logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭਾਰਤ ਚੋਣ ਕਮਿਸ਼ਨ ਨੇ ਯੋਗਤਾ ਮਿਤੀ 01.10.2026 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਖ਼ਾਸ ਸਰਸਰੀ ਸੁਧਾਈ ਦਾ ਸੋਧਿਆ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਦੱਸਿਆ ਕਿ ਪਹਿਲਾਂ 31.07.2026 ਦੀ ਬਜਾਏ ਹੁਣ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਹੁਣ 03.08.2026 ਤੋਂ 02.09.2026 ਤੱਕ ਦਰਜ ਕਰਵਾਏ ਜਾ ਸਕਣਗੇ। ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੇ ਨਾਲ-ਨਾਲ 'ਨੋਟਿਸ ਫੇਜ਼' ਦੀ ਪ੍ਰਕਿਰਿਆ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਂਗ ਹੀ ਰਹੇਗਾ ਅਤੇ ਉਨ੍ਹਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਮੁੱਖ ਰੱਖਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਪੂਰਥਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 306 ਵਿਖੇ ਇੱਕ ਵਿਸ਼ੇਸ਼ 'ਹੈਲਪ ਡੈਸਕ' ਸਥਾਪਿਤ ਕੀਤਾ ਗਿਆ ਹੈ। ਇਸ ਦਾ ਮੁੱਖ ਮਕਸਦ ਸਾਰੇ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ, ਐਨ.ਆਰ.ਆਈ. ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ। ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਸਥਾਪਿਤ ਕੀਤੇ ਗਏ 'ਹੈਲਪ ਡੈਸਕ' ਜਾਂ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਅਕਾਸ਼ ਬਾਂਸਲ ਨੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੋਧੇ ਹੋਏ ਸ਼ਡਿਊਲ ਅਨੁਸਾਰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਆਪਣੇ ਫਾਰਮ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।

6 hrs ago
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•
6 hrs ago
d5c8c1d3-9a5d-4656-83b4-45d21787b95c

ਭਾਰਤ ਚੋਣ ਕਮਿਸ਼ਨ ਨੇ ਯੋਗਤਾ ਮਿਤੀ 01.10.2026 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਖ਼ਾਸ ਸਰਸਰੀ ਸੁਧਾਈ ਦਾ ਸੋਧਿਆ ਸ਼ਡਿਊਲ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਦੱਸਿਆ ਕਿ ਪਹਿਲਾਂ 31.07.2026 ਦੀ ਬਜਾਏ ਹੁਣ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 03.08.2026 ਨੂੰ ਕੀਤੀ ਜਾਵੇਗੀ। ਇਸੇ ਤਰ੍ਹਾਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਹੁਣ 03.08.2026 ਤੋਂ 02.09.2026 ਤੱਕ ਦਰਜ ਕਰਵਾਏ ਜਾ ਸਕਣਗੇ। ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੇ ਨਾਲ-ਨਾਲ 'ਨੋਟਿਸ ਫੇਜ਼' ਦੀ ਪ੍ਰਕਿਰਿਆ 03.08.2026 ਤੋਂ 28.09.2026 ਤੱਕ ਮੁਕੰਮਲ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਇਸ ਸੁਧਾਈ ਮੁਹਿੰਮ ਦੀਆਂ ਬਾਕੀ ਦੀਆਂ ਸਾਰੀਆਂ ਗਤੀਵਿਧੀਆਂ ਦਾ ਸ਼ਡਿਊਲ ਪਹਿਲਾਂ ਵਾਂਗ ਹੀ ਰਹੇਗਾ ਅਤੇ ਉਨ੍ਹਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਵਿਸ਼ੇਸ਼ ਸੁਧਾਈ ਮੁਹਿੰਮ ਨੂੰ ਮੁੱਖ ਰੱਖਦਿਆਂ, ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਪੂਰਥਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 306 ਵਿਖੇ ਇੱਕ ਵਿਸ਼ੇਸ਼ 'ਹੈਲਪ ਡੈਸਕ' ਸਥਾਪਿਤ ਕੀਤਾ ਗਿਆ ਹੈ। ਇਸ ਦਾ ਮੁੱਖ ਮਕਸਦ ਸਾਰੇ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ, ਐਨ.ਆਰ.ਆਈ. ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ। ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਸਥਾਪਿਤ ਕੀਤੇ ਗਏ 'ਹੈਲਪ ਡੈਸਕ' ਜਾਂ 1950 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਅਕਾਸ਼ ਬਾਂਸਲ ਨੇ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੋਧੇ ਹੋਏ ਸ਼ਡਿਊਲ ਅਨੁਸਾਰ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਆਪਣੇ ਫਾਰਮ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।

More news from ਪੰਜਾਬ and nearby areas
