇਲਾਜ ਲਈ ਵਰਤੀ ਜਾਣ ਵਾਲੀ ਇੱਕ ਨਵੀਂ ਤਕਨੀਕ ਦੀ ਪਲੇਟ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
    1
    ਅਮਨਦੀਪ ਹਸਪਤਾਲ ਦੇ ਆਰਥੋ ਸਰਜਨ ਡਾ. ਅਵਤਾਰ ਸਿੰਘ ਜੀ ਨੇ ਹਾਲ ਹੀ ਵਿੱਚ ਟੁੱਟੀਆਂ ਹੋਈਆਂ ਹੱਡੀਆਂ ਦੇ ਇਲਾਜ ਲਈ ਵਰਤੀ ਜਾਣ ਵਾਲੀ ਇੱਕ ਨਵੀਂ ਤਕਨੀਕ ਦੀ ਪਲੇਟ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    37 min ago
  • ਕਾਂਗਰਸ ਪਾਰਟੀ ਨੇ ਅੱਜ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਮਹਿੰਗਾਈ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਖਿਲਾਫ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ।
    1
    ਕਾਂਗਰਸ ਪਾਰਟੀ ਨੇ ਅੱਜ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਮਹਿੰਗਾਈ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਖਿਲਾਫ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਆਮ ਆਦਮੀ ਪਾਰਟੀ (ਆਪ) ਦੇ ਆਗੂ ਤਲਬੀਰ ਸਿੰਘ ਗਿੱਲ ਨੇ ਮਜੀਠਾ ਚੋਣ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵੱਡੇ ਖੁਲਾਸੇ ਕੀਤੇ ਹਨ। ਇਹ ਖਬਰ ਅੰਮ੍ਰਿਤਸਰ ਤੋਂ ਪੰਜਾਬ 24 ਨਿਊਜ਼ ਵੱਲੋਂ ਦਿੱਤੀ ਗਈ ਹੈ।
    1
    ਆਮ ਆਦਮੀ ਪਾਰਟੀ (ਆਪ) ਦੇ ਆਗੂ ਤਲਬੀਰ ਸਿੰਘ ਗਿੱਲ ਨੇ ਮਜੀਠਾ ਚੋਣ ਵਿੱਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਵੱਡੇ ਖੁਲਾਸੇ ਕੀਤੇ ਹਨ। ਇਹ ਖਬਰ ਅੰਮ੍ਰਿਤਸਰ ਤੋਂ ਪੰਜਾਬ 24 ਨਿਊਜ਼ ਵੱਲੋਂ ਦਿੱਤੀ ਗਈ ਹੈ।
    user_Punjab 24 News
    Punjab 24 News
    Amritsar -I, Punjab•
    1 hr ago
  • ਡੀਜੀਪੀ ਪੰਜਾਬ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸਮੂਹ ਰੈਂਕਾਂ ਲਈ ਆਯੋਜਿਤ ਕੀਤੇ ਗਏ "ਬੜਾ ਖਾਣਾ" ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਦੀ ਮਿਹਨਤ, ਸਮਰਪਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਦੇ ਨਾਲ ਹੀ, ਡੀਜੀਪੀ ਨੇ ਪੁਲਿਸ ਫੋਰਸ ਨੂੰ ਇਮਾਨਦਾਰੀ, ਵਚਨਬੱਧਤਾ ਅਤੇ ਲੋਕ-ਪੱਖੀ ਸੋਚ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਵੀ ਉਤਸ਼ਾਹਿਤ ਕੀਤਾ।
