ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਤਰਨ ਤਾਰਨ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 25 ਜੂਨ ਤੋਂ 24 ਜੁਲਾਈ ਤੱਕ ਚੱਲੇਗੀ। ਇਸ ਦੌਰਾਨ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ, ਜੋ ਕਿ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਐਸ.ਆਈ.ਆਰ. ਦੇ ਕਾਰਜ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 911 ਬੀ.ਐਲ.ਓਜ਼, 93 ਸੈਕਟਰ ਸੁਪਰਵਾਈਜ਼ਰ ਅਤੇ 4 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹੇ ਵਿੱਚ 7.50 ਲੱਖ ਤੋਂ ਵੱਧ ਵੋਟਰ ਹੋਣ ਕਾਰਨ, ਹਰੇਕ ਬੀ.ਐਲ.ਓ ਨੂੰ ਔਸਤਨ 850 ਵੋਟਰਾਂ ਦੀ ਐਸ.ਆਈ.ਆਰ ਕਰਨੀ ਪਵੇਗੀ। ਜੇਕਰ ਕੋਈ ਵੋਟਰ ਗਣਨਾ ਫਾਰਮ ਨਹੀਂ ਭਰਦਾ, ਤਾਂ ਉਸ ਨੂੰ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਜਾਰੀ ਸ਼ਡਿਊਲ ਅਨੁਸਾਰ, ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ, 2026 ਤੱਕ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। 3 ਅਗਸਤ, 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਵੇਗੀ, ਜਿਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਹਨਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ, ਅਤੇ ਬੀ.ਐਲ.ਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ। ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ਼ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ, ਪਹਿਚਾਣ ਦੇ ਸਬੂਤ ਵਜੋਂ ਨਹੀਂ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ। ਉਨ੍ਹਾਂ ਯਕੀਨ ਦਿਵਾਇਆ ਕਿ ਐਸ.ਆਈ.ਆਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ, ਅਤੇ ਮੀਡੀਆ ਤੇ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ-ਸਮੇਂ 'ਤੇ ਵਿਚਾਰ-ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। ਐਸ.ਆਈ.ਆਰ. ਨੂੰ ਮੁੱਖ ਰੱਖਦਿਆਂ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੇ ਕਮਰਾ ਨੰਬਰ 217 ਵਿੱਚ ਇੱਕ ਵਿਸ਼ੇਸ਼ 'ਹੈਲਪ ਡੈਸਕ' ਵੀ ਸਥਾਪਿਤ ਕੀਤਾ ਗਿਆ ਹੈ। ਇਸ ਦਾ ਮੁੱਖ ਮਕਸਦ ਸਾਰੇ ਨਾਗਰਿਕਾਂ, ਖਾਸ ਕਰਕੇ ਦਿਵਿਆਂਗ, ਐਨ.ਆਰ.ਆਈ ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ। ਕਿਸੇ ਵੀ ਮੱਦਦ ਜਾਂ ਜਾਣਕਾਰੀ ਲਈ ਸਥਾਪਿਤ ਕੀਤੇ ਗਏ 'ਹੈਲਪ ਡੈਸਕ' ਜਾਂ 1950 ਅਤੇ 01852-224115 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ ਅਤੇ ਚੋਣ ਕਾਨੂੰਨਗੋ ਦਿਲਬਾਗ ਸਿੰਘ ਵੀ ਮੌਜੂਦ ਸਨ।

- ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਤਰਨ ਤਾਰਨ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 25 ਜੂਨ ਤੋਂ 24 ਜੁਲਾਈ ਤੱਕ ਚੱਲੇਗੀ। ਇਸ ਦੌਰਾਨ ਬੀ.ਐਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ, ਜੋ ਕਿ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਐਸ.ਆਈ.ਆਰ. ਦੇ ਕਾਰਜ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 911 ਬੀ.ਐਲ.ਓਜ਼, 93 ਸੈਕਟਰ ਸੁਪਰਵਾਈਜ਼ਰ ਅਤੇ 4 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਤਾਇਨਾਤ ਕੀਤੇ ਗਏ ਹਨ। ਜ਼ਿਲ੍ਹੇ ਵਿੱਚ 7.50 ਲੱਖ ਤੋਂ ਵੱਧ ਵੋਟਰ ਹੋਣ ਕਾਰਨ, ਹਰੇਕ ਬੀ.ਐਲ.ਓ ਨੂੰ ਔਸਤਨ 850 ਵੋਟਰਾਂ ਦੀ ਐਸ.ਆਈ.ਆਰ ਕਰਨੀ ਪਵੇਗੀ। ਜੇਕਰ ਕੋਈ ਵੋਟਰ ਗਣਨਾ ਫਾਰਮ ਨਹੀਂ ਭਰਦਾ, ਤਾਂ ਉਸ ਨੂੰ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਜਾਰੀ ਸ਼ਡਿਊਲ ਅਨੁਸਾਰ, ਬੀ.ਐਲ.ਓਜ਼ 25 ਜੂਨ ਤੋਂ 24 ਜੁਲਾਈ, 2026 ਤੱਕ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। 3 ਅਗਸਤ, 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਵੇਗੀ, ਜਿਸ ਤੋਂ ਬਾਅਦ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਹਨਾਂ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ, ਅਤੇ ਬੀ.ਐਲ.ਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ। ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ਼ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ, ਪਹਿਚਾਣ ਦੇ ਸਬੂਤ ਵਜੋਂ ਨਹੀਂ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ। ਉਨ੍ਹਾਂ ਯਕੀਨ ਦਿਵਾਇਆ ਕਿ ਐਸ.ਆਈ.ਆਰ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ, ਅਤੇ ਮੀਡੀਆ ਤੇ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ-ਸਮੇਂ 'ਤੇ ਵਿਚਾਰ-ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣਗੀਆਂ। ਐਸ.ਆਈ.ਆਰ. ਨੂੰ ਮੁੱਖ ਰੱਖਦਿਆਂ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੇ ਕਮਰਾ ਨੰਬਰ 217 ਵਿੱਚ ਇੱਕ ਵਿਸ਼ੇਸ਼ 'ਹੈਲਪ ਡੈਸਕ' ਵੀ ਸਥਾਪਿਤ ਕੀਤਾ ਗਿਆ ਹੈ। ਇਸ ਦਾ ਮੁੱਖ ਮਕਸਦ ਸਾਰੇ ਨਾਗਰਿਕਾਂ, ਖਾਸ ਕਰਕੇ ਦਿਵਿਆਂਗ, ਐਨ.