*ਪੁਰਾਣੀ ਪੈਨਸ਼ਨ,ਸਕੇਲਾਂ ਅਤੇ ਡੀ.ਏ. ਜਿਹੀਆਂ ਵਿੱਤੀ ਮੰਗਾਂ 17 ਮਈ ਨੂੰ ਮੁੱਖ ਮੰਤਰੀ ਨਿਵਾਸ ਵੱਲ੍ਹ ਕੀਤਾ ਜਾਵੇਗਾ ਰੋਸ ਮਾਰਚ* ਗੜ੍ਹਸ਼ੰਕਰ,11ਮਈ (ਅਸ਼ਵਨੀ ਸ਼ਰਮਾ) ਪੁਰਾਣੀ ਪੈਨਸ਼ਨ,ਸਕੇਲਾਂ ਅਤੇ ਡੀ.ਏ. ਜਿਹੀਆਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਦੇ ਹੱਲ ਕਰਨ ਤੋਂ ਇਨਕਾਰੀ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਮਘਾਉਣ ਲਈ "ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ" ਦੀ ਮੀਟਿੰਗ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਡਾਨਸੀਵਾਲ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਗੜ੍ਹਸ਼ੰਕਰ ਵਿਖੇ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਰਚੇ ਦੇ ਸੂਬਾ ਆਗੂ ਕਨਵੀਨਰ ਸੰਦੀਪ ਗਿੱਲ ਅਤੇ ਡੀ ਟੀ ਐਫ ਦੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਗੁਜਰਾਤੀ ਨੇ ਦੱਸਿਆ ਕਿ ਪੰਜਾਬ ਦੀ 'ਆਪ' ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਵਿੱਤੀ ਮੰਗਾਂ ਪ੍ਰਤੀ ਅਪਣਾਈ ਬੇਰੁਖੀ ਦਾ ਬਣਦਾ ਜਵਾਬ ਵੱਡੇ ਸੰਘਰਸ਼ਾਂ ਰਾਹੀਂ ਦਿੱਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ 'ਪੁਰਾਣੀ ਪੈਨਸ਼ਨ ਬਹਾਲ ਕਰਨ 'ਚ ਕਾਹਲੀ ਨਾ ਦਿਖਾਉਣ' ਦੇ ਦਿੱਤੇ ਬਿਆਨ ਰਾਹੀਂ 4 ਸਾਲ ਪਹਿਲਾਂ ਆਪਣੀ ਹੀ ਸਰਕਾਰ ਦੇ ਕਾਗਜ਼ੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਤੋਂ ਨੰਗੇ ਚਿੱਟੇ ਰੂਪ ਵਿੱਚ ਮੁਨਕਰ ਹੋਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮ ਸੰਘਰਸ਼ਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਵਾਨੀ ਦਿੱਤੀ ਗਈ। ਆਗੂਆਂ ਨੇ ਦੱਸਿਆ ਕਿ ਨਵੇਂ ਕੇਂਦਰੀ ਸਕੇਲਾਂ ਅਧਾਰਿਤ 17-7-2020 ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਵਾਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਸਮੇਤ 15% ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਵਾਉਣ, ਡਾ. ਸੌਰਵ ਸ਼ਰਮਾ ਤੇ ਬਾਕੀ ਸਮਾਨ ਅਦਾਲਤੀ ਕੇਸਾਂ ਵਿੱਚ ਸੇਵਾ ਨਿਯਮਾਂ ਅਨੁਸਾਰ ਸਹੀ ਅਰਥਾਂ 'ਚ ਪੰਜਾਬ ਤਨਖਾਹ ਸਕੇਲ ਲਾਗੂ ਕਰਵਾਉਣ, ਸਮੱਗਰ ਸਿੱਖਿਆ ਅਭਿਆਨ ਤੋਂ ਸਿੱਖਿਆ ਵਿਭਾਗ ਵਿੱਚ ਤਨਖਾਹ ਕਟੌਤੀ ਕਰਦੇ ਹੋਏ ਨਵੇਂ ਸਕੇਲਾਂ ਵਿੱਚ ਰੈਗੂਲਰ ਕੀਤੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਸਾਲ 2018 ਤੋਂ ਬਣਦੀ ਰੈਗੂਲਰਾਈਜੇਸ਼ਨ ਅਨੁਸਾਰ ਪੰਜਾਬ ਤਨਖਾਹ ਸਕੇਲਾਂ ਦੇ ਸਾਰੇ ਲਾਭ ਬਹਾਲ ਕਰਨ, 1-1-2004 ਤੋਂ ਬਾਅਦ ਭਰਤੀ ਮੁਲਾਜ਼ਮਾ ਉੱਪਰ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ ਅਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏ.ਸੀ.ਪੀ. ਦਾ ਲਾਭ ਅਤੇ ਪੈਂਡਿੰਗ 16% ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ਾਂ ਨੂੰ ਜਰਬਾਂ ਦੇਣ ਫੈਸਲੇ ਕੀਤੇ ਗਏ ਅਨੁਸਾਰ 17 ਮਈ 2026 ਨੂੰ ਮੋਹਾਲੀ ਵਿਖੇ ਹਜਾਰਾਂ ਮੁਲਾਜ਼ਮਾਂ ਦੀ ਸ਼ਮੂਲੀਅਤ ਕਰਵਾਉਂਦੇ ਹੋਏ ਵਿਸ਼ਾਲ ਸੂਬਾਈ ਰੈਲੀ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਭਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਦੇ ਦਫਤਰਾਂ-ਸਕੂਲਾਂ ਤੱਕ ਵਿਆਪਕ ਮੁਹਿੰਮ ਬਣਾ ਕੇ 17 ਮਈ ਦੀ ਸੂਬਾਈ ਰੈਲੀ ਅਤੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲੋਂ ਮਾਰਚ ਲਈ ਵੱਡੀ ਲਾਮਬੰਦੀ ਕੀਤੀ ਜਾਵੇਗੀ।ਇਸ ਮੌਕੇ ਜਰਨੈਲ ਸਿੰਘ,ਮਨਜੀਤ ਸਿੰਘ ਬੰਗਾ,ਜਸਵਿੰਦਰ ਸਿੰਘ,ਰਮੇਸ਼ ਮਲਕੋਵਾਲ,ਹੰਸ ਰਾਜ ਗੜ੍ਹਸ਼ੰਕਰ,ਸਤਪਾਲ ਸਿੰਘ ਕਲੇਰ ਆਦਿ ਵੀ ਹਾਜ਼ਰ ਸਨ।

- ਗੜ੍ਹਸ਼ੰਕਰ ਦੇ ਪਿੰਡ ਪਨਾਮਾ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਿੱਲਤ ਤੋਂ ਵੱਡੀ ਰਾਹਤ ਮਿਲੇਗੀ।1
- ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।1
- BJP ਪਾਰਟੀ ਵਰਕਰਾਂ ਤੇ ਸੁੱਟੀ ਸਿਆਹੀ1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਸੰਕਟ ਦੇ ਦਰਮਿਆਨ ਦੇਸ਼ ਵਾਸੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਇਹ ਅਪੀਲ ਅੰਤਰਰਾਸ਼ਟਰੀ ਚੁਣੌਤੀਆਂ ਨਾਲ ਨਜਿੱਠਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਨੇ ਸਾਰਿਆਂ ਨੂੰ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦਾ ਸੱਦਾ ਦਿੱਤਾ।1
- ਪੰਜਾਬ ਦੇ ਨੂਰਪੁਰ ਬੇਦੀ ਵਿੱਚ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਰਨ ਤੋਂ ਪਹਿਲਾਂ ਉਸਨੇ ਵੀਡੀਓ ਰਾਹੀਂ ਆਪਣੇ ਕਤਲ ਦਾ ਅਸਲੀ ਕਾਰਨ ਦੱਸਿਆ, ਜਿਸ ਨਾਲ ਪੂਰੇ ਸੂਬੇ ਵਿੱਚ ਹੜਕੰਪ ਮਚ ਗਿਆ।1
- ਫਿਲੌਰ ਦੇ ਮੁਹੱਲਾ ਰਵੀਦਾਸ ਪੁਰਾ ਵਿੱਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਇਸ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ ਅਤੇ ਉਹ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।1
- ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ1
- ਪ੍ਰਾਪਰਟੀ ਕਾਰੋਬਾਰੀ ਸੁਸਾਈਡ ਮਾਮਲਾ, ਇਨਸਾਫ ਲਈ ਕੈਂਡਲ ਮਾਰਚ 11 ਨਾਮਾਂ ਵਾਲੇ ਸੁਸਾਈਡ ਨੋਟ ਤੋਂ ਬਾਅਦ ਪਰਿਵਾਰ ਦਾ ਹੰਗਾਮਾ1