logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ (ਭਾਰਤ) ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦਿਆਂ ਕਿਸਾਨ ਵਿਰੋਧੀ ਕਰ ਮੁਕਤ ਵਪਾਰ ਸਮਝੌਤੇ 'ਤੇ ਦਸਤਖ਼ਤ ਕਰਦੀ ਹੈ ਤਾਂ ਅਗਲੇ ਹੀ ਦਿਨ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਦੇਸ਼ ਵਿਆਪੀ ਵੱਡੇ ਕਿਸਾਨ ਅੰਦੋਲਨ ਦਾ ਬਿਗੁਲ ਵਜਾਇਆ ਜਾਵੇਗਾ। ਇਹ ਐਲਾਨ 22 ਜੂਨ ਨੂੰ ਬਟਾਲਾ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਇੱਕ ਅਹਿਮ ਮੀਟਿੰਗ ਦੌਰਾਨ ਕੀਤਾ ਗਿਆ, ਜਿਸਦੀ ਅਗਵਾਈ ਇੰਦਰਜੀਤ ਸਿੰਘ ਕੋਟਬੁੱਢਾ ਅਤੇ ਲਖਵਿੰਦਰ ਸਿੰਘ ਸਰਸਾ ਨੇ ਕੀਤੀ। ਮੀਟਿੰਗ ਦੌਰਾਨ ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਬਚਿੱਤਰ ਸਿੰਘ ਕੋਟਲਾ ਅਤੇ ਗੁਰਸੇਵਕ ਸਿੰਘ ਧਾਲੀਵਾਲ ਨੇ ਆਪਣੇ ਵਿਚਾਰ ਪੇਸ਼ ਕੀਤੇ। ਆਗੂਆਂ ਨੇ ਮੋਦੀ ਸਰਕਾਰ ਵੱਲੋਂ ਅਮਰੀਕਾ ਸਮੇਤ ਹੋਰਨਾਂ ਦੇਸ਼ਾਂ ਨਾਲ ਕੀਤੇ ਜਾ ਰਹੇ ਕਰ ਮੁਕਤ ਵਪਾਰ ਸਮਝੌਤਿਆਂ 'ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਦਾ ਕਿਸਾਨ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ। ਕਿਸਾਨੀ ਨੂੰ ਬਚਾਉਣ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਏਕਤਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਐਸਕੇਐਮ ਗੈਰ ਸਿਆਸੀ ਵੱਲੋਂ ਫਰਵਰੀ ਮਹੀਨੇ ਤੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਯਤਨ ਅੱਗੇ ਵੀ ਜਾਰੀ ਰਹਿਣਗੇ। ਮੀਟਿੰਗ ਵਿੱਚ ਇਹ ਵੀ ਐਲਾਨ ਕੀਤਾ ਗਿਆ ਕਿ ਐਸਕੇਐਮ ਗੈਰ ਸਿਆਸੀ ਪੰਜਾਬ ਚੈਪਟਰ ਵੱਲੋਂ 17 ਜੁਲਾਈ ਨੂੰ ਤਰਨ ਤਾਰਨ ਵਿਖੇ ਇੱਕ ਵਿਸ਼ਾਲ ਕਿਸਾਨ ਕਨਵੈਨਸ਼ਨ ਕਰਵਾਈ ਜਾਵੇਗੀ। ਇਸ ਕਨਵੈਨਸ਼ਨ ਵਿੱਚ ਕਰ ਮੁਕਤ ਵਪਾਰ ਸਮਝੌਤਿਆਂ ਸਮੇਤ ਕਿਸਾਨੀ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਵੱਡੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਇੱਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਆਗੂਆਂ ਨੇ ਖਾਦ, ਡੀਜ਼ਲ, ਤੇਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ 'ਤੇ ਚਿੰਤਾ ਪ੍ਰਗਟਾਈ, ਜਿਨ੍ਹਾਂ ਨੇ ਕਿਸਾਨਾਂ ਨੂੰ ਹੋਰ ਆਰਥਿਕ ਤੰਗੀ ਵੱਲ ਧੱਕ ਦਿੱਤਾ ਹੈ। ਉਨ੍ਹਾਂ ਐਮਐਸਪੀ ਖਰੀਦ ਗਾਰੰਟੀ ਕਾਨੂੰਨ, ਸੰਪੂਰਨ ਕਰਜ਼ਾ ਮੁਕਤੀ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਦੇਣ ਸਮੇਤ ਸਾਰੀਆਂ ਬਕਾਇਆ ਮੰਗਾਂ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਮੀਟਿੰਗ ਵਿੱਚ ਇਹ ਚਿੰਤਾ ਵੀ ਪ੍ਰਗਟਾਈ ਗਈ ਕਿ ਕਿਸਾਨੀ ਖੇਤਰ ਲਈ ਵਰਤੀ ਜਾਣ ਵਾਲੀ ਯੂਰੀਆ ਖਾਦ ਨੂੰ ਵੱਡੇ ਪੱਧਰ 'ਤੇ ਟੈਕਨੀਕਲ ਗ੍ਰੇਡ ਦੇ ਗੱਟਿਆਂ ਵਿੱਚ ਭਰ ਕੇ ਫੈਕਟਰੀਆਂ ਨੂੰ ਵੇਚਿਆ ਜਾ ਰਿਹਾ ਹੈ, ਜਿਸ ਕਾਰਨ ਆਉਣ ਵਾਲੇ ਸਮੇਂ ਵਿੱਚ ਯੂਰੀਆ ਖਾਦ ਦਾ ਗੰਭੀਰ ਸੰਕਟ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਨਕਲੀ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਕਾਰਨ ਡੇਅਰੀ ਕਿਸਾਨ ਭਾਰੀ ਨੁਕਸਾਨ ਝੱਲ ਰਹੇ ਹਨ ਅਤੇ ਆਮ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਹੋ ਰਿਹਾ ਹੈ। ਐਸਕੇਐਮ ਗੈਰ ਸਿਆਸੀ ਨੇ ਕੌਮੀ ਇਨਸਾਫ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਗਏ 4 ਜੁਲਾਈ ਦੇ ਸਰਹਿੰਦ ਰੇਲ ਰੋਕੋ ਪ੍ਰੋਗਰਾਮ ਅਤੇ 13 ਜੁਲਾਈ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਘਰ ਅੱਗੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਆਗੂਆਂ ਨੇ ਪੰਜਾਬ ਸਰਕਾਰ 'ਤੇ ਵੀ ਦੋਸ਼ ਲਾਇਆ ਕਿ ਆਪਣੇ ਆਪ ਨੂੰ ਕਿਸਾਨਾਂ ਪੱਖੀ ਕਹਾਉਣ ਵਾਲੀ ਪੰਜਾਬ ਸਰਕਾਰ ਕਰੋੜਾਂ ਰੁਪਏ ਗੰਨਾ ਕਾਸਤਕਾਰਾਂ ਦੇ ਦੱਬ ਕੇ ਬੈਠੀ ਹੈ, ਜਦਕਿ ਆਪਣੀਆਂ ਮਸ਼ਹੂਰੀਆਂ 'ਤੇ ਅੰਨ੍ਹੇਵਾਹ ਪੈਸਾ ਖਰਚ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਗੰਨਾ ਸੀਜ਼ਨ ਖਤਮ ਹੋਏ ਨੂੰ ਲਗਭਗ ਪੰਜ ਮਹੀਨੇ ਹੋ ਚੁੱਕੇ ਹਨ, ਇਸ ਲਈ ਸਰਕਾਰ ਜਲਦੀ ਤੋਂ ਜਲਦੀ ਗੰਨਾ ਕਾਸਤਕਾਰਾਂ ਦੇ ਖਾਤਿਆਂ ਵਿੱਚ ਬਕਾਇਆ ਪੇਮੈਂਟ ਪਾਵੇ। ਇਸ ਮੌਕੇ ਸੁੱਚਾ ਸਿੰਘ ਲੱਧੂ, ਮੁਖਤਿਆਰ ਸਿੰਘ ਉਗਰੇਵਾਲ, ਮਨਜੀਤ ਸਿੰਘ ਬਾਜਵਾ, ਕੁਲਦੀਪ ਸਿੰਘ ਖਿਆਲਾ, ਦਲਵਿੰਦਰ ਸਿੰਘ ਕਾਕੜ, ਨਰਿੰਦਰ ਪਾਲ ਸਿੰਘ ਭੰਗੂ, ਜੇ.ਐਸ. ਰੰਧਾਵਾ, ਮਨਜੀਤ ਸਿੰਘ ਸੰਧੂ, ਰਣਜੀਤ ਸਿੰਘ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।

