ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਨਿੱਘੀ 'ਚ 18 ਲੱਖ ਦੀ ਲਾਗਤ ਵਾਲੇ ਟਿਊਬਵੈਲ ਦਾ ਰੱਖਿਆ ਨੀਂਹ ਪੱਥਰ ਬਲਾਚੌਰ 2 ਅਪ੍ਰੈਲ( ਤਜਿੰਦਰ ਜੋਤ) ਹਲਕਾ ਬਲਾਚੌਰ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਮਜ਼ਬੂਤ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਨਿੱਘੀ ਵਿਖੇ 18 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈਲ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਗਰਾਮ ਦੌਰਾਨ ਵਿਧਾਇਕਾ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਖੁਦ ਉਦਘਾਟਨ ਕਰਨ ਦੀ ਬਜਾਏ ਪਿੰਡ ਦੇ ਸਤਿਕਾਰਯੋਗ ਬਜ਼ੁਰਗਾਂ ਪਾਸੋਂ ਕਹੀ ਦਾ ਟੱਕ ਲਵਾ ਕੇ ਇਸ ਸ਼ੁਭ ਕਾਰਜ ਦਾ ਆਗਾਜ਼ ਕਰਵਾਇਆ।ਇਸ ਮੌਕੇ ਵਿਧਾਇਕਾ ਕਟਾਰੀਆ ਨੇ ਪਿੰਡ ਦੇ ਹੋਰ ਵਿਕਾਸ ਕਾਰਜਾਂ ਲਈ ਜਾਰੀ ਗਰਾਂਟਾਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਪਿੰਡ ਦੀ ਲਾਇਬ੍ਰੇਰੀ ਵਾਸਤੇ 5.00 ਲੱਖ ਰੁਪਏ। ਗਲੀਆਂ ਦੇ ਨਿਰਮਾਣ ਲਈ 2.00 ਲੱਖ ਰੁਪਏ।ਸਰਬਸੰਮਤੀ ਨਾਲ ਚੁਣੀ ਪੰਚਾਇਤ ਵਾਸਤੇ 5.00 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਸ਼ਾਮਲ ਹੈ।ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣਾ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸ਼ਹਿਰਾਂ ਵਾਂਗ ਮਜ਼ਬੂਤ ਕਰਨਾ ਹੈ।ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਸ਼ੋਕ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਨਿੱਘੀ ਦੇ ਨਿਵਾਸੀਆਂ ਦੀ ਪਾਣੀ ਦੀ ਲੰਬੇ ਸਮੇਂ ਦੀ ਸਮੱਸਿਆ ਹੁਣ ਜਲਦ ਹੱਲ ਹੋ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ ਅਤੇ ਹਰ ਲੋੜਵੰਦ ਪਿੰਡ ਤੱਕ ਗਰਾਂਟਾਂ ਪਹੁੰਚਾਈਆਂ ਜਾਣਗੀਆਂ।ਇਸ ਮੌਕੇ ਪਿੰਡ ਦੀ ਪੰਚਾਇਤ,ਮਿੰਦੋ ਸਰਪੰਚ,ਸੁਰਿੰਦਰ ਪੰਚ,ਦਵਿੰਦਰ ਸੋਨੂ ਪੰਚ ਚੋਂ: ਬਲਬੀਰ ਚੰਦ ਚੇਚੀ ਚੋਂ: ਕਾਵਲ ਚੰਦ ਚੇਚੀ ਚੋਂ: ਦੇਵਰਾਜ ਮੀਲੂ,ਜਸਪਾਲ ਰਿਟਾਇਰ ਰੇਂਜ ਅਫਸਰ,ਇਕਬਾਲ ਰਿਟਾਇਰ ਇੰਸਪੈਕਟਰ,ਚੋਂ: ਰੂਪ ਲਾਲ,ਠੇਕੇਦਾਰ ਦਿਲਬਾਗ ਰਾਏ,ਠੇਕੇਦਾਰ ਪਵਨ ਕੁਮਾਰ,ਚੋਂ ਹਿੰਮਤ ਸਿੰਘ,ਚੋਂ ਰਾਮਪਾਲ,ਚੋਂ: ਬਲਬੀਰ ਸਿੰਘ ਫੌਜੀਚੋਂ: ਸੁਖਦੇਵ ਚੇਚੀਚੋਂ: ਮਿੰਦਰਪਾਲ ਚੇਚੀ ਠੇਕੇਦਾਰ ਰਾਮਦਾਸ ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਵਿਕਾਸ ਕਾਰਜਾਂ ਲਈ ਵਿਧਾਇਕਾ ਦਾ ਧੰਨਵਾਦ ਕੀਤਾ।

- ਗੜ੍ਹਸ਼ੰਕਰ, 3 ਅਪ੍ਰੈਲ (ਅਸ਼ਵਨੀ ਸ਼ਰਮਾ) ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਖੰਡਿਤ ਕਰਨ ਦੀ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। 'ਅਜੀਤ' ਨਾਲ ਗੱਲ ਕਰਦਿਆਂ ਲਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਦੂਜੀ ਵਾਰ ਖੰਡਿਤ ਕੀਤਾ ਜਾਣਾ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਹੈ। ਜ਼ਿਕਰਯੋਗ ਹੈ ਕਿ ਅਮਰਪ੍ਰੀਤ ਸਿੰਘ ਲਾਲੀ ਅੱਜ-ਕੱਲ੍ਹ ਬਤੌਰ ਕਾਂਗਰਸ ਦੇ ਅਬਜ਼ਰਵਰ ਅਰੁਣਾਚਲ ਪ੍ਰਦੇਸ਼ ਦੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਜਗ੍ਹਾ ਦੀ ਸੁਰੱਖਿਆ ਯਕੀਨੀ ਬਣਾਏ।1