    1
    ਡੀਜੀਪੀ ਪੰਜਾਬ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸਮੂਹ ਰੈਂਕਾਂ ਲਈ ਆਯੋਜਿਤ ਕੀਤੇ ਗਏ "ਬੜਾ ਖਾਣਾ" ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਦੀ ਮਿਹਨਤ, ਸਮਰਪਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਦੇ ਨਾਲ ਹੀ, ਡੀਜੀਪੀ ਨੇ ਪੁਲਿਸ ਫੋਰਸ ਨੂੰ ਇਮਾਨਦਾਰੀ, ਵਚਨਬੱਧਤਾ ਅਤੇ ਲੋਕ-ਪੱਖੀ ਸੋਚ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਵੀ ਉਤਸ਼ਾਹਿਤ ਕੀਤਾ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਬੀਜੇਪੀ ਦੇ ਉਮੀਦਵਾਰ ਅਮਰਦੀਪ ਗੁਜਰਾਲ ਵਿੱਕੀ ਨੇ ਵਾਰਡ ਨੰਬਰ 27 ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਵਿੱਕੀ ਦੀ ਇਸ ਜਿੱਤ ਦਾ ਸਿਹਰਾ ਉਸਦੀ ਤਨਦੇਹੀ ਨਾਲ ਕੀਤੀ ਮਿਹਨਤ ਨੂੰ ਜਾਂਦਾ ਹੈ, ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਨਗਰ ਵਿੱਚ ਕਾਂਗਰਸ ਅਤੇ 'ਝਾੜੂ' ਦਾ ਹੀ ਬੋਲਬਾਲਾ ਸੀ ਅਤੇ ਬੀਜੇਪੀ ਦੀ ਕੋਈ ਖਾਸ ਲਹਿਰ ਨਹੀਂ ਸੀ। ਆਪਣੀ ਇਸ ਸਖ਼ਤ ਮਿਹਨਤ ਸਦਕਾ ਵਿੱਕੀ ਨੇ ਇਹ ਸੀਟ ਜਿੱਤ ਕੇ ਭਾਜਪਾ ਹਾਈਕਮਾਨ ਦੀ ਝੋਲੀ ਵਿੱਚ ਪਾਈ ਹੈ, ਜਿਸਦੀ ਇਲਾਕੇ ਵਿੱਚ ਖੂਬ ਚਰਚਾ ਹੋ ਰਹੀ ਹੈ।
    1
    ਬੀਜੇਪੀ ਦੇ ਉਮੀਦਵਾਰ ਅਮਰਦੀਪ ਗੁਜਰਾਲ ਵਿੱਕੀ ਨੇ ਵਾਰਡ ਨੰਬਰ 27 ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ।

ਵਿੱਕੀ ਦੀ ਇਸ ਜਿੱਤ ਦਾ ਸਿਹਰਾ ਉਸਦੀ ਤਨਦੇਹੀ ਨਾਲ ਕੀਤੀ ਮਿਹਨਤ ਨੂੰ ਜਾਂਦਾ ਹੈ, ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਨਗਰ ਵਿੱਚ ਕਾਂਗਰਸ ਅਤੇ 'ਝਾੜੂ' ਦਾ ਹੀ ਬੋਲਬਾਲਾ ਸੀ ਅਤੇ ਬੀਜੇਪੀ ਦੀ ਕੋਈ ਖਾਸ ਲਹਿਰ ਨਹੀਂ ਸੀ। ਆਪਣੀ ਇਸ ਸਖ਼ਤ ਮਿਹਨਤ ਸਦਕਾ ਵਿੱਕੀ ਨੇ ਇਹ ਸੀਟ ਜਿੱਤ ਕੇ ਭਾਜਪਾ ਹਾਈਕਮਾਨ ਦੀ ਝੋਲੀ ਵਿੱਚ ਪਾਈ ਹੈ, ਜਿਸਦੀ ਇਲਾਕੇ ਵਿੱਚ ਖੂਬ ਚਰਚਾ ਹੋ ਰਹੀ ਹੈ।
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    13 hrs ago