2 hrs ago
user_ਗੁਰਮੇਜ ਸਿੰਘ
ਗੁਰਮੇਜ ਸਿੰਘ
ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
2 hrs ago
6070ca80-ee55-436d-a00f-4f6d3ad87b48

More news from ਪੰਜਾਬ and nearby areas
  • ਵਿਸ਼ਵਕਰਮਾ ਕਾਰਪੇਂਟਰ ਯੁਨੀਅਨ ਦੀ ਹਫਤਾਵਾਰੀ ਮੀਟਿੰਗ ਹੋਈ ਵਿਸ਼ਵਕਰਮਾ ਕਾਰਪੇਂਟਰ ਯੁਨੀਅਨ ਦੀ ਹਫਤਾਵਾਰੀ ਮੀਟਿੰਗ ਹੋਈ ਵਿਸ਼ਵਕਰਮਾ ਕਾਰਪੇਂਟਰ ਯੁਨੀਅਨ ਦੀ ਹਫਤਾਵਾਰੀ ਮੀਟਿੰਗ ਹੋਈ
    1
    ਵਿਸ਼ਵਕਰਮਾ ਕਾਰਪੇਂਟਰ ਯੁਨੀਅਨ ਦੀ ਹਫਤਾਵਾਰੀ ਮੀਟਿੰਗ ਹੋਈ ਵਿਸ਼ਵਕਰਮਾ ਕਾਰਪੇਂਟਰ ਯੁਨੀਅਨ ਦੀ ਹਫਤਾਵਾਰੀ ਮੀਟਿੰਗ ਹੋਈ 
ਵਿਸ਼ਵਕਰਮਾ ਕਾਰਪੇਂਟਰ ਯੁਨੀਅਨ ਦੀ ਹਫਤਾਵਾਰੀ ਮੀਟਿੰਗ ਹੋਈ
    user_Shivamkumar
    Shivamkumar
    ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    8 hrs ago
  • ਇੱਕ ਸਖ਼ਤ ਸਿਆਸੀ ਸੰਦੇਸ਼ ਵਿੱਚ ਵੋਟਰਾਂ ਨੂੰ ਆਗਾਮੀ ਵੋਟਾਂ ਵਾਲੇ ਦਿਨ ਕੇਵਲ 'ਝਾੜੂ' ਦੇ ਬਟਨ ਨੂੰ ਦਬਾਉਣ ਦੀ ਸਿੱਧੀ ਹਦਾਇਤ ਦਿੱਤੀ ਗਈ ਹੈ। ਇਸ ਸੰਦੇਸ਼ ਵਿੱਚ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਹੋਰ ਕਿਸੇ ਵੀ ਬਟਨ ਵੱਲ ਵੇਖਿਆ ਨਾ ਜਾਵੇ। ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਸ ਹਦਾਇਤ ਦੀ ਪਾਲਣਾ ਨਾ ਕੀਤੀ ਗਈ ਤਾਂ 'ਚਿੱਟਾ ਮੋਤੀਆ ਉਤਰ ਆਵੇਗਾ'। ਇਹ ਸੰਦੇਸ਼ ਵੋਟਰਾਂ ਨੂੰ ਇੱਕ ਖਾਸ ਚੋਣ ਨਿਸ਼ਾਨ ਲਈ ਵੋਟ ਪਾਉਣ ਦੀ ਪ੍ਰੇਰਣਾ ਦਿੰਦਾ ਹੋਇਆ ਇੱਕ ਸਪੱਸ਼ਟ ਚੋਣ ਅਪੀਲ ਕਰ ਰਿਹਾ ਹੈ।
    1
    ਇੱਕ ਸਖ਼ਤ ਸਿਆਸੀ ਸੰਦੇਸ਼ ਵਿੱਚ ਵੋਟਰਾਂ ਨੂੰ ਆਗਾਮੀ ਵੋਟਾਂ ਵਾਲੇ ਦਿਨ ਕੇਵਲ 'ਝਾੜੂ' ਦੇ ਬਟਨ ਨੂੰ ਦਬਾਉਣ ਦੀ ਸਿੱਧੀ ਹਦਾਇਤ ਦਿੱਤੀ ਗਈ ਹੈ। ਇਸ ਸੰਦੇਸ਼ ਵਿੱਚ ਜ਼ੋਰ ਦੇ ਕੇ ਕਿਹਾ ਗਿਆ ਹੈ ਕਿ ਹੋਰ ਕਿਸੇ ਵੀ ਬਟਨ ਵੱਲ ਵੇਖਿਆ ਨਾ ਜਾਵੇ। ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਇਸ ਹਦਾਇਤ ਦੀ ਪਾਲਣਾ ਨਾ ਕੀਤੀ ਗਈ ਤਾਂ 'ਚਿੱਟਾ ਮੋਤੀਆ ਉਤਰ ਆਵੇਗਾ'। ਇਹ ਸੰਦੇਸ਼ ਵੋਟਰਾਂ ਨੂੰ ਇੱਕ ਖਾਸ ਚੋਣ ਨਿਸ਼ਾਨ ਲਈ ਵੋਟ ਪਾਉਣ ਦੀ ਪ੍ਰੇਰਣਾ ਦਿੰਦਾ ਹੋਇਆ ਇੱਕ ਸਪੱਸ਼ਟ ਚੋਣ ਅਪੀਲ ਕਰ ਰਿਹਾ ਹੈ।
