ਕਪੂਰਥਲਾ ਵਿੱਚ 30 ਮਈ ਨੂੰ ਅਰੋੜਾ ਮਹਾਂਸਭਾ ਕਪੂਰਥਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸ੍ਰੀ ਅਰੂਟ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਰਮਣੀਕ ਹੋਟਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਰੂਟ ਮਹਾਰਾਜ ਦੀ ਪ੍ਰਤਿਮਾ ਦੇ ਸਨਮੁਖ ਜੋਤੀ ਜਗਾਈ ਗਈ ਅਤੇ ਲੱਡੂਆਂ ਦਾ ਪ੍ਰਸਾਦ ਵੰਡਿਆ ਗਿਆ। ਪੂਜਾ-ਅਰਾਧਨਾ ਉਪਰੰਤ ਫਰੂਟ ਦਾ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਸਮਾਗਮ ਦੌਰਾਨ, ਅਰੋੜਾ ਮਹਾਂਸਭਾ ਦੇ ਰਾਸ਼ਟਰੀ ਚੇਅਰਮੈਨ ਸ਼੍ਰੀ ਧਰਮਪਾਲ ਗਰੋਵਰ, ਪੰਜਾਬ ਦੇ ਵਾਈਸ ਪ੍ਰਧਾਨ ਅਤੇ ਕੌਮਾਂਤਰੀ ਸ਼ਾਇਰ ਸ੍ਰ. ਕੰਵਰ ਇਕਬਾਲ ਸਿੰਘ, ਅਤੇ ਜ਼ਿਲ੍ਹਾ ਪ੍ਰਧਾਨ ਨਵਜੀਤ ਸਿੰਘ ਰਾਜੂ ਨੇ ਸ੍ਰੀ ਅਰੂਟ ਮਹਾਰਾਜ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਜਿਕ ਅਤੇ ਧਾਰਮਿਕ ਸੰਦੇਸ਼ਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਨ੍ਹਾਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸੰਸਥਾ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕਾਰਜਾਂ ਦਾ ਵੀ ਵਿਸ਼ੇਸ਼ ਵਰਣਨ ਕੀਤਾ। ਇਸ ਮੌਕੇ ਸ਼ਹਿਰੀ ਪ੍ਰਧਾਨ ਸ੍ਰੀ ਜੀਤ ਅਰੋੜਾ, ਸ੍ਰੀ ਅਸ਼ੋਕ ਅਰੋੜਾ, ਸ੍ਰੀ ਗੁਲਸ਼ਨ ਅਰੋੜਾ, ਜ਼ਿਲ੍ਹਾ ਸੈਕਟਰੀ ਸ੍ਰੀ ਸੰਜੀਵ ਬਜਾਜ, ਸ੍ਰੀ ਨਰਾਇਣ ਅਰੋੜਾ, ਸ੍ਰੀ ਪਰਮਜੀਤ ਪਸਰੀਚਾ, ਸ੍ਰੀ ਕਪਿਲ ਗਰੋਵਰ, ਸ੍ਰੀ ਕਰਨ ਗਰੋਵਰ, ਸ੍ਰੀ ਸਚਿਨ ਅਰੋੜਾ, ਸ. ਪੁਸ਼ਪਿੰਦਰ ਸਿੰਘ, ਸ. ਫਤਿਹਜੀਤ ਸਿੰਘ, ਰਜਿੰਦਰ ਪਾਲ ਸਿੰਘ, ਸ੍ਰੀ ਸੁਮੇਸ਼ ਬਜਾਜ, ਸ੍ਰੀ ਅਮਨ ਸਚਦੇਵਾ, ਸ੍ਰੀ ਸੁਮਿਤ ਸਚਦੇਵਾ, ਸ੍ਰੀ ਦੀਪਕ ਅਰੋੜਾ, ਸੀਨੀਅਰ ਪੱਤਰਕਾਰ ਗੌਰਵ ਮੜੀਆ ਅਤੇ ਮੀਡੀਆ ਇੰਚਾਰਜ ਅਜੇ ਸੱਭਰਵਾਲ ਸਮੇਤ ਅਰੋੜਾ ਸਮਾਜ ਦੇ ਕਈ ਹੋਰ ਸਤਿਕਾਰਯੋਗ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਸਮੂਹ ਮੈਂਬਰਾਂ ਵੱਲੋਂ ਸ੍ਰੀ ਅਰੂਟ ਜੀ ਮਹਾਰਾਜ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਅਤੇ ਸਮਾਜਿਕ ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ ਗਿਆ।

- ਵਾਰਡ ਨੰਬਰ 1 ਤੋਂ ਕਾਂਗਰਸ ਦੇ ਉਮੀਦਵਾਰ ਦੀਪਕ ਸਲਵਾਨ ਨੇ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਹ ਜ਼ਿਕਰਯੋਗ ਹੈ ਕਿ ਇਸ ਸੀਟ 'ਤੇ ਪਹਿਲਾਂ ਉਨ੍ਹਾਂ ਦੀ ਪਤਨੀ ਵੀਨਾ ਸਲਵਾਨ ਕੌਂਸਲਰ ਵਜੋਂ ਸੇਵਾ ਨਿਭਾ ਰਹੇ ਸਨ, ਅਤੇ ਹੁਣ ਉਨ੍ਹਾਂ ਦੇ ਪਤੀ ਦੀਪਕ ਸਲਵਾਨ ਨੇ ਇਹ ਸੀਟ ਜਿੱਤ ਕੇ ਆਪਣੇ ਨਾਮ ਕਰ ਲਈ ਹੈ। ਵਾਰਡ ਵਾਸੀਆਂ ਨੇ ਦੱਸਿਆ ਕਿ ਸਲਵਾਨ ਪਰਿਵਾਰ ਦਿਨ-ਰਾਤ ਲੋਕਾਂ ਦੀ ਸੇਵਾ ਕਰਦਾ ਹੈ ਅਤੇ ਹਰੇਕ ਪਰਿਵਾਰ ਦੇ ਦੁੱਖ-ਸੁੱਖ ਵਿੱਚ ਭਾਗੀਦਾਰ ਬਣਦਾ ਹੈ। ਇਸੇ ਕਾਰਨ ਲੋਕਾਂ ਨੇ ਵੋਟਾਂ ਦੇ ਰੂਪ ਵਿੱਚ ਆਪਣਾ ਪਿਆਰ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਹ ਜਿੱਤ ਬਖ਼ਸ਼ੀ ਹੈ।1