  • ਕਪੂਰਥਲਾ ਦੇ ਪਿੰਡ ਮਾਂਗੇਵਾਲ ਵਿਖੇ ਬਾਬਾ ਮਾਮਦੀਨ ਮੇਲਾ ਪ੍ਰਬੰਧਕ ਕਮੇਟੀ ਨੇ ਸਮੂਹ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਇਸ ਸਾਲ ਵੀ ਸਲਾਨਾ ਮੇਲਾ 29 ਮਈ ਨੂੰ ਬੜੀ ਧੂਮਧਾਮ ਨਾਲ ਮਨਾਇਆ। ਮੇਲੇ ਦੀ ਸ਼ੁਰੂਆਤ ਸਵੇਰੇ ਬਾਬਾ ਜੀ ਦੇ ਪਵਿੱਤਰ ਅਸਥਾਨ 'ਤੇ ਝੰਡਾ ਚੜ੍ਹਾਉਣ ਦੀ ਰਸਮ ਨਾਲ ਹੋਈ। ਇਸ ਮੌਕੇ ਪ੍ਰਸਿੱਧ ਗਾਇਕ ਬਾਈ ਅਮਰਜੀਤ ਅਤੇ ਪ੍ਰਸਿੱਧ ਗਾਇਕ ਜਫ਼ਰ ਨੇ ਆਪਣੇ ਪ੍ਰਸਿੱਧ ਗੀਤਾਂ ਨਾਲ ਸੰਗਤਾਂ ਦਾ ਮਨੋਰੰਜਨ ਕੀਤਾ ਅਤੇ ਉਨ੍ਹਾਂ ਨੂੰ ਝੂਮਣ ਲਾ ਦਿੱਤਾ। ਮੇਲਾ ਪ੍ਰਬੰਧਕ ਕਮੇਟੀ ਵੱਲੋਂ ਮੇਲੇ ਨੂੰ ਸਹਿਯੋਗ ਦੇਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਗਾਇਕਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਬਾਬਾ ਜੀ ਦਾ ਲੰਗਰ ਅਤੇ ਮਿੱਠੇ ਜਲ ਦੀ ਛਬੀਲ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
    1
    ਕਪੂਰਥਲਾ ਦੇ ਪਿੰਡ ਮਾਂਗੇਵਾਲ ਵਿਖੇ ਬਾਬਾ ਮਾਮਦੀਨ ਮੇਲਾ ਪ੍ਰਬੰਧਕ ਕਮੇਟੀ ਨੇ ਸਮੂਹ ਪਿੰਡ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਇਸ ਸਾਲ ਵੀ ਸਲਾਨਾ ਮੇਲਾ 29 ਮਈ ਨੂੰ ਬੜੀ ਧੂਮਧਾਮ ਨਾਲ ਮਨਾਇਆ। ਮੇਲੇ ਦੀ ਸ਼ੁਰੂਆਤ ਸਵੇਰੇ ਬਾਬਾ ਜੀ ਦੇ ਪਵਿੱਤਰ ਅਸਥਾਨ 'ਤੇ ਝੰਡਾ ਚੜ੍ਹਾਉਣ ਦੀ ਰਸਮ ਨਾਲ ਹੋਈ।

ਇਸ ਮੌਕੇ ਪ੍ਰਸਿੱਧ ਗਾਇਕ ਬਾਈ ਅਮਰਜੀਤ ਅਤੇ ਪ੍ਰਸਿੱਧ ਗਾਇਕ ਜਫ਼ਰ ਨੇ ਆਪਣੇ ਪ੍ਰਸਿੱਧ ਗੀਤਾਂ ਨਾਲ ਸੰਗਤਾਂ ਦਾ ਮਨੋਰੰਜਨ ਕੀਤਾ ਅਤੇ ਉਨ੍ਹਾਂ ਨੂੰ ਝੂਮਣ ਲਾ ਦਿੱਤਾ। ਮੇਲਾ ਪ੍ਰਬੰਧਕ ਕਮੇਟੀ ਵੱਲੋਂ ਮੇਲੇ ਨੂੰ ਸਹਿਯੋਗ ਦੇਣ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਗਾਇਕਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਬਾਬਾ ਜੀ ਦਾ ਲੰਗਰ ਅਤੇ ਮਿੱਠੇ ਜਲ ਦੀ ਛਬੀਲ ਦਾ ਪ੍ਰਬੰਧ ਵੀ ਕੀਤਾ ਗਿਆ ਸੀ।
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    22 hrs ago
  • ਵਾਰਡ ਨੰਬਰ 1 ਤੋਂ ਕਾਂਗਰਸ ਦੇ ਉਮੀਦਵਾਰ ਦੀਪਕ ਸਲਵਾਨ ਨੇ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਹ ਜ਼ਿਕਰਯੋਗ ਹੈ ਕਿ ਇਸ ਸੀਟ 'ਤੇ ਪਹਿਲਾਂ ਉਨ੍ਹਾਂ ਦੀ ਪਤਨੀ ਵੀਨਾ ਸਲਵਾਨ ਕੌਂਸਲਰ ਵਜੋਂ ਸੇਵਾ ਨਿਭਾ ਰਹੇ ਸਨ, ਅਤੇ ਹੁਣ ਉਨ੍ਹਾਂ ਦੇ ਪਤੀ ਦੀਪਕ ਸਲਵਾਨ ਨੇ ਇਹ ਸੀਟ ਜਿੱਤ ਕੇ ਆਪਣੇ ਨਾਮ ਕਰ ਲਈ ਹੈ। ਵਾਰਡ ਵਾਸੀਆਂ ਨੇ ਦੱਸਿਆ ਕਿ ਸਲਵਾਨ ਪਰਿਵਾਰ ਦਿਨ-ਰਾਤ ਲੋਕਾਂ ਦੀ ਸੇਵਾ ਕਰਦਾ ਹੈ ਅਤੇ ਹਰੇਕ ਪਰਿਵਾਰ ਦੇ ਦੁੱਖ-ਸੁੱਖ ਵਿੱਚ ਭਾਗੀਦਾਰ ਬਣਦਾ ਹੈ। ਇਸੇ ਕਾਰਨ ਲੋਕਾਂ ਨੇ ਵੋਟਾਂ ਦੇ ਰੂਪ ਵਿੱਚ ਆਪਣਾ ਪਿਆਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਹ ਜਿੱਤ ਬਖ਼ਸ਼ੀ ਹੈ।
    1
    ਵਾਰਡ ਨੰਬਰ 1 ਤੋਂ ਕਾਂਗਰਸ ਦੇ ਉਮੀਦਵਾਰ ਦੀਪਕ ਸਲਵਾਨ ਨੇ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਹ ਜ਼ਿਕਰਯੋਗ ਹੈ ਕਿ ਇਸ ਸੀਟ 'ਤੇ ਪਹਿਲਾਂ ਉਨ੍ਹਾਂ ਦੀ ਪਤਨੀ ਵੀਨਾ ਸਲਵਾਨ ਕੌਂਸਲਰ ਵਜੋਂ ਸੇਵਾ ਨਿਭਾ ਰਹੇ ਸਨ, ਅਤੇ ਹੁਣ ਉਨ੍ਹਾਂ ਦੇ ਪਤੀ ਦੀਪਕ ਸਲਵਾਨ ਨੇ ਇਹ ਸੀਟ ਜਿੱਤ ਕੇ ਆਪਣੇ ਨਾਮ ਕਰ ਲਈ ਹੈ।

ਵਾਰਡ ਵਾਸੀਆਂ ਨੇ ਦੱਸਿਆ ਕਿ ਸਲਵਾਨ ਪਰਿਵਾਰ ਦਿਨ-ਰਾਤ ਲੋਕਾਂ ਦੀ ਸੇਵਾ ਕਰਦਾ ਹੈ ਅਤੇ ਹਰੇਕ ਪਰਿਵਾਰ ਦੇ ਦੁੱਖ-ਸੁੱਖ ਵਿੱਚ ਭਾਗੀਦਾਰ ਬਣਦਾ ਹੈ। ਇਸੇ ਕਾਰਨ ਲੋਕਾਂ ਨੇ ਵੋਟਾਂ ਦੇ ਰੂਪ ਵਿੱਚ ਆਪਣਾ ਪਿਆਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਹ ਜਿੱਤ ਬਖ਼ਸ਼ੀ ਹੈ।
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • ਸਾਬਕਾ ਸੈਨਿਕਾਂ ਨੇ ਆਪਣਾ 189ਵਾਂ ਰੇਜ਼ਿੰਗ ਡੇ ਮਨਾਇਆ। ਇਸ ਮੌਕੇ 'ਤੇ ਉਨ੍ਹਾਂ ਨੇ ਬੀਤੇ ਸਮੇਂ ਦੀਆਂ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ।
    1
    ਸਾਬਕਾ ਸੈਨਿਕਾਂ ਨੇ ਆਪਣਾ 189ਵਾਂ ਰੇਜ਼ਿੰਗ ਡੇ ਮਨਾਇਆ। ਇਸ ਮੌਕੇ 'ਤੇ ਉਨ੍ਹਾਂ ਨੇ ਬੀਤੇ ਸਮੇਂ ਦੀਆਂ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕੀਤਾ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    26 min ago
  • ਪ੍ਰੇਰਨਾ ਆਯੁਰਵੈਦਿਕ ਕਲੀਨਿਕ ਵਿੱਚ ਕੈਂਸਰ ਅਤੇ ਕਿਡਨੀ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ।
    1
    ਪ੍ਰੇਰਨਾ ਆਯੁਰਵੈਦਿਕ ਕਲੀਨਿਕ ਵਿੱਚ ਕੈਂਸਰ ਅਤੇ ਕਿਡਨੀ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    58 min ago
  • ਅੰਮ੍ਰਿਤਸਰ ਵਿੱਚ ਹੋਟਲ ਚੋਰੀ ਦੇ ਇੱਕ ਮਾਮਲੇ ਦਾ ਵੱਡਾ ਖ਼ੁਲਾਸਾ ਹੋਇਆ ਹੈ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਚੋਰੀ ਦੇ ਮੁਲਜ਼ਮ ਨੂੰ ਦਬੋਚ ਲਿਆ ਹੈ। ਪੁਲਿਸ ਨੇ ਮੁਲਜ਼ਮ ਤੋਂ ਚੋਰੀ ਕੀਤੇ ਗਏ 2 ਮੋਬਾਈਲ ਫੋਨਾਂ ਦੇ ਨਾਲ-ਨਾਲ ਨਕਦੀ ਵੀ ਬਰਾਮਦ ਕੀਤੀ ਹੈ। ਇਸ ਕਾਰਵਾਈ ਨਾਲ ਚੋਰੀ ਦਾ ਮਾਮਲਾ ਸੁਲਝ ਗਿਆ ਹੈ।