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    22 hrs ago
  • ਖੇਮਕਰਨ ਵਿੱਚ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਇਨ੍ਹਾਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਨੌਜਵਾਨ ਆਗੂ ਜਸਪਾਲ ਸਿੰਘ ਮਨਾਵਾਂ ਦੇ ਨਾਲ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਸੰਪੰਨ ਹੋਈ। ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਇਲਾਕੇ ਦੀ ਭਲਾਈ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਅਕਾਲੀ ਦਲ ਨਾਲ ਜੁੜੇ ਹਨ।
    1
    ਖੇਮਕਰਨ ਵਿੱਚ, ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੇ ਇਨ੍ਹਾਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਨੌਜਵਾਨ ਆਗੂ ਜਸਪਾਲ ਸਿੰਘ ਮਨਾਵਾਂ ਦੇ ਨਾਲ ਅਤੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਸੰਪੰਨ ਹੋਈ। ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਇਲਾਕੇ ਦੀ ਭਲਾਈ ਅਤੇ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨ ਲਈ ਅਕਾਲੀ ਦਲ ਨਾਲ ਜੁੜੇ ਹਨ।
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    6 hrs ago
  • ਮੋਗਾ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਇੱਕ ਮਹੱਤਵਪੂਰਨ ਸਫਲਤਾ ਮਿਲੀ ਹੈ। 20 ਜੂਨ, 2026 ਨੂੰ, ਸਹਾਇਕ ਸਟੇਸ਼ਨ ਹਾਊਸ ਅਫਸਰ (ASHO) ਗੁਰਦੀਪ ਸਿੰਘ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਸਟੇਸ਼ਨ ਦੀ ਇੱਕ ਪੁਲਿਸ ਟੀਮ ਸ਼ੱਕੀ ਵਿਅਕਤੀਆਂ ਦੀ ਗਸ਼ਤ ਅਤੇ ਜਾਂਚ ਕਰ ਰਹੀ ਸੀ। ਇਸ ਕਾਰਵਾਈ ਦੌਰਾਨ, ਪੁਲਿਸ ਨੇ ਪਿੰਡ ਖਾਈ, ਜ਼ਿਲ੍ਹਾ ਮੋਗਾ ਦੇ ਵਾਸੀ ਗੁਰਜੰਟ ਸਿੰਘ (ਉਰਫ਼ ਜੰਟਾ) ਪੁੱਤਰ ਜੰਗੀਰ ਸਿੰਘ ਨੂੰ ਇੱਕ ਗੈਰ-ਕਾਨੂੰਨੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ, ਮੁਲਜ਼ਮਾਂ ਨਾਲ ਸਬੰਧਤ ਇੱਕ ਫਾਰਚੂਨਰ ਗੱਡੀ ਵੀ ਜ਼ਬਤ ਕੀਤੀ ਗਈ ਹੈ। ਮੁਲਜ਼ਮਾਂ ਦੀ ਤਲਾਸ਼ੀ ਲੈਣ 'ਤੇ ਪੁਲਿਸ ਨੂੰ ਇੱਕ .30 ਬੋਰ ਦਾ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਹੋਏ। ਮੁੱਢਲੀ ਜਾਂਚ ਦੌਰਾਨ, ਦੋਸ਼ੀ ਬਰਾਮਦ ਕੀਤੇ ਗਏ ਹਥਿਆਰ ਲਈ ਕੋਈ ਵੀ ਜਾਇਜ਼ ਲਾਇਸੰਸ ਜਾਂ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਿਹਾ। ਇਸ ਸਬੰਧ ਵਿੱਚ, ਨਿਹਾਲ ਸਿੰਘ ਵਾਲਾ ਪੁਲਿਸ ਸਟੇਸ਼ਨ (ਐਫਆਈਆਰ ਨੰਬਰ 152, ਮਿਤੀ 20 ਜੂਨ, 2026) ਵਿੱਚ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਅਤੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਹੁਣ ਹਥਿਆਰ ਦੇ ਸਰੋਤ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਹ ਵੀ ਪੜਤਾਲ ਕਰ ਰਹੀ ਹੈ ਕਿ ਕੀ ਇਸਦੀ ਵਰਤੋਂ ਕਿਸੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਕੀਤੀ ਗਈ ਹੈ। ਮੋਗਾ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਪ੍ਰਸਾਰ ਨੂੰ ਰੋਕਣ ਲਈ ਉਨ੍ਹਾਂ ਦੀ ਇਹ ਮੁਹਿੰਮ ਜਾਰੀ ਰਹੇਗੀ।
    4
    ਮੋਗਾ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਇੱਕ ਮਹੱਤਵਪੂਰਨ ਸਫਲਤਾ ਮਿਲੀ ਹੈ। 20 ਜੂਨ, 2026 ਨੂੰ, ਸਹਾਇਕ ਸਟੇਸ਼ਨ ਹਾਊਸ ਅਫਸਰ (ASHO) ਗੁਰਦੀਪ ਸਿੰਘ ਦੀ ਅਗਵਾਈ ਹੇਠ ਨਿਹਾਲ ਸਿੰਘ ਵਾਲਾ ਸਟੇਸ਼ਨ ਦੀ ਇੱਕ ਪੁਲਿਸ ਟੀਮ ਸ਼ੱਕੀ ਵਿਅਕਤੀਆਂ ਦੀ ਗਸ਼ਤ ਅਤੇ ਜਾਂਚ ਕਰ ਰਹੀ ਸੀ। ਇਸ ਕਾਰਵਾਈ ਦੌਰਾਨ, ਪੁਲਿਸ ਨੇ ਪਿੰਡ ਖਾਈ, ਜ਼ਿਲ੍ਹਾ ਮੋਗਾ ਦੇ ਵਾਸੀ ਗੁਰਜੰਟ ਸਿੰਘ (ਉਰਫ਼ ਜੰਟਾ) ਪੁੱਤਰ ਜੰਗੀਰ ਸਿੰਘ ਨੂੰ ਇੱਕ ਗੈਰ-ਕਾਨੂੰਨੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ, ਮੁਲਜ਼ਮਾਂ ਨਾਲ ਸਬੰਧਤ ਇੱਕ ਫਾਰਚੂਨਰ ਗੱਡੀ ਵੀ ਜ਼ਬਤ ਕੀਤੀ ਗਈ ਹੈ।

