ਬਲਾਚੌਰ ਸਿਵਲ ਹਸਪਤਾਲ ਵਿਖੇ ਸਿਹਤ ਸਹੂਲਤਾਂ ਨੂੰ ਮਿਲਿਆ ਵੱਡਾ ਹੁਲਾਰਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਬਲਾਚੌਰ16ਸੰਤਬਰ ():ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਕਰਨ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ, ਆਧੁਨਿਕ ਅਤੇ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਅੱਜ ਬਲਾਚੌਰ ਦੇ ਲੈਫਟੀਨੈਂਟ ਜਰਨਲ ਬਿਕਰਮ ਸਿੰਘ ਸਿਵਲ ਹਸਪਤਾਲ ਬਲਾਚੌਰ ਵਿਖੇ ਵੱਡੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਕੁੱਲ 64 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਬੁਨਿਆਦੀ ਪ੍ਰੋਜੈਕਟਾਂ ਦਾ ਰਸਮੀ ਉਦਘਾਟਨ ਕੀਤਾ। ਹਸਪਤਾਲ ਪਹੁੰਚਣ 'ਤੇ ਸਥਾਨਕ ਨਿਵਾਸੀਆਂ, ਡਾਕਟਰੀ ਸਟਾਫ਼ ਅਤੇ ਪਤਵੰਤਿਆਂ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਰੋਹ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨੇ ਦੱਸਿਆ ਕਿ ਸਿਵਲ ਹਸਪਤਾਲ ਬਲਾਚੌਰ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਇਸ 64 ਲੱਖ ਰੁਪਏ ਦੇ ਪ੍ਰੋਜੈਕਟ ਨੂੰ ਦੋ ਮੁੱਖ ਹਿੱਸਿਆਂ ਵਿੱਚ ਵੰਡ ਕੇ ਪੂਰਾ ਕੀਤਾ ਗਿਆ ਹੈ ਹਸਪਤਾਲ ਵਿੱਚ ਮਰੀਜ਼ਾਂ ਦੀ ਬਿਹਤਰ ਜਾਂਚ ਲਈ ਅਤਿ-ਆਧੁਨਿਕ ਐਕਸ-ਰੇ ਮਸ਼ੀਨ, ਸਕੈਨ ਮਸ਼ੀਨ ਅਤੇ ਹੋਰ ਜ਼ਰੂਰੀ ਮੈਡੀਕਲ ਉਪਕਰਨ ਸਥਾਪਤ ਕੀਤੇ ਗਏ ਹਨ। ਇਸ ਨਾਲ ਹੁਣ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਜ਼ਰੂਰੀ ਟੈਸਟਾਂ ਲਈ ਹਲਕੇ ਦੇ ਲੋਕਾਂ ਨੂੰ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਜਾਂ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਭਟਕਣ ਦੀ ਲੋੜ ਨਹੀਂ ਪਵੇਗੀ।ਹਸਪਤਾਲ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 34 ਲੱਖ ਰੁਪਏ ਦੀ ਲਾਗਤ ਨਾਲ ਇੱਕ ਸ਼ਾਨਦਾਰ ਨਵੀਂ ਇਮਾਰਤ ਤਿਆਰ ਕੀਤੀ ਗਈ ਹੈ। ਇਸ ਨਾਲ ਹਸਪਤਾਲ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਵਾਰਸਾਂ ਅਤੇ ਡਾਕਟਰੀ ਸਟਾਫ਼ ਨੂੰ ਵੱਡੀ ਰਾਹਤ ਮਿਲੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਦਿਨ-ਰਾਤ ਜਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਦਵਾਈਆਂ ਅਤੇ ਮਸ਼ੀਨਰੀ ਦੀ ਭਾਰੀ ਘਾਟ ਰਹਿੰਦੀ ਸੀ, ਪਰ ਹੁਣ 'ਆਪ' ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਗ਼ਰੀਬ ਤੋਂ ਗ਼ਰੀਬ ਵਿਅਕਤੀ ਨੂੰ ਵੀ ਵਧੀਆ ਤੋਂ ਵਧੀਆ ਇਲਾਜ ਮੁਫ਼ਤ ਜਾਂ ਨਾਮਾਤਰ ਖ਼ਰਚੇ 'ਤੇ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਇਲਾਜ ਲਈ ਆਉਣ ਵਾਲੇ ਹਰੇਕ ਮਰੀਜ਼ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਦਿੱਤੀਆਂ ਜਾਣ। ਇਸ ਉਦਘਾਟਨੀ ਸਮਾਰੋਹ ਦੌਰਾਨ ਹਸਪਤਾਲ ਦਾ ਸਮੁੱਚਾ ਸਟਾਫ਼, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਪਤਵੰਤੇ ਸੱਜਣ ਤੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ,ਵਾਈਸ ਪ੍ਰਧਾਨ ਰਣਜੀਤ ਸਿੰਘ ਕਾਕਾ, ਐੱਮ ਸੀ ਨਿਰਮਲਾ ਰਾਣੀ,ਗੁਰਪ੍ਰੀਤ ਸਿੰਘ ਗੋਪੀ,ਕੁਲਦੀਪ ਸਿੰਘ,ਅਨਿਲ ਨਾਹਰ,ਲੇਖਰਾਜ ,ਡਾ ਪਰਮਜੀਤ ਸਿੰਘ S.M.O ਬਲਾਚੌਰ, ਡਾ ਜਤਿੰਦਰਪਾਲ ਸਿੰਘ, ਰਨਜੀਤ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ ਨਾਗਰਾ, ਰਾਜੇਸ਼ ਕੁਮਾਰ, ਡਾ ਅਕਸ਼ੇ ਠਾਕੁਰ, ਹਰਮੀਤ ਕੌਰ , ਅਨੁਰਾਧਾ , ਬਲਜਿੰਦਰ ਕੌਰ, ਪ੍ਰਿਆ,ਗੁਰਮੀਤ ਕੌਰ, ਜਸਤੀਰ ਕੌਰ, ਲਖਵਿੰਦਰ ਕੌਰ, ਨੀਸ਼ੁ ਬਾਲਾ, ਰੀਨਾ ਰਾਣੀ,ਦੀਪਿਕਾ,ਨਰਿੰਦਰ ਕੌਰ,ਜਸਵੀਰ ਕੌਰ,ਅਮਰਜੀਤ ਕੁਮਾਰ,ਰਾਕੇਸ਼ ਕੁਮਾਰ ਆਦਿ ਸਟਾਫ ਮੈਬਰ ਹਾਜਰ ਸਨ
ਬਲਾਚੌਰ ਸਿਵਲ ਹਸਪਤਾਲ ਵਿਖੇ ਸਿਹਤ ਸਹੂਲਤਾਂ ਨੂੰ ਮਿਲਿਆ ਵੱਡਾ ਹੁਲਾਰਾ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ 64 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਬਲਾਚੌਰ16ਸੰਤਬਰ ():ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਕਰਨ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ, ਆਧੁਨਿਕ ਅਤੇ ਸਸਤੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਅੱਜ ਬਲਾਚੌਰ ਦੇ ਲੈਫਟੀਨੈਂਟ ਜਰਨਲ ਬਿਕਰਮ ਸਿੰਘ ਸਿਵਲ ਹਸਪਤਾਲ ਬਲਾਚੌਰ ਵਿਖੇ ਵੱਡੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਕੁੱਲ 64 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਬੁਨਿਆਦੀ ਪ੍ਰੋਜੈਕਟਾਂ ਦਾ ਰਸਮੀ ਉਦਘਾਟਨ ਕੀਤਾ। ਹਸਪਤਾਲ ਪਹੁੰਚਣ 'ਤੇ ਸਥਾਨਕ ਨਿਵਾਸੀਆਂ, ਡਾਕਟਰੀ ਸਟਾਫ਼ ਅਤੇ ਪਤਵੰਤਿਆਂ ਵੱਲੋਂ ਵਿਧਾਇਕਾ ਸੰਤੋਸ਼ ਕਟਾਰੀਆ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਰੋਹ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਨੇ ਦੱਸਿਆ ਕਿ ਸਿਵਲ ਹਸਪਤਾਲ ਬਲਾਚੌਰ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਇਸ 64 ਲੱਖ ਰੁਪਏ ਦੇ ਪ੍ਰੋਜੈਕਟ ਨੂੰ ਦੋ ਮੁੱਖ ਹਿੱਸਿਆਂ ਵਿੱਚ ਵੰਡ ਕੇ ਪੂਰਾ ਕੀਤਾ ਗਿਆ ਹੈ ਹਸਪਤਾਲ ਵਿੱਚ ਮਰੀਜ਼ਾਂ ਦੀ ਬਿਹਤਰ ਜਾਂਚ ਲਈ ਅਤਿ-ਆਧੁਨਿਕ ਐਕਸ-ਰੇ ਮਸ਼ੀਨ, ਸਕੈਨ ਮਸ਼ੀਨ ਅਤੇ ਹੋਰ ਜ਼ਰੂਰੀ ਮੈਡੀਕਲ ਉਪਕਰਨ ਸਥਾਪਤ ਕੀਤੇ ਗਏ ਹਨ। ਇਸ ਨਾਲ ਹੁਣ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਜ਼ਰੂਰੀ ਟੈਸਟਾਂ ਲਈ ਹਲਕੇ ਦੇ ਲੋਕਾਂ ਨੂੰ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਜਾਂ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਭਟਕਣ ਦੀ ਲੋੜ ਨਹੀਂ ਪਵੇਗੀ।