    1
    ਅੰਮ੍ਰਿਤਸਰ ਵਿੱਚ ਹੋਟਲ ਚੋਰੀ ਦੇ ਇੱਕ ਮਾਮਲੇ ਦਾ ਵੱਡਾ ਖ਼ੁਲਾਸਾ ਹੋਇਆ ਹੈ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਚੋਰੀ ਦੇ ਮੁਲਜ਼ਮ ਨੂੰ ਦਬੋਚ ਲਿਆ ਹੈ। ਪੁਲਿਸ ਨੇ ਮੁਲਜ਼ਮ ਤੋਂ ਚੋਰੀ ਕੀਤੇ ਗਏ 2 ਮੋਬਾਈਲ ਫੋਨਾਂ ਦੇ ਨਾਲ-ਨਾਲ ਨਕਦੀ ਵੀ ਬਰਾਮਦ ਕੀਤੀ ਹੈ। ਇਸ ਕਾਰਵਾਈ ਨਾਲ ਚੋਰੀ ਦਾ ਮਾਮਲਾ ਸੁਲਝ ਗਿਆ ਹੈ।
    user_Punjab 24 News
    Punjab 24 News
    Amritsar -I, Punjab•
    1 hr ago
  • ਬੀਜੇਪੀ ਦੇ ਉਮੀਦਵਾਰ ਅਮਰਦੀਪ ਗੁਜਰਾਲ ਵਿੱਕੀ ਨੇ ਵਾਰਡ ਨੰਬਰ 27 ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਵਿੱਕੀ ਦੀ ਇਸ ਜਿੱਤ ਦਾ ਸਿਹਰਾ ਉਸਦੀ ਤਨਦੇਹੀ ਨਾਲ ਕੀਤੀ ਮਿਹਨਤ ਨੂੰ ਜਾਂਦਾ ਹੈ, ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਨਗਰ ਵਿੱਚ ਕਾਂਗਰਸ ਅਤੇ 'ਝਾੜੂ' ਦਾ ਹੀ ਬੋਲਬਾਲਾ ਸੀ ਅਤੇ ਬੀਜੇਪੀ ਦੀ ਕੋਈ ਖਾਸ ਲਹਿਰ ਨਹੀਂ ਸੀ। ਆਪਣੀ ਇਸ ਸਖ਼ਤ ਮਿਹਨਤ ਸਦਕਾ ਵਿੱਕੀ ਨੇ ਇਹ ਸੀਟ ਜਿੱਤ ਕੇ ਭਾਜਪਾ ਹਾਈਕਮਾਨ ਦੀ ਝੋਲੀ ਵਿੱਚ ਪਾਈ ਹੈ, ਜਿਸਦੀ ਇਲਾਕੇ ਵਿੱਚ ਖੂਬ ਚਰਚਾ ਹੋ ਰਹੀ ਹੈ।
    1
    ਬੀਜੇਪੀ ਦੇ ਉਮੀਦਵਾਰ ਅਮਰਦੀਪ ਗੁਜਰਾਲ ਵਿੱਕੀ ਨੇ ਵਾਰਡ ਨੰਬਰ 27 ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ।

ਵਿੱਕੀ ਦੀ ਇਸ ਜਿੱਤ ਦਾ ਸਿਹਰਾ ਉਸਦੀ ਤਨਦੇਹੀ ਨਾਲ ਕੀਤੀ ਮਿਹਨਤ ਨੂੰ ਜਾਂਦਾ ਹੈ, ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਨਗਰ ਵਿੱਚ ਕਾਂਗਰਸ ਅਤੇ 'ਝਾੜੂ' ਦਾ ਹੀ ਬੋਲਬਾਲਾ ਸੀ ਅਤੇ ਬੀਜੇਪੀ ਦੀ ਕੋਈ ਖਾਸ ਲਹਿਰ ਨਹੀਂ ਸੀ। ਆਪਣੀ ਇਸ ਸਖ਼ਤ ਮਿਹਨਤ ਸਦਕਾ ਵਿੱਕੀ ਨੇ ਇਹ ਸੀਟ ਜਿੱਤ ਕੇ ਭਾਜਪਾ ਹਾਈਕਮਾਨ ਦੀ ਝੋਲੀ ਵਿੱਚ ਪਾਈ ਹੈ, ਜਿਸਦੀ ਇਲਾਕੇ ਵਿੱਚ ਖੂਬ ਚਰਚਾ ਹੋ ਰਹੀ ਹੈ।
