ਮੀਰੀ ਪੀਰੀ ਖ਼ਾਲਸਾ ਮਾਰਚ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਪਹੁੰਚਣ ’ਤੇ ਜ਼ੈਕਾਰਿਆਂ ਦੀ ਗੂੰਜ਼ ’ਚ ਭਰਵਾਂ ਸਵਾਗਤ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਆਪਣੀ ਮਿੱਟੀ ਨਾਲ ਜੁੜਕੇ ਕਿਰਤ ਕਰਨ ਲਈ ਪ੍ਰੇਰਿਆ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ ਪੀਰੀ ਖਾਲਸਾ ਮਾਰਚ’ ਤੀਜੇ ਪੜਾਅ ਤਹਿਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੜ੍ਹਸ਼ੰਕਰ ਪਹੁੰਚਿਆਂ ‘ਮੀਰੀ ਪੀਰੀ ਖਾਲਸਾ ਮਾਰਚ’ ਨਗਰ ਕੀਰਤਨ ਦਾ ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਵੱਖ-ਵੱਖ ਪਿੰਡਾਂ ’ਚ ਸੰਗਤਾਂ ਵਲੋਂ ਭਰਵੇਂ ਸਵਾਗਤ ਉਪਰੰਤ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਹੁੰਚਣ ’ਤੇ ਕਾਲਜ ਵਿਦਿਆਰਥੀਆਂ, ਸਟਾਫ਼ ਤੇ ਸ਼ਹਿਰ ਵਾਸੀ ਸੰਗਤਾਂ ਵਲੋਂ ਜ਼ੈਕਾਰਿਆਂ ਦੀ ਗੂੰਜ਼ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਫੁੱਲਾਂ ਨਾਲ ਸ਼ਿੰਗਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਅਤੇ ਪੰਜਾਂ ਪਿਆਰਿਆਂ ’ਤੇ ਵਿਦਿਆਰਥੀਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਸਤਿਕਾਰ ਕੀਤਾ ਗਿਆ। ਵਿਸ਼ੇਸ਼ ਤੌਰ ’ਤੇ ਐੱਨ.ਸੀ.ਸੀ. ਕੈਡਿਟਸ ਨੇ ਪਾਲਕੀ ਸਾਹਿਬ ਨੂੰ ਸਲਾਮੀ ਦਿੱਤੀ ਤੇ ਬੈਂਡ ਪਾਰਟੀ ਵਲੋਂ ਪਾਲਕੀ ਸਾਹਿਬ ਦੀ ਅਗਵਾਈ ਕੀਤੀ ਗਈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਵਲੋਂ ਸਟਾਫ਼ ਤੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਦਾ ਹਾਰ ਤੇ ਰੁਮਾਲਾ ਸਾਹਿਬ ਭੇਟ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਡਾ. ਜੰਗ ਬਹਾਦਰ ਸਿੰਘ ਰਾਏ ਤੇ ਮੋਹਤਵਰ ਸਖਸ਼ੀਅਤਾਂ ਪਾਸੋਂ ਪੰਜਾਂ ਪਿਆਰਿਆਂ ਦੇ ਨਿਸ਼ਾਨਚੀ ਸਿੰਘਾਂ ਦਾ ਸਿਰੋਪਾਓ ਨਾਲ ਸਤਿਕਾਰ ਕਰਵਾਇਆ। ਮੀਰੀ ਪੀਰੀ ਖ਼ਾਲਸਾ ਮਾਰਚ ਨਾਲ ਨਾਲ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਅਤੇ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੀਰੀ ਤੇ ਪੀਰੀ ਦੇ ਸਿਧਾਂਤ ’ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਿੱਖ ਵਿਰਾਸਤ ਨਾਲ ਜੁੜਨ ਲਈ ਪ੍ਰੇਰਦੇ ਹੋਏ ਕਿਹਾ ਕਿ ਸਾਡੇ ਧੀਆਂ-ਪੁੱਤਰ ਵਿਦੇਸ਼ ਜਾਣ ਦੀ ਬਜਾਏ ਆਪਣੀ ਮਿੱਟੀ ਨਾਲ ਜੁੜਕੇ ਕਿਰਤ ਕਰਦਿਆਂ ਤਰੱਕੀ ਕਰਨ। ਉਨ੍ਹਾਂ ਬੱਚਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚਲਦਿਆਂ ਆਪਣੇ ਮਾਪਿਆਂ ਤੇ ਅਧਿਆਪਕਾਂ ਦੇ ਆਗਿਆਕਾਰੀ ਬਣਨ ਤੇ ਗਰੀਬ ਗੁਰਬੇ ਦੀ ਮਦਦ ਲਈ ਅੱਗੇ ਆਉਣ। ਜਥੇਦਾਰ ਗੜਗੱਜ ਨੇ ਭਾਰਤੀ ਫੁੱਟਬਾਲ ਦੇ ਸਟਾਰ ਸਿੱਖ ਖਿਡਾਰੀ ਉਲੰਪੀਅਨ ਜਰਨੈਲ ਸਿੰਘ ਦੀ ਯਾਦ ’ਚ ਬਣਾਏ ਰਾਸ਼ਟਰੀ ਪੱਧਰ ਦੇ ਫੁੱਟਬਾਲ ਸਟੇਡੀਅਮ ਨੂੰ ਨੇੜਿਓਂ ਤੱਕਿਆ ਤੇ ਪ੍ਰਬੰਧਕਾਂ ਦੀ ਖੇਡ ਕਾਰਜਾਂ ਲਈ ਸ਼ਲਾਘਾ ਕੀਤੀ। ਸਮਾਗਮ ਦੌਰਾਨ ਕਾਲਜ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਿਰੀ ਸਾਹਿਬ ਤੇ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਢਾਡੀ ਜਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਲੰਗਰ ਛਕਣ ਉਪਰੰਤ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ, ਸ਼੍ਰੋਮਣੀ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਪਿ੍ਰੰਸੀਪਲ ਡਾ. ਅਮਨਦੀਪ ਹੀਰਾ, ਸਰਬਜੀਤ ਸਿੰਘ ਸ਼ੁਕਾਰ, ਪ੍ਰੋ. ਆਪਿੰਦਰ ਸਿੰਘ ਮਾਹਿਲਪੁਰੀ, ਨਗਰ ਕੌਂਸਲ ਪ੍ਰਧਾਨ ਸੋਮ ਨਾਥ ਬੰਗੜ, ਬੂਟਾ ਸਿੰਘ ਅਲੀਪੁਰ, ਜਥੇਦਾਰ ਇਕਬਾਲ ਸਿੰਘ ਖੇੜਾ, ਰਾਜਿੰਦਰ ਸਿੰਘ ਸ਼ੂਕਾ, ਜਿੰਦਰ ਸਿੰਘ ਗਿੱਲ, ਤਰਲੋਕ ਸਿੰਘ ਨਾਗਪਾਲ, ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ, ਜਥੇਦਾਰ ਲਖਵੀਰ ਸਿੰਘ ਡਾਨਸੀਵਾਲ, ਜੇ.ਪੀ. ਸਿੰਘ, ਬੀਬੀ ਦਵਿੰਦਰ ਕੌਰ ਰਾਏ, ਡਾ. ਹਰਵਿੰਦਰ ਸਿੰਘ ਬਾਠ, ਜਗਦੇਵ ਸਿੰਘ ਮਨਸੋਵਾਲ, ਬਾਬਾ ਸਤਪਾਲ ਸਿੰਘ, ਚੌਧਰੀ ਅਸ਼ੋਕ ਨੰਦ ਲਾਲ, ਪਿ੍ਰੰਸੀਪਲ ਦਲਵਿੰਦਰ ਕੌਰ, ਪਿ੍ਰੰਸੀਪਲ ਰਾਜਵਿੰਦਰ ਕੌਰ ਮਾਹਿਲਪੁਰ ਤੋਂ ਇਲਾਵਾ ਇਲਾਕੇ ਤੋਂ ਸੰਗਤ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।

