31 ਜੁਲਾਈ 2026 ਨੂੰ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਦਰਜ ਹੋਏ ਪਰਚਿਆਂ ਦਾ ਵੇਰਵਾ ਚੋਰੀ ਦੇ 1 ਮੋਟਰਸਾਈਕਲ ਸਮੇਤ 3 ਵਿਅਕਤੀ ਗ੍ਰਿਫ਼ਤਾਰ ਜਲਾਲਾਬਾਦ- ਥਾਣਾ ਵੈਰੋਕੇ ਪੁਲਿਸ ਨੇ ਚੋਰੀ ਦੇ 1 ਮੋਟਰਸਾਈਕਲ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕਸ਼ਮੀਰ ਲਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਸਬੰਧੀ ਪਿੰਡ ਤਾਰੇਵਾਲਾ ਪੁੱਜੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਲਬਖਸ਼ ਪੁੱਤਰ ਰਸ਼ਪਾਲ ਸਿੰਘ ਵਾਸੀ ਚੱਕ ਪਾਲੀਵਾਲਾ, ਅਕਾਸ਼ਦੀਪ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਮੀਨਿਆ ਵਾਲਾ ਅਤੇ ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਸੁਰਜੀਤ ਸਿੰਘ ਵਾਸੀ ਕਾਠਗੜ ਜੋ ਚੋਰੀ ਕਰਨ ਦੇ ਆਦੀ ਹਨ, ਅੱਜ ਚੋਰੀ ਕੀਤਾ ਮੋਟਰਸਾਈਕਲ ਵੇਚਣ ਦੀ ਫਿਰਾਕ ਵਿੱਚ ਹਨ। ਪੁਲਿਸ ਪਾਰਟੀ ਨੇ ਪੁਲ ਸੇਮਨਾਲਾ ਤਾਰੇਵਾਲਾ 'ਤੇ ਰੇਡ ਕਰਕੇ ਉਕਤ ਵਿਅਕਤੀਆਂ ਨੂੰ 1 ਮੋਟਰਸਾਈਕਲ ਮਾਰਕਾ ਡੀਲਕਸ ਸਮੇਤ ਕਾਬੂ ਕੀਤਾ। ਜਿਨ੍ਹਾਂ ਖਿਲਾਫ਼ ਧਾਰਾ 303(2) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ----- ਹਥਿਆਰਾਂ ਸਮੇਤ ਘਰ ਅੰਦਰ ਵੜ ਕੇ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ 'ਤੇ ਪਰਚਾ ਦਰਜ ਜਲਾਲਾਬਾਦ - ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹਥਿਆਰਾਂ ਸਮੇਤ ਘਰ ਵਿੱਚ ਦਾਖਲ ਹੋ ਕੇ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਨਾਨਕ ਸਿੰਘ ਪੁੱਤਰ ਹਰਮੇਸ਼ ਸਿੰਘ ਵਾਸੀ ਕੰਨਲਾ ਵਾਲੇ ਝੁੱਗੇ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਦੀਪ ਸਿੰਘ ਪੁੱਤਰ ਚਿਮਨ ਸਿੰਘ, ਸੰਦੀਪ ਸਿੰਘ ਪੁੱਤਰ ਚਿਮਨ ਸਿੰਘ, ਚਿਮਨ ਸਿੰਘ ਪੁੱਤਰ ਮਹਿੰਦਰ ਸਿੰਘ, ਆਸ਼ਾ ਰਾਣੀ ਪਤਨੀ ਗੁਰਦੀਪ ਸਿੰਘ ਵਾਸੀਆਨ ਕੰਨਲਾ ਵਾਲੇ ਝੁੱਗੇ, ਮੰਗਲ ਸਿੰਘ ਪੁੱਤਰ ਪੂਰਨ ਸਿੰਘ ਅਤੇ ਕਰਮੋ ਬਾਈ ਪਤਨੀ ਮੰਗਲ ਸਿੰਘ ਵਾਸੀ ਪਿੰਡ ਚੱਕ ਅਰਾਈਆ ਵਾਲਾ ਉਰਫ ਫਲੀਆ ਵਾਲਾ ਨੇ ਹਥਿਆਰਾਂ ਸਮੇਤ ਉਸ ਦੇ ਘਰ ਅੰਦਰ ਦਾਖਲ ਹੋ ਕੇ ਲੜਾਈ ਝਗੜਾ ਕੀਤਾ ਅਤੇ ਸੱਟਾਂ ਮਾਰੀਆਂ। ਜਿਸ 'ਤੇ ਉਕਤ ਵਿਅਕਤੀਆਂ ਖਿਲਾਫ਼ ਧਾਰਾ 333, 118(1), 115(2), 191(3), 190 ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ------ ਕਾਪੇ ਦਿਖਾ ਕੇ ਮੋਟਰਸਾਈਕਲ, ਮੋਬਾਇਲ, ਸੋਨੇ ਦੀ ਮੁੰਦਰੀ ਅਤੇ 2200 ਰੁਪਏ ਖੋਹਣ ਵਾਲੇ 4 ਵਿਅਕਤੀਆਂ 'ਤੇ ਪਰਚਾ ਦਰਜ ਜਲਾਲਾਬਾਦ- ਥਾਣਾ ਅਮੀਰ ਖਾਸ ਪੁਲਿਸ ਨੇ ਇੱਕ ਵਿਅਕਤੀ ਦੀ ਕੁੱਟਮਾਰ ਕਰਕੇ ਮੋਟਰਸਾਈਕਲ, ਮੋਬਾਇਲ, ਸੋਨੇ ਦੀ ਮੁੰਦਰੀ ਅਤੇ 2200 ਰੁਪਏ ਖੋਹਣ ਵਾਲੇ 4 ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜ ਕੁਮਾਰ ਪੁੱਤਰ ਵੱਟੂ ਸਿੰਘ ਵਾਸੀ ਦੁੱਲੇ ਕੇ ਨੱਥੂ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 28-07-2026 ਨੂੰ ਸ਼ਾਮ ਕਰੀਬ 7 ਵਜੇ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਲਾਲਾਬਾਦ ਨੂੰ ਆ ਰਿਹਾ ਸੀ ਤਾਂ ਜਦੋਂ ਉਹ ਪੁਲ ਨਹਿਰ ਰੁਕਨਾ ਕਾਸਮ ਕੇ ਪੁੱਜਾ ਤਾਂ ਰਿੰਕੂ ਪੁੱਤਰ ਗੁਰਮੁੱਖ ਸਿੰਘ ਵਾਸੀ ਥਾਰਾ ਸਿੰਘ ਵਾਲਾ ਅਤੇ 3 ਅਣਪਛਾਤੇ ਵਿਅਕਤੀਆਂ ਨੇ ਉਸ ਦਾ ਮੋਟਰਸਾਈਕਲ ਰੋਕ ਕੇ ਕਾਪੇ ਦਿਖਾ ਕੇ ਉਸ ਕੋਲੋਂ ਮੋਬਾਇਲ, ਸੋਨੇ ਦੀ ਮੁੰਦਰੀ, 2200 ਰੁਪਏ ਅਤੇ ਮੋਟਰਸਾਈਕਲ ਖੋਹ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ। ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ਼ ਧਾਰਾ 309(4), 127(2), 115(2), 3(5) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ---- ਗਲਤ ਸਾਈਡ ਤੋਂ ਟਰੈਕਟਰ-ਟਰਾਲਾ ਲਿਆ ਕੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਗਲਤ ਸਾਈਡ ਤੋਂ ਟਰੈਕਟਰ-ਟਰਾਲਾ ਲਿਆ ਕੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਵਾਲੇ ਇੱਕ ਵਿਅਕਤੀ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਲਜੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪੱਤਰੇਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 27-07-2026 ਨੂੰ ਰਾਤ ਕਰੀਬ 9:30 ਵਜੇ ਉਹ ਆਪਣੇ ਮੋਟਰਸਾਈਕਲ 'ਤੇ ਪੈਟਰੋਲ ਪਵਾਉਣ ਲਈ ਜਾ ਰਿਹਾ ਸੀ ਤਾਂ ਨੇੜੇ ਰਾਮਦੇਵ ਫਿਲਿੰਗ ਸਟੇਸ਼ਨ ਪੱਤਰੇਵਾਲਾ ਕੋਲ ਇੱਕ ਤੂੜੀ ਵਾਲਾ ਟਰੈਕਟਰ-ਟਰਾਲਾ ਗਲਤ ਸਾਈਡ ਤੋਂ ਯਕਦਮ ਸੜਕ ਉੱਤੇ ਆ ਗਿਆ। ਮੋਟਰਸਾਈਕਲ ਫਿਸਲ ਕੇ ਟਰੈਕਟਰ ਦੀ ਸਾਈਡ ਵਿੱਚ ਵੱਜਣ ਕਾਰਨ ਉਸ ਦੇ ਕਾਫੀ ਸੱਟਾਂ ਲੱਗੀਆਂ। ਜਿਸ 'ਤੇ ਟਰੈਕਟਰ ਚਾਲਕ ਮਹਿੰਦਰ ਸਿੰਘ ਪੁੱਤਰ ਹਜੂਰ ਸਿੰਘ ਵਾਸੀ ਅਲਿਆਣਾ ਖਿਲਾਫ਼ ਧਾਰਾ 281, 123(ਏ), 125(B) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ----- ਡਾਕਟਰ ਦੀ ਕੁੱਟਮਾਰ ਕਰਕੇ 9500 ਰੁਪਏ ਅਤੇ ਮੋਬਾਇਲ ਖੋਹਣ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਇੱਕ ਡਾਕਟਰ ਦੀ ਕੁੱਟਮਾਰ ਕਰਕੇ ਨਗਦੀ ਅਤੇ ਮੋਬਾਇਲ ਖੋਹਣ ਵਾਲੇ 3 ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੀਨੀਅਰ ਹੌਲਦਾਰ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਪਿੰਡ ਢਾਣੀ ਪ੍ਰਤਾਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਪਿੰਡ ਪੁਰਾਣਾ ਸਲੇਮਸ਼ਾਹ ਵਿੱਚ ਆਰ.ਐਮ.