ਭਾਜਪਾ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ 18 ਤੋਂ 30 ਸਤੰਬਰ ਤੱਕ ਮੋਨਿਕਾ ਗੋਇਲ ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ (ਰਾਜ਼ੇਸ਼ ਕੁਮਾਰ): ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ 18 ਸਤੰਬਰ ਤੋਂ 30 ਸਤੰਬਰ ਤੱਕ ਨਸ਼ਾ ਮੁਕਤ ਪੰਜਾਬ ਯਾਤਰਾ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਵਾਰਡ ਨੰ. 17 ਤੋਂ ਭਾਜਪਾ ਕੌਂਸਲਰ ਮੋਨਿਕਾ ਗੋਇਲ ਨੇ ਕੀਤਾ। ਗੋਇਲ ਨੇ ਦੱਸਿਆ ਕਿ ਇਸ ਯਾਤਰਾ ਰਾਹੀਂ ਭਾਜਪਾ ਆਗੂ ਅਤੇ ਵਰਕਰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਪਹੁੰਚ ਕੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਗੇ। ਮੋਨਿਕਾ ਗੋਇਲ ਨੇ ਆਖਿਆ ਕਿ ਭਾਜਪਾ ਵੱਲੋਂ ਦਿੱਤੇ ਗਏ ਨਾਅਰੇ ‘ਨਸ਼ਾ ਮੁਕਾਉਣਾ ਸਾਰਾ’ ਨੂੰ ਲੋਕਾਂ ਤੱਕ ਪਹੁੰਚਾਉਂਦਿਆਂ ਇਸ ਮੁਹਿੰਮ ਨੂੰ ਵੱਡੇ ਪੱਧਰ ’ਤੇ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਭ ਤੋਂ ਪਹਿਲਾਂ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਜ਼ਰੂਰੀ ਹੈ। ਉਹਨਾਂ ਦੱਸਿਆ ਕਿ 13 ਦਿਨਾਂ ਦੀ ਇਹ ਨਸ਼ਾ ਮੁਕਤ ਪੰਜਾਬ ਯਾਤਰਾ ਪੰਜਾਬ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਤੋਂ ਸ਼ੁਰੂ ਹੋਵੇਗ ਅਤੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਲੰਘੇਗੀ ਅਤੇ 30 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੇ ਵਿਸ਼ਾਲ ਇਕੱਠ ਨਾਲ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਤਾਕਤ ਨੂੰ ਨਸ਼ਿਆਂ ਦੀ ਬਜਾਏ ਸਿੱਖਿਆ, ਰੁਜ਼ਗਾਰ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਦੀ ਲੋੜ ਹੈ। ਉਹਨਾਂ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਲੋਕ ਲਹਿਰ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਵੱਧ ਤੋਂ ਵੱਧ ਲੋਕਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

- ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 8558971000 ਸ਼ਹੀਦ ਭਗਤ ਸਿੰਘ ਜੀ ਦੇ ਜਨਮਦਿਨ ਨੂੰ ਸਮਰਪਿਤ, ਬੁਢਲਾਡਾ ਵਿੱਚ ਲੱਗਣ ਜਾ ਰਿਹਾ ਹੈ "ਮੇਲਾ ਖੂਨਦਾਨੀਆਂ ਦਾ" ਸਿਰਲੇਖ ਹੇਠ ਵਿਸ਼ਾਲ ਖੂਨਦਾਨ ਕੈੰਪ ਮਿਤੀ 27 ਸਤੰਬਰ 2026 ਐਤਵਾਰ ਨੂੰ ਇਸ ਕੈੰਪ ਵਿੱਚ ਸਾਰੇ ਖੂਨਦਾਨੀਆਂ ਨੂੰ ਪੰਜਾਬੀ ਫ਼ਿਲਮੀ ਅਦਾਕਾਰ "ਰਣਬੀਰ ਰਾਣਾ" ਦੇ ਸ਼ੋਅ "ਬੰਦੇ ਬਣੋ ਬੰਦੇ" ਦੇ ਸਪੈਸ਼ਲ ਪਾਸ ਦਿੱਤੇ ਜਾਣਗੇ ਅਤੇ ਸਾਰੇ ਖੂਨਦਾਨੀਆਂ ਨੂੰ ਸਨਮਾਨ ਵਜੋਂ ਸ਼ਹੀਦ ਭਗਤ ਸਿੰਘ ਜੀ ਦੀ ਇੱਕ ਟੀ-ਸ਼ਰਟ ਅਤੇ ਸਰਟੀਫਿਕੇਟ ਦਿੱਤਾ ਜਾਵੇਗਾ। ਆਓ ਆਪਾਂ ਮਿਲਕੇ ਸ਼ਹੀਦਾਂ ਦੇ ਨਾਂ ਤੇ ਕੁਝ ਚੰਗਾ ਕਰੀਏ ਆਓ ਖੂਨਦਾਨ ਕਰੀਏ ਆਪਣਾ ਨਾਮ ਅੱਜ ਹੀ ਰਜਿਸਟਰਡ ਕਰਵਾਓ ਜੀ। ਨੇਕੀ ਫਾਉਂਡੇਸ਼ਨ ਬੁਢਲਾਡਾ 8760371000 85589710001
- ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ ਕਿਹੜਾ ਪੱਤਰਕਾਰ ਹੈ ਜਿਸ ਦੀ ਹੋਈ ਚਰਚਾ ਐਸਾ ਕੀ ਬੇਚਦਾ ਤੀਰਥ ਮੱਛੀ ਵਾਲਾ ਜਿਹੜਾ ਪੱਤਰਕਾਰ ਨੂੰ ਦਿੰਦਾ ਖੁੱਲਾ ਖਰਚਾ1
- ਉਸਤਾਦ ਬਰਕਤ ਸਿੱਧੂ ਜੀ ਦੇ ਜਨਮ ਦਿਨ ਮੇਲੇ ਵਿਚ ਸ਼ਿਰਕਤ ਕਰੇਗੀ ਮਾਹੀ ਕੌਰ1
- ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ। ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।1
- ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਨੇ ਮਨਾਇਆ ਸਥਾਪਨਾ ਦਿਵਸ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਮਨਾਇਆ* ਰਾਜਪੁਰਾ, 15 ਸਤੰਬਰ (ਸ਼ਰਮਾ) ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਯੂਨੀਅਨ ਦੇ ਸੰਸਥਾਪਕ ਮਰਹੂਮ ਰਾਜ ਕੁਮਾਰ ਜੀ ਨੂੰ ਦਿਲੋਂ ਯਾਦ ਕਰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਮਜ਼ਦੂਰਾਂ ਨੂੰ ਇੱਕ ਝੰਡੇ ਥੱਲੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਉਸੇ ਲੜੀ ਨੂੰ ਕਾਇਮ ਰੱਖਦੇ ਹੋਏ ਉਹ ਅੱਜ ਵੀ ਆਪਣੀ ਮਜ਼ਦੂਰ ਯੂਨੀਅਨ ਨਾਲ ਡਟ ਕੇ ਖੜ੍ਹੇ ਹਨ ਅਤੇ ਹਮੇਸ਼ਾ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੇ ਰਹਿਣਗੇ। ਇਸ ਦੌਰਾਨ ਉਹਨਾਂ ਨੇ ਪਤਰਕਾਰਾ ਨਾਲ ਗਲ ਕਰਦੇ ਹੋਏ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਸਫਾਈ ਮਜ਼ਦੂਰਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ। ਇਸ ਦੌਰਾਨ ਯੂਨੀਅਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੀਆਂ ਮਾਤਾਵਾਂ, ਭੈਣਾਂ ਅਤੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।3
- ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) 14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। 1
- Post by Nisha1
- ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ1