logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਟ੍ਰਾਂਸਜੈਂਡਰ ਪਛਾਣ ਪੱਤਰਾਂ ਨਾਲ ਸਬੰਧਿਤ ਅਰਜ਼ੀਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ: ਵਿਵੇਕ ਕੁਮਾਰ ਮੋਦੀ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਤਿਮਾਹੀ ਮੀਟਿੰਗ* ਬਰਨਾਲਾ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਤਿਮਾਹੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਟ੍ਰਾਂਸਜੈਂਡਰ ਭਾਈਚਾਰੇ ਦੀ ਸਮਾਜਿਕ ਸੁਰੱਖਿਆ, ਸਿਹਤ, ਸਿੱਖਿਆ, ਰੁਜ਼ਗਾਰ, ਕਾਨੂੰਨੀ ਸਹਾਇਤਾ ਅਤੇ ਪੁਨਰਵਸੇਬੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇਅਵਾਸਪ੍ਰੀਤ ਕੌਰ ਨੂੰ ਟ੍ਰਾਂਸਜੈਂਡਰ ਪਛਾਣ ਪੱਤਰਾਂ ਨਾਲ ਸਬੰਧਿਤ ਅਰਜ਼ੀਆਂ ਦਾ ਜਲਦੀ ਨਿਪਟਾਰਾ ਕਰਨ ਅਤੇ ਗਰਿਮਾ ਗ੍ਰਹਿ (Garima Greh) ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਕੇ ਲੋੜਵੰਦ ਵਿਅਕਤੀਆਂ ਨੂੰ ਇਸ ਸਕੀਮ ਨਾਲ ਜੋੜਨ ਦੀ ਹਦਾਇਤ ਕੀਤੀ ਗਈ। ਪੁਲਿਸ ਵਿਭਾਗ ਨੂੰ ਟ੍ਰਾਂਸਜੈਂਡਰ ਭਾਈਚਾਰੇ ਨਾਲ ਸਬੰਧਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਗਿਆ, ਜਦਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਕਾਨੂੰਨੀ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਸਿੱਖਿਆ ਵਿਭਾਗ ਨੂੰ ਟ੍ਰਾਂਸਜੈਂਡਰ ਬੱਚਿਆਂ ਦੀ ਸਿੱਖਿਆ ਅਤੇ ਦਾਖਲੇ ਨੂੰ ਉਤਸ਼ਾਹਿਤ ਕਰਨ, ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ ਹੁਨਰ ਵਿਕਾਸ, ਵੋਕੇਸ਼ਨਲ ਟ੍ਰੇਨਿੰਗ ਅਤੇ ਸਵੈ-ਰੁਜ਼ਗਾਰ ਸਕੀਮਾਂ ਨਾਲ ਜੋੜਨ ਅਤੇ ਸਿਹਤ ਵਿਭਾਗ ਨੂੰ ਟ੍ਰਾਂਸਜੈਂਡਰ ਭਾਈਚਾਰੇ ਲਈ ਸਿਹਤ ਸੇਵਾਵਾਂ ਅਤੇ ਕਾਊਂਸਲਿੰਗ ਸੁਵਿਧਾਵਾਂ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਟ੍ਰਾਂਸਜੈਂਡਰ ਭਾਈਚਾਰੇ ਨੂੰ ਵੱਖ-ਵੱਖ ਭਲਾਈ ਸਕੀਮਾਂ ਨਾਲ ਜੋੜਨ ਲਈ ਮਿਤੀ 18 ਅਗਸਤ 2026 ਨੂੰ ਇੱਕ ਵਿਸ਼ੇਸ਼ ਜਾਗਰੂਕਤਾ ਅਤੇ ਸੇਵਾ ਕੈਂਪ ਲਗਾਇਆ ਜਾਵੇਗਾ। ਇਸ ਤੋਂ ਇਲਾਵਾ, ਟ੍ਰਾਂਸਜੈਂਡਰ ਭਾਈਚਾਰੇ ਦੇ ਇੱਕ ਮੈਂਬਰ ਵੱਲੋਂ ਉਠਾਏ ਗਏ ਨਿੱਜੀ ਸ਼ਿਕਾਇਤੀ ਮਾਮਲੇ ਸਬੰਧੀ ਪੁਲਿਸ ਵਿਭਾਗ ਨੂੰ ਨਿਰਪੱਖ ਅਤੇ ਤੁਰੰਤ ਕਾਰਵਾਈ ਕਰਕੇ ਐਕਸ਼ਨ ਟੇਕਨ ਰਿਪੋਰਟ (ATR) ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਬੰਧਤ ਵਿਭਾਗਾਂ ਨੂੰ ਮੀਟਿੰਗ ਵਿੱਚ ਜਾਰੀ ਹਦਾਇਤਾਂ ਦੀ ਸਮੇਂਬੱਧ ਪਾਲਣਾ ਕਰਦਿਆਂ 15 ਦਿਨਾਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ (ATR) ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਨੂੰ ਭੇਜਣ ਲਈ ਨਿਰਦੇਸ਼ ਦਿੱਤੇ ਗਏ।

11 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
11 hrs ago
f013c6ed-66e2-4f0e-adf2-a9695ca69513

