ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ*ਵਿਦੇਸ਼ਾਂ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਵੱਡੀ ਚਿੰਤਾ ਵਾਲੀਆਂ -ਐਡਵੋਕੇਟ ਧਾਮੀ। ਅੰਮ੍ਰਿਤਸਰ, 19 ਅਪ੍ਰੈਲ ( ਮਹਾਬੀਰ ਸਿੰਘ ) ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਟਲੀ ਦੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਕੌਰ ਜੀ ਕੋਵੋ (ਬੈਰਗਾਮੋ) ਦੇ ਬਾਹਰ ਹੋਈ ਇਹ ਘਟਨਾ ਦੇਸ਼ ਵਿਦੇਸ ਦੇ ਸਿੱਖਾਂ ਲਈ ਵੱਡੀ ਚਿੰਤਾ ਵਾਲੀ ਗੱਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੇ ਪੂਰੀ ਦੁਨੀਆ ਅੰਦਰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉੱਤੇ ਚੱਲਦਿਆਂ ਹਮੇਸ਼ਾ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝਾਂ ਨੂੰ ਮਜ਼ਬੂਤ ਕੀਤਾ ਹੈ। ਇਨ੍ਹਾਂ ਨੇ ਗੁਰਦੁਆਰਾ ਸਾਹਿਬਾਨ ਦੇ ਰਾਹੀਂ ਹਮੇਸ਼ਾ ਹੀ ਲੋਕ ਭਲਾਈ ਦੇ ਕਾਰਜਾਂ ਵਿਚ ਵੱਡਾ ਹਿੱਸਾ ਪਾਇਆ ਹੈ। ਗੁਰਦੁਆਰਾ ਸਾਹਿਬਾਨ ਜਿਥੋਂ ਹਮੇਸ਼ਾ ਸਰਬਸਾਂਝੀ ਵਾਲਤਾ ਦਾ ਸੰਦੇਸ਼ ਮਿਲਦਾ ਹੈ ਉਥੇ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬੇਹੱਦ ਗੰਭੀਰ ਹੈ। ਇਸ ਲਈ ਭਾਰਤ ਸਰਕਾਰ ਨੂੰ ਤੁਰੰਤ ਹਰਕਤ ਵਿੱਚ ਆਉਣਾ ਚਾਹੀਦਾ ਹੈ। ਉਨ੍ਹਾਂ ਇਟਲੀ ਸਰਕਾਰ ਨੂੰ ਇਸ ਘਟਨਾ ਦੇ ਦੋਸੀਆਂ ਖਿਲਾਫ ਸਖਤ ਕਾਰਵਾਈ ਦੀ ਵੀ ਅਪੀਲ ਕੀਤੀ। ਐਡਵੋਕੇਟ ਧਾਮੀ ਨੇ ਇਟਲੀ ਵਿਚ ਮਾਰੇ ਗਏ ਸ. ਰਜਿੰਦਰ ਸਿੰਘ ਤੇ ਸ. ਗੁਰਮੀਤ ਸਿੰਘ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ।

- ਦਿੱਲੀ ਮੰਤਰੀ Manjinder Singh Sirsa ਦੀ ਅਹਿਮ Press Conference, ਅੰਮ੍ਰਿਤਸਰ ਚ | Punjab 24 News | Amritsar . #ManjinderSinghSirsa #DelhiMinister #AmritsarNews #PunjabNews #PressConference #Punjab24News #BreakingNews #SirsaInAmritsar #PoliticalNews #PunjabPolitics #LatestUpdate #AmritsarUpdate #IndiaNews #PressMeet #ViralNews1
- Post by The Virsa Tv1
- ਪੀਣ ਵਾਲੇ ਗੰ'ਦੇ ਪਾਣੀ ਨੂੰ ਲੈ ਕੇ ਬੀਜੇਪੀ ਆਗੂਆਂ ਵੱਲੋ ਪੰਜਾਬ ਸਰਕਾਰ ਖਿਲਾਫ ਕੀਤਾ ਗਿਆ ਰੋਸ ਪ੍ਰਦਰਸ਼ਨ।1
- DINANAGAR ਵਿਖੇ ਇਤਿਹਾਸਿਕ ਇਮਾਰਤਾਂ ਤੇ ਭੂ ਮਾਫੀਆ ਦਾ ਕਬਜ਼ਾ। ਕੀ ਹੈ ਪੂਰਾ ਮਾਮਲਾ ਤੁਸੀਂ ਵੀ ਦੇਖੋ ਵੀਡੀਓ1
- Post by Shashi Bhushan1
- Post by ਜਸਕਰਨ ਸਿੰਘ1
- ਡਾ,ਬੀ,ਆਰ, ਅੰਬੇਡਕਰ ਭਲਾਈ ਮੰਚ (ਰਜਿ:) ਵੱਲੋਂ ਹੋਟਲ ਰੂਪ ਮਹਿਲ ਪੁਰਾਣੀ ਚੁੰਗੀ ਜੀ ਟੀ ਰੋਡ ਛੇਹਰਟਾ ਵਿਖੇ ਬਾਬਾ ਸਾਹਿਬ ਜੀ ਦਾ 135 ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ-:1
- Post by The Virsa Tv1