ਫਰੀਦਕੋਟ ਦੇ ਮੁਹੱਲਾ ਜਾਨੀਆਂ ਵਿੱਚ ਦਿਵਿਆਂਗ ਮਹਿਲਾ ਨੀਤੂ ਦੇ ਕਤਲ ਮਾਮਲੇ ਨੂੰ ਸਿਟੀ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕਾ ਦੇ ਗੁਆਂਢੀ ਪ੍ਰੇਮਚੰਦ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਅਨੁਸਾਰ ਦੋਸ਼ੀ ਨੇ ਚੋਰੀ ਦੀ ਨੀਅਤ ਨਾਲ ਘਰ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰ ਨਾਲ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਦੋਸ਼ੀ ਕੋਲੋਂ ਘਰ ਵਿੱਚੋਂ ਚੋਰੀ ਕੀਤੇ ਗਏ 44 ਹਜ਼ਾਰ ਰੁਪਏ ਨਕਦ, ਵਾਰਦਾਤ ਵਿੱਚ ਵਰਤਿਆ ਗਿਆ ਕਟਰ ਅਤੇ ਕਿਰਚ ਵੀ ਬਰਾਮਦ ਕੀਤੇ ਹਨ। ਐਸਪੀ (ਇਨਵੈਸਟੀਗੇਸ਼ਨ) ਜੋਗੇਸ਼ਵਰ ਸਿੰਘ ਗੋਰਾਇਆ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ ਅਤੇ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿਤਕਾ ਦੇ ਪਤੀ ਪ੍ਰਦੀਪ ਕਾਲੜਾ, ਜੋ ਖੁਦ ਦਿਵਿਆਂਗ ਹਨ ਅਤੇ ਸਰਕਾਰੀ ਸਕੂਲ ਵਿੱਚ ਅਧਿਆਪਕ ਹਨ, ਨੇ ਪੁਲਿਸ ਨੂੰ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਕੂਲ ਗਏ ਹੋਏ ਸਨ। ਦੁਪਹਿਰ ਵੇਲੇ ਘਰ ਪਰਤਣ 'ਤੇ ਉਨ੍ਹਾਂ ਨੇ ਆਪਣੀ ਪਤਨੀ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਮ੍ਰਿਤ ਪਾਇਆ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਵਿੱਚ ਹੁਣ ਤੱਕ ਇਹੀ ਸਾਹਮਣੇ ਆਇਆ ਹੈ ਕਿ ਵਾਰਦਾਤ ਨੂੰ ਇਕੱਲੇ ਦੋਸ਼ੀ ਨੇ ਹੀ ਅੰਜਾਮ ਦਿੱਤਾ ਹੈ, ਹਾਲਾਂਕਿ ਜਾਂਚ ਅਜੇ ਵੀ ਜਾਰੀ ਹੈ ਅਤੇ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

- ਮੋਗਾ ਜ਼ਿਲ੍ਹੇ ਦੇ ਧਰਮਕੋਟ ਵਿੱਚ ਫੈਕਟਰੀ ਬੰਦ ਕਰਵਾਉਣ ਨੂੰ ਲੈ ਕੇ ਲੱਖਾ ਸਧਾਣਾ ਵੱਲੋਂ ਸਰਪੰਚ ਇੰਦਰਗੜ੍ਹ 'ਤੇ ਨਿਸ਼ਾਨਾ ਸਾਧਿਆ ਗਿਆ ਹੈ। ਲੱਖਾ ਸਧਾਣਾ ਨੇ ਫੈਕਟਰੀ ਬੰਦ ਕਰਾਉਣ ਦੇ ਮਾਮਲੇ 'ਤੇ ਸਿੱਧੇ ਤੌਰ 'ਤੇ ਸਰਪੰਚ ਇੰਦਰਗੜ੍ਹ ਨੂੰ ਆਪਣੇ ਨਿਸ਼ਾਨੇ 'ਤੇ ਲਿਆ ਹੈ।1
- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਾ ਤਸਕਰਾਂ, ਅਪਰਾਧੀਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕਪੂਰਥਲਾ ਜ਼ਿਲ੍ਹੇ ਵਿੱਚ ਸੋਮਵਾਰ ਨੂੰ 'ਆਪਰੇਸ਼ਨ ਪ੍ਰਹਾਰ-3' ਚਲਾਇਆ ਗਿਆ। ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਸਵੇਰੇ 4 ਵਜੇ ਤੋਂ ਹੀ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੇ ਘਰਾਂ ਵਿੱਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਇਸ ਵੱਡੀ ਕਾਰਵਾਈ ਦੌਰਾਨ ਪੁਲਿਸ ਨੇ ਜ਼ਿਲ੍ਹੇ ਭਰ ਵਿੱਚੋਂ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ ਅਤੇ ਭਗੌੜੇ 110 ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ, ਸ਼ਰਾਬ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਇਸ ਮੁਹਿੰਮ ਲਈ ਪਹਿਲਾਂ ਹੀ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਦੀਆਂ ਸੂਚੀਆਂ ਤਿਆਰ ਕੀਤੀਆਂ ਸਨ। ਛਾਪੇਮਾਰੀ ਦੌਰਾਨ ਪੁਲਿਸ ਟੀਮਾਂ ਨੇ ਕਪੂਰਥਲਾ ਦੇ ਸੁੰਦਰ ਨਗਰ, ਬਕਰਖਾਨਾ ਮਸੀਤ, ਮਹਿਤਾਬਗੜ੍ਹ, ਕਿਲੇਵਾਲਾ, ਹਾਥੀਖਾਨਾ, ਪੁਰਾਣੀ ਜੇਲ੍ਹ ਰੋਡ, ਉੱਚਾ ਧੋੜਾ ਸਮੇਤ ਪੇਂਡੂ ਇਲਾਕਿਆਂ ਦੇ ਨਸ਼ਾ ਤਸਕਰਾਂ ਦੇ ਘਰਾਂ ਵਿੱਚ ਦਸਤਕ ਦਿੱਤੀ। ਇਸ ਆਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੇ 15 ਥਾਣਿਆਂ ਵਿੱਚੋਂ ਹਰੇਕ ਥਾਣੇ ਤੋਂ 5-5 ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਹਰੇਕ ਟੀਮ ਦੇ ਮੁਖੀ ਨਾਲ 4 ਤੋਂ 5 ਪੁਲਿਸ ਮੁਲਾਜ਼ਮ ਤਾਇਨਾਤ ਸਨ, ਜਿਨ੍ਹਾਂ ਵਿੱਚ ਮਹਿਲਾ ਪੁਲਿਸ ਕਰਮਚਾਰੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ। ਐੱਸਐੱਸਪੀ ਗੌਰਵ ਤੂਰਾ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ਾ ਤਸਕਰਾਂ, ਅਪਰਾਧੀਆਂ ਅਤੇ ਸ਼ਰਾਰਤੀ ਅਨਸਰਾਂ ਦਾ ਸਾਥ ਦੇਣ ਵਾਲਿਆਂ ਜਾਂ ਉਨ੍ਹਾਂ ਨੂੰ ਪਨਾਹ ਦੇਣ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਅਜਿਹੇ ਲੋਕਾਂ ਖ਼ਿਲਾਫ਼ ਵੀ ਪੁਲਿਸ ਵੱਲੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।1
- ਅੰਮ੍ਰਿਤਸਰ ਵਿੱਚ ਐਮਪੀ ਗੁਰਜੀਤ ਸਿੰਘ ਔਜਲਾ ਵੱਲੋਂ ਇੱਕ ਅਮਲੀ ਨੂੰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਪੁਲਿਸ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ ਹਨ।1
- ਪੰਜਾਬ ਵਿੱਚ ਬਿਕਰਮ ਮਜੀਠੀਆ ਨੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਆਖਿਆ ਕਿ 'ਰਾਜਾ ਬੇਟਾ ਸਾਈਕਲ ਦਾ ਵੀ ਸਟੈਂਡ ਹੁੰਦਾ ਹੈ, ਪਰ ਤੇਰਾ ਉਹ ਵੀ ਨਹੀਂ ਹੈ।' ਬਿਕਰਮ ਮਜੀਠੀਆ ਦਾ ਇਹ ਬਿਆਨ ਪੂਰੀ ਤਰ੍ਹਾਂ ਤੰਜ਼ ਭਰਿਆ ਹੈ।1
