3 ਅਗਸਤ ਦੀ ਸਿੱਖਿਆ ਮੰਤਰੀ ਸਾਹਿਬ ਨਾਲ ਮੀਟਿੰਗ ਤੋਂ ਪਹਿਲਾਂ ਈ.ਟੀ.ਟੀ 5994 ਬੇਰੁਜ਼ਗਾਰ ਅਧਿਆਪਕਾਂ ਦੀ ਚੇਤਾਵਨੀ --2994 ਬੈਕਲਾਗ ਭਰਤੀ ਪ੍ਰਕਿਰਿਆ ਸ਼ੁਰੂ ਨਾ ਹੋਈ ਤਾਂ ਗੰਭੀਰਪੁਰ ’ਚ ਸਿੱਖਿਆ ਮੰਤਰੀ ਦੇ ਪਿੰਡ ਧਰਨਾ ਦਿੱਤਾ ਜਾਵੇਗਾ ਫ਼ਾਜ਼ਿਲਕਾ: ਈ.ਟੀ.ਟੀ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ 3 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿੱਚ ਸਿੱਖਿਆ ਮੰਤਰੀ ਵੱਲੋਂ 2994 ਬੈਕਲਾਗ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਬਾਰੇ ਕੋਈ ਢੁੱਕਵਾਂ ਫ਼ੈਸਲਾ ਨਾ ਲਿਆ ਗਿਆ ਤਾਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿੱਚ ਧਰਨਾ ਲਗਾਉਣ ਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਫ਼ਾਜ਼ਿਲਕਾ ’ਚ ਮੀਟਿੰਗ ਕੀਤੀ ਗਈ।ਯੂਨੀਅਨ ਆਗੂਆਂ ਨੇ ਕਿਹਾ ਕਿ 5994 ਈ.ਟੀ.ਟੀ ਅਧਿਆਪਕ ਭਰਤੀ ਦਾ ਨੋਟੀਫਿਕੇਸ਼ਨ ਸਾਲ 2022 ’ਚ ਜਾਰੀ ਹੋਇਆ ਸੀ,ਜਿਸ ਤਹਿਤ ਲਗਭਗ 3000 ਉਮੀਦਵਾਰਾਂ ਨੂੰ ਨਿਯੁਕਤੀਆਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਬਾਕੀ ਰਹਿੰਦੇ 2994 ਬੈਕਲਾਗ ਉਮੀਦਵਾਰਾਂ ਨੂੰ ਅਜੇ ਤੱਕ ਨਿਯੁਕਤੀ ਪੱਤਰ ਜਾਰੀ ਨਹੀਂ ਕੀਤੇ ਗਏ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਕਈ ਉਮੀਦਵਾਰ ਚਾਰ-ਚਾਰ ਪੇਪਰ ਪਾਸ ਕਰਨ ਦੇ ਬਾਵਜੂਦ ਲੰਬੇ ਸਮੇਂ ਤੋਂ ਨਿਯੁਕਤੀ ਦੀ ਉਡੀਕ ਕਰ ਰਹੇ ਹਨ।ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਲਗਾਤਾਰ ਸਰਕਾਰ ਕੋਲ ਮੰਗ ਰੱਖ ਰਹੇ ਹਨ ਕਿ 2994 ਬੈਕਲਾਗ ਭਰਤੀ ਦੀ ਪ੍ਰਕਿਰਿਆ ਨੂੰ ਤੁਰੰਤ ਸ਼ੁਰੂ ਕੀਤਾ ਜਾਵੇ। ਯੂਨੀਅਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 3 ਅਗਸਤ ਦੀ ਮੀਟਿੰਗ ਵਿੱਚ ਇਸ ਮਾਮਲੇ ਦਾ ਕੋਈ ਸੰਤੋਸ਼ਜਨਕ ਹੱਲ ਨਾ ਨਿਕਲਿਆ ਤਾਂ ਸਿੱਖਿਆ ਮੰਤਰੀ ਦੇ ਹਲਕੇ ’ਚ ਧਰਨੇ, ਪ੍ਰਦਰਸ਼ਨ ਅਤੇ ਹੋਰ ਤਿੱਖੇ ਐਕਸ਼ਨ ਕੀਤੇ ਜਾਣਗੇ। ਆਗੂਆਂ ਨੇ ਕਿਹਾ ਕਿ ਇਸ ਸਥਿਤੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਸ਼ਾਸਨ ਦੀ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਡਾ. ਪਰਵਿੰਦਰ ਸਿੰਘ ਲੋਹਰਿਆ, ਕੁਲਵਿੰਦਰ ਸਾਮਾ,ਸਰਬਜੀਤ ਪਿੰਡੀ,ਅਰਸ਼ ਬਠਿੰਡਾ, ਮਾਇਨਾ ਫਾਜ਼ਿਲਕਾ,ਰਿਤੇਸ਼ ਅਬੋਹਰ,ਸੁਭ ਜਲਾਲਾਬਾਦ, ਕਾਜਲ,ਦੇਵਮ ਫਾਜ਼ਿਲਕਾ, ਮੁਖਤਿਆਰ ਜਲਾਲਾਬਾਦ, ਰਜਨੀਕਾਂਤ ਅਬੋਹਰ,ਸੂਰਜ ਗੁਰੂਹਰਸਹਾਏ ਸਮੇਤ ਹੋਰ ਕਈ ਸਾਥੀ ਮੌਜੂਦ ਸਨ। 