ਆਰ.ਆਈ ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ। ਕਿਸੇ ਵੀ ਮੱਦਦ ਜਾਂ ਜਾਣਕਾਰੀ ਲਈ ਸਥਾਪਿਤ ਕੀਤੇ ਗਏ 'ਹੈਲਪ ਡੈਸਕ' ਜਾਂ 1950 ਅਤੇ 01852-224115 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ ਅਤੇ ਚੋਣ ਕਾਨੂੰਨਗੋ ਦਿਲਬਾਗ ਸਿੰਘ ਵੀ ਮੌਜੂਦ ਸਨ।1
- ਸੰਗਤ ਨੂੰ ਗੁਰਦਵਾਰਾ ਸ੍ਰੀ ਗੁਰੂ ਅਮਰਦਾਸ ਜੀ ਦਰਬਾਰ ਸਾਹਿਬ, ਖਡੂਰ ਸਾਹਿਬ ਦੇ ਪਵਿੱਤਰ ਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ।1
- ਇੱਕ ਲੜਕੀ ਨੇ ਘਰ ਛੱਡ ਦਿੱਤਾ ਕਿਉਂਕਿ ਉਹ ਇੱਕ ਟੈਸਟ ਕਲੀਅਰ ਨਹੀਂ ਕਰ ਸਕੀ ਸੀ। ਉਸ ਲੜਕੀ ਨੂੰ ਅੰਮ੍ਰਿਤਸਰ ਵਿੱਚੋਂ ਲੱਭਿਆ ਗਿਆ ਹੈ।1
- ਪੰਜਾਬ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਚੋਰੀ ਦੀ ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਲੜਕੀ ਦੇ ਪਰਿਵਾਰ ਦਾ ਪਰਸ ਲੈ ਕੇ ਫਰਾਰ ਹੋ ਗਿਆ। ਇਸ ਸਮੁੱਚੀ ਵਾਰਦਾਤ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ, ਜੋ ਹੁਣ ਸਾਹਮਣੇ ਆਈਆਂ ਹਨ।1
- ਇੱਕ ਲੜਕੀ ਮਹਾਰਾਸ਼ਟਰ ਤੋਂ ਬਿਨਾਂ ਆਪਣੇ ਮਾਤਾ-ਪਿਤਾ ਨੂੰ ਦੱਸੇ ਅੰਮ੍ਰਿਤਸਰ ਆ ਗਈ ਸੀ। ਉਹ ਇੱਕ ਟੈਸਟ ਵਿੱਚ ਕਲੀਅਰ ਹੋਣ ਕਾਰਨ ਇੱਥੇ ਪਹੁੰਚੀ ਸੀ। ਥਾਣਾ ਕੰਟੋਨਮੈਂਟ ਦੀ ਪੁਲਿਸ ਨੇ ਮਹਾਰਾਸ਼ਟਰ ਦੀ ਰਹਿਣ ਵਾਲੀ ਇਸ ਲੜਕੀ ਦੀ ਭਾਲ ਕਰਕੇ ਉਸਨੂੰ ਉਸਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ। ਇਸ ਬਾਰੇ ਜਾਣਕਾਰੀ ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਦੇ ਮੁੱਖ ਅਫ਼ਸਰ ਇੰਸਪੈਕਟਰ ਜਤਿੰਦਰ ਸਿੰਘ ਨੇ ਦਿੱਤੀ।1
- ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਕੰਟੋਨਮੈਂਟ ਨੇ ਮਹਾਰਾਸ਼ਟਰ ਦੀ ਰਹਿਣ ਵਾਲੀ ਇੱਕ ਲੜਕੀ ਨੂੰ ਸੁਰੱਖਿਅਤ ਢੰਗ ਨਾਲ ਉਸਦੇ ਪਿਤਾ ਦੇ ਹਵਾਲੇ ਕਰ ਦਿੱਤਾ। ਇਹ ਲੜਕੀ ਆਪਣੇ ਪਰਿਵਾਰ ਨੂੰ ਬਿਨਾਂ ਦੱਸੇ ਅੰਮ੍ਰਿਤਸਰ ਆ ਗਈ ਸੀ। ਪੁਲਿਸ ਨੇ ਲੜਕੀ ਦੇ ਪਰਿਵਾਰ ਨਾਲ ਤਾਲਮੇਲ ਕਰਕੇ ਉਸਨੂੰ ਸੁਰੱਖਿਅਤ ਉਸਦੇ ਪਿਤਾ ਨੂੰ ਸੌਂਪਿਆ। ਇਸ ਕਾਰਵਾਈ ਲਈ ਲੜਕੀ ਦੇ ਪਿਤਾ ਨੇ ਅੰਮ੍ਰਿਤਸਰ ਪੁਲਿਸ ਦੀ ਕਾਰਗੁਜ਼ਾਰੀ ਲਈ ਧੰਨਵਾਦ ਪ੍ਰਗਟ ਕੀਤਾ।1
- Post by Taza Awaaz1
- ਖਡੂਰ ਸਾਹਿਬ ਦੀ ਦਾਣਾ ਮੰਡੀ ਦੇ ਸਾਹਮਣੇ ਕੜਕਦੀ ਗਰਮੀ ਦੇ ਮਾਹੌਲ ਵਿੱਚ ਠੰਡੇ ਜਲ ਦੀ ਛਬੀਲ ਲੱਗੀ ਹੋਣ ਕਾਰਨ ਆਵਾਜਾਈ ਵਿੱਚ ਜਾਮ ਲੱਗ ਗਿਆ।1