ਪੰਜਾਬੀ ਸਾਹਿਤ ਵਿਚ ਪਾਏ ਯੋਗਦਾਨ ਲਈ ਸ਼ਹੀਦ ਊਧਮ ਸਿੰਘ ਅਵਾਰਡ ਦਿੱਤਾ ਗਿਆ ਪੰਜਾਬੀ ਲਿਖਾਰੀ ਸਭਾ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ ਗਿਆ। ਗੋਪੀ ਜ਼ੀਰੇ ਵਾਲਾ ਪੰਜਾਬੀ ਲਿਖਾਰੀ ਸਭਾ ਨਿਹਾਲ ਸਿੰਘ ਵਾਲਾ ਵਲੋਂ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ ਪਿੰਡ ਦੀਨਾ ਸਾਹਿਬ ਵਿਖੇ ਅਮਰਜੀਤ ਸਿੰਘ ਫ਼ੌਜੀ ਦੀਨਾ ਸਾਹਿਬ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਖਾਲਸਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਨੇ ਵਿਸ਼ੇਸ਼ ਹਾਜ਼ਰੀ ਭਰੀ। ਇਸ ਸਮੇਂ ਸਭਾ ਵਲੋਂ ਸਾਹਿਤਕਾਰ ਈਸ਼ਰ ਸਿੰਘ ਲੰਭਵਾਲੀ ਤੇ ਸਾਹਿਤਕਾਰ ਮਾਸਟਰ ਲਾਭ ਸਿੰਘ ਡੋਡ ਜੀ ਨੂੰ ਉਨ੍ਹਾਂ ਵਲੋਂ ਮਾਂ ਬੋਲੀ ਪੰਜਾਬੀ ਤੇ ਪੰਜਾਬੀ ਸਾਹਿਤ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਸ਼ਹੀਦ ਊਧਮ ਸਿੰਘ ਯਾਦਗਾਰੀ ਸਨਮਾਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਭਾ ਦੇ ਮੀਤ ਪ੍ਰਧਾਨ ਗੀਤਕਾਰ ਜਸਵੰਤ ਬੋਪਾਰਾਏ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਤੇ ਜਲ੍ਹਿਆ ਵਾਲੇ ਬਾਗ ਦੇ ਖ਼ੂਨੀ ਸਾਕੇ ਸੰਖੇਪ ਜਾਣਕਾਰੀ ਸਾਂਝੀ ਕੀਤੀ ਉਪਰੰਤ ਉੱਘੇ ਗੀਤਕਾਰ ਤੇ ਸਭਾ ਦੇ ਕੈਸ਼ੀਅਰ ਗੀਤਾ ਦਿਆਲਪੁਰਾ ਜੀ ਨੇ ਦੱਸਿਆ ਕਿ ਕਿਵੇਂ ਊਧਮ ਸਿੰਘ ਨੇ ਇੱਕੀ ਸਾਲਾਂ ਬਾਅਦ ਲੰਡਨ ਦੀ ਧਰਤੀ ਤੇ ਜੀ ਕੇ ਜਨਰਲ ਅਡਵਾਇਰ ਤੋਂ ਜਲਿਆਂ ਵਾਲੇ ਬਾਗ ਦਾ ਬਦਲਾ ਲਿਆ। ਸਭਾ ਦੇ ਸ੍ਰਪ੍ਰਸਤ ਸਰਵਣ ਸਿੰਘ ਪਤੰਗ ਸਿਹਤ ਠੀਕ ਨਾ ਹੋਣ ਕਾਰਨ ਹਾਜ਼ਰ ਨਹੀਂ ਹੋ ਸਕੇ ਪਰ ਉਨ੍ਹਾਂ ਨੇ ਰਚਨਾ ਭੇਜ ਕੇ ਹਾਜ਼ਰੀ ਲਵਾਈ ਤੇ ਪੂਰਾ ਸਹਿਯੋਗ ਦਿੱਤਾ। ਸਭਾ ਦੇ ਜਨਰਲ ਸਕੱਤਰ ਅਮਨਦੀਪ ਕੌਰ ਹਾਕਮ ਸਿੰਘ ਵਾਲਾ ਨੇ ਕਿਹਾ ਸ਼ਹੀਦਾਂ ਦੀ ਕੁਰਬਾਨੀ ਦੀ ਮਿਸਾਲ ਨੂੰ ਅਗਲੀ ਪੀੜ੍ਹੀ ਤੱਕ ਲੈ ਕੇ ਜਾਣ ਦੀ ਸਾਡੀ ਸਾਰਿਆਂ ਦੀ ਜੁਮੇਵਾਰੀ ਹੈ ਤੇ ਇਸ ਨੂੰ ਨਿਭਾਉਣਾ ਚਾਹੀਦਾ ਹੈ। ਸਹਿ ਸਕੱਤਰ ਪਰਮਜੀਤ ਸਿੰਘ ਰਾਜਗੜ੍ਹ ਦੀ ਮਿਹਨਤ ਸਦਕਾ ਪ੍ਰੋਗਰਾਮ ਯਾਦਗਾਰੀ ਹੋ ਨਿੱਬੜਿਆ। ਇਸ ਸਮੇਂ ਲੇਖਕਾਂ,ਗਾਇਕਾਂ,ਗੀਤਕਾਰਾਂ, ਕਵੀਆਂ, ਢਾਡੀਆਂ ਤੇ ਨੌਜਵਾਨ ਬੱਚਿਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਸ਼ਹੀਦ ਊਧਮ ਸਿੰਘ ਦੇ ਸੋਹਲੇ ਗਾਏ। ਇਸ ਸਮੇਂ ਪੰਜਾਬੀ ਲੋਕ ਗਾਇਕ ਸੈਮੀ ਰਾਜਪੁਰੀਆ ਨੇ ਅਮਰਜੀਤ ਫ਼ੌਜੀ ਦੀਨਾ ਸਾਹਿਬ ਦਾ ਗੀਤ ਗਾ ਕੇ ਹਾਜ਼ਰੀ ਲਵਾਈ,ਮੋਹਤਮ ਸਿੰਘ ਕਲਿਆਣ ਨੇ ਊਧਮ ਸਿੰਘ ਦੀਆਂ ਵਾਰਾਂ ਗਾ ਕੇ ਖੂਬ ਰੰਗ ਬੰਨ੍ਹਿਆ, ਜਸਵੀਰ ਸ਼ਰਮਾ ਦੱਦਾਹੂਰ ਨੇ ਧਾਰਮਿਕ ਗੀਤ ਗਾ ਕੇ ਸ਼ੁਰੂਆਤ ਕੀਤੀ , ਉਪਰੰਤ ਕੁਲਵੰਤ ਮਾਨ ਭਦੌੜ,ਮੰਦਰ ਦਿਓਲ ਅਲਕੜਾ, ਗੁਰਦੀਪ ਕੈੜਾ, ਸੁਰਜੀਤ ਚੇਲਾ, ਜਸਵੰਤ ਰਾਊਕੇ, ਕੁਲਦੀਪ ਕੋਮਲ, ਰਜਿੰਦਰ ਭਦੌੜ, ਅਜੈਬ ਸਿੰਘ ਭਦੌੜ, ਵੀਰਪਾਲ ਸਿੰਘ, ਨਿਧਾਨ ਸਿੰਘ, ਸੁਰਜੀਤ ਅਲਬੇਲਾ, ਰਾਜਾ ਧਾਲੀਵਾਲ, ਸੋਨੂੰ ਦੁਲੇਵਾਲੀਆ, ਮਨਜੀਤ ਕੌਰ ਲੰਭਵਾਲੀ, ਰਮਨਦੀਪ ਕੌਰ,ਸਚੀਪ੍ਰੀਤ ਕੌਰ, ਹਰਪ੍ਰੀਤ ਪਤੋ, ਯਸ਼ ਪਤੋ, ਲਖਵਿੰਦਰ ਲੱਖਾ ਸਲੇਮਪੁਰੀ, ਜਰਮਲ ਸਿੰਘ, ਬਲਵਿੰਦਰ ਮਾਨ, ਵਰਿੰਦਰਜੀਤ ਕੈੜਾ,ਮੇਜਰ ਸਿੰਘ ਅਲਕੜਾ, ਨਿਰਮਲ ਸਿੰਘ ਅਲਕੜਾ, ਗੁਰਪ੍ਰੀਤ ਸਿੰਘ, ਜੀਤ ਜਗਪਾਲ ਗਾਜੀਆਣਾ, ਸੁਖਚੈਨ ਬਿਲਾਸਪੁਰ, ਸੁੱਖਾ ਦਿਆਲਪੁਰਾ, ਬੂਟਾ ਸਿੰਘ ਅਲਕੜਾ, ਬੇਅੰਤ ਸਿੰਘ ਕਲਿਆਣ ਅਜਮੇਰ ਸਿੰਘ ਕੋਟਲਾ, ਜਰਨੈਲ ਰਾਈਆ, ਹੈਵਨ ਪ੍ਰੀਤ ਭਦੌੜ, ਪਰਮਜੀਤ ਭਦੌੜ, ਰਾਜਾ ਦੀਨਾ, ਮਲਕੀਤ ਦੀਨਾ, ਪਿਆਰਾ ਦੀਨਾ ਬੱਬੂ ਟੇਲਰ ਦੀਨਾ ਸਾਹਿਬ ਆਦਿ ਨੇ ਲਿਖਤਾਂ ਰਾਹੀਂ ਹਾਜ਼ਰੀ ਲਵਾਈ। ਅਖ਼ੀਰ ਵਿੱਚ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਫ਼ੌਜੀ ਦੀਨਾ ਸਾਹਿਬ ਸਾਰਿਆਂ ਨੂੰ ਜੀ ਆਇਆਂ ਕਿਹਾ ਤੇ ਧੰਨਵਾਦ ਕੀਤਾ। ਪ੍ਰੈਸ ਨੂੰ ਜਾਣਕਾਰੀ ਪਰਮਜੀਤ ਸਿੰਘ ਰਾਜਗੜ੍ਹ ਨੇ ਦਿੱਤੀ।