- ਅਮਲੋਹ ਵਿੱਚ ਸ਼ੋ੍ਮਣੀ ਅਕਾਲੀ ਦੱਲ ਵਲੋਂ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪੀ੍ਤ ਸਿੰਘ ਰਾਜੂ ਖੰਨਾਂ ਦੀ ਅਗੁਵਾਈ ਬਿਜਲੀ ਦੇ ਕੱਟਾਂ ਅਤੇ ਲੰਬੇ ਲੰਬੇ ਬਿਲਾਂ ਨੂੰ ਲੈ ਕੇ ਲਗਾਇਆ ਧਰਨਾਂ1
- ਬਿਜਲੀ ਦੇ ਅਣ-ਐਲਾਨੇ ਕੱਟਾ ਕਰਕੇ ਪੰਜਾਬ ਸਰਕਾਰ ਖ਼ਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ ਰਸੁਲਪੁਰ ਬਿਜਲੀ ਗਰਿੱਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਉੱਤੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਵਿੱਚ ਧੱਕਣ ਦੇ ਗੰਭੀਰ ਦੋਸ਼ ਲਗਾਏ। ਪ੍ਰਦਰਸ਼ਨ ਦੌਰਾਨ ਹਲਕਾ ਇੰਚਾਰਜ ਦਰਬਾਰਾ ਸਿੰਘ ਗੁਰੂ, ਅਵਤਾਰ ਸਿੰਘ ਰਿਆ ਅਤੇ ਹੋਰ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਇੱਕ ਸੋਚੀ-ਸਮਝੀ ਰਣਨੀਤੀ ਤਹਿਤ ਕਿਸਾਨਾਂ ਨੂੰ ਛੱਡ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੱਗ ਰਹੇ ਲਗਾਤਾਰ ਬਿਜਲੀ ਕੱਟਾਂ ਕਾਰਨ ਕਿਸਾਨ ਵਰਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਨਾਲ ਕਿਸਾਨਾਂ ਨੂੰ ਖੇਤਾਂ ਵਿੱਚ ਸਿੰਚਾਈ ਕਰਨ ਵਿੱਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਨਾ ਸਿਰਫ਼ ਫਸਲਾਂ ਪ੍ਰਭਾਵਿਤ ਹੋ ਰਹੀਆਂ ਹਨ, ਸਗੋਂ ਕਿਸਾਨਾਂ ਦੀ ਆਰਥਿਕ ਹਾਲਤ ‘ਤੇ ਵੀ ਨਕਾਰਾਤਮਕ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਬਿਜਲੀ ਪ੍ਰਬੰਧ ਪੂਰੀ ਤਰ੍ਹਾਂ ਡਾਂਵਾਂਡੋਲ ਹੋ ਚੁੱਕਾ ਹੈ।1
- Post by Gaurav masih1
- ਕਿ ਸਾਡੇ ਆਲੇ ਬੱਸ ਨਸ਼ੇ ਕਰਨ ਹੀ ਆਏ ਕੰਮ ਪੈਸਾ ਸਾਰਾ ਬਿਹਾਰੀਆਂ ਲੁੱਟ ਲੈਣਾ ਪੰਜਾਬ ਦਾ ਪੈਸਾ ਤਾਂ ਇਹ ਲੋਕ ਕਮਾਂ ਰਹੇ ਨੇਂ ਤੇ ਸਾਡੇ ਆਲੇ ਨਸ਼ਿਆਂ ਚ ਮਰੀ ਜਾਂਦੇ1
- ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ1