ਪੀ. ਡਾਕਟਰ ਦੀ ਦੁਕਾਨ ਕਰਦਾ ਹੈ। ਮਿਤੀ 26-07-2026 ਨੂੰ ਸ਼ਾਮ ਕਰੀਬ 5:15 ਵਜੇ ਉਹ ਦਵਾਈ ਦੇ ਕੇ ਵਾਪਸ ਆ ਰਿਹਾ ਸੀ ਤਾਂ ਗੁਰਵਿੰਦਰ ਸਿੰਘ ਉਰਫ ਖਲੀ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਨਵਾ ਸਲੇਮਸ਼ਾਹ ਅਤੇ 2 ਅਣਪਛਾਤੇ ਵਿਅਕਤੀਆਂ ਨੇ ਉਸ ਦਾ ਮੋਟਰਸਾਈਕਲ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਕੋਲੋਂ 9400/9500 ਰੁਪਏ ਅਤੇ ਇੱਕ ਓਪੋ ਮੋਬਾਇਲ ਖੋਹ ਕੇ ਫਰਾਰ ਹੋ ਗਏ। ਜਿਸ 'ਤੇ ਉਕਤ ਵਿਅਕਤੀਆਂ ਖਿਲਾਫ਼ ਧਾਰਾ 306(9), 118(1), 3(5) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ----- ਘਰੇਲੂ ਰੰਜਿਸ਼ ਕਾਰਨ ਵਿਅਕਤੀ ਨਾਲ ਮਾਰਕੁੱਟ ਕਰਕੇ ਸੱਟਾਂ ਮਾਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ ਘਰੇਲੂ ਰੰਜਿਸ਼ ਦੇ ਚੱਲਦਿਆਂ ਇੱਕ ਵਿਅਕਤੀ ਨਾਲ ਮਾਰਕੁੱਟ ਕਰਕੇ ਗੰਭੀਰ ਸੱਟਾਂ ਮਾਰਨ ਵਾਲੇ 3 ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਗਲ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਕਾਵਾ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 30-04-2025 ਨੂੰ ਉਹ ਦੁਕਾਨ 'ਤੇ ਕਟਿੰਗ ਕਰਵਾਉਣ ਗਿਆ ਸੀ ਤਾਂ ਘਰੇਲੂ ਰੰਜਿਸ਼ ਕਰਕੇ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਛਿੰਦੋ ਬਾਈ ਪਤਨੀ ਜੋਗਿੰਦਰ ਸਿੰਘ ਵਾਸੀਆਨ ਪਿੰਡ ਕਾਵਾਂ ਵਾਲੀ ਨੇ ਉਸ ਨਾਲ ਲੜਾਈ ਝਗੜਾ ਕੀਤਾ ਅਤੇ ਸੱਟਾਂ ਮਾਰੀਆਂ। ਡਾਕਟਰੀ ਐਕਸ-ਰੇ ਰਿਪੋਰਟ ਵਿੱਚ ਸੱਟ ਗੰਭੀਰ ਪਾਈ ਜਾਣ 'ਤੇ ਉਕਤ ਵਿਅਕਤੀਆਂ ਖਿਲਾਫ਼ ਧਾਰਾ 117(2), 115(2), 3(5) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ------ 4 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ ਫਾਜ਼ਿਲਕਾ - ਥਾਣਾ ਸਦਰ ਫਾਜ਼ਿਲਕਾ ਪੁਲਿਸ ਨੇ 4 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਅਭੁੰਨ ਨੇੜੇ ਮੌਜੂਦ ਸੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਦਵਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਅਭੁੰਨ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ 'ਤੇ ਉਕਤ ਵਿਅਕਤੀ ਖਿਲਾਫ਼ ਧਾਰਾ 21, 61, 85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ----- ਨਸ਼ਾ ਕਰ ਰਹੇ 2 ਵਿਅਕਤੀਆਂ ਨੂੰ ਸਿਲਵਰ ਪੰਨੀ ਅਤੇ ਲਾਈਟਰ ਸਮੇਤ ਕੀਤਾ ਕਾਬੂ ਫਾਜ਼ਿਲਕਾ - ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਨਸ਼ਾ ਕਰ ਰਹੇ 2 ਵਿਅਕਤੀਆਂ ਨੂੰ ਬਰਾਮਦਗੀ ਸਮੇਤ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਕੋਮਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਕਾੱਟਨ ਯਾਰਡ ਦਾਣਾ ਮੰਡੀ ਫਾਜ਼ਿਲਕਾ ਕੋਲ ਖਾਲੀ ਪਲਾਟ ਪਾਸ ਪੁੱਜੇ ਤਾਂ 2 ਨੌਜਵਾਨ ਨਸ਼ਾ ਕਰਦੇ ਦਿਖਾਈ ਦਿੱਤੇ। ਪੁਲਿਸ ਨੇ ਕਰਨ ਕੁਮਾਰ ਪੁੱਤਰ ਦੇਸ ਰਾਜ ਵਾਸੀ ਬਿਜਲੀ ਘਰ ਫਾਜ਼ਿਲਕਾ ਅਤੇ ਬਲਵਿੰਦਰ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਜੱਟੀਆ ਮੁੱਹਲਾ ਫਾਜ਼ਿਲਕਾ ਕੋਲੋਂ 1 ਸਿਲਵਰ ਪੰਨੀ ਅਲੂਦ ਹੈਰੋਇਨ, 10 ਰੁਪਏ ਦਾ ਨੋਟ ਰੋਲ ਕੀਤਾ ਹੋਇਆ ਅਤੇ 1 ਲਾਈਟਰ ਬਰਾਮਦ ਕੀਤਾ। ਜਿਸ 'ਤੇ ਉਕਤ ਵਿਅਕਤੀਆਂ ਖਿਲਾਫ਼ ਧਾਰਾ 27, 61, 85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ------ ਕਾਪਾ ਲੈ ਕੇ ਗਾਲੀ ਗਲੋਚ ਕਰਨ, ਕੁੱਟਮਾਰ ਕਰਨ ਅਤੇ ਸੋਨੇ ਦੀ ਚੈਨ ਖੋਹਣ ਵਾਲੇ ਵਿਅਕਤੀ 'ਤੇ ਪਰਚਾ ਦਰਜ ਫਾਜ਼ਿਲਕਾ - ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਕਾਪੇ ਨਾਲ ਹਮਲਾ ਕਰਕੇ ਮਾਰਕੁੱਟ ਕਰਨ ਅਤੇ ਸੋਨੇ ਦੀ ਚੈਨ ਖੋਹਣ ਵਾਲੇ ਇੱਕ ਵਿਅਕਤੀ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਪੀਲ ਕਾਮਰਾ ਪੁੱਤਰ ਬਲਰਾਜ ਕਾਮਰਾ ਵਾਸੀ ਤੇਲੀਆ ਗਲੀ ਫਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 29-07-2026 ਨੂੰ ਰਾਤ ਕਰੀਬ 9 ਵਜੇ ਉਹ ਅਤੇ ਉਸ ਦੇ ਪਿਤਾ ਚੈਂਬਰ ਨੰਬਰ 20 ਕੋਰਟ ਕੰਪਲੈਕਸ ਫਾਜ਼ਿਲਕਾ ਵਿਖੇ ਮੌਜੂਦ ਸਨ ਤਾਂ ਵਿਸ਼ੂ ਝਾਂਬ ਪੁੱਤਰ ਸੁਭਾਸ਼ ਝਾਂਬ ਵਾਸੀ ਨੇੜੇ ਰਾਮਦੇਵ ਮੰਦਿਰ ਮਲਕਾਨਾ ਮੋਹੱਲਾ ਫਾਜ਼ਿਲਕਾ ਕਾਪਾ ਲੈ ਕੇ ਆਇਆ ਅਤੇ ਗਾਲੀ ਗਲੋਚ ਕਰਦੇ ਹੋਏ ਮਾਰਕੁੱਟ ਕੀਤੀ ਅਤੇ ਗਲ ਵਿੱਚ ਪਾਈ ਸੋਨੇ ਦੀ ਚੈਨ ਖੋਹ ਕੇ ਲੈ ਗਿਆ। ਜਿਸ 'ਤੇ ਉਕਤ ਵਿਅਕਤੀ ਖਿਲਾਫ਼ ਧਾਰਾ 115(2), 324(4), 304(2) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ----- ਕੋਰਟ ਕੰਪਲੈਕਸ ਦੀ ਪਾਰਕਿੰਗ ਵਿੱਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ ਫਾਜ਼ਿਲਕਾ - ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਕੋਰਟ ਕੰਪਲੈਕਸ ਦੀ ਪਾਰਕਿੰਗ ਵਿੱਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ 1 ਅਣਪਛਾਤੇ ਵਿਅਕਤੀ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਦੀਪ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਉਝਾਂ ਵਾਲੀ ਫਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 29-07-2026 ਨੂੰ ਪਾਰਕਿੰਗ ਕੋਰਟ ਕੰਪਲੈਕਸ ਫਾਜ਼ਿਲਕਾ ਤੋਂ 1 ਅਣਪਛਾਤੇ ਵਿਅਕਤੀ ਵੱਲੋਂ ਉਸ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ ਹੈ। ਜਿਸ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਧਾਰਾ 303(2) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ------ ਬੈਂਕ ਵਿੱਚ ਗੋਲਡ ਲੋਨ ਦੇ ਨਾਂ 'ਤੇ 3,25,000 ਰੁਪਏ ਦੀ ਧੋਖਾਧੜੀ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ ਅਬੋਹਰ - ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਬੈਂਕ ਵਿੱਚ ਗੋਲਡ ਲੋਨ ਦੇ ਨਾਂ 'ਤੇ 3,25,000 ਰੁਪਏ ਦੀ ਧੋਖਾਧੜੀ ਕਰਨ ਵਾਲੇ ਇੱਕ ਵਿਅਕਤੀ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਨੋਜ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਪੰਜਪੀਰ ਨਗਰ ਅਬੋਹਰ ਜੋ ਕਿ ਐਚ.ਡੀ.ਐਫ.ਸੀ. ਬੈਂਕ ਸਰਕੂਲਰ ਰੋਡ ਅਬੋਹਰ ਵਿੱਚ ਗੋਲਡ ਲੋਨ ਵੈਲਿਊਅਰ ਹੈ, ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਵਕੇਸ਼ ਸਿੰਗਲਾ ਪੁੱਤਰ ਸੁਭਾਸ਼ ਚੰਦਰ ਵਾਸੀ ਮਕਾਨ ਨੰਬਰ 186 ਤਾਰਾ ਸਟੇਟ ਕਲੋਨੀ ਅਬੋਹਰ ਗੋਲਡ ਲੋਨ ਕਰਵਾਉਣ ਲਈ ਆਇਆ ਸੀ। ਸ਼ਿਕਾਇਤਕਰਤਾ ਨੇ ਆਪਣੇ ਅਕਾਊਂਟ ਤੋਂ 3,25,000 ਰੁਪਏ ਦੀ ਆਰ.ਟੀ.ਜੀ.ਐਸ. ਕਰਵਾਈ ਪਰ ਉਕਤ ਵਿਅਕਤੀ ਨੇ ਧੋਖਾਧੜੀ ਕਰਦੇ ਹੋਏ ਚੈੱਕਬੁੱਕ ਰਾਹੀਂ ਸਾਰੀ ਰਕਮ ਕਢਵਾ ਲਈ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਿਸ 'ਤੇ ਉਕਤ ਵਿਅਕਤੀ ਖਿਲਾਫ਼ ਧਾਰਾ 318(4), 351(2) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ----- ਜ਼ਮੀਨ 'ਚ ਵੜ ਕੇ ਖਾਲ ਢਾਹੁਣ ਅਤੇ ਫਸਲ ਦਾ ਨੁਕਸਾਨ ਕਰਨ ਵਾਲੇ 3 ਵਿਅਕਤੀਆਂ 'ਤੇ ਪਰਚਾ ਦਰਜ ਅਬੋਹਰ- ਥਾਣਾ ਬਹਾਵਵਾਲਾ ਪੁਲਿਸ ਨੇ ਜ਼ਮੀਨ ਵਿੱਚ ਦਾਖਲ ਹੋ ਕੇ ਖਾਲ ਢਾਹੁਣ ਅਤੇ ਬੀਜੀ ਫਸਲ ਦਾ ਨੁਕਸਾਨ ਕਰਨ ਵਾਲੇ 3 ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਤੇਜਾ ਸਿੰਘ ਪੁੱਤਰ ਮੱਲ ਸਿੰਘ ਵਾਸੀ ਰਾਜਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 15-07-2026 ਨੂੰ ਕੁਲਦੀਪ ਕੁਮਾਰ ਪੁੱਤਰ ਰਾਜਿੰਦਰ ਕੁਮਾਰ, ਸੰਦੀਪ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਅਤੇ ਸੀਮਾ ਦੇਵੀ ਪਤਨੀ ਰਾਜਿੰਦਰ ਕੁਮਾਰ ਵਾਸੀਆਨ ਰਾਜਪੁਰਾ ਨੇ ਹਮਮਸ਼ਵਰਾ ਹੋ ਕੇ ਉਨ੍ਹਾਂ ਦੀ ਮਾਲਕੀ ਜ਼ਮੀਨ ਵਿੱਚ ਦਾਖਲ ਹੋ ਕੇ ਟਰੈਕਟਰ ਨਾਲ ਬਣਿਆ ਖਾਲ ਢਾਹ ਦਿੱਤਾ ਅਤੇ ਨਰਮਾ ਵਾਹ ਕੇ ਬੀਜੀ ਫਸਲ ਦਾ ਨੁਕਸਾਨ ਕੀਤਾ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਿਸ 'ਤੇ ਉਕਤ ਵਿਅਕਤੀਆਂ ਖਿਲਾਫ਼ ਧਾਰਾ 329(3), 351(3), 324(4), 3(5) ਬੀ.ਐਨ.ਐਸ. ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ----- ਨਸ਼ੇ ਦੀ ਹਾਲਤ ਵਿੱਚ ਘੁੰਮ ਰਹੇ 2 ਵਿਅਕਤੀਆਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਪਰਚਾ ਦਰਜ ਅਬੋਹਰ - ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਨਸ਼ੇ ਦੀ ਹਾਲਤ ਵਿੱਚ ਘੁੰਮ ਰਹੇ 2 ਵਿਅਕਤੀਆਂ ਖਿਲਾਫ਼ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੀਨੀਅਰ ਹੌਲਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਮਲੂਕਾ ਮਾਈਨਾਰ ਪਟੜੀ ਹਨੂਮਾਨਗੜ੍ਹ ਰੋਡ ਅਬੋਹਰ 'ਤੇ ਗਸ਼ਤ ਕਰ ਰਹੇ ਸੀ ਤਾਂ 2 ਨੌਜਵਾਨ ਨਸ਼ੇ ਦੀ ਹਾਲਤ ਵਿੱਚ ਝੂਲਦੇ ਵਿਖਾਈ ਦਿੱਤੇ, ਜਿਨ੍ਹਾਂ ਨੂੰ ਹਮਰਾਹ ਲੈ ਕੇ ਸਿਵਲ ਹਸਪਤਾਲ ਅਬੋਹਰ ਲਿਆ ਕੇ ਡੋਪ ਟੈਸਟ ਕਰਵਾਇਆ ਗਿਆ। ਡੋਪ ਟੈਸਟ ਰਿਪੋਰਟ ਵਿੱਚ ਬੈਂਜ਼ੋਡਾਇਜ਼ੇਪਾਈਨਸ ਅਤੇ ਟੀ.ਐਚ.ਸੀ. ਪਾਜ਼ੇਟਿਵ ਆਉਣ 'ਤੇ ਮੰਗਤ ਉਰਫ ਮੰਗੂ ਪੁੱਤਰ ਪਰਕਾਸ਼ ਵਾਸੀ ਨੇੜੇ ਹੋਮਗਾਰਡ ਦਫਤਰ ਗਲੀ ਨੰਬਰ 13 ਅਜੀਮਗੜ ਅਬੋਹਰ ਅਤੇ ਬਬਲੂ ਪੁੱਤਰ ਭਜਨ ਲਾਲ ਵਾਸੀ ਗਲੀ ਨੰਬਰ 10 ਨਵੀ ਅਬਾਦੀ ਅਹੂਜਾ ਕਲੋਨੀ ਅਬੋਹਰ ਖਿਲਾਫ਼ ਧਾਰਾ 27, 29, 61, 85 ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।

- ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision1
- ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ। ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ। ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼ ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ। 24 ਜੁਲਾਈ ਨੂੰ ਹੋਈ ਸੀ ਸ਼ੁਰੂਆਤ ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ। (ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)1
- ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਗੰਦੇ ਪਾਣੀ ਦੀ ਸਮੱਸਿਆ ਲੈ ਕੇ ਨਗਰ ਪੰਚਾਇਤ ਦਫਤਰ ਗਏ ਦੁਕਾਨਦਾਰਾਂ ਨਾਲ ਹੋਏ ਦੁਰ ਵਿਵਹਾਰ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਦੁਕਾਨਾਂ ਬੰਦ ਕਰਕੇ ਲਗਾਇਆ ਧਰਨਾ ਪ੍ਰਸ਼ਾਸਨ ਅਤੇ ਨਗਰ ਪੰਚਾਇਤ ਖੇਮ ਕਰਨ ਦੇ ਪ੍ਰਧਾਨ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜੀ ਕਸਬਾ ਖੇਮਕਰਨ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕਸਬੇ ਦੇ ਮੇਨ ਚੌਂਕ ਵਿਖੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਪ੍ਰਸ਼ਾਸਨ ਦੇ ਵਿਰੁੱਧ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਅਤੇ ਬੀਤੇ ਦਿਨ ਆਪਣੀ ਫਰਿਆਦ ਲੈ ਕੇ ਨਗਰ ਪੰਚਾਇਤ ਦੇ ਦਫਤਰ ਗਏ ਦੁਕਾਨਦਾਰਾਂ ਨਾਲ ਦੁਰਵਿਹਾਰ ਕਰਨ ਅਤੇ ਧਮਕਾਉਣ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ ਧਰਨਾਕਾਰੀ ਆਗੂਆਂ ਦੀ ਮੰਗ ਸੀ ਕੀ ਖੇਮ ਕਰਨ ਦੇ ਤਹਿਸੀਲ ਬਾਜ਼ਾਰ ਵਿੱਚੋਂ ਗੰਦੇ ਪਾਣੀ ਦੀ ਨਿਕਾਸੀ ਤੁਰੰਤ ਕਰਵਾਈ ਜਾਵੇ ਪਰ ਕਿ ਨਗਰ ਪੰਚਾਇਤ ਖੇਮਕਰਨ ਦੇ ਜਿੰਮੇਵਾਰ ਅਧਿਕਾਰੀਆਂ ਵੱਲੋਂ ਦੁਕਾਨਦਾਰਾਂ ਨਾਲ ਤਾਨਾਸ਼ਾਹੀ ਰਵਈਆ ਅਪਣਾਉਂਦੇ ਹੋਏ ਉਹਨਾਂ ਦੀ ਗੱਲ ਸੁਣਨ ਦੀ ਬਜਾਏ ਦਫਤਰ ਵਿੱਚੋਂ ਬਾਹਰ ਜਾਣ ਲਈ ਧਮਕੀਆਂ ਵੀ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਇਸ ਹੋਈ ਵਧੀਕੀ ਵਿਰੁੱਧ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਧਰਨੇ ਵਿੱਚ ਵੱਖ ਪਾਰਟੀ ਆਗੂ ਪਹੁੰਚੇ ਤੇ ਦੁਕਾਨਦਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕੀਤੀ ਅਤੇ ਦੁਕਾਨਦਾਰਾਂ ਨਾਲ ਡੱਟ ਕੇ ਖਲੋਣ ਦਾ ਵਿਸ਼ਵਾਸ ਵੀ ਦਵਾਇਆ ਦੁਕਾਨਦਾਰਾਂ ਦੇ ਇਸ ਸੰਘਰਸ਼ ਨੂੰ ਵੇਖਦੇ ਹੋਏ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਆਪਣੇ ਸਿਆਸੀ ਸਲਾਹਕਾਰ ਹੀਰਾ ਸਿੰਘ ਭੁੱਲਰ ਅਤੇ ਕਾਰਜ ਅਫਸਰ ਖੇਮਕਰਨ ਧਰਮਪਾਲ ਸਿੰਘ ਚੇਅਰਮੈਨ ਬਲਜੀਤ ਸਿੰਘ ਖਹਿਰਾ ਅਤੇ ਥਾਣਾ ਮੁਖੀ ਖੇਮਕਰਨ ਇੰਸਪੈਕਟਰ ਕਵਲਜੀਤ ਰਾਏ ਨੂੰ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਵਾਸਤੇ ਮੌਕੇ ਤੇ ਭੇਜਿਆ ਜਿਨਾਂ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹਨਾਂ ਨਾਲ ਹੋਈ ਇਸ ਬਦ ਸਲੂਕੀ ਦੀ ਮੁਆਫੀ ਵੀ ਮੰਗੀ ਗਈ ਅਤੇ ਹਲਕਾ ਵਿਧਾਇਕ ਨਾਲ ਜਲਦ ਹੀ ਇੱਕ ਸ਼ਹਿਰ ਦੇ ਹਿੱਤ ਵਿੱਚ ਮੀਟਿੰਗ ਕਰਵਾਉਣ ਵਿਸ਼ਵਾਸ ਵੀ ਦਵਾਇਆ ਤੇ ਦੁਕਾਨਦਾਰਾਂ ਨੂੰ ਇਸ ਮੌਕੇ ਦੁਕਾਨਦਾਰਾਂ ਵੱਲੋਂ ਪਹੁੰਚੇ ਹੋਏ ਆਗੂਆਂ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ1
- ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,1
- ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ ਅੰਮ੍ਰਿਤਸਰ ਪੈਟਰੋਲ ਪੰਪ ਫਾਇਰਿੰਗ ਦਾ ਵੱਡਾ ਖੁਲਾਸਾ! 4 ਗ੍ਰਿਫ਼ਤਾਰ, ISI ਨਾਲ ਜੁੜੇ ਹੈਂਡਲਰ 'ਤੇ ਪੁਲਿਸ ਦਾ ਦਾਅਵਾ Instagram ਤੋਂ ਸੰਪਰਕ, Google Pay ਰਾਹੀਂ ਫੰਡਿੰਗ! ਅੰਮ੍ਰਿਤਸਰ ਫਾਇਰਿੰਗ ਕੇਸ 'ਚ ਪੁਲਿਸ ਦਾ ਵੱਡਾ ਐਕਸ਼ਨ, 4 ਮੁਲਜ਼ਮ ਕਾਬੂ1
- ਕੱਲ ਐੱਮ.ਐੱਲ.ਏ ਦੇ ਘਰਾਂ ਬਾਹਰ ਪਲਟਾਈਆਂ ਜਾਣਗੀਆਂ ਕੂੜੇ ਦੀਆਂ ਟਰਾਲੀਆਂ1
- ਵਾਲਮੀਕੀ ਸਮਾਜ ਚ ਭਖਿਆ ਇੱਕ ਵੱਡਾ ਮੁੱਦਾ | Punjab 24 News | Valmiki Samaj News | Amritsar News | Breaking News ਵਾਲਮੀਕੀ ਸਮਾਜ ਚ ਭਖਿਆ ਇੱਕ ਵੱਡਾ ਮੁੱਦਾ | Punjab 24 News | Valmiki Samaj News | Amritsar News | Breaking News . #ValmikiSamaj #PunjabNews #AmritsarNews #BreakingNews #Punjab24News1