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • ਸੁਲਤਾਨਪੁਰ ਲੋਧੀ ਰੋਡ 'ਤੇ ਨਵੀਂ ਸਬਜ਼ੀ ਮੰਡੀ ਦੇ ਬਾਹਰ ਲਗਭਗ ਅੱਧੀ ਦਰਜਨ ਖੋਖਿਆਂ ਦੀਆਂ ਦੁਕਾਨਾਂ ਵਿੱਚ ਤੜਕਸਾਰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਪੰਜ ਫਰੂਟ ਅਤੇ ਇੱਕ ਸਬਜ਼ੀ ਦੀ ਦੁਕਾਨ ਪੂਰੀ ਤਰ੍ਹਾਂ ਸੜ ਕੇ ਖ਼ਾਕ ਹੋ ਗਈ, ਜਿਸ ਕਾਰਨ ਦੁਕਾਨਦਾਰਾਂ ਦਾ 25 ਤੋਂ 30 ਲੱਖ ਰੁਪਏ ਦਾ ਭਾਰੀ ਨੁਕਸਾਨ ਹੋਇਆ। ਇਸ ਦੌਰਾਨ ਕੁਝ ਦਰੱਖਤ ਵੀ ਅੱਗ ਦੀ ਲਪੇਟ ਵਿੱਚ ਆ ਕੇ ਨੁਕਸਾਨੇ ਗਏ। ਪੀੜਤ ਦੁਕਾਨਦਾਰ ਅਸ਼ੋਕ ਗੁਪਤਾ ਨੇ ਦੱਸਿਆ ਕਿ ਉਸਨੂੰ ਤੜਕਸਾਰ ਲਗਭਗ ਪੌਣੇ 5 ਵਜੇ ਕਿਸੇ ਵਿਅਕਤੀ ਨੇ ਫੋਨ 'ਤੇ ਦੁਕਾਨਾਂ ਨੂੰ ਅੱਗ ਲੱਗਣ ਬਾਰੇ ਸੂਚਿਤ ਕੀਤਾ। ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ। ਇਸ ਉਪਰੰਤ, ਫਾਇਰਮੈਨ ਗੁਰਪ੍ਰੀਤ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਦੋ ਗੱਡੀਆਂ ਦੀ ਮਦਦ ਨਾਲ ਲਗਭਗ ਦੋ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹਾਲਾਂਕਿ, ਉਦੋਂ ਤੱਕ ਦੁਕਾਨਾਂ ਪੂਰੀ ਤਰ੍ਹਾਂ ਸੜ ਚੁੱਕੀਆਂ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
    2
    ਸੁਲਤਾਨਪੁਰ ਲੋਧੀ ਰੋਡ 'ਤੇ ਨਵੀਂ ਸਬਜ਼ੀ ਮੰਡੀ ਦੇ ਬਾਹਰ ਲਗਭਗ ਅੱਧੀ ਦਰਜਨ ਖੋਖਿਆਂ ਦੀਆਂ ਦੁਕਾਨਾਂ ਵਿੱਚ ਤੜਕਸਾਰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਪੰਜ ਫਰੂਟ ਅਤੇ ਇੱਕ ਸਬਜ਼ੀ ਦੀ ਦੁਕਾਨ ਪੂਰੀ ਤਰ੍ਹਾਂ ਸੜ ਕੇ ਖ਼ਾਕ ਹੋ ਗਈ, ਜਿਸ ਕਾਰਨ ਦੁਕਾਨਦਾਰਾਂ ਦਾ 25 ਤੋਂ 30 ਲੱਖ ਰੁਪਏ ਦਾ ਭਾਰੀ ਨੁਕਸਾਨ ਹੋਇਆ। ਇਸ ਦੌਰਾਨ ਕੁਝ ਦਰੱਖਤ ਵੀ ਅੱਗ ਦੀ ਲਪੇਟ ਵਿੱਚ ਆ ਕੇ ਨੁਕਸਾਨੇ ਗਏ।

ਪੀੜਤ ਦੁਕਾਨਦਾਰ ਅਸ਼ੋਕ ਗੁਪਤਾ ਨੇ ਦੱਸਿਆ ਕਿ ਉਸਨੂੰ ਤੜਕਸਾਰ ਲਗਭਗ ਪੌਣੇ 5 ਵਜੇ ਕਿਸੇ ਵਿਅਕਤੀ ਨੇ ਫੋਨ 'ਤੇ ਦੁਕਾਨਾਂ ਨੂੰ ਅੱਗ ਲੱਗਣ ਬਾਰੇ ਸੂਚਿਤ ਕੀਤਾ। ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ। ਇਸ ਉਪਰੰਤ, ਫਾਇਰਮੈਨ ਗੁਰਪ੍ਰੀਤ ਸਿੰਘ ਆਪਣੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਦੋ ਗੱਡੀਆਂ ਦੀ ਮਦਦ ਨਾਲ ਲਗਭਗ ਦੋ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹਾਲਾਂਕਿ, ਉਦੋਂ ਤੱਕ ਦੁਕਾਨਾਂ ਪੂਰੀ ਤਰ੍ਹਾਂ ਸੜ ਚੁੱਕੀਆਂ ਸਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    18 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.