  • ਸੁਲਤਾਨਪੁਰ ਲੋਧੀ ਰੋਡ 'ਤੇ ਨਵੀਂ ਸਬਜ਼ੀ ਮੰਡੀ ਦੇ ਬਾਹਰ ਲਗਭਗ ਅੱਧੀ ਦਰਜਨ ਖੋਖਿਆਂ ਦੀਆਂ ਦੁਕਾਨਾਂ ਵਿੱਚ ਤੜਕਸਾਰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਪੰਜ ਫਰੂਟ ਅਤੇ ਇੱਕ ਸਬਜ਼ੀ ਦੀ ਦੁਕਾਨ ਪੂਰੀ ਤਰ੍ਹਾਂ ਸੜ ਕੇ ਖ਼ਾਕ ਹੋ ਗਈ, ਜਿਸ ਕਾਰਨ ਦੁਕਾਨਦਾਰਾਂ ਦਾ 25 ਤੋਂ 30 ਲੱਖ ਰੁਪਏ ਦਾ ਭਾਰੀ ਨੁਕਸਾਨ ਹੋਇਆ। ਇਸ ਦੌਰਾਨ ਕੁਝ ਦਰੱਖਤ ਵੀ ਅੱਗ ਦੀ ਲਪੇਟ ਵਿੱਚ ਆ ਕੇ ਨੁਕਸਾਨੇ ਗਏ। ਪੀੜਤ ਦੁਕਾਨਦਾਰ ਅਸ਼ੋਕ ਗੁਪਤਾ ਨੇ ਦੱਸਿਆ ਕਿ ਉਸਨੂੰ ਤੜਕਸਾਰ ਲਗਭਗ ਪੌਣੇ 5 ਵਜੇ ਕਿਸੇ ਵਿਅਕਤੀ ਨੇ ਫੋਨ 'ਤੇ ਦੁਕਾਨਾਂ ਨੂੰ ਅੱਗ ਲੱਗਣ ਬਾਰੇ ਸੂਚਿਤ ਕੀਤਾ। ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ। ਇਸ ਉਪਰੰਤ, ਫਾਇਰਮੈਨ ਗੁਰਪ੍ਰੀਤ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਦੋ ਗੱਡੀਆਂ ਦੀ ਮਦਦ ਨਾਲ ਲਗਭਗ ਦੋ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹਾਲਾਂਕਿ, ਉਦੋਂ ਤੱਕ ਦੁਕਾਨਾਂ ਪੂਰੀ ਤਰ੍ਹਾਂ ਸੜ ਚੁੱਕੀਆਂ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
    2
    ਸੁਲਤਾਨਪੁਰ ਲੋਧੀ ਰੋਡ 'ਤੇ ਨਵੀਂ ਸਬਜ਼ੀ ਮੰਡੀ ਦੇ ਬਾਹਰ ਲਗਭਗ ਅੱਧੀ ਦਰਜਨ ਖੋਖਿਆਂ ਦੀਆਂ ਦੁਕਾਨਾਂ ਵਿੱਚ ਤੜਕਸਾਰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਪੰਜ ਫਰੂਟ ਅਤੇ ਇੱਕ ਸਬਜ਼ੀ ਦੀ ਦੁਕਾਨ ਪੂਰੀ ਤਰ੍ਹਾਂ ਸੜ ਕੇ ਖ਼ਾਕ ਹੋ ਗਈ, ਜਿਸ ਕਾਰਨ ਦੁਕਾਨਦਾਰਾਂ ਦਾ 25 ਤੋਂ 30 ਲੱਖ ਰੁਪਏ ਦਾ ਭਾਰੀ ਨੁਕਸਾਨ ਹੋਇਆ। ਇਸ ਦੌਰਾਨ ਕੁਝ ਦਰੱਖਤ ਵੀ ਅੱਗ ਦੀ ਲਪੇਟ ਵਿੱਚ ਆ ਕੇ ਨੁਕਸਾਨੇ ਗਏ।

ਪੀੜਤ ਦੁਕਾਨਦਾਰ ਅਸ਼ੋਕ ਗੁਪਤਾ ਨੇ ਦੱਸਿਆ ਕਿ ਉਸਨੂੰ ਤੜਕਸਾਰ ਲਗਭਗ ਪੌਣੇ 5 ਵਜੇ ਕਿਸੇ ਵਿਅਕਤੀ ਨੇ ਫੋਨ 'ਤੇ ਦੁਕਾਨਾਂ ਨੂੰ ਅੱਗ ਲੱਗਣ ਬਾਰੇ ਸੂਚਿਤ ਕੀਤਾ। ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ। ਇਸ ਉਪਰੰਤ, ਫਾਇਰਮੈਨ ਗੁਰਪ੍ਰੀਤ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਦੋ ਗੱਡੀਆਂ ਦੀ ਮਦਦ ਨਾਲ ਲਗਭਗ ਦੋ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹਾਲਾਂਕਿ, ਉਦੋਂ ਤੱਕ ਦੁਕਾਨਾਂ ਪੂਰੀ ਤਰ੍ਹਾਂ ਸੜ ਚੁੱਕੀਆਂ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.