- ਹੰਗਰੀ ਦੀ ਸੰਸਦ ਅੱਗੇ ਤੋਂ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਦਾ ਸੰਦੇਸ਼: "ਯੂਰਪ ਦੇ ਕਈ ਦੇਸ਼ਾਂ ਵਿੱਚ ਵੀ.ਆਈ.ਪੀ. ਕਲਚਰ ਘੱਟ, ਪੰਜਾਬ ਵਿੱਚ ਵੀ ਸਾਦਗੀ ਨੂੰ ਮਿਲੇ ਤਰਜੀਹ" ਬੁਡਾਪੇਸਟ ਤੋਂ ਸਾਂਝੀ ਕੀਤੀ ਵੀਡੀਓ; ਸਿੱਖਿਆ, ਸਿਹਤ ਅਤੇ ਲੋਕ ਭਲਾਈ 'ਤੇ ਵੱਧ ਨਿਵੇਸ਼ ਦੀ ਕੀਤੀ ਵਕਾਲਤ ਕੋਟਕਪੂਰਾ/ਬੁਡਾਪੇਸਟ, 31 ਜੁਲਾਈ: ਕੋਟਕਪੂਰਾ ਦੇ ਯੂਥ ਕਾਂਗਰਸੀ ਆਗੂ ਸ਼ਾਹਬਾਜ਼ ਸੰਧੂ ਨੇ ਹੰਗਰੀ ਦੀ ਰਾਜਧਾਨੀ ਬੁਡਾਪੇਸਟ ਵਿੱਚ ਸਥਿਤ ਵਿਸ਼ਵ ਪ੍ਰਸਿੱਧ ਹੰਗੇਰੀਅਨ ਸੰਸਦ ਭਵਨ ਦੇ ਸਾਹਮਣੇ ਤੋਂ ਇੱਕ ਵੀਡੀਓ ਸਾਂਝੀ ਕਰਦਿਆਂ ਯੂਰਪੀ ਦੇਸ਼ਾਂ ਦੀ ਪ੍ਰਸ਼ਾਸਨਿਕ ਕਾਰਜ-ਸ਼ੈਲੀ ਅਤੇ ਵੀ.ਆਈ.ਪੀ. ਸੱਭਿਆਚਾਰ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਵੀਡੀਓ ਵਿੱਚ ਸ਼ਾਹਬਾਜ਼ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਅਨੁਭਵ ਅਨੁਸਾਰ ਯੂਰਪ ਦੇ ਕਈ ਦੇਸ਼ਾਂ ਵਿੱਚ ਜਨ-ਪ੍ਰਤਿਨਿਧੀ ਆਮ ਲੋਕਾਂ ਵਾਂਗ ਜਨਤਕ ਥਾਵਾਂ 'ਤੇ ਆਉਂਦੇ-ਜਾਂਦੇ ਨਜ਼ਰ ਆਉਂਦੇ ਹਨ ਅਤੇ ਉੱਥੇ ਦਿਖਾਈ ਦੇਣ ਵਾਲਾ ਵੀ.ਆਈ.ਪੀ. ਕਲਚਰ ਕਾਫ਼ੀ ਘੱਟ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਵਾਜਾਈ ਨੂੰ ਬਿਨਾਂ ਲੋੜ ਰੋਕਣ ਤੋਂ ਵੀ ਪਰਹੇਜ਼ ਕੀਤਾ ਜਾਂਦਾ ਹੈ। ਸ਼ਾਹਬਾਜ਼ ਸੰਧੂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਜੇਕਰ ਸਰਕਾਰੀ ਖਰਚਿਆਂ ਵਿੱਚ ਸੰਤੁਲਨ ਅਤੇ ਸਾਦਗੀ ਨੂੰ ਹੋਰ ਤਰਜੀਹ ਦਿੱਤੀ ਜਾਵੇ ਤਾਂ ਸਿੱਖਿਆ, ਸਿਹਤ ਅਤੇ ਹੋਰ ਲੋਕ-ਭਲਾਈ ਵਾਲੇ ਖੇਤਰਾਂ ਵਿੱਚ ਹੋਰ ਵੱਧ ਨਿਵੇਸ਼ ਕੀਤਾ ਜਾ ਸਕਦਾ ਹੈ। ਦੂਜੇ ਪਾਸੇ, ਭਾਰਤ ਵਿੱਚ ਜਨ-ਪ੍ਰਤਿਨਿਧੀਆਂ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਉਨ੍ਹਾਂ ਦੇ ਖ਼ਤਰੇ ਦੇ ਮੁਲਾਂਕਣ (Threat Perception) ਦੇ ਆਧਾਰ 'ਤੇ ਕੇਂਦਰ ਅਤੇ ਰਾਜ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਤੈਅ ਕੀਤੀ ਜਾਂਦੀ ਹੈ। ਉੱਚ ਖ਼ਤਰੇ ਵਾਲੇ ਵਿਅਕਤੀਆਂ ਨੂੰ ਵੱਖ-ਵੱਖ ਸੁਰੱਖਿਆ ਸ਼੍ਰੇਣੀਆਂ ਅਨੁਸਾਰ ਸੁਰੱਖਿਆ ਮੁਹੱਈਆ ਕਰਵਾਈ ਜਾਂਦੀ ਹੈ। ਜ਼ਿਕਰਯੋਗ ਹੈ ਕਿ ਡੈਨਿਊਬ ਦਰਿਆ ਦੇ ਕੰਢੇ ਸਥਿਤ ਹੰਗੇਰੀਅਨ ਸੰਸਦ ਭਵਨ ਨਿਓ-ਗੋਥਿਕ ਸ਼ੈਲੀ ਵਿੱਚ ਬਣੀ ਦੁਨੀਆ ਦੀਆਂ ਸਭ ਤੋਂ ਸ਼ਾਨਦਾਰ ਸੰਸਦੀ ਇਮਾਰਤਾਂ ਵਿੱਚੋਂ ਇੱਕ ਹੈ। ਇਹ ਇਮਾਰਤ ਹੰਗਰੀ ਦੀ ਰਾਸ਼ਟਰੀ ਵਿਰਾਸਤ ਅਤੇ ਲੋਕਤੰਤਰ ਦਾ ਮਹੱਤਵਪੂਰਨ ਪ੍ਰਤੀਕ ਮੰਨੀ ਜਾਂਦੀ ਹੈ। ਸ਼ਾਹਬਾਜ਼ ਸੰਧੂ ਦੀ ਇਸ ਵੀਡੀਓ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੀ.ਆਈ.ਪੀ. ਕਲਚਰ, ਜਨ-ਪ੍ਰਤਿਨਿਧੀਆਂ ਦੀ ਸਾਦਗੀ ਅਤੇ ਲੋਕ-ਭਲਾਈ ਸਬੰਧੀ ਸਰਕਾਰੀ ਤਰਜੀਹਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।1