30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ ਪ੍ਰਕਿਰਿਆ, ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, 29 ਅਪ੍ਰੈਲ (ਅਸ਼ਵਨੀ ਸਹਿਜਪਾਲ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜਨਗਣਨਾ-2027 ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਤਹਿਤ ਜ਼ਿਲ੍ਹੇ ਵਿਚ ਸਵੈ-ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ 14 ਮਈ ਤੱਕ ਕਰਵਾਈ ਜਾਵੇਗੀ ਇਸ ਤੋਂ ਬਾਅਦ 15 ਮਈ ਤੋਂ 13 ਜੂਨ 2026 ਤੱਕ ਨਿਯੁਕਤ ਗਿਣਤੀਕਾਰ ਘਰ-ਘਰ ਜਾ ਕੇ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਸਬੰਧੀ ਵੇਰਵੇ ਲੈਣਗੇ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਵੈ-ਗਣਨਾ ਦਾ ਅਰਥ ਹੈ ਕਿ ਜ਼ਿਲ੍ਹਾ ਵਾਸੀ ਖੁਦ ਆਨਲਾਈਨ ਪੋਰਟਲ ਤੇ ਸਬੰਧਤ ਜਾਣਕਾਰੀ ਭਰਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਅਤੇ ਸੌਖੇ ਹੀ ਸਮਝ ਆ ਜਾਣ ਵਾਲੀ ਹੈ ਜਿਸ ਨੂੰ ਲੋਕਾਂ ਵਲੋਂ ਆਸਾਨੀ ਨਾਲ ਆਨਲਾਈਨ ਮੁਕੰਮਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਉਪਰੰਤ ਫਰਵਰੀ 2027 ਵਿਚ ਇਕ ਵਿਸਥਾਰ ਸਰਵੇਖਣ ਵੀ ਕੀਤਾ ਜਾਵੇਗਾ, ਜਿਨ੍ਹਾਂ ਪਰਿਵਾਰਾਂ ਨੇ ਪਹਿਲਾਂ ਹੀ ਆਨਲਾਈਨ ਸਵੈ-ਗਣਨਾ ਕਰ ਲਈ ਹੋਵੇਗੀ, ਉਹ ਗਿਣਤੀਕਾਰ ਨੂੰ ਸਿਰਫ਼ ਆਪਣੀ ਸਵੈ-ਗਣਨਾ ਵਾਲੀ ਆਈ.ਡੀ. ਦਿਖਾ ਕੇ ਪ੍ਰਕਿਰਿਆ ਨੂੰ ਆਸਾਨ ਬਣਾ ਸਕਦੇ ਹਨ। ਜਿਥੇ ਜਿਨ੍ਹਾਂ ਪਰਿਵਾਰਾਂ ਨੇ ਸਵੈ-ਗਣਨਾ ਨਹੀਂ ਕੀਤੀ ਹੋਵੇਗੀ, ਉਨ੍ਹਾਂ ਨੇ ਨਿਯੁਕਤ ਗਿਣਤੀਕਾਰ ਘਰ ਜਾ ਕੇ ਪੂਰੀ ਜਾਣਕਾਰੀ ਦਰਜ ਕਰੇਗਾ।

- ਗੜ੍ਹਸ਼ੰਕਰ 29 ਅਪ੍ਰੈਲ (ਅਸ਼ਵਨੀ ਸ਼ਰਮਾ) ਬੀਤ ਇਲਾਕੇ ਵਿੱਚ ਪ੍ਰਦੂਸ਼ਿਤ ਪਾਣੀ ਪੀਣ ਕਾਰਨ ਪੈਦਾ ਹੋ ਰਹੀਆਂ ਸਿਹਤ ਸਮੱਸਿਆਵਾਂ ਨੂੰ ਲੈ ਕੇ ਐਡਵੋਕੇਟ ਮਨਪ੍ਰੀਤ ਸਿੰਘ ਲੱਕੀ ਪੁੱਤਰ ਜਰਨੈਲ ਸਿੰਘ ਵਾਸੀ ਗੜੀਮਾਨਸੋਵਾਲ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਅਤੇ ਸਿਹਤ ਵਿਭਾਗ ਦੇ ਸਕੱਤਰ ਨੂੰ ਪੱਤਰ ਸੌਂਪਿਆ ਗਿਆ। ਆਪਣੇ ਗ੍ਰਹਿ ਪਿੰਡ ਗੜੀਮਾਨਸੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪੱਤਰ ਵਿੱਚ ਇਲਾਕੇ ਦੇ ਲੋਕਾਂ ਲਈ ਮੁਫ਼ਤ ਮੈਡੀਕਲ ਟੈਸਟ ਅਤੇ ਪਾਣੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।