logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਗਰ ਕੌਂਸਲ ਕੁਰਾਲੀ ਦੇ ਪੰਜ ਸਾਲਾਂ ਦੇ ਕਾਰਜਕਾਲ ਦੀ ਪੂਰਤੀ ਮੌਕੇ ਹਾਊਸ ਦੀ ਅੰਤਿਮ ਮੀਟਿੰਗ ਕੀਤੀ ਗਈ ਐਮ ਸੀ ਸਹਿਬਾਨਾਂ ਨੇ ਪੂਰਾ ਸਹਿਯੋਗ ਦਿੱਤਾ ਹੈ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਸਨ -ਜੀਤੀ ਪਡਿਆਲਾ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਜ ਨਗਰ ਕੌਂਸਲ ਦੇ ਪੰਜ ਸਾਲਾਂ ਦੇ ਕਾਰਜਕਾਲ ਦੀ ਪੂਰਤੀ ਮੌਕੇ ਹਾਊਸ ਦੀ ਅੰਤਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਕੌਂਸਲ ਦੇ ਸਾਰੇ ਕੌਂਸਲਰ ਸਾਹਿਬਾਨ ਵੱਲੋਂ ਸ਼ਿਰਕਤ ਕੀਤੀ ਅਤੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮਸਲਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਨਗਰ ਕੌਂਸਲ ਕੁਰਾਲੀ ਵੱਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਵਿੱਚ ਲਗਭਗ 83 ਕਰੋੜ ਰੁਪਏ ਦੇ ਤਖਮੀਨੇ ਪਾਸ ਕਰਵਾਏ ਗਏ, ਜਿਨ੍ਹਾਂ ਰਾਹੀਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਵਿਕਾਸ ਦੇ ਅਨੇਕਾਂ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਗਏ । ਇਸ ਤੋਂ ਇਲਾਵਾ ਨਗਰ ਕੌਂਸਲ ਦੀ ਕਾਰਗੁਜ਼ਾਰੀ ਨੂੰ ਹੋਰ ਸੁਚਾਰੂ ਬਣਾਉਣ ਲਈ ਜੇਸੀਬੀ ਮਸ਼ੀਨ, ਚਾਰ ਟਰੈਕਟਰ ਅਤੇ ਸੀਵਰ ਸਿਸਟਮ ਦੀ ਸਫਾਈ ਲਈ ਜੈਟਿੰਗ ਮਸ਼ੀਨ ਆਦਿ ਦੀ ਵੀ ਖਰੀਦ ਕੀਤੀ ਗਈ ਹੈ, ਤਾਂ ਜੋ ਸ਼ਹਿਰ ਵਿੱਚ ਸਫਾਈ ਅਤੇ ਵਿਕਾਸ ਦੇ ਕੰਮ ਤੇਜ਼ੀ ਨਾਲ ਹੋ ਸਕਣ। ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਕੌਂਸਲ ਦੇ ਸਾਰੇ ਕੌਂਸਲਰਾਂ, ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸੰਭਵ ਹੋਏ ਹਨ। ਉਨ੍ਹਾਂ ਕਿਹਾ ਕਿ ਕੁਰਾਲੀ ਸ਼ਹਿਰ ਦੇ ਵਿਕਾਸ ਲਈ ਨਗਰ ਕੌਂਸਲ ਨੇ ਮਿਲਜੁਲ ਕੇ ਕੰਮ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਸ਼ਹਿਰ ਦੇ ਹਿਤਾਂ ਨੂੰ ਸਭ ਤੋਂ ਪਹਿਲਾਂ ਰੱਖਿਆ ਜਾਵੇਗਾ। ਇਸ ਮੌਕੇ ਨਗਰ ਕੌਂਸਲ ਕੁਰਾਲੀ ਦੇ ਸਾਰੇ ਕੌਂਸਲਰ ਸਾਹਿਬਾਨ ਦਾ ਸਨਮਾਨ ਵੀ ਕੀਤਾ ਗਿਆ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

22 hrs ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•

More news from ਪੰਜਾਬ and nearby areas
  • ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਟਿੰਕੂ, ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਅਤੇ ਸਾਬਕਾ ਕੈਬਨਿਟ ਮੰਤਰੀ ਮੋਹਾਲੀ ਬਲਵੀਰ ਸਿੰਘ ਸਿੱਧੂ ਅਤੇ ਗੁਰਿੰਦਰ ਸਿੰਘ ਕੈਰੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰਾਂ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮਨਾਈ ਗਈ।
    1
    ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਸ੍ਰੀ ਵਿਜੇ ਸ਼ਰਮਾ ਟਿੰਕੂ, ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਅਤੇ ਸਾਬਕਾ ਕੈਬਨਿਟ ਮੰਤਰੀ ਮੋਹਾਲੀ ਬਲਵੀਰ ਸਿੰਘ ਸਿੱਧੂ ਅਤੇ ਗੁਰਿੰਦਰ ਸਿੰਘ ਕੈਰੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰਾਂ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦੀ ਜੈਅੰਤੀ ਮਨਾਈ ਗਈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    15 min ago
