ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਕਪੂਰਥਲਾ ਜ਼ਿਲ੍ਹਾ ਖਜ਼ਾਨਾ ਅਫਸਰ ਵੱਲੋਂ ਸਮੂਹ ਪੈਨਸ਼ਨਰਾਂ ਨੂੰ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀ ਅਪੀਲ ਭੁਲਥ, 14 ਮਾਰਚ:( ਗੋਬਿੰਦ ਸੁਖੀਜਾ)ਜ਼ਿਲ੍ਹਾ ਖਜ਼ਾਨਾ ਅਫ਼ਸਰ ਕਪੂਰਥਲਾ ਸ੍ਰੀ ਸੰਜੀਵ ਕੁਮਾਰ ਨੇ ਪੰਜਾਬ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਸੂਬਾ ਸਰਕਾਰ ਵੱਲੋਂ ਸੇਵਾ-ਮੁਕਤ ਪੈਨਸ਼ਨਰਾਂ ਦੀ ਸਹੂਲਤ ਅਤੇ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਲਿਆਉਣ ਲਈ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ ) ਜਮ੍ਹਾਂ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਪੈਨਸ਼ਨਰਾਂ ਵੱਲੋਂ ਅਜੇ ਵੀ ਬੈਂਕਾਂ ਵਿੱਚ ਮੈਨੁਅਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਏ ਜਾ ਰਹੇ ਹਨ, ਜੋ ਕਿ ਹੁਣ ਮਾਨਤਾ ਪ੍ਰਾਪਤ ਨਹੀਂ ਹੋਣਗੇ। ਇਸ ਲਈ ਆਪਣੀ ਪੈਨਸ਼ਨ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਣ ਲਈ ਪੈਨਸ਼ਨਰ ਤੁਰੰਤ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੈਨਸ਼ਨਰ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਸਬੰਧਤ ਬੈਂਕ ਦੀ ਬ੍ਰਾਂਚ,ਨਜ਼ਦੀਕੀ ਖਜ਼ਾਨਾ ਦਫ਼ਤਰ ਅਤੇ ਸੇਵਾ ਕੇਂਦਰ ‘ਤੇ ਜ਼ਰੂਰੀ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ, ਬੈਂਕ ਪਾਸਬੁੱਕ, ਪੀ.ਪੀ.ਓ. ਦੀ ਕਾਪੀ ਅਤੇ ਆਧਾਰ ਨਾਲ ਲਿੰਕ ਮੋਬਾਈਲ ਨੰਬਰ ਨਾਲ ਲੈ ਕੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੈਨਸ਼ਨਰ ਡੋਰ-ਸਟੈਪ ਡਿਲਿਵਰੀ ਸੇਵਾ ਰਾਹੀਂ ਵੀ ਇਸ ਸੁਵਿਧਾ ਦਾ ਲਾਭ ਲੈ ਸਕਦੇ ਹਨ। ਇਸ ਲਈ ਰਾਜ ਸਰਕਾਰ ਦੀ ‘ਘਰ ਬੈਠੇ ਸੇਵਾ’ ਹੇਲਪਲਾਈਨ ਨੰਬਰ 1076 ‘ਤੇ ਕਾਲ ਕ ਘਰ ਬੈਠੇ ਇਹ ਸੇਵਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪੈਨਸ਼ਨਰ ਘਰ ਬੈਠੇ ਹੀ ਜੀਵਨ ਪ੍ਰਮਾਣ ਪੱਤਰ ਮੋਬਾਈਲ ਐਪ ਡਾਊਨਲੋਡ ਕਰਕੇ ਵੀ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾ ਸਕਦੇ ਹਨ। ਜ਼ਿਲ੍ਹਾ ਖਜ਼ਾਨਾ ਅਫ਼ਸਰ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਡਿਜੀਟਲ ਲਾਈਫ ਸਰਟੀਫਿਕੇਟ (ਜੀਵਨ ਪ੍ਰਮਾਣ ) 31 ਮਾਰਚ 2026 ਤੋਂ ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ, ਤਾਂ ਜੋ ਉਨ੍ਹਾਂ ਦੀ ਪੈਨਸ਼ਨ ਬਿਨਾਂ ਕਿਸੇ ਰੁਕਾਵਟ ਜਾਰੀ ਰਹਿ ਸਕੇ।

- ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ1
- Post by The Punjab Press1
- ਗਣਪਤੀ ਜਵੇਲਰਜ਼ ਗੁਰਦਾਸਪੁਰ ਵੱਲੋਂ ਅਕਸ਼ਯ ਤ੍ਰਿਤੀਆ ਮੌਕੇ ਜ਼ਬਰਦਸਤ ਆਫਰ1
- Post by Man24punjabi1
- ਗਰੀਨ ਐਵਨਿਊ ਖੇਤਰ ਵਿੱਚ ਇੱਕ ਬਜ਼ੁਰਗ ਮਹਿਲਾ ਨੂੰ ਬੰਧਕ ਬਣਾ ਕੇ ਰੱਖਣ ਵਾਲੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਇੰਸੈਕਟਰ ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਸਿਵਲ ਲਾਈਨ ਅੰਮ੍ਰਿਤਸਰ।1
- ਉਭਰਦੇ ਕ੍ਰਿਕੇਟਰਾਂ ਲਈ ਸੁਨਹਿਰਾ ਮੌਕਾ: ਆਤਮ ਕ੍ਰਿਕੇਟ ਅਕੈਡਮੀ ਵੱਲੋਂ ਅੰਡਰ-16 ਟੂਰਨਾਮੈਂਟ ਦਾ ਐਲਾਨ #Punjab24News #Under16Cricket #CricketTournament #YouthCricket #AatamCricketAcademy #RahulKhosla #CricketTalent #FutureCricketers #PunjabCricket #LocalCricket #CricketNews #AMRITSAR #AMRITSAR NEWS1
- ਆ ਕੀ ਬੋਲ ਗਏ ਅਕਾਲੀਆਂ ਬਾਰੇ ਸੀਐੱਮ ਭਗਵੰਤ ਮਾਨ ਬਟਾਲਾ ਰੈਲੀ ਚ ਪਹੁੰਚੇ ਸੀਐੱਮ ਭਗਵੰਤ ਮਾਨ ਜੀ ਨੇ ਐੱਸਐੱਸਪੀ ਦਾ ਨਵਾ ਦਫਤਰ ਪੁਲਿਸ ਲਾਈਨ ਚ ਬਣਾਉਣ ਦੀ ਦਿੱਤੀ ਪ੍ਰਵਾਨਗੀ।1
- ਮਹਿਲਾ ਰਾਖਵਾਂ ਕਰਨ ਬਿਲ ਲਾਗੂ ਹੋਣ ਤੇ ਭਾਜਪਾ ਦੀਆਂ ਮਹਿਲਾ ਆਗੂਆਂ ਨੇ ਲੱਡੂ ਵੰਡ ਕੇ ਜਤਾਈ ਖੁਸ਼ੀ ਕਿਹਾ ਮਹਿਲਾ ਸਸ਼ਕਤੀਕਰਨ ਵਿੱਚ ਅਹਿਮ ਰੋਲ ਨਿਭਾਏਗਾ ਇਹ ਬਿੱਲ1