ਮੁਲਜ਼ਮਾਂ ਦੀ ਤਲਾਸ਼ੀ ਲੈਣ 'ਤੇ ਪੁਲਿਸ ਨੂੰ ਇੱਕ .30 ਬੋਰ ਦਾ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਹੋਏ। ਮੁੱਢਲੀ ਜਾਂਚ ਦੌਰਾਨ, ਦੋਸ਼ੀ ਬਰਾਮਦ ਕੀਤੇ ਗਏ ਹਥਿਆਰ ਲਈ ਕੋਈ ਵੀ ਜਾਇਜ਼ ਲਾਇਸੰਸ ਜਾਂ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਿਹਾ। ਇਸ ਸਬੰਧ ਵਿੱਚ, ਨਿਹਾਲ ਸਿੰਘ ਵਾਲਾ ਪੁਲਿਸ ਸਟੇਸ਼ਨ (ਐਫਆਈਆਰ ਨੰਬਰ 152, ਮਿਤੀ 20 ਜੂਨ, 2026) ਵਿੱਚ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਅਤੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਪੁਲਿਸ ਹੁਣ ਹਥਿਆਰ ਦੇ ਸਰੋਤ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਹ ਵੀ ਪੜਤਾਲ ਕਰ ਰਹੀ ਹੈ ਕਿ ਕੀ ਇਸਦੀ ਵਰਤੋਂ ਕਿਸੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਕੀਤੀ ਗਈ ਹੈ। ਮੋਗਾ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਪ੍ਰਸਾਰ ਨੂੰ ਰੋਕਣ ਲਈ ਉਨ੍ਹਾਂ ਦੀ ਇਹ ਮੁਹਿੰਮ ਜਾਰੀ ਰਹੇਗੀ।
    user_Panthik Sandesh Punjab
    Panthik Sandesh Punjab
    Local News Reporter ਮੋਗਾ, ਮੋਗਾ, ਪੰਜਾਬ•
    4 hrs ago
  • #SardarJiMotivationalSpeaker #Waheguru #PunjabiMotivation #Blessings #Gratitude #SardarJiMotivationalSpeaker #Waheguru #PunjabiMotivation #Blessings #Gratitude
    1
    #SardarJiMotivationalSpeaker #Waheguru #PunjabiMotivation #Blessings #Gratitude 
#SardarJiMotivationalSpeaker #Waheguru #PunjabiMotivation #Blessings #Gratitude
    user_"ਖ਼ਬਰ ਦੀ ਅਸਲ ਖ਼ਬਰ"
    "ਖ਼ਬਰ ਦੀ ਅਸਲ ਖ਼ਬਰ"
    News Anchor ਧਰਮਕੋਟ, ਮੋਗਾ, ਪੰਜਾਬ•
    9 hrs ago
  • ਤਰਨ ਤਾਰਨ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਜ਼ਬਤ ਕੀਤੇ ਗਏ 109 ਅਜਿਹੇ ਵਾਹਨਾਂ ਦੀ ਜਨਤਕ ਨਿਲਾਮੀ ਕਰਵਾਈ ਗਈ, ਜੋ ਨਾ-ਵਰਤੋਂਯੋਗ ਜਾਂ ਸਕ੍ਰੈਪ ਹੋ ਚੁੱਕੇ ਸਨ।
    1
    ਤਰਨ ਤਾਰਨ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਜ਼ਬਤ ਕੀਤੇ ਗਏ 109 ਅਜਿਹੇ ਵਾਹਨਾਂ ਦੀ ਜਨਤਕ ਨਿਲਾਮੀ ਕਰਵਾਈ ਗਈ, ਜੋ ਨਾ-ਵਰਤੋਂਯੋਗ ਜਾਂ ਸਕ੍ਰੈਪ ਹੋ ਚੁੱਕੇ ਸਨ।