- ਖੰਨਾ ਪੁਲਿਸ ਵੱਲੋ ਜਾਅਲੀ ਡੋਪ ਟੈਸਟ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦੇ 02 ਮੈਬਰਾ ਨੂੰ ਕੀਤਾ ਗ੍ਰਿਫਤਾਰ1
- Post by Hardeep Singh1
- LUDHIANA..... DABA ROAD NEW SHIMLAPURI ME... MO... CHORI HUE AAJ ENU JALD SE JALD FARA JAWE1
- Post by Md Usman Raja1
- Post by Vishal Sharda PRESS1
- ਹਲਕਾ ਖਰੜ ਤੋਂ ਉੱਘੇ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਬੈਨੀਪਾਲ ਪ੍ਰੋਪਰਟੀ ਦੇ ਸ੍ਰਪ੍ਰਸਤ ਸ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡਾਂ ਮੁਤਾਬਕ ਖੇਡਾਂ ਦਾ ਸਾਮਾਨ ਵੰਡਿਆ ਜਾ ਰਿਹਾ ਹੈ। ਬੀਤੇ ਦਿਨੀਂ ਕਸਬਾ ਖਿਜ਼ਰਾਬਾਦ ਦੇ ਸਰਪੰਚ ਜਸਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਪਿੰਡ ਦੇ ਬਾਲੀਵਾਲ ਖਿਡਾਰੀਆਂ ਨੂੰ ਕਿੱਟ ਭੇਂਟ ਕੀਤੀ ਗਈ।ਇਸ ਮੌਕੇ ਸਰਪੰਚ ਅਤੇ ਮੌਜੂਦ ਖਿਡਾਰੀਆਂ ਵੱਲੋਂ ਸ ਦਲਵਿੰਦਰ ਸਿੰਘ ਬੈਨੀਪਾਲ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਬੈਨੀਪਾਲ ਨੇ ਕਿਹਾ ਕਿ ਇਹੀ ਉਮਰ ਹੈ ਬੱਚਿਆਂ ਦੀ ਜਦੋਂ ਉਨ੍ਹਾਂ ਨੂੰ ਚੰਗੇ ਪਾਸੇ ਲਾਇਆ ਜਾ ਸਕਦਾ ਹੈ ।ਹੁਣ ਜਿਸ ਵੀ ਖੇਡ ਵਿੱਚ ਉਹ ਰੁਚੀ ਰੱਖਣ ਉਨ੍ਹਾਂ ਨੂੰ ਉਸ ਖੇਡ ਵਿੱਚ ਨਿਖਾਰ ਲਿਆਉਣ ਲਈ ਕੋਚਿੰਗ ਦੇ ਨਾਲ ਨਾਲ ਹੋਰ ਵੀ ਜ਼ਰੂਰਤ ਅਨੁਸਾਰ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ।ਇਸ ਲਈ ਜਿਹੜੇ ਬੱਚੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਚਾਹਵਾਨ ਹਨ ਅਤੇ ਉਨ੍ਹਾਂ ਨੂੰ ਬੈਨੀਪਾਲ ਗਰੁੱਪ ਦੀ ਕਿਸੇ ਵੀ ਪੱਖੋਂ ਲੋੜ ਹੈ ਤਾਂ ਬੈਨੀਪਾਲ ਗਰੁੱਪ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲਣ ਲਈ ਖੇਡਾਂ ਤੇ ਸਿਖਿਆ ਨੂੰ ਹਥਿਆਰ ਬਣਾਇਆ ਜਾਵੇ ਤਾਂ ਜੋ ਮੌਜੂਦਾ ਸਰਕਾਰ ਦੇ ਭਰੋਸੇ ਨਾ ਰਹਿ ਕੇ ਸਮਾਂ ਰਹਿੰਦਿਆਂ ਆਪਣੇ ਬੱਚਿਆਂ ਨੂੰ ਸਮਾਜ ਵਿੱਚ ਫੈਲੀਆਂ ਭੈੜੀਆਂ ਕੁਰੀਤੀਆਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਰਣਬੀਰ ਸਿੰਘ ਬਾਬਾ ਢਾਬਾ ਵਾਲੇ, ਜਗਦੀਸ਼ ਸਿੰਘ ਦੀਸ਼ਾ ਅਤੇ ਜਗਤਾਰ ਸਿੰਘ ਵੱਲੋਂ ਵੀ ਖਿਡਾਰੀਆਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ।1
- ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਮਾਈਨਿੰਗ ਤੇ ਮਿਨਰਲ ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ ਤੇ ਪੁਲਿਸ ਵਲੋਂ ਕਥਿਤ ਕੁੱਟਮਾਰ ਦੇ ਵਿਰੋਧ ਤ ਪਿੰਡ ਪੁੰਜਾ ਦੇ ਵਾਸੀਆਂ ਨੇ ਬੀਰਬਲ ਦੀ ਅਗਵਾਈ ਚ ਚੱਬੇਵਾਲ ਦੇ ਮੁੱਖ ਚੌਂਕ ਚ ਧਰਨਾ ਦਿੱਤਾ ਅਤੇ ਪੂਰੀ ਤਰਾਂ ਜਾਮ ਲਗਾ ਦਿੱਤਾ। ਜੋਂ ਕਿ 4 ਘੰਟੇ ਜਾਰੀ ਰਿਹਾ।1