ਕਪੂਰਥਲਾ ਦੇ ਬੀ. ਐੱਸ. ਟੀ ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਇੱਕ ਧਾਰਮਿਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਮਾਨ ਅਤੇ ਵਾਈਸ ਪ੍ਰਧਾਨ ਹਰਸ਼ਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਲਗਾਇਆ ਗਿਆ ਸੀ। ਇਸ ਦੌਰਾਨ ਭਾਈ ਸਾਹਿਬ ਭਾਈ ਨਰਿੰਦਰ ਸਿੰਘ ਅਤੇ ਭਾਈ ਸਾਹਿਬ ਭਾਈ ਸੁਖਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ, ਅਤੇ ਸੈਮੀਨਾਰ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਗੱਲਬਾਤ ਕਰਦਿਆਂ ਮੈਨੇਜਰ ਤੇਜਵਿੰਦਰ ਸਿੰਘ ਗਿੱਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜਿੱਥੇ ਵਿਦਿਆਰਥੀਆਂ ਨੂੰ ਸਕੂਲ ਦੇ ਸਿਲੇਬਸ ਨਾਲ ਸਬੰਧਤ ਪੜ੍ਹਾਈ ਕਰਵਾਉਣੀ ਜ਼ਰੂਰੀ ਹੈ, ਉੱਥੇ ਹੀ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਸਬੰਧਤ ਜਾਣਕਾਰੀ ਦੇਣੀ ਵੀ ਬਹੁਤ ਅਹਿਮ ਹੈ। ਸਕੂਲ ਦੇ ਵਿਦਿਆਰਥੀਆਂ ਨੇ ਇਸ ਸੈਮੀਨਾਰ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਅਤੇ ਸਿੱਖ ਧਰਮ ਵੱਲੋਂ ਮਜ਼ਲੂਮਾਂ ਦੀ ਰਾਖੀ ਲਈ ਕੀਤੀਆਂ ਕੁਰਬਾਨੀਆਂ ਬਾਰੇ ਵਿਸਥਾਰਪੂਰਵਕ ਬਿਆਨ ਕੀਤਾ। ਸਿੱਖ ਮਿਸ਼ਨਰੀ ਕਾਲਜ ਤੋਂ ਆਏ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਲੰਮਾ ਸਮਾਂ ਸੁਲਤਾਨਪੁਰ ਲੋਧੀ ਵਿਖੇ ਗੁਜ਼ਾਰਿਆ। ਉਨ੍ਹਾਂ ਨੇ ਨਾਮ ਸਿਮਰਨ ਕਰਨ ਦੇ ਨਾਲ-ਨਾਲ ਖੁਦ ਹੱਥੀਂ ਕਿਰਤ ਵੀ ਕੀਤੀ। ਜਦੋਂ ਉਨ੍ਹਾਂ ਦੇ ਪਿਤਾ ਮਹਿਤਾ ਕਾਲੂ ਜੀ ਨੇ ਉਨ੍ਹਾਂ ਨੂੰ 20 ਰੁਪਏ ਦੇ ਕੇ ਸੱਚਾ ਸੌਦਾ ਕਰਨ ਲਈ ਭੇਜਿਆ ਤਾਂ ਉਨ੍ਹਾਂ ਨੇ ਭੁੱਖੇ ਸਾਧੂਆਂ ਨੂੰ ਭੋਜਨ ਕਰਵਾ ਕੇ ਖਾਲੀ ਹੱਥ ਘਰ ਵਾਪਸ ਆ ਗਏ। ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਚਲਾਈ ਗਈ ਲੰਗਰ ਦੀ ਪ੍ਰਥਾ ਅੱਜ ਵੀ ਨਿਰੰਤਰ ਜਾਰੀ ਹੈ, ਜਿੱਥੇ ਰੋਜ਼ਾਨਾ ਸੰਗਤਾਂ ਗੁਰਦੁਆਰਾ ਸਾਹਿਬ ਵਿੱਚ ਜਾ ਕੇ ਲੰਗਰ ਛਕਦੀਆਂ ਹਨ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਸਿੱਖ ਕੌਮ ਨੇ ਹਮੇਸ਼ਾ ਜ਼ੁਲਮ ਦਾ ਟਾਕਰਾ ਕਰਦੇ ਹੋਏ ਮਜ਼ਲੂਮਾਂ ਦੀ ਰੱਖਿਆ ਕੀਤੀ ਹੈ। ਦਸਮ ਗੁਰੂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਦਾ ਖਾਤਮਾ ਕਰਨ ਲਈ ਇੱਕ ਵੱਖਰੀ ਫੌਜ ਤਿਆਰ ਕੀਤੀ, ਜਿਸ ਨੇ ਬਹੁਤ ਸਾਰੀਆਂ ਲੜਾਈਆਂ ਲੜ ਕੇ ਮਨੁੱਖਤਾ ਨੂੰ ਆਜ਼ਾਦ ਕਰਵਾਇਆ। ਇਨ੍ਹਾਂ ਜੰਗਾਂ ਵਿੱਚ ਗੁਰੂ ਜੀ ਦਾ ਸਾਰਾ ਸਰਬੰਸ ਕੁਰਬਾਨ ਹੋ ਗਿਆ। ਸੈਮੀਨਾਰ ਵਿੱਚ ਗੁਰੂਆਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਾ ਜਾ ਸਕੇ, ਇਸ 'ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ, ਸੋਨੀਆ ਮੋਮੀ, ਜੋਤੀ ਗਿੱਲ, ਅਮਨਪ੍ਰੀਤ ਢਿੱਲਵਾਂ, ਸ਼ਰਨਜੀਤ ਕੌਰ, ਹਰਲੀਨ ਕੌਰ, ਰਾਜਵਿੰਦਰ ਕੌਰ, ਪਲਕਪ੍ਰੀਤ ਕੌਰ, ਸੁਪ੍ਰੀਤ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਗੁਰਦੇਵ ਕੌਰ ਅਤੇ ਸਮੂਹ ਹਾਜ਼ਰ ਸਨ।

- ਵਾਰਡ ਨੰਬਰ 1 ਤੋਂ ਕਾਂਗਰਸ ਦੇ ਉਮੀਦਵਾਰ ਦੀਪਕ ਸਲਵਾਨ ਨੇ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਹ ਜ਼ਿਕਰਯੋਗ ਹੈ ਕਿ ਇਸ ਸੀਟ 'ਤੇ ਪਹਿਲਾਂ ਉਨ੍ਹਾਂ ਦੀ ਪਤਨੀ ਵੀਨਾ ਸਲਵਾਨ ਕੌਂਸਲਰ ਵਜੋਂ ਸੇਵਾ ਨਿਭਾ ਰਹੇ ਸਨ, ਅਤੇ ਹੁਣ ਉਨ੍ਹਾਂ ਦੇ ਪਤੀ ਦੀਪਕ ਸਲਵਾਨ ਨੇ ਇਹ ਸੀਟ ਜਿੱਤ ਕੇ ਆਪਣੇ ਨਾਮ ਕਰ ਲਈ ਹੈ। ਵਾਰਡ ਵਾਸੀਆਂ ਨੇ ਦੱਸਿਆ ਕਿ ਸਲਵਾਨ ਪਰਿਵਾਰ ਦਿਨ-ਰਾਤ ਲੋਕਾਂ ਦੀ ਸੇਵਾ ਕਰਦਾ ਹੈ ਅਤੇ ਹਰੇਕ ਪਰਿਵਾਰ ਦੇ ਦੁੱਖ-ਸੁੱਖ ਵਿੱਚ ਭਾਗੀਦਾਰ ਬਣਦਾ ਹੈ। ਇਸੇ ਕਾਰਨ ਲੋਕਾਂ ਨੇ ਵੋਟਾਂ ਦੇ ਰੂਪ ਵਿੱਚ ਆਪਣਾ ਪਿਆਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਹ ਜਿੱਤ ਬਖ਼ਸ਼ੀ ਹੈ।1
