ਡੀ.ਐਸ.ਪੀ. ਹਿੰਮਤ ਮਲਹੋਤਰਾ ਨੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਅਪਰਾਧ ਖ਼ਿਲਾਫ਼ ਇੱਕਮੁੱਠ ਹੋਣ ਦਾ ਦਿੱਤਾ ਸੱਦਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ: ਬੰਗਾ, 17 ਅਪ੍ਰੈਲ (ਜਸਵਿੰਦਰ ਕੌਰ)ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਸ਼੍ਰੀ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਬਲਾਚੌਰ ਪੁਲਿਸ ਨੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਇਸੇ ਤਹਿਤ ਡੀ.ਐਸ.ਪੀ. ਸਬ ਡਿਵੀਜ਼ਨ ਬਲਾਚੌਰ, ਹਿੰਮਤ ਮਲਹੋਤਰਾ ਵੱਲੋਂ ਬਲਾਕ ਸੜੋਆ ਦੇ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਅਤੇ ਮੋਹਤਬਰ ਸੱਜਣਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੇ ਖੁੱਲ੍ਹ ਕੇ ਆਪਣੀਆਂ ਸਮੱਸਿਆਵਾਂ ਪੁਲਿਸ ਅਧਿਕਾਰੀਆਂ ਅੱਗੇ ਰੱਖੀਆਂ। ਡੀ.ਐਸ.ਪੀ. ਮਲਹੋਤਰਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਕਈ ਪੁਰਾਣੇ ਮਸਲਿਆਂ ਦਾ ਮੌਕੇ 'ਤੇ ਹੀ ਹੱਲ ਕਰਕੇ ਪੁਲਿਸ ਦਾ ਲੋਕ-ਪੱਖੀ ਚਿਹਰਾ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਚ.ਓ. ਪੋਜੇਵਾਲ ਰਾਜ ਪਰਵਿੰਦਰ ਕੌਰ ਅਤੇ ਏ.ਐਸ.ਆਈ. ਗਗਨ ਵੀ ਹਾਜ਼ਰ ਸਨ।ਡੀ.ਐਸ.ਪੀ. ਹਿੰਮਤ ਮਲਹੋਤਰਾ ਨੇ ਸਪੱਸ਼ਟ ਕੀਤਾ ਕਿ ਸਮਾਜ ਵਿੱਚੋਂ ਨਸ਼ੇ ਅਤੇ ਅਪਰਾਧ ਨੂੰ ਖ਼ਤਮ ਕਰਨ ਲਈ ਜਨਤਾ ਦਾ ਸਹਿਯੋਗ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਅਤੇ ਜਨਤਾ ਇੱਕਜੁੱਟ ਹੋ ਕੇ ਕੰਮ ਕਰਨ ਤਾਂ ਮਾੜੇ ਅਨਸਰਾਂ ਨੂੰ ਲੁਕਣ ਦੀ ਜਗ੍ਹਾ ਨਹੀਂ ਮਿਲੇਗੀ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਪੁਲਿਸ ਦੀ ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਇਲਾਕੇ ਦੀਆਂ ਪੰਚਾਇਤਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਨਸ਼ਾ ਮੁਕਤੀ ਲਈ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਗੇ।ਇਸ ਮੌਕੇ ਸਰਪੰਚ ਕਿਰਨ ਕੌਰ ਦਿਆਲਾ, ਸਰਪੰਚ ਰਾਜੀਵ ਕੁਮਾਰ ਪੁੰਨੂ ਸੜੋਆ, ਗੁਰਦੇਵ ਸਿੰਘ ਐਮਾ, ਲਖਵੀਰ ਲਾਲ ਸਰਪੰਚ, ਬਲਜੀਤ ਕੌਰ ਸਰਪੰਚ ਕਰੀਮਪੁਰ ਧਿਆਨੀ, ਕਿਰਨਦੀਪ ਕੌਰ ਸਰਪੰਚ ਕੁੱਲਪੁਰ, ਬਿਮਲਾ ਦੇਵੀ ਸਰਪੰਚ ਹਯਾਤਪੁਰ ਜੱਟਾਂ, ਕਾਂਤਾ ਦੇਵੀ ਸਰਪੰਚ ਆਲੋਵਾਲ, ਭਿੰਦਰ ਬੇਗਮਪੁਰ ਸਰਪੰਚ, ਜਤਿੰਦਰ ਸਿੰਘ ਦਿਆਲਾ ਸਾਬਕਾ ਸਰਪੰਚ, ਗੁਰਦੀਪ ਸਿੰਘ ਸਦੌੜੀ ਸਾਬਕਾ ਸਰਪੰਚ, ਸੁਖਦੇਵ ਸਿੰਘ ਸ਼ੇਖੂ ਲੰਬਰਦਾਰ ਕੁਲਪੁਰ, ਆਪ ਬਲਾਕ ਪ੍ਰਧਾਨ ਕੁਲਦੀਪ ਸਿੰਘ ਠੇਕੇਦਾਰ, ਦੀਪਾ ਕੌਸ਼ਲ, ਪ੍ਰਦੀਪ ਦੱਤਾ, ਮਨਜੀਤ ਕੌਰ ਪੰਚ, ਬਲਜੀਤ ਕੌਰ ਅਤੇ ਜਤਿੰਦਰ ਕੌਰ ਪੰਚ ਸਮੇਤ ਕਈ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

- 🌟𝓒𝓸𝓷𝓰𝓻𝓪𝓽𝓾𝓵𝓪𝓽𝓲𝓸𝓷𝓼 𝓽𝓸 𝓸𝓾𝓻 𝓼𝓽𝓪𝓻 𝓼𝓽𝓾𝓭𝓮𝓷𝓽 𝓣𝓪𝓷𝓿𝓲 𝓸𝓷 𝓼𝓮𝓬𝓾𝓻𝓲𝓷𝓰 98% 𝓲𝓷 CBSE 𝓑𝓸𝓪𝓻𝓭 𝓔𝔁𝓪𝓶𝓼 🌟 Our student of session 2025-26 Tanvi secured highest marks of this session 98% in mathematics of class 10 in her CBSE Board Exams. #CBSE #Results #maths #success #Class101
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।1
- रोड पटी गई है ईस कर के जाम लग रही है जलद,,,, से जलद बनाया जाये लोका नु आराम हो जावे1
- Post by Masroor1
- Post by Ravinder Singh1
- Post by ਪ੍ਰਦੀਪ ਧੀਮਾਨ1
- ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।1
- ਕਾਂਗਰਸ ਪਾਰਟੀ ਨੇ ਜਸਬੀਰ ਪੁਰਖੋਂਵਾਲ ਨੂੰ ਪੰਜਾਬ ਸਟੇਟ ਸੈਕਟਰੀ ਸੇਵਾ ਦੱਲ ਅਤੇ ਹਲਕਾ ਇੰਚਾਰਜ ਗੜਸ਼ੰਕਰ ਦਾ ਦਿੱਤਾ ਅਹੁਦਾ। ਇਸ ਮਿਲੀ ਵੱਡੀ ਜ਼ਿੰਮੇਵਾਰੀ ਤੋਂ ਬਾਅਦ ਜਸਵੀਰ ਸਿੰਘ ਪੁਰਖੋਵਾਲ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।1