ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ ਫਾਜ਼ਿਲਕਾ- ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) Gurpreet Singh Thind ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਲੋਕਾਂ ਦੀ ਜਾਨ ਬਚਾਉਣ ਦੇ ਉਦੇਸ਼ ਨਾਲ ਸਰਕਾਰ ਵੱਲੋਂ ਚਲਾਈ ਜਾ ਰਹੀ ਪੀਐਮ-ਰਾਹਤ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਹਾਦਸਾ ਹੋਣ ਦੀ ਸੂਰਤ ਵਿੱਚ ਜ਼ਖ਼ਮੀਆਂ ਦੀ ਤੁਰੰਤ ਮਦਦ ਕਰਨ ਅਤੇ ਬਿਨਾਂ ਕਿਸੇ ਡਰ ਜਾਂ ਝਿਝਕ ਦੇ ਉਨ੍ਹਾਂ ਨੂੰ ਨਜ਼ਦੀਕੀ ਸੂਚੀਬੱਧ ਹਸਪਤਾਲ ਵਿੱਚ ਪਹੁੰਚਾਉਣ। ਆਰਟੀਓ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੜਕ ਹਾਦਸੇ ਦੇ ਹਰ ਪੀੜਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ 24 ਤੋਂ 48 ਘੰਟੇ, ਜਿਨ੍ਹਾਂ ਨੂੰ ‘ਗੋਲਡਨ ਆਵਰ’ ਕਿਹਾ ਜਾਂਦਾ ਹੈ, ਜਾਨ ਬਚਾਉਣ ਲਈ ਸਭ ਤੋਂ ਮਹੱਤਵਪੂਰਨ ਹੁੰਦੇ ਹਨ। ਇਸ ਲਈ ਹਸਪਤਾਲਾਂ ਨੂੰ ਪੀੜਤਾਂ ਦਾ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਾਰਤ ਦੀਆਂ ਸੜਕਾਂ 'ਤੇ ਵਾਹਨ ਹਾਦਸੇ ਦਾ ਸ਼ਿਕਾਰ ਹੋਣ ਵਾਲਾ ਹਰ ਭਾਰਤੀ ਅਤੇ ਵਿਦੇਸ਼ੀ ਨਾਗਰਿਕ ਇਸ ਯੋਜਨਾ ਦਾ ਲਾਭ ਲੈਣ ਦਾ ਹੱਕਦਾਰ ਹੈ। ਇਸ ਲਈ ਵਾਹਨ ਦਾ ਬੀਮਾ ਹੋਣਾ ਵੀ ਲਾਜ਼ਮੀ ਨਹੀਂ ਹੈ। ਹਾਦਸੇ ਦੀ ਸਥਿਤੀ ਵਿੱਚ ਐਂਬੂਲੈਂਸ ਅਤੇ ਨਜ਼ਦੀਕੀ ਸੂਚੀਬੱਧ ਹਸਪਤਾਲ ਦੀ ਜਾਣਕਾਰੀ ਲਈ 112 ਹੈਲਪਲਾਈਨ 'ਤੇ ਤੁਰੰਤ ਸੰਪਰਕ ਕੀਤਾ ਜਾ ਸਕਦਾ ਹੈ। ਯੋਜਨਾ ਦਾ ਸੰਚਾਲਨ ਈ-ਡਾਰ ਅਤੇ ਨੈਸ਼ਨਲ ਹੈਲਥ ਅਥਾਰਟੀ ਦੇ ਟੀਐਮਐਸ 2.0 ਪੋਰਟਲ ਰਾਹੀਂ ਕੀਤਾ ਜਾਂਦਾ ਹੈ ਅਤੇ ਇਲਾਜ ਦਾ ਖਰਚਾ ਮੋਟਰ ਵਾਹਨ ਦੁਰਘਟਨਾ ਫੰਡ ਵਿੱਚੋਂ ਭਰਿਆ ਜਾਂਦਾ ਹੈ। ਹਿੱਟ ਐਂਡ ਰਨ ਮਾਮਲਿਆਂ ਵਿੱਚ ਇਹ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ‘ਰਾਹ-ਵੀਰ (ਗੁੱਡ ਸਮੈਰੀਟਨ) ਯੋਜਨਾ’ ਤਹਿਤ ਜੋ ਵਿਅਕਤੀ ਹਾਦਸੇ ਦੇ ਪਹਿਲੇ 60 ਮਿੰਟਾਂ ਦੇ ਅੰਦਰ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਵਿੱਚ ਮਦਦ ਕਰਦਾ ਹੈ, ਉਸ ਨੂੰ 25,000 ਰੁਪਏ ਦਾ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਦਿੱਤਾ ਜਾਂਦਾ ਹੈ। ਇੱਕ ਵਿਅਕਤੀ ਨੂੰ ਇੱਕ ਸਾਲ ਵਿੱਚ ਵੱਧ ਤੋਂ ਵੱਧ ਪੰਜ ਵਾਰ ਇਹ ਇਨਾਮ ਮਿਲ ਸਕਦਾ ਹੈ। ਜੇਕਰ ਇੱਕ ਤੋਂ ਵੱਧ ਲੋਕ ਮਿਲ ਕੇ ਮਦਦ ਕਰਦੇ ਹਨ ਤਾਂ ਇਨਾਮੀ ਰਕਮ ਸਾਰਿਆਂ ਵਿੱਚ ਬਰਾਬਰ ਵੰਡੀ ਜਾਂਦੀ ਹੈ। ਇਸ ਤੋਂ ਇਲਾਵਾ ਹਰ ਸਾਲ ਸ਼ਾਨਦਾਰ ਰਾਹ-ਵੀਰਾਂ ਨੂੰ ਰਾਸ਼ਟਰੀ ਪੱਧਰ 'ਤੇ 1 ਲੱਖ ਰੁਪਏ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਰਾਹ-ਵੀਰ ਨੂੰ ਪੁਲਿਸ ਜਾਂ ਹਸਪਤਾਲ ਵੱਲੋਂ ਬੇਲੋੜੀ ਪੁੱਛਗਿੱਛ, ਐਫਆਈਆਰ ਦਰਜ ਕਰਵਾਉਣ ਜਾਂ ਗਵਾਹ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਜ਼ਖ਼ਮੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਤੋਂ ਬਾਅਦ ਉਹ ਤੁਰੰਤ ਉੱਥੋਂ ਜਾ ਸਕਦਾ ਹੈ। ਸਥਾਨਕ ਪੁਲਿਸ ਅਤੇ ਡਾਕਟਰ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹਾ ਮੁਲਾਂਕਣ ਕਮੇਟੀ ਦੀ ਸਿਫ਼ਾਰਸ਼ 'ਤੇ ਇਨਾਮੀ ਰਕਮ ਪੀਐਫਐਮਐਸ ਰਾਹੀਂ ਸਿੱਧੀ ਲਾਭਪਾਤਰੀ ਦੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ। ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੈਲਪਲਾਈ ਤੇ ਸੰਪਰਕ ਕੀਤਾ ਜਾ ਸਕਦਾ ਹੈ।

- ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ1
- फरीदकोट में 5 अगस्त से किसानों का पक्का मोर्चा, स्पीकर कुलतार सिंह संधवां के आवास के बाहर धरना लगाने का ऐलान सरकार के साथ किसान संगठनों की बैठक बेनतीजा, जगजीत सिंह डल्लेवाल ने पंजाबभर की इकाइयों से तैयारियां तेज करने का किया आह्वान फरीदकोट, 1 अगस्त। भारतीय किसान यूनियन (एकता सिद्धूपुर) के नेतृत्व में संयुक्त किसान मोर्चा (गैर-राजनीतिक) ने 5 अगस्त से फरीदकोट जिले के गांव संधवां स्थित पंजाब विधानसभा के स्पीकर कुलतार सिंह संधवां के आवास के बाहर पक्का मोर्चा लगाने का ऐलान किया है। किसान संगठनों और पंजाब सरकार के प्रतिनिधियों के बीच शुक्रवार देर शाम हुई बैठक में मांगों को लेकर कोई ठोस सहमति नहीं बन सकी, जिसके बाद किसान संगठनों ने आंदोलन आगे बढ़ाने का निर्णय लिया। किसान नेता जगजीत सिंह डल्लेवाल ने बैठक के बाद कहा कि सरकार के साथ बातचीत का प्रयास किया गया, लेकिन बैठक किसी नतीजे तक नहीं पहुंच सकी। इसके बाद उन्होंने पंजाबभर की जिला इकाइयों से 5 अगस्त के कार्यक्रम के लिए तैयारियां तेज करने तथा किसानों को ट्रैक्टर-ट्रॉलियों सहित गांव संधवां पहुंचने का आह्वान किया। शंभू-खनौरी आंदोलन के नुकसान का मुआवजा मुख्य मांग किसान संगठनों की प्रमुख मांगों में शंभू और खनौरी बॉर्डर आंदोलन के दौरान किसानों को हुए नुकसान का मुआवजा देना शामिल है। इसके अलावा कृषि कर्ज के समाधान के लिए वन टाइम सेटलमेंट यानी ओटीएस योजना लागू करने की मांग भी उठाई गई है। किसान नेताओं का कहना है कि कर्ज के बोझ से जूझ रहे किसानों को एकमुश्त समाधान उपलब्ध कराने के लिए स्पष्ट और प्रभावी नीति बनाई जानी चाहिए। खाली चेक लेने और कथित दुरुपयोग का मुद्दा भी उठाया किसान संगठनों ने किसानों से कर्ज के समय लिए जाने वाले खाली अथवा हस्ताक्षरित चेकों का मुद्दा भी प्रमुखता से उठाया है। किसान नेताओं का तर्क है कि जब कर्ज के बदले किसानों की जमीन या अन्य संपत्ति गिरवी रखी जाती है तो अतिरिक्त रूप से खाली चेक लेना उचित नहीं है। किसान संगठनों का आरोप है कि कुछ मामलों में इन चेकों के कथित दुरुपयोग के कारण किसानों को कानूनी परेशानियों का सामना करना पड़ा है। हालांकि इन आरोपों की स्वतंत्र और अंतिम पुष्टि संबंधित जांच या सक्षम प्राधिकारी के निर्णय के बाद ही हो सकती है। फरीदकोट में बैंक के बाहर लंबे समय से धरना किसान संगठनों के अनुसार फरीदकोट में लैंड मॉर्गेज बैंक के बाहर 30 मार्च से अनिश्चितकालीन धरना चल रहा है। किसानों का कहना है कि बैंकिंग प्रक्रिया, कृषि कर्ज और खाली चेकों से संबंधित शिकायतों का समाधान नहीं होने के कारण आंदोलन को आगे बढ़ाना पड़ रहा है। किसान संगठनों ने दावा किया है कि पंजाब के करीब 12 जिलों में भी विभिन्न बैंकों के बाहर किसानों द्वारा धरने दिए जा रहे हैं। इन संगठनों की ओर से संबंधित बैंकिंग प्रक्रियाओं की जांच और किसानों की शिकायतों का समाधान करने की मांग की जा रही है। सरकार के साथ बातचीत के बाद फिर आंदोलन का ऐलान किसान संगठनों के मुताबिक सरकार की ओर से बातचीत का निमंत्रण मिलने के बाद प्रस्तावित आंदोलन को कुछ समय के लिए रोककर वार्ता का रास्ता अपनाया गया था। शुक्रवार को हुई बैठक में किसानों ने अपनी मांगें सरकार के समक्ष रखीं, लेकिन किसी ठोस समाधान पर सहमति नहीं बन सकी। बैठक बेनतीजा रहने के बाद किसान संगठनों ने 5 अगस्त से संधवां में पक्का मोर्चा लगाने की घोषणा कर दी है। प्रशासन के सामने कानून-व्यवस्था और यातायात की चुनौती यदि पंजाब के विभिन्न जिलों से बड़ी संख्या में किसान ट्रैक्टर-ट्रॉलियों के साथ संधवां पहुंचते हैं, तो प्रशासन के सामने कानून-व्यवस्था के साथ-साथ यातायात व्यवस्था बनाए रखने की चुनौती भी होगी। ऐसे में आंदोलनकारियों और प्रशासन के बीच समन्वय तथा आम लोगों की आवाजाही को सुचारु बनाए रखना महत्वपूर्ण रहेगा। सरकार के सामने फिर बातचीत का रास्ता मौजूदा घटनाक्रम में सरकार और किसान संगठनों के बीच बातचीत की भूमिका महत्वपूर्ण हो गई है। किसानों की मांगों पर समयबद्ध निर्णय, बैंकिंग संबंधी शिकायतों की निष्पक्ष जांच और कर्ज समाधान को लेकर स्पष्ट नीति बनाने से विवाद को बातचीत के जरिए सुलझाने का रास्ता निकल सकता है। वहीं किसान संगठनों के लिए भी यह महत्वपूर्ण होगा कि आंदोलन के दौरान आम नागरिकों, विद्यार्थियों, मरीजों और यात्रियों को अनावश्यक परेशानी न हो तथा कानून-व्यवस्था बनाए रखने में प्रशासन के साथ सहयोग किया जाए। 