  • road bht khrab hai sarkar ko sochna chaiye himachal ki
    1
    road bht khrab hai sarkar ko sochna chaiye himachal ki
    user_Jaizz
    Jaizz
    Chandigarh•
    4 hrs ago
  • Post by माता आशु दरबार
    1
    Post by माता आशु दरबार
    user_माता आशु दरबार
    माता आशु दरबार
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    4 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    12 hrs ago
  • ਗੁਰਦੁਆਰਾ ਸ਼੍ਰੀ ਚਸ਼ਮਾ ਸਾਹਿਬ ਖੰਨਾ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦਿਵਸ ਮਨਾਇਆ ਜਾ ਰਿਹਾ ਹੈ,
    1
    ਗੁਰਦੁਆਰਾ ਸ਼੍ਰੀ ਚਸ਼ਮਾ ਸਾਹਿਬ ਖੰਨਾ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦਿਵਸ ਮਨਾਇਆ ਜਾ ਰਿਹਾ ਹੈ,
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    2 hrs ago
  • ਕੰਬਾਈਨ ਨਾਲ ਟੱ'ਕਰ ਵਿੱਚ 22 ਸਾਲਾ ਨੌਜਵਾਨ ਦੀ ਮੌਕੇ ‘ਤੇ ਹੋ'ਈ, ਮੌ'ਤ #Punjab24News #MachhiwaraAccident #RoadAccidentPunjab #SamralaNews #PunjabNews #TragicAccident #RoadSafety #YoungLifeLost #BreakingNewsPunjab #AccidentUpdate #SadNews #PunjabPolice #JusticeForVictim
    1
    ਕੰਬਾਈਨ ਨਾਲ ਟੱ'ਕਰ ਵਿੱਚ 22 ਸਾਲਾ ਨੌਜਵਾਨ ਦੀ ਮੌਕੇ ‘ਤੇ ਹੋ'ਈ, ਮੌ'ਤ
#Punjab24News #MachhiwaraAccident
#RoadAccidentPunjab
#SamralaNews
#PunjabNews
#TragicAccident
#RoadSafety
#YoungLifeLost
#BreakingNewsPunjab
#AccidentUpdate
#SadNews
#PunjabPolice
#JusticeForVictim
    user_Punjab 24 News
    Punjab 24 News
    Media Samrala, Ludhiana•
    20 hrs ago
  • Post by Masroor
    1
    Post by Masroor
    user_Masroor
    Masroor
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    1 hr ago
  • ਮੋਹਾਲੀ ਜ਼ਿਲ੍ਹਾ ਦੇ ਪਿੰਡ ਸੈਣੀ ਮਾਜਰਾ ਨਿਊ ਚੰਡੀਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਧਰਮ ਸਮਾਜ ਸੰਸਥਾ ਪੰਜਾਬ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਵੱਲੋਂ ਸ਼ਮੂਲੀਅਤ ਕੀਤੀ।ਇਸ ਮੌਕੇ ਪੁੱਜੇ ਸਾਹਿਤਕਾਰਾਂ ਵੱਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ।
    1
    ਮੋਹਾਲੀ ਜ਼ਿਲ੍ਹਾ ਦੇ ਪਿੰਡ ਸੈਣੀ ਮਾਜਰਾ ਨਿਊ ਚੰਡੀਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਧਰਮ ਸਮਾਜ ਸੰਸਥਾ ਪੰਜਾਬ ਵੱਲੋਂ ਡਾ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਵੱਲੋਂ ਸ਼ਮੂਲੀਅਤ ਕੀਤੀ।ਇਸ ਮੌਕੇ ਪੁੱਜੇ ਸਾਹਿਤਕਾਰਾਂ ਵੱਲੋਂ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.