ਹਸਪਤਾਲ ਵਿੱਚ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 34 ਲੱਖ ਰੁਪਏ ਦੀ ਲਾਗਤ
ਨਾਲ ਇੱਕ ਸ਼ਾਨਦਾਰ ਨਵੀਂ ਇਮਾਰਤ ਤਿਆਰ ਕੀਤੀ ਗਈ ਹੈ। ਇਸ ਨਾਲ ਹਸਪਤਾਲ ਆਉਣ ਵਾਲੇ ਮਰੀਜ਼ਾਂ, ਉਨ੍ਹਾਂ ਦੇ ਵਾਰਸਾਂ ਅਤੇ ਡਾਕਟਰੀ ਸਟਾਫ਼ ਨੂੰ ਵੱਡੀ ਰਾਹਤ ਮਿਲੇਗੀ। ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਦਿਨ-ਰਾਤ ਜਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਦਵਾਈਆਂ ਅਤੇ ਮਸ਼ੀਨਰੀ ਦੀ ਭਾਰੀ ਘਾਟ ਰਹਿੰਦੀ ਸੀ, ਪਰ ਹੁਣ 'ਆਪ' ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਗ਼ਰੀਬ ਤੋਂ ਗ਼ਰੀਬ ਵਿਅਕਤੀ ਨੂੰ ਵੀ ਵਧੀਆ ਤੋਂ ਵਧੀਆ ਇਲਾਜ ਮੁਫ਼ਤ ਜਾਂ ਨਾਮਾਤਰ ਖ਼ਰਚੇ 'ਤੇ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਇਲਾਜ ਲਈ ਆਉਣ ਵਾਲੇ ਹਰੇਕ ਮਰੀਜ਼ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਦਿੱਤੀਆਂ ਜਾਣ। ਇਸ ਉਦਘਾਟਨੀ ਸਮਾਰੋਹ ਦੌਰਾਨ ਹਸਪਤਾਲ ਦਾ ਸਮੁੱਚਾ ਸਟਾਫ਼, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਪਤਵੰਤੇ ਸੱਜਣ ਤੇ ਨਗਰ ਕੌਂਸਲ ਪ੍ਰਧਾਨ ਸੁਨੀਲ ਕੌਸ਼ਲ ਲਾਡੀ ਰਾਣਾ,ਵਾਈਸ ਪ੍ਰਧਾਨ ਰਣਜੀਤ ਸਿੰਘ ਕਾਕਾ, ਐੱਮ ਸੀ ਨਿਰਮਲਾ ਰਾਣੀ,ਗੁਰਪ੍ਰੀਤ ਸਿੰਘ ਗੋਪੀ,ਕੁਲਦੀਪ ਸਿੰਘ,ਅਨਿਲ ਨਾਹਰ,ਲੇਖਰਾਜ ,ਡਾ ਪਰਮਜੀਤ ਸਿੰਘ S.M.O ਬਲਾਚੌਰ, ਡਾ ਜਤਿੰਦਰਪਾਲ ਸਿੰਘ, ਰਨਜੀਤ ਸਿੰਘ, ਦਲਜੀਤ ਸਿੰਘ, ਹਰਜਿੰਦਰ ਸਿੰਘ ਨਾਗਰਾ, ਰਾਜੇਸ਼ ਕੁਮਾਰ, ਡਾ ਅਕਸ਼ੇ ਠਾਕੁਰ, ਹਰਮੀਤ ਕੌਰ , ਅਨੁਰਾਧਾ , ਬਲਜਿੰਦਰ ਕੌਰ, ਪ੍ਰਿਆ,ਗੁਰਮੀਤ ਕੌਰ, ਜਸਤੀਰ ਕੌਰ, ਲਖਵਿੰਦਰ ਕੌਰ, ਨੀਸ਼ੁ ਬਾਲਾ, ਰੀਨਾ ਰਾਣੀ,ਦੀਪਿਕਾ,ਨਰਿੰਦਰ ਕੌਰ,ਜਸਵੀਰ ਕੌਰ,ਅਮਰਜੀਤ ਕੁਮਾਰ,ਰਾਕੇਸ਼ ਕੁਮਾਰ ਆਦਿ ਸਟਾਫ ਮੈਬਰ ਹਾਜਰ ਸਨ
- ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਜਪਾ ਅਤੇ ਲੋਕਾਂ ਵਿਚਕਾਰ ਹੋਈ ਲੜਾਈ, ਦੇਖੋ ਮੌਕੇ ਦੀ ਸਾਰੀ ਵੀਡੀਓ। ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਜਪਾ ਅਤੇ ਲੋਕਾਂ ਵਿਚਕਾਰ ਹੋਈ ਲੜਾਈ, ਦੇਖੋ ਮੌਕੇ ਦੀ ਸਾਰੀ ਵੀਡੀਓ।1
- ਖੰਨਾ ਦੇ ਇਤਿਹਾਸ ਵਿੱਚ ਪਹਿਲੀ ਵਾਰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ, 200 ਫੁੱਟ ਉਚਾਈ ’ਤੇ ਡਰੋਨਾਂ ਰਾਹੀਂ ਦਿਖਾਈ ਗਈ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਗਾਥਾ: ਕੈਬਨਿਟ ਮੰਤਰੀ ਸੌਂਦ1
- ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ1
- ਗੁਰਵਿੰਦਰ ਸਿੰਘ ਖੇੜੀ ਵਾਲੇ ਦਾ ਆਪਣੀ ਪਹਿਲੀ ਪਤਨੀ ਨਾਲ ਪਿਆ ਪੰਗਾਂ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਨਾਲ ਤਲਾਕ ਨੂੰ ਲੈ ਕੇ ਕੋਰਟ ਕੇਸ ਚੱਲ ਰਿਹਾ ਹੈ। ਬੀਤੇ ਦਿਨੀਂ ਜਦੋਂ ਖੇੜੀ ਵਾਲਾ ਬਾਬਾ ਆਪਣੇ ਸਾਥੀਆਂ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੋਰਟ ਵਿੱਚ ਤਰੀਕ ਭੁਗਤਣ ਲਈ ਆਏ ਤਾਂ ਉਸੇ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਆਪਣੀ ਮਾਤਾ ਨਾਲ ਓਥੇ ਆ ਗਈ।ਉਸ ਮੌਕੇ ਕੀ ਸਥਿਤੀ ਬਣੀ,,, ਵੀਡੀਓ ਰਾਹੀਂ ਜਾਣਦੇ ਆ1
- *ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।* *ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*1
- ਬਿਜਲੀ ਦੇ ਅਣ-ਐਲਾਨੇ ਕੱਟਾ ਕਰਕੇ ਪੰਜਾਬ ਸਰਕਾਰ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ ਰਸੁਲਪੁਰ ਬਿਜਲੀ ਗਰਿੱਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਉੱਤੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਵਿੱਚ ਧੱਕਣ ਦੇ ਗੰਭੀਰ ਦੋਸ਼ ਲਗਾਏ। ਪ੍ਰਦਰਸ਼ਨ ਦੌਰਾਨ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਅਵਤਾਰ ਸਿੰਘ ਰਿਆ ਅਤੇ ਹੋਰ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਇੱਕ ਸੋਚੀ-ਸਮਝੀ ਰਣਨੀਤੀ ਤਹਿਤ ਕਿਸਾਨਾਂ ਨੂੰ ਛੱਡ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੱਗ ਰਹੇ ਲਗਾਤਾਰ ਬਿਜਲੀ ਕੱਟਾਂ ਕਾਰਨ ਕਿਸਾਨ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਚਾਈ ਕਰਨ ਵਿੱਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਨਾ ਸਿਰਫ਼ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ, ਸਗੋਂ ਕਿਸਾਨਾਂ ਦੀ ਆਰਥਿਕ ਹਾਲਤ ‘ਤੇ ਵੀ ਨਕਾਰਾਤਮਕ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਡਾਂਵਾਂਡੋਲ ਹੋ ਚੁੱਕਾ ਹੈ।1
- Ambala junction New Stock Available Retail Lyi, Ladies Jutti sandal, Shop Name Women Shoppe1
- बिजली के कटो से परेशान गढ़शंकर के लोगों ने अकाली दल की अध्यक्षता में धरना दिया। गढ़शंकर (अशवनी शर्मा) बिजली के कटो से परेशान गढ़शंकर के लोगों ने अकाली दल की अध्यक्षता में धरना दिया।1