- ਰਾਜਾ ਵੜਿੰਗ ਦੇ ਸਾਹਮਣੇ ਜਦੋਂ ਲੱਗੇ ਨਾਅਰੇ ਚਰਨਜੀਤ ਸਿੰਘ ਚੰਨੀ ਦੇ ਤਾਂ ਰਾਜਾ ਵੜਿੰਗ ਗੁੱਸੇ ਵਿੱਚ ਬੋਲੇ ਕੀ ਪਰੋਬਲਮ ਹੈ ਬਈ ! ਰਾਜਾ ਵੜਿੰਗ ਦੇ ਸਾਹਮਣੇ ਜਦੋਂ ਲੱਗੇ ਨਾਅਰੇ ਚਰਨਜੀਤ ਸਿੰਘ ਚੰਨੀ ਦੇ ਤਾਂ ਰਾਜਾ ਵੜਿੰਗ ਗੁੱਸੇ ਵਿੱਚ ਬੋਲੇ ਕੀ ਪਰੋਬਲਮ ਹੈ ਬਈ ! #RajaWarring #CharanjitSinghChanni #PunjabCongress #PunjabPolitics #Congress #PoliticalNews #BreakingNews #ViralVideo #PunjabNews #LatestNews #PoliticalUpdate #GlobalKhabarnamaa #PunjabiNews #TrendingNow #NewsUpdate1
- Available for Sale Locality : ਨਿਹਾਲ ਸਿੰਘ ਵਾਲਾ Area (dimensions) : 22 ਮਰਲੇ Expected Price : 40,00,000 Property Type : Commercial Plot 40 lakh1
- ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।” ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।” ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।” ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।” ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।1
- ਸਫਾਈ ਕਰਮਚਾਰੀਆਂ ਦੀ ਭਲਾਈ ਨੂੰ ਮੁੱਖ ਤਰਜੀਹ ਦੇ ਰਹੀ ਹੈ ਪੰਜਾਬ ਸਰਕਾਰ: ਵਿਧਾਇਕ ਸਵਨਾ1
- ਸ ਪਰਮਿੰਦਰ ਸਿੰਘ ਢੀਡਸਾ ਦੀ ਵੀਡੀਓ ਸੁਣੋ ਸੁਣ ਕੇ ਹੈਰਾਨ ਹੋ ਜਾਉਗੇ ਸ ਪਰਮਿੰਦਰ ਸਿੰਘ ਢੀਡਸਾ ਦੀ ਵੀਡੀਓ ਸੁਣੋ ਸੁਣ ਕੇ ਹੈਰਾਨ ਹੋ ਜਾਉਗੇ1
- ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।1
- ਪੇਪਰ ਲੀਕ ਮਾਮਲੇ ਵਿੱਚ ਹਲਕਾ ਵਿਧਾਇਕ ਫਰੀਦਕੋਟ ਸ੍ਰ ਗੁਰਦਿੱਤ ਸਿੰਘ ਸੇਖੋਂ ਦਾ ਵੱਡਾ ਬਿਆਨ ਆਇਆ ਸਾਹਮਣੇ, #everyone #highlight #today #news #public #latest news #Faridkot news #video #reel #update #breaking news1
- ਘੁੰਨਸ ਡਰੇਨ ਨੇੜੇ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਚਾਲਕ ਜ਼ਖਮੀ, ਐੱਸ.ਐੱਸ.ਐੱਫ. ਨੇ 8 ਮਿੰਟਾਂ ਵਿੱਚ ਪਹੁੰਚ ਕੇ ਹਸਪਤਾਲ ਪਹੁੰਚਾਇਆ ਬਰਨਾਲਾ, 1 ਅਗਸਤ: ਬਰਨਾਲਾ-ਤਪਾ ਰੂਟ ਨੰਬਰ 88305 'ਤੇ ਅੱਜ ਸਵੇਰੇ ਕਰੀਬ 10:41 ਵਜੇ ਕੰਟਰੋਲ ਰੂਮ ਤੋਂ ਘੁੰਨਸ ਡਰੇਨ ਨੇੜੇ ਸੜਕ ਹਾਦਸੇ ਦੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਣ ਉਪਰੰਤ ਐੱਸ.ਐੱਸ.ਐੱਫ. ਦੀ ਟੀਮ ਸਿਰਫ਼ 8 ਮਿੰਟਾਂ ਵਿੱਚ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਮੋਟਰਸਾਈਕਲ ਨੰਬਰ PB65AG-2722 ਦਾ ਚਾਲਕ ਰਤਨ ਲਾਲ ਪੁੱਤਰ ਰਘੁਨਾਥ, ਵਾਸੀ ਬਰਨਾਲਾ, ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਸੜਕ 'ਤੇ ਡਿੱਗ ਪਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਐੱਸ.ਐੱਸ.ਐੱਫ. ਦੇ ਕਰਮਚਾਰੀਆਂ ਨੇ ਤੁਰੰਤ ਜ਼ਖਮੀ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ। ਇਸ ਤੋਂ ਬਾਅਦ ਮੋਟਰਸਾਈਕਲ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਘਟਨਾ ਸਬੰਧੀ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ। ਐੱਸ.ਐੱਸ.ਐੱਫ. ਦੀ ਤੁਰੰਤ ਕਾਰਵਾਈ ਨਾਲ ਜ਼ਖਮੀ ਨੂੰ ਸਮੇਂ ਸਿਰ ਇਲਾਜ ਮਿਲ ਸਕਿਆ।1