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਖਡੂਰ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੇ ਨਾਲ ਹੀ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
    1
    ਖਡੂਰ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੇ ਨਾਲ ਹੀ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।
    user_ਸ਼ੇਰੇ ਪੰਜਾਬ ਖ਼ਬਰਨਾਮਾਂ Sheetal
    ਸ਼ੇਰੇ ਪੰਜਾਬ ਖ਼ਬਰਨਾਮਾਂ Sheetal
    Artist ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ਕੁਝ ਲੋਕਾਂ ਵੱਲੋਂ ਭਗਵੰਤ ਮਾਨ ਨੂੰ 'ਪੰਥ ਵਿਰੋਧੀ' ਦੱਸਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨਾਲ ਸੰਬੰਧ ਨਾ ਰੱਖੇ ਜਾਣ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ, ਮਾਨ ਨੇ ਅੱਜ ਫਤਹਿਗੜ੍ਹ ਵਿੱਚ ਖੜ੍ਹੇ ਹੋ ਕੇ ਸਿੱਧਾ ਜਵਾਬ ਦਿੱਤਾ। ਉਨ੍ਹਾਂ ਨੇ ਇਹ ਪ੍ਰਸ਼ਨ ਚੁੱਕਿਆ ਕਿ ਕੀ ਲੋਕਾਂ ਨੂੰ ਸੱਚਮੁੱਚ ਲੱਗਦਾ ਹੈ ਕਿ ਉਹ ਪੰਥ ਵਿਰੋਧੀ ਹਨ। ਮਾਨ ਨੇ ਅੱਗੇ ਕਿਹਾ ਕਿ ਕੁਝ ਲੋਕ ਇੱਕ ਜੇਬ ਵਿੱਚੋਂ ਜਥੇਦਾਰ ਕੱਢ ਲੈਂਦੇ ਹਨ ਅਤੇ ਦੂਜੀ ਜੇਬ ਵਿੱਚ ਪਾ ਲੈਂਦੇ ਹਨ, ਇਸ ਗੱਲ 'ਤੇ ਹੈਰਾਨੀ ਪ੍ਰਗਟਾਈ ਕਿ ਉਹ ਕਿਹੜੇ ਕੰਮਾਂ ਵਿੱਚ ਪੈ ਗਏ ਹਨ।
    1
    ਕੁਝ ਲੋਕਾਂ ਵੱਲੋਂ ਭਗਵੰਤ ਮਾਨ ਨੂੰ 'ਪੰਥ ਵਿਰੋਧੀ' ਦੱਸਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨਾਲ ਸੰਬੰਧ ਨਾ ਰੱਖੇ ਜਾਣ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ, ਮਾਨ ਨੇ ਅੱਜ ਫਤਹਿਗੜ੍ਹ ਵਿੱਚ ਖੜ੍ਹੇ ਹੋ ਕੇ ਸਿੱਧਾ ਜਵਾਬ ਦਿੱਤਾ। ਉਨ੍ਹਾਂ ਨੇ ਇਹ ਪ੍ਰਸ਼ਨ ਚੁੱਕਿਆ ਕਿ ਕੀ ਲੋਕਾਂ ਨੂੰ ਸੱਚਮੁੱਚ ਲੱਗਦਾ ਹੈ ਕਿ ਉਹ ਪੰਥ ਵਿਰੋਧੀ ਹਨ। ਮਾਨ ਨੇ ਅੱਗੇ ਕਿਹਾ ਕਿ ਕੁਝ ਲੋਕ ਇੱਕ ਜੇਬ ਵਿੱਚੋਂ ਜਥੇਦਾਰ ਕੱਢ ਲੈਂਦੇ ਹਨ ਅਤੇ ਦੂਜੀ ਜੇਬ ਵਿੱਚ ਪਾ ਲੈਂਦੇ ਹਨ, ਇਸ ਗੱਲ 'ਤੇ ਹੈਰਾਨੀ ਪ੍ਰਗਟਾਈ ਕਿ ਉਹ ਕਿਹੜੇ ਕੰਮਾਂ ਵਿੱਚ ਪੈ ਗਏ ਹਨ।
    user_Shivamkumar
    Shivamkumar
    ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.