- ਗੁਰਵਿੰਦਰ ਸਿੰਘ ਖੇੜੀ ਵਾਲੇ ਦਾ ਆਪਣੀ ਪਹਿਲੀ ਪਤਨੀ ਨਾਲ ਪਿਆ ਪੰਗਾਂ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਨਾਲ ਤਲਾਕ ਨੂੰ ਲੈ ਕੇ ਕੋਰਟ ਕੇਸ ਚੱਲ ਰਿਹਾ ਹੈ। ਬੀਤੇ ਦਿਨੀਂ ਜਦੋਂ ਖੇੜੀ ਵਾਲਾ ਬਾਬਾ ਆਪਣੇ ਸਾਥੀਆਂ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੋਰਟ ਵਿੱਚ ਤਰੀਕ ਭੁਗਤਣ ਲਈ ਆਏ ਤਾਂ ਉਸੇ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਆਪਣੀ ਮਾਤਾ ਨਾਲ ਓਥੇ ਆ ਗਈ।ਉਸ ਮੌਕੇ ਕੀ ਸਥਿਤੀ ਬਣੀ,,, ਵੀਡੀਓ ਰਾਹੀਂ ਜਾਣਦੇ ਆ1
- ਦੀ ਰੈਵਨਿਊ ਪਟਵਾਰ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਫਤਿਹਗੜ੍ਹ ਸਾਹਿਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਵਿਸ਼ਾਲ ਰੋਸ ਧਰਨਾ ਪ੍ਰਧਾਨ ਖੁਸਲੀਨ ਨੰਦਾ ਦੀ ਅਗਵਾਈ ਵਿੱਚ ਤਹਿਸੀਲ ਦਫਤਰ ਫਤਿਹਗੜ੍ਹ ਸਾਹਿਬ ਵਿਖੇ ਦਿੱਤਾ ਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ l ਤਹਿਸੀਲ ਪ੍ਰਧਾਨ ਖੁਸ਼ਲੀਨ ਨੰਦਾ ਅਤੇ ਸਾਬਕਾ ਤਹਿਸੀਲ ਪ੍ਰਧਾਨ ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਪਟਵਾਰੀਆਂ ਤੇ ਵਾਧੂ ਕੰਮ ਦਾ ਬੋਝ ਨਾ ਪਾਇਆ ਜਾਵੇ ਅਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ। 17 ਜੁਲਾਈ 2020 ਤੋਂ ਬਾਅਦ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖਾਹ ਵਿੱਚ ਵਾਧਾ ਕਰਨਾ, ਸਟੇਟ ਕਾਡਰ ਰੱਦ ਕਰਨਾ, ਪਟਵਾਰੀਆਂ ਦੀਆਂ 4716 ਪੋਸਟਾਂ ਦੀ ਮੁੜ ਬਹਾਲੀ ਕਰਕੇ ਪੋਸਟਾਂ ਵਿੱਚ ਵਾਧਾ ਕਰਨ ਨੂੰ ਅਣਗੋਲਿਆ ਕੀਤਾ ਗਿਆ, ਜਿਸਦੇ ਰੋਸ ਵਜੋਂ ਲਾਲ ਲਕੀਰ ਅਤੇ ਐਗਰੀਸਟੇਕ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕੀਤਾ ਗਿਆ ਹੈ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਪਟਵਾਰੀਆਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।1
- ਗੁਰਦੁਆਰਾ ਅੜੀਸਰ ਸਾਹਿਬ ਵਿਖ਼ੇ ਪਾਇਆ ਦੀਵਾਨ ਹਾਲ ਦਾ ਲੈਂਟਰ, ਕਾਰ ਸੇਵਾ ਲਈ ਦੂਰੋ ਨੇੜਿਓਂ ਪਹੁੰਚੀਆਂ ਸੰਗਤਾਂ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੇ ਕੋਠੇ ਚੁੰਘ ਸਥਿਤ ਗੁਰਦੁਆਰਾ ਅੜੀਸਰ ਸਾਹਿਬ ਵਿਖੇ ਅੱਜ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਦੀਵਾਨ ਹਾਲ ਦੇ ਲੈਂਟਰ ਦੀ ਕਾਰ ਸੇਵਾ ਕੀਤੀ l ਇਸ ਮੌਕੇ ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਪਿੱਹੋਵੇ ਵਾਲੇ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ ਹੰਡਿਆਇਆ, ਬਾਬਾ ਮੇਜਰ ਸਿੰਘ ਮੌੜ ਵਾਲੇ ਰਣਧੀਰ ਸਿੰਘ ਧੀਰਾ ਕਾਰ ਸੇਵਾ ਵਾਲੇ ਵੱਲੋਂ ਵੱਡੀ ਗਿਣਤੀ ਵਿੱਚ ਵੱਖ ਵੱਖ ਧਾਰਮਿਕ ਅਸਥਾਨ ਤੋਂ ਸੰਗਤਾਂ ਨੂੰ ਲਿਆਕੇ ਕਾਰ ਸੇਵਾ ਕੀਤੀ ਗਈ l ਇਸ ਸਮੇਂ ਬਾਬਾ ਮੱਖਣ ਸਿੰਘ ਭੈਣੀ ਮਹਿਰਾਜ, ਬਾਬਾ ਗੁਰਮੀਤ ਸਿੰਘ ਕੱਟੂ ਵਾਲੇ, ਬਾਬਾ ਪਿਆਰਾ ਸਿੰਘ ਬਰਨਾਲਾ, ਸਾਬਕਾ ਐਮ ਪੀ ਰਾਜਦੇਵ ਸਿੰਘ ਖਾਲਸਾ, ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਰਾਹੀ, ਸਰਕਲ ਪ੍ਰਧਾਨ ਸੁਖਪਾਲ ਸਿੰਘ ਸਮਰਾ, ਸਾਬਕਾ ਸਰਪੰਚ ਦਰਸਨ ਸਿੰਘ ਚੁੰਘ, ਪ੍ਰਧਾਨ ਭਰਪੂਰ ਸਿੰਘ, ਆੜਤੀਆ ਫੌਜਾ ਸਿੰਘ ਚੁੰਘ, ਗ੍ਰੰਥੀ ਗੁਰਨੈਬ ਸਿੰਘ ਪੱਖੋ, ਬਾਬਾ ਜਗਤ ਸਿੰਘ, ਮੈਨੇਜਰ ਨਿਰਮਲ ਸਿੰਘ ਰਾਜੀਆ, ਸਾਬਕਾ ਚੀਫ ਕੁਲਵਿੰਦਰ ਸਿੰਘ, ਸੰਮਤੀ ਮੈਂਬਰ ਰਜਿੰਦਰ ਬਿਲਾਸਪੁਰ ਪਿੰਡੀ ਧੌਲਾ, ਜੇਈ ਭੋਲਾ ਸਿੰਘ ਮਹਿਤਾ, ਕੌਰ ਸਿੰਘ ਢਿਲਵਾਂ, ਸਰਪੰਚ ਲਖਵਿੰਦਰ ਸਿੰਘ ਢਿਲਵਾ, ਬਲਦੇਵ ਸਿੰਘ ਧੌਲਾ, ਮੱਘਰ ਸਿੰਘ ਸੁਖਪੁਰਾ, ਪੂਰਨ ਸਿੰਘ ਸੁਖਪੁਰਾ, ਗ੍ਰੰਥੀ ਬੁੱਧ ਸਿੰਘ ਰੱਲਾ, ਪਰਮਿੰਦਰ ਸਿੰਘ ਮਾਣੂੰਕੇ, ਗੁਰਦੀਪ ਸਿੰਘ ਸੰਧੂ ਕੋਠੇ ਗੁਰੂ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਭਰਪੂਰ ਸਿੰਘ ਚੁੰਘ, ਕੁਲਵੰਤ ਸਿੰਘ ਸਿੱਧੂ, ਹਰਪਾਲ ਸਿੰਘ ਭੋਲਾ, ਕੂਕੁ ਸਿੰਘ ਚੁੰਘ, ਸਰਪੰਚ ਗੁਰਮੇਲ ਸਿੰਘ ਧੌਲਾ, ਮੈਂਬਰ ਸੀਤਾ ਸਿੰਘ ਧੌਲਾ, ਸਾਬਕਾ ਥਾਣੇਦਾਰ ਦਰਸਨ ਸਿੰਘ ਗੁਰੂ, ਰਾਜਾ ਸਿੰਘ, ਬੁੱਧ ਸਿੰਘ ਕੱਟੂ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਜਸਮੀਤ ਸਿੰਘ ਤੁੰਗ, ਜਸਵੀਰ ਸਿੰਘ ਚੁੰਘ ਪੱਤਰਕਾਰ ਬੰਧਨ ਤੋੜ ਸਿੰਘ, ਪੱਤਰਕਾਰ ਗੁਰਜੀਤ ਸਿੰਘ ਖੁੱਡੀ ਆਦਿ ਸਮੇਤ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ l ਫੋਟੋ ਕੈਂਪਸ਼ਨ ਲੈਂਟਰ ਪਾਉਣ ਦੀ ਸੇਵਾ ਕਰਦੀਆਂ ਸੰਗਤਾਂ3
- Post by Nisha1