- ਅਮਨਦੀਪ ਹਸਪਤਾਲ ਦੇ ਆਰਥੋ ਸਰਜਨ ਡਾ. ਅਵਤਾਰ ਸਿੰਘ ਜੀ ਨੇ ਹਾਲ ਹੀ ਵਿੱਚ ਟੁੱਟੀਆਂ ਹੋਈਆਂ ਹੱਡੀਆਂ ਦੇ ਇਲਾਜ ਲਈ ਵਰਤੀ ਜਾਣ ਵਾਲੀ ਇੱਕ ਨਵੀਂ ਤਕਨੀਕ ਦੀ ਪਲੇਟ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।1
- ਕਾਂਗਰਸ ਪਾਰਟੀ ਨੇ ਅੱਜ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਮਹਿੰਗਾਈ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਖਿਲਾਫ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ।1
- ਡੀਜੀਪੀ ਪੰਜਾਬ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸਮੂਹ ਰੈਂਕਾਂ ਲਈ ਆਯੋਜਿਤ ਕੀਤੇ ਗਏ "ਬੜਾ ਖਾਣਾ" ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਦੀ ਮਿਹਨਤ, ਸਮਰਪਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਦੇ ਨਾਲ ਹੀ, ਡੀਜੀਪੀ ਨੇ ਪੁਲਿਸ ਫੋਰਸ ਨੂੰ ਇਮਾਨਦਾਰੀ, ਵਚਨਬੱਧਤਾ ਅਤੇ ਲੋਕ-ਪੱਖੀ ਸੋਚ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਵੀ ਉਤਸ਼ਾਹਿਤ ਕੀਤਾ।1
- ਬੀਜੇਪੀ ਦੇ ਉਮੀਦਵਾਰ ਅਮਰਦੀਪ ਗੁਜਰਾਲ ਵਿੱਕੀ ਨੇ ਵਾਰਡ ਨੰਬਰ 27 ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਵਿੱਕੀ ਦੀ ਇਸ ਜਿੱਤ ਦਾ ਸਿਹਰਾ ਉਸਦੀ ਤਨਦੇਹੀ ਨਾਲ ਕੀਤੀ ਮਿਹਨਤ ਨੂੰ ਜਾਂਦਾ ਹੈ, ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਨਗਰ ਵਿੱਚ ਕਾਂਗਰਸ ਅਤੇ 'ਝਾੜੂ' ਦਾ ਹੀ ਬੋਲਬਾਲਾ ਸੀ ਅਤੇ ਬੀਜੇਪੀ ਦੀ ਕੋਈ ਖਾਸ ਲਹਿਰ ਨਹੀਂ ਸੀ। ਆਪਣੀ ਇਸ ਸਖ਼ਤ ਮਿਹਨਤ ਸਦਕਾ ਵਿੱਕੀ ਨੇ ਇਹ ਸੀਟ ਜਿੱਤ ਕੇ ਭਾਜਪਾ ਹਾਈਕਮਾਨ ਦੀ ਝੋਲੀ ਵਿੱਚ ਪਾਈ ਹੈ, ਜਿਸਦੀ ਇਲਾਕੇ ਵਿੱਚ ਖੂਬ ਚਰਚਾ ਹੋ ਰਹੀ ਹੈ।1
- ਫਗਵਾੜਾ ਦੇ ਲਾਅ ਗੇਟ ਖੇਤਰ ਵਿੱਚ ਗੋਲੀਆਂ ਚੱਲੀਆਂ ਹਨ। ਇਸ ਘਟਨਾ ਦੇ ਕੁੱਝ ਹੀ ਘੰਟਿਆਂ ਬਾਅਦ, ਪੁਲਿਸ ਨੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ।1