ਮਹਾਂਪੁਰਖਾਂ ਦੇ ਪਰਉਪਕਾਰੀ ਜੀਵਨ ਸਬੰਧੀ ਮੁਖਤਾਰ ਚੰਦੀ ਦੀ ਕਿਤਾਬ ਰਿਲੀਜ਼ ਸੁਲਤਾਨਪੁਰ ਲੋਧੀ -ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਨਿੱਘੀ ਯਾਦ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ 182ਵਾਂ ਸਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਦਾ ਸਮਾਗਮ ਸੰਤ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ ਗਿਆ ।ਇਸ ਮੌਕੇ ਵਿਦਵਾਨ ਸਿੱਖ ਲੇਖਕ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਜਨਰਲ ਸਕੱਤਰ ਮੁਖਤਾਰ ਸਿੰਘ ਚੰਦੀ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਇਤਿਹਾਸ ਅਤੇ ਪਰੰਪਰਾਂ ਅਤੇ ਮਹਾਂਪੁਰਖਾਂ ਦੇ ਪਰਉਪਕਾਰੀ ਜੀਵਨ ਬਾਰੇ ਲਿਖੀ ਗਈ ਵਡਮੁੱਲੀ ਧਾਰਮਿਕ ਪੁਸਤਕ ਅੱਜ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ, ਸੰਤ ਬਾਬਾ ਗੁਰਦੀਪ ਸਿੰਘ ਡੇਰਾ ਬਾਬਾ ਸ੍ਰੀ ਚੰਦ ਬੂੜੇਵਾਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਵਿੱਚ ਸੰਗਤਾਂ ਨੂੰ ਅਰਪਿਤ ਕੀਤੀ ਗਈ। ਇਸ ਮੌਕੇ ਸੰਤ ਬਾਬਾ ਹਰਜੀਤ ਸਿੰਘ ਜੀ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਇਤਿਹਾਸ ਪਰੰਪਰਾ ਅਤੇ ਮਹਾਂਪੁਰਖਾਂ ਦੇ ਪਰਉਪਕਾਰੀ ਜੀਵਨ ਸਬੰਧੀ ਲਿਖੀ ਕਿਤਾਬ ਸਬੰਧੀ ਲੇਖਕ ਮੁਖਤਾਰ ਸਿੰਘ ਚੰਦੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪੁਸਤਕ ਵਿੱਚ ਇਸ ਅਸਥਾਨ ਦੇ ਮਾਣਮੱਤੇ ਇਤਿਹਾਸ, ਇੱਥੋਂ ਦੀਆਂ ਮਹਾਨ ਰਵਾਇਤਾਂ ਤੇ ਮਰਿਆਦਾਵਾਂ ਨੂੰ ਡੂੰਘੀ ਘੋਖ ਪੜਤਾਲ ਕਰਕੇ ਸੰਗਤਾਂ ਦੇ ਦ੍ਰਿਸ਼ਟੀਗੋਚਰ ਕੀਤਾ ਗਿਆ ਹੈ। ਇਸੇ ਤਰ੍ਹਾਂ ਇਥੋਂ ਦੇ ਮਹਾਂਪੁਰਖਾਂ ਵਲੋਂ ਇਸ ਇਲਾਕੇ ਵਿੱਚ ਗੁਰਮਤਿ ਦੇ ਪ੍ਰਚਾਰ, ਪਸਾਰ ਅਤੇ ਸਿੱਖੀ ਦੀ ਫੁਲਵਾੜੀ ਦੀ ਪ੍ਰਫੁੱਲਤਾ ਲਈ ਪਾਏ ਵਡਮੁੱਲੇ ਯੋਗਦਾਨ ਨੂੰ ਬੜੇ ਭਾਵਪੂਰਤ ਸ਼ਬਦਾਂ ਵਿੱਚ ਪਰੋ ਕੇ ਸੰਗਤਾਂ ਦੇ ਸਨਮੁੱਖ ਕੀਤਾ ਹੈ। ਉਹਨਾਂ ਦੇ ਇਸ ਖੋਜ ਭਰਪੂਰ ਉਪਰਾਲੇ ਲਈ ਪ੍ਰਸ਼ੰਸਾ ਕੀਤੀ। ਉਹਨਾਂ ਸਮੁੱਚੀਆਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਇਤਿਹਾਸਕ ਕਿਤਾਬ ਨੂੰ ਪ੍ਰਾਪਤ ਕਰਕੇ ਵੱਧ ਤੋਂ ਵੱਧ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇ। ਇਸ ਮੌਕੇ ਸਾਹਿਤਕਾਰ ਮੁਖਤਾਰ ਸਿੰਘ ਚੰਦੀ ਵੱਲੋਂ ਜਿੱਥੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਦਾ ਧੰਨਵਾਦ ਕੀਤਾ ਉੱਥੇ ਹੀ ਉਹਨਾਂ ਵੱਲੋਂ ਕਿਤਾਬ ਦੇ ਹਰ ਪੱਖ ਵਿੱਚ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਉਹਨਾਂ ਦੱਸਿਆ ਕਿ ਧਰਮ ਅਤੇ ਵਿਰਸੇ ਨਾਲ ਸੰਬੰਧਿਤ ਵਾਰਤਿਕ ਦੀ ਇਹ ਉਨਾਂ ਦੀ ਪਹਿਲੀ ਪੁਸਤਕ ਹੈ। ਉਹਨਾਂ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੀ ਲੰਮੇ ਸਮੇਂ ਤੋਂ ਮੰਗ ਸੀ ਕਿ ਇਸ ਪਵਿੱਤਰ ਅਸਥਾਨ ਦੇ ਮਾਣ ਮਤੇ ਇਤਿਹਾਸ ,ਅਮੀਰ ਵਿਰਾਸਤ ਅਤੇ ਇੱਥੋਂ ਦੇ ਮਹਾਂਪੁਰਖਾਂ ਵੱਲੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਕੀਤੀਆਂ ਘਾਲਣਾਵਾਂ ਤੇ ਸੇਵਾਵਾਂ ਨੂੰ ਲਿਖਤੀ ਰੂਪ ਵਿੱਚ ਸੰਗਤਾਂ ਦੇ ਸਨਮੁਖ ਕੀਤਾ ਜਾਵੇ। ਉਨਾਂ ਇਸ ਲਈ ਆਪਣੇ ਵੱਲੋਂ ਭਰਪੂਰ ਯਤਨ ਕੀਤਾ ਹੈ ਤਾਂ ਜੋ ਸੰਗਤਾਂ ਨੂੰ ਇਸ ਕਿਤਾਬ ਰਾਹੀਂ ਇਸ ਪਵਿੱਤਰ ਅਸਥਾਨ ਦੀ ਇਤਿਹਾਸਿਕ ਜਾਣਕਾਰੀ ਵੱਧ ਤੋਂ ਵੱਧ ਮਿਲ ਸਕੇ। ਇਸ ਮੌਕੇ ਸੰਤ ਬਾਬਾ ਹਰਜੀਤ ਸਿੰਘ ਜੀ ਵੱਲੋਂ ਲੇਖਕ ਮੁਖਤਾਰ ਸਿੰਘ ਚੰਦੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਟੇਟ ਅਵਾਰਡੀ ਪ੍ਰਿੰਸੀਪਲ ਲਖਬੀਰ ਸਿੰਘ ਸੈਦਪੁਰ, ਡਾਕਟਰ ਪਰਮਜੀਤ ਸਿੰਘ ਮਾਨਸਾ ,ਮੁਖਤਾਰ ਸਿੰਘ ਖਿੰਡਾ ਰਿਟਾਇਰਡ ਸੁਪਰਡੈਂਟ, ਜਸਵੰਤ ਸਿੰਘ ਨੰਢਾ, ਸਾਬਕਾ ਐਸਡੀਓ ਸੁਖਦੇਵ ਸਿੰਘ, ਇੰਦਰਜੀਤ ਸਿੰਘ ਸਕੱਤਰ, ਸੰਤੋਖ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕਕ ਪ੍ਰਧਾਨ ਗੁਰਦਿਆਲ ਸਿੰਘ, ਸੁਖਬੀਰ ਸਿੰਘ, ਲਖਵੀਰ ਸਿੰਘ ਖਿੰਡਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

- ਜਨਗਣਨਾ ਪ੍ਰੋਫਾਰਮੇ ਚ ਚੂੜਾ-ਭੰਗੀ ਸ਼ਬਦਾਵਲੀ ਦੀ ਵਰਤੋਂ ਆਪ ਸਰਕਾਰ ਦੀ ਘਟੀਆ ਸੋਚ ਦਾ ਪ੍ਰਤੀਕ ,ਸੱਭਰਵਾਲ,ਬਲੇਰ,ਨਾਹਰ ਕਪੂਰਥਲਾ-ਜਨਗਣਨਾ ਦੇ ਪ੍ਰੋਫਾਰਮੇ ਵਿਚ ਚੂੜਾ-ਭੰਗੀ ਸ਼ਬਦਾਵਲੀ ਦੀ ਵਰਤੋਂ ਦੇ ਵਿਰੋਧ ਵਿਚ ਅੱਜ ਸਰਕਾਰ ਖ਼ਿਲਾਫ਼ ਤਿੱਖਾ ਰੋਸ ਜਾਹਿਰ ਕਰਦਿਆਂ ਭਾਜਪਾ ਐੱਸਸੀ ਵਿੰਗ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਭਾਜਪਾ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਦੀ ਅਗਵਾਈ ਹੇਠ ਕੀਤਾ ਗਿਆ।ਇਸ ਮੀਟਿੰਗ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਤੋਰ ਤੇ ਸ਼ਾਮਲ ਹੋਏ।ਇਸ ਮੌਕੇ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਆਗੂ ਨਿਰਮਲ ਨਾਹਰ,ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ ਤੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਨਗਣਨਾ ਪ੍ਰੋਫਾਰਮੇ ਵਿਚ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ੍ਹਬੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਿੱਧੀ ਠੇਸ ਪਹੁੰਚਾਈ ਗਈ ਹੈ।ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਗਲਤੀ ਨਹੀਂ,ਸਗੋਂ ਸਿਸਟਮ ਦੀ ਸੋਚ ਨੂੰ ਬੇਨਕਾਬ ਹੋਈ ਹੈ।ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਸ਼ਬਦਾਂ ਤੇ ਸੁਪਰੀਮ ਕੋਰਟ ਵੱਲੋਂ ਪਹਿਲਾਂ ਹੀ ਰੋਕ ਲਗਾਈ ਜਾ ਚੁੱਕੀ ਹੈ,ਉਨ੍ਹਾਂ ਨੂੰ ਸਰਕਾਰੀ ਦਸਤਾਵੇਜ਼ਾਂ ਵਿੱਚ ਵਰਤਣਾ ਗੰਭੀਰ ਲਾਪਰਵਾਹੀ ਨਹੀਂ,ਸਗੋਂ ਜ਼ਿੰਮੇਵਾਰੀ ਤੋਂ ਭੱਜਣ ਦੇ ਬਰਾਬਰ ਹੈ।ਉਨ੍ਹਾਂ ਸਵਾਲ ਉਠਾਇਆ ਕਿ ਜੇ ਦਲਿਤ ਭਾਈਚਾਰੇ ਦੀ ਇੱਜ਼ਤ ਤੇ ਚੋਟ ਲੱਗੇ ਅਤੇ ਸਰਕਾਰ ਚੁੱਪ ਰਹੇ,ਤਾਂ ਇਹ ਕਿਹੜਾ ਮਾਡਲ ਹੈ। ਭਾਜਪਾ ਆਗੂਆਂ ਨੇ ਦਲਿਤ ਭਾਈਚਾਰੇ ਨੂੰ ਅਪੀਲ ਕੀਤੀ ਆਪਣੇ ਪ੍ਰਤੀ ਲਿਖੀ ਗੰਦੀ ਭਾਸ਼ਾ ਦੇ ਲਈ ਇਹਨਾਂ ਤੋ ਸਵਾਲ ਪੁੱਛਣੇ ਚਾਹੀਦੇ ਹਨ।ਉਨ੍ਹਾਂ ਚਿਤਾਵਨੀ ਦਿੱਤੀ ਕਿ ਪ੍ਰੋਫਾਰਮੇ ਵਿਚ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦਾਂ ਨੂੰ ਤੁਰੰਤ ਨਾ ਹਟਾਇਆ ਗਿਆ ਤਾਂ ਤਿੱਖਾ ਸੰਘਰਸ਼ ਸਰਕਾਰ ਦੀਆਂ ਜੜ੍ਹਾਂ ਪੁੱਟ ਦੇਵੇਗਾ,ਸਾਰਾ ਭਾਈਚਾਰਾ ਸੜਕਾਂ ਤੇ ਆ ਗਿਆ ਤਾਂ ਸਰਕਾਰ ਨੂੰ ਭੱਜਣਾ ਔਖਾ ਹੋ ਜਾਵੇਗਾ।ਇਸ ਮੌਕੇ ਤੇ ਅਸ਼ੋਕ ਮਾਹਲਾ,ਲੱਕੀ ਸਰਪੰਚ ਵਿੱਕੀ ਗੁਜਰਾਲ, ਕਮਲਜੀਤ ਪ੍ਰਭਾਕਰ ਆਦਿ ਹਾਜਰ ਸਨ।1
- ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ 'ਚ ਇੱਕ ਘਰ ਦੇ ਬਾਹਰੋਂ ਅਣਪਛਾਤੇ ਚੋਰ ਸਕੂਟਰੀ ਲੈ ਗਏ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਚੋਰਾਂ ਦੀ ਭਾਲ ਜਾਰੀ ਹੈ।1