- ਲੁਧਿਆਣਾ ਦੀ ਵਰਧਮਾਨ ਕਲੋਨੀ ਦੇ ਬੈਕ ਸਾਈਡ ਸਥਿਤ ਘਰ ਦੇ ਸਾਹਮਣੇ ਸੀਵਰੇਜ ਦਾ ਪਾਣੀ ਵਹਿ ਰਿਹਾ ਹੈ। ਇਸ ਗੰਭੀਰ ਸਮੱਸਿਆ ਨੂੰ ਦੋ ਹਫ਼ਤੇ ਬੀਤ ਚੁੱਕੇ ਹਨ, ਪਰ ਹਾਲੇ ਤੱਕ ਕੋਈ ਵੀ ਸਫ਼ਾਈ ਕਰਮਚਾਰੀ ਇੱਥੇ ਨਹੀਂ ਆਇਆ।1
- ਥਾਣਾ ਘਰਿੰਡਾ ਦੇ ਐਸਐਚਓ ਅਮਨਦੀਪ ਸਿੰਘ ਅਤੇ ਉਹਨਾਂ ਦੀ ਪੁਲਿਸ ਟੀਮ ਵੱਲੋਂ ਪਾਕਿਸਤਾਨੀ ISI ਦੇ ਇਸ਼ਾਰੇ 'ਤੇ ਸਰਹੱਦ ਪਾਰੋਂ ਹਥਿਆਰਾਂ ਦੀ ਸਮਗਲਿੰਗ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਮੁਲਜ਼ਮ ਨੂੰ ਆਧੁਨਿਕ ਹਥਿਆਰਾਂ ਅਤੇ ਹੈਂਡ ਗ੍ਰਨੇਡ ਸਮੇਤ ਕਾਬੂ ਕੀਤਾ ਹੈ।1
- ਮੋਗਾ ਦੇ ਧਰਮਕੋਟ ਅਧੀਨ ਆਉਂਦੇ ਪਿੰਡ ਇੰਦਰਗੜ੍ਹ ਵਿੱਚ ਇੱਕ ਫੈਕਟਰੀ ਨੂੰ ਲੈ ਕੇ ਵਿਵਾਦ ਖੜ੍ਹਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।1
- ਫਰੀਦਕੋਟ ਸ਼ਹਿਰ ਦੇ ਮੁਹੱਲਾ ਜਾਨੀਆ ਵਿੱਚ ਸੋਮਵਾਰ ਦੁਪਹਿਰ ਨੂੰ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰ ਵਿੱਚ ਇਕੱਲੀ ਮੌਜੂਦ 43 ਸਾਲਾ ਮਹਿਲਾ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾ ਦੀ ਪਛਾਣ ਨੀਤੂ ਕਾਲੜਾ ਵਜੋਂ ਹੋਈ ਹੈ। ਘਟਨਾ ਦੇ ਸਮੇਂ ਮ੍ਰਿਤਕਾ ਘਰ ਵਿੱਚ ਇਕੱਲੀ ਸੀ, ਜਦਕਿ ਉਸ ਦੇ ਪਤੀ ਪ੍ਰਦੀਪ ਕਾਲੜਾ, ਜੋ ਕਿ ਇੱਕ ਸਰਕਾਰੀ ਸਕੂਲ ਵਿੱਚ ਅਧਿਆਪਕ ਹਨ, ਅਤੇ ਦੋਵੇਂ ਬੱਚੇ ਸਕੂਲ ਗਏ ਹੋਏ ਸਨ। ਮ੍ਰਿਤਕਾ ਦੇ ਪਤੀ ਜਦੋਂ ਦੁਪਹਿਰ ਕਰੀਬ 2:15 ਵਜੇ ਸਕੂਲ ਤੋਂ ਘਰ ਪਰਤੇ, ਤਾਂ ਕਈ ਵਾਰ ਦਰਵਾਜ਼ਾ ਖੜਕਾਉਣ ਅਤੇ ਆਵਾਜ਼ਾਂ ਮਾਰਨ ਦੇ ਬਾਵਜੂਦ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਗੁਆਂਢ ਵਿੱਚ ਰਹਿੰਦੀ ਆਪਣੀ ਭਾਬੀ ਨੂੰ ਬੁਲਾਇਆ ਅਤੇ ਜਦੋਂ ਘਰ ਅੰਦਰ ਜਾ ਕੇ ਦੇਖਿਆ ਤਾਂ ਬੈੱਡਰੂਮ ਵਿੱਚ ਨੀਤੂ ਕਾਲੜਾ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਪਤੀ ਦੇ ਬਿਆਨ ਅਨੁਸਾਰ ਮ੍ਰਿਤਕਾ ਦੇ ਗਲੇ ਅਤੇ ਹੱਥਾਂ 'ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਡੂੰਘੇ ਵਾਰਾਂ ਦੇ ਨਿਸ਼ਾਨ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਸਿਟੀ ਪੁਲਿਸ, ਡੀਐੱਸਪੀ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੇ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਤਕਨੀਕੀ ਸਬੂਤਾਂ ਤੇ ਫੋਰੈਂਸਿਕ ਰਿਪੋਰਟ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।1