ਇਸ ਮੌਕੇ ਤੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਹੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਐਡਵੋਕੇਟ ਮਨਪ੍ਰੀਤ ਸਿੰਘ ਲੱਕੀ ਨੇ ਇਲਾਕੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਪਣੇ ਸਿਹਤ ਟੈਸਟ ਜ਼ਰੂਰ ਕਰਵਾਉਣ ਤਾਂ ਜੋ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।2
- Post by Manjit kaur1
- ਨੰਗਲ ਰਾਣਾ ਕੇਪੀ ਸਿੰਘ, ਸਾਬਕਾ ਵਿਧਾਨ ਸਭਾ ਸਪੀਕਰ, ਪੰਜਾਬ ਨੰਗਲ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿੱਖਿਆ ਮੰਤਰੀ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼, ਕਾਂਗਰਸ ਵੱਲੋਂ ਰੋਸ ਰੈਲੀ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਲਾਏ ਇਲਜਾਮ ਨੰਗਲ ਨਗਰ ਕੌਂਸਲ ਦੇ ਹੋਣ ਵਾਲੇ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਸੱਤਾ ਪੱਖ ਦੇ ਇਸ਼ਾਰੇ ‘ਤੇ ਕਥਿਤ ਤੌਰ ‘ਤੇ ਜਾਲੀ ਵੋਟਾਂ ਬਣਾਉਣ ਦੇ ਦੋਸ਼ ਲਗਾਉਂਦਿਆਂ ਅੱਜ ਬਲਾਕ ਕਾਂਗਰਸ ਦਫ਼ਤਰ ਤੋਂ ਲੈ ਕੇ ਐਸਡੀਐਮ ਦਫ਼ਤਰ ਤੱਕ ਰੋਸ ਰੈਲੀ ਕੱਢੀ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਨਿਰਪੱਖ ਚੋਣਾਂ ਦੀ ਮੰਗ ਕੀਤੀ। ਇਸ ਮੌਕੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਸਿੱਖਿਆ ਮੰਤਰੀ ਐਡਵੋਕੇਟ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨੰਗਲ ਨਗਰ ਕੌਂਸਲ ਦੀ ਵਾਰਡਬੰਦੀ ਗਲਤ ਢੰਗ ਨਾਲ ਕੀਤੀ ਗਈ ਸੀ। ਕਾਂਗਰਸ ਪਾਰਟੀ ਨੇ ਇਸ ਵਾਰਡਬੰਦੀ ਦੇ ਖ਼ਿਲਾਫ਼ ਮਾਨਯੋਗ ਹਾਈਕੋਰਟ ਵਿੱਚ ਰਿਟ ਦਾਇਰ ਕੀਤੀ ਸੀ, ਜਿਸ ਵਿੱਚ ਅਦਾਲਤ ਨੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ੈਸਲਾ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਦੇ ਵੱਡੇ ਆਗੂ ਚੋਣ ਨਾ ਲੜ ਸਕਣ, ਇਸ ਲਈ ਵਾਰਡਾਂ ਨੂੰ ਗਲਤ ਢੰਗ ਨਾਲ ਰਾਖਵਾਂ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ਵਿੱਚ ਵੀ ਪਾਰਟੀ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੋਇਆ ਹੈ। ਰਾਣਾ ਕੇਪੀ ਸਿੰਘ ਨੇ ਅੱਗੇ ਕਿਹਾ ਕਿ ਹੁਣ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਹਰ ਵਾਰਡ ਵਿੱਚ 200 ਤੋਂ 400 ਤੱਕ ਜਾਲੀ ਵੋਟਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕੁਝ ਆਗੂਆਂ ਦੇ ਨਾਮ ਵੀ ਲੈਂਦਿਆਂ ਕਿਹਾ ਕਿ “ਕੱਚ ਦੀ ਹਾਂਡੀ ਵਾਰ-ਵਾਰ ਚੁੱਲ੍ਹੇ ‘ਤੇ ਨਹੀਂ ਚੜ੍ਹਦੀ” ਅਤੇ ਨੰਗਲ ਦੇ ਲੋਕ ਬਹੁਤ ਸਮਝਦਾਰ ਹਨ, ਉਹ ਸਭ ਕੁਝ ਸਮਝਦੇ ਹਨ। ਕਾਂਗਰਸ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਜਾਵੇ ਅਤੇ ਜਾਲੀ ਵੋਟਾਂ ਦੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।2
- ਫਗਵਾੜੇ ਅੱਧੀ ਰਾਤ ਨੂੰ ਭਾਰੀ ਪੁਲਿਸ, ਤੇ ਲੋਕਾਂ ਤੇ ਪਈ ਭਾਰੀ, ਬੁਲਟਾ ਦੇ ਪਟਾਕੇ ਪਾਉਣ ਵਾਲਿਆਂ ਨੂੰ ਸਿਖਾਇਆ ਸਬਕ, ਕਾਲੇ ਸ਼ੀਸ਼ੇ ਗੱਡੀ ਤੇ ਲਾਉਣ ਵਾਲਿਆਂ ਦੇ ਕਿੱਤੇ ਚਲਾਨ,#phagwaracitylive #manuchawla #shoamanpreetkaur #kapurthalapolice1
- ਮਾਤਾ ਚਿੰਤਪੁੰਨੀ ਤੋਂ ਵਾਪਸ ਆ ਰਹੇ ਨੌਜਵਾਨ ਕਾਰ ਸਮੇਤ ਖਾਈ ਵਿਚ ਡਿੱਗਦੇ ਹਨ ਪਰ ਦੇਖਿਆ ਗਿਆ ਹੈ ਕਿ ਗੱਡੀ ਸਪੀਡ ਨਾ ਆ ਰਹੀ ਸੀ ਉਸ ਵਿੱਚ ਬਲਾਸਟ ਹੋਇਆ ਤੇ ਗੱਡੀ ਖਾੲਈ ਵਿੱਚ ਡਿੱਗ ਗਈ। ਪੰਜਾਬ ਦੇ ਲੁਧਿਆਣਾ ਜਿਲ੍ਹੇ ਤੋਂ ਗੱਡੀ ਦੀ ਪਹਿਚਾਣ ਹੋਈ ਏ।1
- ਖੰਨਾ 'ਚ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਸਣੇ ਗਰਭਵਤੀ ਮਹਿਲਾ ਦੀ ਹੋਈ ਮੌ.ਤ ਪਰਿਵਾਰ ਨੇ ਡਾਕਟਰਾਂ 'ਤੇ ਚੁੱਕੇ ਸਵਾਲ...1
- ਸ਼੍ਰੀ ਅਨੰਦਪੁਰ ਸਾਹਿਬ ਕੀਰਤਪੁਰ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਉੱਪਰ ਹੋਇਆ ਭਿਆਨਕ ਹਾਦਸਾ ਦਾਣਾ ਮੰਡੀ ਤੋਂ ਬਜ਼ੁਰਗ ਕਿਸਾਨ ਟਰੈਕਟਰ ਟਰਾਲੀ ਤੋਂ ਆ ਰਿਹਾ ਸੀ ਵਾਪਸ ਮੁੱਖ ਮਾਰਗ ਤੋਂ ਆਪਣੇ ਘਰ ਮੁੜ ਵੇਲੇ ਹੋਏ ਆ ਹਾਦਸਾ ਵਾਪਸ ਮੁੜਨ ਵੇਲੇ ਟਰੈਕਟਰ ਟਰਾਲੀ ਦੇ ਨਾਲ ਟਿੱਪਰ ਅਤੇ ਟਰਾਲੇ ਨਾਲ ਹੋਇਆ ਐਕਸੀਡੈਂਟ ਟਰੈਕਟਰ ਚਾਲਕ ਕਿਸਾਨ 70 ਸਾਲ ਉਮਰ ਸ਼ਾਮ ਲਾਲ ਦੀ ਹੋਈ ਮੌਤ ਮੌਕੇ ਤੇ ਪਹੁੰਚੀ ਪੁਲਿਸ ਅਤੇ ਐਸ ਐਸ ਐਫ ਟੀਮ ਪੁਲਿਸ ਕਰ ਰਹੀ ਹ ਜਾਂਚ1