- ਪੂਰੇ ਪੰਜਾਬ ਰਾਜ ਦੇ ਸਕੂਲਾਂ ਵਿੱਚ ਮੈਗਾ PTM (ਪੇਰੈਂਟਸ-ਟੀਚਰਜ਼ ਮੀਟਿੰਗ) ਦਾ ਆਯੋਜਨ ਕੀਤਾ ਗਿਆ। ਇਸ ਵਿਆਪਕ ਸਮਾਗਮ ਦੇ ਹਿੱਸੇ ਵਜੋਂ, ਅੰਮ੍ਰਿਤਸਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵੀ ਇਸ ਦਾ ਪ੍ਰਬੰਧ ਕੀਤਾ ਗਿਆ।1
- ਅਮਨਦੀਪ ਹਸਪਤਾਲ ਦੇ ਆਰਥੋ ਸਰਜਨ ਡਾ. ਅਵਤਾਰ ਸਿੰਘ ਜੀ ਨੇ ਹਾਲ ਹੀ ਵਿੱਚ ਟੁੱਟੀਆਂ ਹੋਈਆਂ ਹੱਡੀਆਂ ਦੇ ਇਲਾਜ ਲਈ ਵਰਤੀ ਜਾਣ ਵਾਲੀ ਇੱਕ ਨਵੀਂ ਤਕਨੀਕ ਦੀ ਪਲੇਟ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।1
- ਕਾਂਗਰਸ ਪਾਰਟੀ ਨੇ ਅੱਜ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਮਹਿੰਗਾਈ ਦੇ ਮੁੱਦੇ 'ਤੇ ਭਾਰਤੀ ਜਨਤਾ ਪਾਰਟੀ ਖਿਲਾਫ ਇੱਕ ਵੱਡਾ ਰੋਸ ਪ੍ਰਦਰਸ਼ਨ ਕੀਤਾ।1
- ਡੀਜੀਪੀ ਪੰਜਾਬ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਸਮੂਹ ਰੈਂਕਾਂ ਲਈ ਆਯੋਜਿਤ ਕੀਤੇ ਗਏ "ਬੜਾ ਖਾਣਾ" ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਦੀ ਮਿਹਨਤ, ਸਮਰਪਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਦੇ ਨਾਲ ਹੀ, ਡੀਜੀਪੀ ਨੇ ਪੁਲਿਸ ਫੋਰਸ ਨੂੰ ਇਮਾਨਦਾਰੀ, ਵਚਨਬੱਧਤਾ ਅਤੇ ਲੋਕ-ਪੱਖੀ ਸੋਚ ਨਾਲ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਵੀ ਉਤਸ਼ਾਹਿਤ ਕੀਤਾ।1
- ਬੀਜੇਪੀ ਦੇ ਉਮੀਦਵਾਰ ਅਮਰਦੀਪ ਗੁਜਰਾਲ ਵਿੱਕੀ ਨੇ ਵਾਰਡ ਨੰਬਰ 27 ਤੋਂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਵਿੱਕੀ ਦੀ ਇਸ ਜਿੱਤ ਦਾ ਸਿਹਰਾ ਉਸਦੀ ਤਨਦੇਹੀ ਨਾਲ ਕੀਤੀ ਮਿਹਨਤ ਨੂੰ ਜਾਂਦਾ ਹੈ, ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਨਗਰ ਵਿੱਚ ਕਾਂਗਰਸ ਅਤੇ 'ਝਾੜੂ' ਦਾ ਹੀ ਬੋਲਬਾਲਾ ਸੀ ਅਤੇ ਬੀਜੇਪੀ ਦੀ ਕੋਈ ਖਾਸ ਲਹਿਰ ਨਹੀਂ ਸੀ। ਆਪਣੀ ਇਸ ਸਖ਼ਤ ਮਿਹਨਤ ਸਦਕਾ ਵਿੱਕੀ ਨੇ ਇਹ ਸੀਟ ਜਿੱਤ ਕੇ ਭਾਜਪਾ ਹਾਈਕਮਾਨ ਦੀ ਝੋਲੀ ਵਿੱਚ ਪਾਈ ਹੈ, ਜਿਸਦੀ ਇਲਾਕੇ ਵਿੱਚ ਖੂਬ ਚਰਚਾ ਹੋ ਰਹੀ ਹੈ।1
- ਫਗਵਾੜਾ ਦੇ ਲਾਅ ਗੇਟ ਖੇਤਰ ਵਿੱਚ ਗੋਲੀਆਂ ਚੱਲੀਆਂ ਹਨ। ਇਸ ਘਟਨਾ ਦੇ ਕੁੱਝ ਹੀ ਘੰਟਿਆਂ ਬਾਅਦ, ਪੁਲਿਸ ਨੇ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ।1