3 ਅਗਸਤ ਦੀ ਮੀਟਿੰਗ ਤੋਂ ਪਹਿਲਾਂ ਈ.ਟੀ.ਟੀ. 5994 ਬੇਰੁਜ਼ਗਾਰ ਅਧਿਆਪਕ ਭਾਰੀ ਇਕੱਠ ਕਰਕੇ ਵਿਚਾਰ ਚਰਚਾ ਕਰਦੇ ਹੋਏ।ਇਸ ਮੌਕੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਕਾਰਜਕਾਰੀ ਜਨਰਲ ਸਕੱਤਰ ਜਿੰਦਰ ਪਾਇਲਟ ਨੇ ਕਿਹਾ ਕਿ ਪੰਜਾਬ ਸਰਕਾਰ 5994 ਈ.ਟੀ.ਟੀ. ਭਰਤੀ ਮੁਕੰਮਲ ਹੋਣ ਦੇ ਝੂਠੇ ਦਾਅਵੇ ਨਾਲ ਕਰਕੇ ਅਸਲ ਵਿੱਚ ਰਹਿੰਦੇ ਚੁਣੇ ਹੋਏ ਉਮੀਦਵਾਰਾਂ ਨੂੰ ਨਿਯੁਕਤ ਕਰਕੇ ਭਰਤੀ ਪੂਰੀ ਕਰੇ।

- ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ1
- ਰਾਜਾ ਵੜਿੰਗ ਦੇ ਸਾਹਮਣੇ ਜਦੋਂ ਲੱਗੇ ਨਾਅਰੇ ਚਰਨਜੀਤ ਸਿੰਘ ਚੰਨੀ ਦੇ ਤਾਂ ਰਾਜਾ ਵੜਿੰਗ ਗੁੱਸੇ ਵਿੱਚ ਬੋਲੇ ਕੀ ਪਰੋਬਲਮ ਹੈ ਬਈ ! ਰਾਜਾ ਵੜਿੰਗ ਦੇ ਸਾਹਮਣੇ ਜਦੋਂ ਲੱਗੇ ਨਾਅਰੇ ਚਰਨਜੀਤ ਸਿੰਘ ਚੰਨੀ ਦੇ ਤਾਂ ਰਾਜਾ ਵੜਿੰਗ ਗੁੱਸੇ ਵਿੱਚ ਬੋਲੇ ਕੀ ਪਰੋਬਲਮ ਹੈ ਬਈ ! #RajaWarring #CharanjitSinghChanni #PunjabCongress #PunjabPolitics #Congress #PoliticalNews #BreakingNews #ViralVideo #PunjabNews #LatestNews #PoliticalUpdate #GlobalKhabarnamaa #PunjabiNews #TrendingNow #NewsUpdate1
- ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਸ਼ਿਆਂ 'ਤੇ ਜਤਾਈ ਚਿੰਤਾ; ਸਿੱਖ ਕੌਮ ਨੂੰ ਇਕਜੁੱਟ ਰਹਿਣ ਅਤੇ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਦਿੱਤਾ ਸੱਦਾ ਫਰੀਦਕੋਟ ਪਹੁੰਚੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਫਰੀਦਕੋਟ, 31 ਜੁਲਾਈ: ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਦਾ ਸ਼ੁੱਕਰਵਾਰ ਨੂੰ ਫਰੀਦਕੋਟ ਪਹੁੰਚਣ 'ਤੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਮਾਰਚ ਦੀ ਅਗਵਾਈ ਕਰ ਰਹੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ ਵੀ ਕੀਤਾ। ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਲਈ ਇਕਜੁੱਟ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਹੀ ਕੌਮ ਆਪਣੀ ਵਿਲੱਖਣ ਪਛਾਣ, ਸ਼ਕਤੀ ਅਤੇ ਚੜ੍ਹਦੀ ਕਲਾ ਨੂੰ ਕਾਇਮ ਰੱਖ ਸਕਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾਵੇ ਅਤੇ ਗੁਰਮਤਿ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਪੰਜਾਬ ਵਿੱਚ ਨਸ਼ਿਆਂ ਦੀ ਸਥਿਤੀ 'ਤੇ ਚਿੰਤਾ ਪ੍ਰਗਟਾਈ ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਮਾਮਲੇ 'ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਪਹੁੰਚ ਬਹੁਤ ਵਧ ਗਈ ਹੈ ਅਤੇ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਵਿੱਚ ਸਫਲ ਨਹੀਂ ਹੋ ਰਹੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ ਆਪਣੇ ਪੱਧਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯਤਨ ਕਰੇ ਅਤੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜੇ। ਸਿੱਖ ਪਰਿਵਾਰਾਂ ਨੂੰ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਰ ਸਿੱਖ ਦੰਪਤੀ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਕੌਮ ਦੀ ਮਜ਼ਬੂਤੀ, ਭਵਿੱਖ ਅਤੇ ਸਮਾਜਿਕ ਸੰਤੁਲਨ ਨੂੰ ਧਿਆਨ ਵਿੱਚ ਰੱਖਦਿਆਂ ਇਹ ਇੱਕ ਮਹੱਤਵਪੂਰਨ ਵਿਸ਼ਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਪੰਥ ਵਿਰੋਧੀ ਤਾਕਤਾਂ ਅਤੇ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਚੌਕਸ ਰਹਿਣ ਦੀ ਲੋੜ ਹੈ। ਮੀਰੀ-ਪੀਰੀ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਦੇਸ਼ ਇਹ ਮਾਰਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਸਿਧਾਂਤ, ਸਿੱਖ ਕੌਮ ਦੀ ਏਕਤਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦਾ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਕੱਢਿਆ ਜਾ ਰਿਹਾ ਹੈ। ਮਾਰਚ ਦੌਰਾਨ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਸ਼ਸਤਰਾਂ ਦੇ ਸ਼ਰਧਾਪੂਰਵਕ ਦਰਸ਼ਨ ਕੀਤੇ। 24 ਜੁਲਾਈ ਨੂੰ ਹੋਈ ਸੀ ਸ਼ੁਰੂਆਤ ਇਹ ਮੀਰੀ-ਪੀਰੀ ਖਾਲਸਾ ਮਾਰਚ 24 ਜੁਲਾਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਸੀ ਅਤੇ 3 ਅਗਸਤ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਪੰਨ ਹੋਵੇਗਾ। ਫਰੀਦਕੋਟ ਸ਼ਹਿਰ ਤੋਂ ਇਲਾਵਾ ਸੰਧਵਾਂ, ਕੋਟਕਪੂਰਾ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ ਅਤੇ ਹੋਰ ਕਈ ਪਿੰਡਾਂ ਵਿੱਚ ਵੀ ਸੰਗਤਾਂ ਨੇ ਮਾਰਚ ਦਾ ਭਰਪੂਰ ਸਵਾਗਤ ਕੀਤਾ। (ਨੋਟ: ਨਸ਼ਿਆਂ ਸਬੰਧੀ ਟਿੱਪਣੀਆਂ ਅਤੇ ਹੋਰ ਬਿਆਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਜਨਤਕ ਸੰਬੋਧਨ ਦੌਰਾਨ ਪ੍ਰਗਟ ਕੀਤੇ ਗਏ ਵਿਚਾਰ ਹਨ।)1
- Available for Sale Locality : ਨਿਹਾਲ ਸਿੰਘ ਵਾਲਾ Area (dimensions) : 22 ਮਰਲੇ Expected Price : 40,00,000 Property Type : Commercial Plot 40 lakh1
- ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ1
- ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ1
- ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, #everyone #highlight #today #news #public #latest news #Faridkot news #video #reel #update #breaking news1
- ਘੁੰਨਸ ਡਰੇਨ ਨੇੜੇ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਚਾਲਕ ਜ਼ਖਮੀ, ਐੱਸ.ਐੱਸ.ਐੱਫ. ਨੇ 8 ਮਿੰਟਾਂ ਵਿੱਚ ਪਹੁੰਚ ਕੇ ਹਸਪਤਾਲ ਪਹੁੰਚਾਇਆ ਬਰਨਾਲਾ, 1 ਅਗਸਤ: ਬਰਨਾਲਾ-ਤਪਾ ਰੂਟ ਨੰਬਰ 88305 'ਤੇ ਅੱਜ ਸਵੇਰੇ ਕਰੀਬ 10:41 ਵਜੇ ਕੰਟਰੋਲ ਰੂਮ ਤੋਂ ਘੁੰਨਸ ਡਰੇਨ ਨੇੜੇ ਸੜਕ ਹਾਦਸੇ ਦੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਣ ਉਪਰੰਤ ਐੱਸ.ਐੱਸ.ਐੱਫ. ਦੀ ਟੀਮ ਸਿਰਫ਼ 8 ਮਿੰਟਾਂ ਵਿੱਚ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਮੋਟਰਸਾਈਕਲ ਨੰਬਰ PB65AG-2722 ਦਾ ਚਾਲਕ ਰਤਨ ਲਾਲ ਪੁੱਤਰ ਰਘੁਨਾਥ, ਵਾਸੀ ਬਰਨਾਲਾ, ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਸੜਕ 'ਤੇ ਡਿੱਗ ਪਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਐੱਸ.ਐੱਸ.ਐੱਫ. ਦੇ ਕਰਮਚਾਰੀਆਂ ਨੇ ਤੁਰੰਤ ਜ਼ਖਮੀ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ। ਇਸ ਤੋਂ ਬਾਅਦ ਮੋਟਰਸਾਈਕਲ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਘਟਨਾ ਸਬੰਧੀ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ। ਐੱਸ.ਐੱਸ.ਐੱਫ. ਦੀ ਤੁਰੰਤ ਕਾਰਵਾਈ ਨਾਲ ਜ਼ਖਮੀ ਨੂੰ ਸਮੇਂ ਸਿਰ ਇਲਾਜ ਮਿਲ ਸਕਿਆ।1