5 अगस्त से प्रस्तावित पक्का मोर्चा अब सरकार और किसान संगठनों के बीच संवाद की अगली बड़ी परीक्षा माना जा रहा है। आने वाले दिनों में यह देखना महत्वपूर्ण होगा कि सरकार किसानों को दोबारा बातचीत के लिए बुलाती है या नहीं और क्या दोनों पक्ष किसी लिखित अथवा ठोस समाधान पर पहुंच पाते हैं।1
- ਰਾਜਾ ਵੜਿੰਗ ਦੇ ਸਾਹਮਣੇ ਜਦੋਂ ਲੱਗੇ ਨਾਅਰੇ ਚਰਨਜੀਤ ਸਿੰਘ ਚੰਨੀ ਦੇ ਤਾਂ ਰਾਜਾ ਵੜਿੰਗ ਗੁੱਸੇ ਵਿੱਚ ਬੋਲੇ ਕੀ ਪਰੋਬਲਮ ਹੈ ਬਈ ! ਰਾਜਾ ਵੜਿੰਗ ਦੇ ਸਾਹਮਣੇ ਜਦੋਂ ਲੱਗੇ ਨਾਅਰੇ ਚਰਨਜੀਤ ਸਿੰਘ ਚੰਨੀ ਦੇ ਤਾਂ ਰਾਜਾ ਵੜਿੰਗ ਗੁੱਸੇ ਵਿੱਚ ਬੋਲੇ ਕੀ ਪਰੋਬਲਮ ਹੈ ਬਈ ! #RajaWarring #CharanjitSinghChanni #PunjabCongress #PunjabPolitics #Congress #PoliticalNews #BreakingNews #ViralVideo #PunjabNews #LatestNews #PoliticalUpdate #GlobalKhabarnamaa #PunjabiNews #TrendingNow #NewsUpdate1
- Available for Sale Locality : ਨਿਹਾਲ ਸਿੰਘ ਵਾਲਾ Area (dimensions) : 22 ਮਰਲੇ Expected Price : 40,00,000 Property Type : Commercial Plot 40 lakh1
- ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ1
- ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, #everyone #highlight #today #news #public #latest news #Faridkot news #video #reel #update #breaking news1
- ਘੁੰਨਸ ਡਰੇਨ ਨੇੜੇ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਚਾਲਕ ਜ਼ਖਮੀ, ਐੱਸ.ਐੱਸ.ਐੱਫ. ਨੇ 8 ਮਿੰਟਾਂ ਵਿੱਚ ਪਹੁੰਚ ਕੇ ਹਸਪਤਾਲ ਪਹੁੰਚਾਇਆ ਬਰਨਾਲਾ, 1 ਅਗਸਤ: ਬਰਨਾਲਾ-ਤਪਾ ਰੂਟ ਨੰਬਰ 88305 'ਤੇ ਅੱਜ ਸਵੇਰੇ ਕਰੀਬ 10:41 ਵਜੇ ਕੰਟਰੋਲ ਰੂਮ ਤੋਂ ਘੁੰਨਸ ਡਰੇਨ ਨੇੜੇ ਸੜਕ ਹਾਦਸੇ ਦੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਣ ਉਪਰੰਤ ਐੱਸ.ਐੱਸ.ਐੱਫ. ਦੀ ਟੀਮ ਸਿਰਫ਼ 8 ਮਿੰਟਾਂ ਵਿੱਚ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਮੋਟਰਸਾਈਕਲ ਨੰਬਰ PB65AG-2722 ਦਾ ਚਾਲਕ ਰਤਨ ਲਾਲ ਪੁੱਤਰ ਰਘੁਨਾਥ, ਵਾਸੀ ਬਰਨਾਲਾ, ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਸੜਕ 'ਤੇ ਡਿੱਗ ਪਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਐੱਸ.ਐੱਸ.ਐੱਫ. ਦੇ ਕਰਮਚਾਰੀਆਂ ਨੇ ਤੁਰੰਤ ਜ਼ਖਮੀ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ। ਇਸ ਤੋਂ ਬਾਅਦ ਮੋਟਰਸਾਈਕਲ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਘਟਨਾ ਸਬੰਧੀ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ। ਐੱਸ.ਐੱਸ.ਐੱਫ. ਦੀ ਤੁਰੰਤ ਕਾਰਵਾਈ ਨਾਲ ਜ਼ਖਮੀ ਨੂੰ ਸਮੇਂ ਸਿਰ ਇਲਾਜ ਮਿਲ ਸਕਿਆ।1