- ਬਠਿੰਡਾ ਵਿੱਚ ਧੀ ਨਾਲ ਬਲਾਤਕਾਰ ਹੋਣ ਮਗਰੋਂ ਇੱਕ ਮਾਂ ਨੇ ਮੁਆਵਜ਼ੇ ਵਜੋਂ ਮਿਲੇ ਪੈਸੇ ਠੁਕਰਾ ਦਿੱਤੇ। ਮਾਂ ਦੀ ਇਸ ਦਲੇਰੀ ਨੇ ਇਨਸਾਫ਼ ਦੀ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਹੈ।1
- ਜਲੰਧਰ ਦੇ ਹਰਦਿਆਲ ਨਗਰ ਵਿੱਚ ਬੀਤੇ ਦਿਨੀਂ ਗੁੰਡਾਗਰਦੀ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੀੜਤ ਪਰਿਵਾਰ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।1
- ਫਗਵਾੜੇ ਹਾਲ ਦੇਖਲੋ ਜਵਾਨੀ ਦਾ, ਕਿੱਧਰ ਨੂੰ ਜਾ ਰਹੀ ਜਵਾਨੀ, ਨਸ਼ੇ ਨਾਲ ਧੁੱਤ ਰੋਡ ਬੈਠਾ ਨੌਜਵਾਨ #phagwaracitylive #manuchawla #phagwaranews #phagwaraupdate #kapurthalapolice ਫਗਵਾੜੇ ਹਾਲ ਦੇਖਲੋ ਜਵਾਨੀ ਦਾ, ਕਿੱਧਰ ਨੂੰ ਜਾ ਰਹੀ ਜਵਾਨੀ, ਨਸ਼ੇ ਨਾਲ ਧੁੱਤ ਰੋਡ ਬੈਠਾ ਨੌਜਵਾਨ #phagwaracitylive #manuchawla #phagwaranews #phagwaraupdate #kapurthalapolice1
- ਪੰਜਾਬ ਸਰਕਾਰ ਵੱਲੋਂ ਚੋਣ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿੱਚ ਆਂਗਣਵਾੜੀ ਮੁਲਾਜ਼ਮਾਂ ਨੇ ਤਰਨਤਾਰਨ ਦੇ ਖਡੂਰ ਸਾਹਿਬ ਵਿਖੇ ਵਿਧਾਇਕ ਦਫ਼ਤਰ ਅੱਗੇ ਧਰਨਾ ਦਿੱਤਾ। ਕੜਾਕੇ ਦੀ ਧੁੱਪ ਵਿੱਚ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਸਰਕਾਰ 'ਤੇ ਕੁੰਭਕਰਨੀ ਨੀਂਦ ਸੌਣ ਦਾ ਇਲਜ਼ਾਮ ਲਗਾਇਆ।1
- ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਪੈਂਦੇ ਥਾਣਾ ਕੱਥੂਨੰਗਲ ਦੇ ਕਿਸੇ ਪਿੰਡ ਕੋਟਲਾ ਸੈਦਾਂ ਵਿੱਚ ਹੋਈ ਝੜਪ ਦੌਰਾਨ ਘਰ ਆ ਕੇ ਭੰਨਤੋੜ ਕਰਨ ਵਾਲੇ ਅਨਸਰਾਂ ਪੁਲਿਸ ਦਾ ਐਕਸ਼ਨ ਜਾਰੀ ਹੈ। ਜਲਦ ਹੀ ਦੋਸ਼ੀ ਹਿਰਾਸਤ ਵਿੱਚ ਹੋਣਗੇ।1
- ਕਪੂਰਥਲਾ ਪੁਲਿਸ ਨੇ ਇਤਿਹਾਸਕ ਭੱਦਰਕਾਲੀ ਮੇਲੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਚੇਤਾਵਨੀ ਦਿੱਤੀ ਹੈ। ਨੌਜਵਾਨਾਂ ਨੂੰ ਹੁੱਲੜਬਾਜ਼ੀ, ਉੱਚੀ ਆਵਾਜ਼ ਵਾਲੇ ਹਾਰਨ-ਸਲੈਂਸਰ ਅਤੇ ਕਾਲੇ ਸ਼ੀਸ਼ੇ ਵਾਲੇ ਵਾਹਨਾਂ ਦੀ ਵਰਤੋਂ ਤੋਂ ਵਰਜਿਆ ਗਿਆ ਹੈ। ਨਾਬਾਲਗਾਂ ਵੱਲੋਂ ਵਾਹਨ ਚਲਾਉਣ 'ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਜੁਰਮਾਨਾ ਹੋ ਸਕਦਾ ਹੈ, ਜਦਕਿ ਵਾਹਨ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਜਾਵੇਗੀ।1