ਹਿਟ ਐਂਡ ਰਨ ਕਾਰਨ ਤਿੰਨ ਵਾਹਨ ਆਪਸ ਵਿੱਚ ਟਕਰਾਏ, ਤਿੰਨ ਵਿਅਕਤੀ ਜ਼ਖ਼ਮੀ ਧਨੌਲਾ, 1 ਅਗਸਤ: ਧਨੌਲਾ-ਪੰਧੇਰ ਰੋਡ 'ਤੇ ਪਿੰਡ ਕਾਲੇਕੇ ਨੇੜੇ ਪੈਟਰੋਲ ਪੰਪ ਕੋਲ ਸ਼ਨੀਵਾਰ ਸਵੇਰੇ ਇੱਕ ਹਿਟ ਐਂਡ ਰਨ ਘਟਨਾ ਕਾਰਨ ਤਿੰਨ ਵਾਹਨ ਹਾਦਸਾਗ੍ਰਸਤ ਹੋ ਗਏ, ਜਿਸ ਵਿੱਚ ਤਿੰਨ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 8:36 ਵਜੇ ਐਮ.ਡੀ.ਟੀ. ਡਿਵਾਈਸ ਰਾਹੀਂ ਸੜਕ ਸੁਰੱਖਿਆ ਫੋਰਸ (SSF) ਨੂੰ ਹਾਦਸੇ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਸਬ ਇੰਸਪੈਕਟਰ ਕਰਮਜੀਤ ਸਿੰਘ, ਸਿਪਾਹੀ ਗੁਰਮੇਘ ਸਿੰਘ ਅਤੇ ਮਹਿਲਾ ਸਿਪਾਹੀ ਵੀਰਪਾਲ ਕੌਰ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ। ਮੁੱਢਲੀ ਜਾਂਚ ਅਨੁਸਾਰ ਇੱਕ ਆਲਟੋ ਕਾਰ ਤੇਜ਼ ਰਫ਼ਤਾਰ ਨਾਲ ਅਚਾਨਕ ਕੱਟ ਮਾਰ ਕੇ ਹੋਰ ਵਾਹਨਾਂ ਨੂੰ ਟੱਕਰ ਮਾਰਦੀ ਹੋਈ ਮੌਕੇ ਤੋਂ ਫਰਾਰ ਹੋ ਗਈ। ਇਸ ਕਾਰਨ ਇੱਕ ਮੋਟਰਸਾਈਕਲ, ਇੱਕ ਸਕੂਟੀ ਅਤੇ ਇੱਕ ਕ੍ਰੇਟਾ ਕਾਰ ਆਪਸ ਵਿੱਚ ਟਕਰਾ ਗਏ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਸ਼ਿਵਾਨੂੰ ਸਿੰਘ ਵਾਸੀ ਬਰਨਾਲਾ, ਸਕੂਟੀ ਸਵਾਰ ਕਾਰਮਜੀਤ ਕੌਰ ਵਾਸੀ ਕੋਟਦੁਨਾ ਅਤੇ ਕ੍ਰੇਟਾ ਕਾਰ ਚਾਲਕ ਸਤਨਾਮ ਸਿੰਘ ਵਾਸੀ ਰਤੀਆ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਦੌਰਾਨ ਸਕੂਟੀ ਸਵਾਰ ਕਾਰਮਜੀਤ ਕੌਰ ਦੇ ਮੋਢੇ 'ਤੇ ਸੱਟ ਲੱਗਣ ਕਾਰਨ ਅੰਦਰੂਨੀ ਸੱਟ ਦੀ ਸ਼ੰਕਾ ਹੋਣ 'ਤੇ ਐਸਐਸਐਫ ਦੀ ਟੀਮ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਧਨੌਲਾ ਦਾਖ਼ਲ ਕਰਵਾਇਆ। ਇਸ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ, ਜਦਕਿ ਵਾਹਨਾਂ ਦਾ ਮਾਲੀ ਨੁਕਸਾਨ ਹੋਇਆ ਹੈ। ਪੁਲਿਸ ਵੱਲੋਂ ਹਿਟ ਐਂਡ ਰਨ ਕਰਨ ਵਾਲੀ ਆਲਟੋ ਕਾਰ ਦੀ ਭਾਲ ਕੀਤੀ ਜਾ ਰਹੀ ਹੈ।
ਹਿਟ ਐਂਡ ਰਨ ਕਾਰਨ ਤਿੰਨ ਵਾਹਨ ਆਪਸ ਵਿੱਚ ਟਕਰਾਏ, ਤਿੰਨ ਵਿਅਕਤੀ ਜ਼ਖ਼ਮੀ ਧਨੌਲਾ, 1 ਅਗਸਤ: ਧਨੌਲਾ-ਪੰਧੇਰ ਰੋਡ 'ਤੇ ਪਿੰਡ ਕਾਲੇਕੇ ਨੇੜੇ ਪੈਟਰੋਲ ਪੰਪ ਕੋਲ ਸ਼ਨੀਵਾਰ ਸਵੇਰੇ ਇੱਕ ਹਿਟ ਐਂਡ ਰਨ ਘਟਨਾ ਕਾਰਨ ਤਿੰਨ ਵਾਹਨ ਹਾਦਸਾਗ੍ਰਸਤ ਹੋ ਗਏ, ਜਿਸ ਵਿੱਚ ਤਿੰਨ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਕਰੀਬ 8:36 ਵਜੇ ਐਮ.ਡੀ.ਟੀ. ਡਿਵਾਈਸ ਰਾਹੀਂ ਸੜਕ ਸੁਰੱਖਿਆ ਫੋਰਸ (SSF) ਨੂੰ ਹਾਦਸੇ ਦੀ ਸੂਚਨਾ ਮਿਲੀ। ਸੂਚਨਾ ਮਿਲਦੇ ਹੀ ਸਬ ਇੰਸਪੈਕਟਰ ਕਰਮਜੀਤ ਸਿੰਘ, ਸਿਪਾਹੀ ਗੁਰਮੇਘ
ਸਿੰਘ ਅਤੇ ਮਹਿਲਾ ਸਿਪਾਹੀ ਵੀਰਪਾਲ ਕੌਰ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ। ਮੁੱਢਲੀ ਜਾਂਚ ਅਨੁਸਾਰ ਇੱਕ ਆਲਟੋ ਕਾਰ ਤੇਜ਼ ਰਫ਼ਤਾਰ ਨਾਲ ਅਚਾਨਕ ਕੱਟ ਮਾਰ ਕੇ ਹੋਰ ਵਾਹਨਾਂ ਨੂੰ ਟੱਕਰ ਮਾਰਦੀ ਹੋਈ ਮੌਕੇ ਤੋਂ ਫਰਾਰ ਹੋ ਗਈ। ਇਸ ਕਾਰਨ ਇੱਕ ਮੋਟਰਸਾਈਕਲ, ਇੱਕ ਸਕੂਟੀ ਅਤੇ ਇੱਕ ਕ੍ਰੇਟਾ ਕਾਰ ਆਪਸ ਵਿੱਚ ਟਕਰਾ ਗਏ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਸ਼ਿਵਾਨੂੰ ਸਿੰਘ ਵਾਸੀ ਬਰਨਾਲਾ, ਸਕੂਟੀ ਸਵਾਰ ਕਾਰਮਜੀਤ ਕੌਰ ਵਾਸੀ ਕੋਟਦੁਨਾ ਅਤੇ ਕ੍ਰੇਟਾ ਕਾਰ
ਚਾਲਕ ਸਤਨਾਮ ਸਿੰਘ ਵਾਸੀ ਰਤੀਆ ਨੂੰ ਮਾਮੂਲੀ ਸੱਟਾਂ ਲੱਗੀਆਂ। ਹਾਦਸੇ ਦੌਰਾਨ ਸਕੂਟੀ ਸਵਾਰ ਕਾਰਮਜੀਤ ਕੌਰ ਦੇ ਮੋਢੇ 'ਤੇ ਸੱਟ ਲੱਗਣ ਕਾਰਨ ਅੰਦਰੂਨੀ ਸੱਟ ਦੀ ਸ਼ੰਕਾ ਹੋਣ 'ਤੇ ਐਸਐਸਐਫ ਦੀ ਟੀਮ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਧਨੌਲਾ ਦਾਖ਼ਲ ਕਰਵਾਇਆ। ਇਸ ਹਾਦਸੇ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ, ਜਦਕਿ ਵਾਹਨਾਂ ਦਾ ਮਾਲੀ ਨੁਕਸਾਨ ਹੋਇਆ ਹੈ। ਪੁਲਿਸ ਵੱਲੋਂ ਹਿਟ ਐਂਡ ਰਨ ਕਰਨ ਵਾਲੀ ਆਲਟੋ ਕਾਰ ਦੀ ਭਾਲ ਕੀਤੀ ਜਾ ਰਹੀ ਹੈ।
- ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।” ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।” ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।” ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।” ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।1
- Available for Sale Locality : ਨਿਹਾਲ ਸਿੰਘ ਵਾਲਾ Area (dimensions) : 22 ਮਰਲੇ Expected Price : 40,00,000 Property Type : Commercial Plot 40 lakh1
- Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏4
- ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... #PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 121
- ਸ ਪਰਮਿੰਦਰ ਸਿੰਘ ਢੀਡਸਾ ਦੀ ਵੀਡੀਓ ਸੁਣੋ ਸੁਣ ਕੇ ਹੈਰਾਨ ਹੋ ਜਾਉਗੇ ਸ ਪਰਮਿੰਦਰ ਸਿੰਘ ਢੀਡਸਾ ਦੀ ਵੀਡੀਓ ਸੁਣੋ ਸੁਣ ਕੇ ਹੈਰਾਨ ਹੋ ਜਾਉਗੇ1
- ਰਾਜੇ ਵੜਿੰਗ ਦੇ ਪ੍ਰੋਗਰਾਮ ਚ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਲੱਗੇ ਨਾਅਰੇ ਰਾਜੇ ਵੜਿੰਗ ਦੇ ਪ੍ਰੋਗਰਾਮ ਚ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਲੱਗੇ ਨਾਅਰੇ1
- ਘੁੰਨਸ ਡਰੇਨ ਨੇੜੇ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਚਾਲਕ ਜ਼ਖਮੀ, ਐੱਸ.ਐੱਸ.ਐੱਫ. ਨੇ 8 ਮਿੰਟਾਂ ਵਿੱਚ ਪਹੁੰਚ ਕੇ ਹਸਪਤਾਲ ਪਹੁੰਚਾਇਆ ਬਰਨਾਲਾ, 1 ਅਗਸਤ: ਬਰਨਾਲਾ-ਤਪਾ ਰੂਟ ਨੰਬਰ 88305 'ਤੇ ਅੱਜ ਸਵੇਰੇ ਕਰੀਬ 10:41 ਵਜੇ ਕੰਟਰੋਲ ਰੂਮ ਤੋਂ ਘੁੰਨਸ ਡਰੇਨ ਨੇੜੇ ਸੜਕ ਹਾਦਸੇ ਦੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਣ ਉਪਰੰਤ ਐੱਸ.ਐੱਸ.ਐੱਫ. ਦੀ ਟੀਮ ਸਿਰਫ਼ 8 ਮਿੰਟਾਂ ਵਿੱਚ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਮੋਟਰਸਾਈਕਲ ਨੰਬਰ PB65AG-2722 ਦਾ ਚਾਲਕ ਰਤਨ ਲਾਲ ਪੁੱਤਰ ਰਘੁਨਾਥ, ਵਾਸੀ ਬਰਨਾਲਾ, ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਸੜਕ 'ਤੇ ਡਿੱਗ ਪਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਐੱਸ.ਐੱਸ.ਐੱਫ. ਦੇ ਕਰਮਚਾਰੀਆਂ ਨੇ ਤੁਰੰਤ ਜ਼ਖਮੀ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ। ਇਸ ਤੋਂ ਬਾਅਦ ਮੋਟਰਸਾਈਕਲ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਘਟਨਾ ਸਬੰਧੀ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ। ਐੱਸ.ਐੱਸ.ਐੱਫ. ਦੀ ਤੁਰੰਤ ਕਾਰਵਾਈ ਨਾਲ ਜ਼ਖਮੀ ਨੂੰ ਸਮੇਂ ਸਿਰ ਇਲਾਜ ਮਿਲ ਸਕਿਆ।1