ਟ੍ਰਾਂਸਜੈਂਡਰ ਪਛਾਣ ਪੱਤਰਾਂ ਨਾਲ ਸਬੰਧਿਤ ਅਰਜ਼ੀਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ: ਵਿਵੇਕ ਕੁਮਾਰ ਮੋਦੀ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਤਿਮਾਹੀ ਮੀਟਿੰਗ* ਬਰਨਾਲਾ: ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਤਿਮਾਹੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਟ੍ਰਾਂਸਜੈਂਡਰ ਭਾਈਚਾਰੇ ਦੀ ਸਮਾਜਿਕ ਸੁਰੱਖਿਆ, ਸਿਹਤ, ਸਿੱਖਿਆ, ਰੁਜ਼ਗਾਰ, ਕਾਨੂੰਨੀ ਸਹਾਇਤਾ ਅਤੇ ਪੁਨਰਵਸੇਬੇ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇਅਵਾਸਪ੍ਰੀਤ ਕੌਰ ਨੂੰ ਟ੍ਰਾਂਸਜੈਂਡਰ ਪਛਾਣ ਪੱਤਰਾਂ ਨਾਲ ਸਬੰਧਿਤ ਅਰਜ਼ੀਆਂ ਦਾ ਜਲਦੀ ਨਿਪਟਾਰਾ ਕਰਨ ਅਤੇ ਗਰਿਮਾ ਗ੍ਰਹਿ (Garima Greh) ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਕੇ ਲੋੜਵੰਦ ਵਿਅਕਤੀਆਂ ਨੂੰ ਇਸ ਸਕੀਮ ਨਾਲ ਜੋੜਨ ਦੀ ਹਦਾਇਤ ਕੀਤੀ ਗਈ। ਪੁਲਿਸ ਵਿਭਾਗ ਨੂੰ ਟ੍ਰਾਂਸਜੈਂਡਰ ਭਾਈਚਾਰੇ ਨਾਲ ਸਬੰਧਿਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਗਿਆ, ਜਦਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਕਾਨੂੰਨੀ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ। ਸਿੱਖਿਆ ਵਿਭਾਗ ਨੂੰ ਟ੍ਰਾਂਸਜੈਂਡਰ ਬੱਚਿਆਂ ਦੀ ਸਿੱਖਿਆ ਅਤੇ ਦਾਖਲੇ ਨੂੰ ਉਤਸ਼ਾਹਿਤ ਕਰਨ, ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ ਹੁਨਰ ਵਿਕਾਸ, ਵੋਕੇਸ਼ਨਲ ਟ੍ਰੇਨਿੰਗ ਅਤੇ ਸਵੈ-ਰੁਜ਼ਗਾਰ ਸਕੀਮਾਂ ਨਾਲ ਜੋੜਨ ਅਤੇ ਸਿਹਤ ਵਿਭਾਗ ਨੂੰ ਟ੍ਰਾਂਸਜੈਂਡਰ ਭਾਈਚਾਰੇ ਲਈ ਸਿਹਤ ਸੇਵਾਵਾਂ ਅਤੇ ਕਾਊਂਸਲਿੰਗ ਸੁਵਿਧਾਵਾਂ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਟ੍ਰਾਂਸਜੈਂਡਰ ਭਾਈਚਾਰੇ ਨੂੰ ਵੱਖ-ਵੱਖ ਭਲਾਈ ਸਕੀਮਾਂ ਨਾਲ ਜੋੜਨ ਲਈ ਮਿਤੀ 18 ਅਗਸਤ 2026 ਨੂੰ ਇੱਕ ਵਿਸ਼ੇਸ਼ ਜਾਗਰੂਕਤਾ ਅਤੇ ਸੇਵਾ ਕੈਂਪ ਲਗਾਇਆ ਜਾਵੇਗਾ। ਇਸ ਤੋਂ ਇਲਾਵਾ, ਟ੍ਰਾਂਸਜੈਂਡਰ ਭਾਈਚਾਰੇ ਦੇ ਇੱਕ ਮੈਂਬਰ ਵੱਲੋਂ ਉਠਾਏ ਗਏ ਨਿੱਜੀ ਸ਼ਿਕਾਇਤੀ ਮਾਮਲੇ ਸਬੰਧੀ ਪੁਲਿਸ ਵਿਭਾਗ ਨੂੰ ਨਿਰਪੱਖ ਅਤੇ ਤੁਰੰਤ ਕਾਰਵਾਈ ਕਰਕੇ ਐਕਸ਼ਨ ਟੇਕਨ ਰਿਪੋਰਟ (ATR) ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਸਬੰਧਤ ਵਿਭਾਗਾਂ ਨੂੰ ਮੀਟਿੰਗ ਵਿੱਚ ਜਾਰੀ ਹਦਾਇਤਾਂ ਦੀ ਸਮੇਂਬੱਧ ਪਾਲਣਾ ਕਰਦਿਆਂ 15 ਦਿਨਾਂ ਦੇ ਅੰਦਰ ਐਕਸ਼ਨ ਟੇਕਨ ਰਿਪੋਰਟ (ATR) ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਨੂੰ ਭੇਜਣ ਲਈ ਨਿਰਦੇਸ਼ ਦਿੱਤੇ ਗਏ।

More news from Sangrur and nearby areas
  • ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ * ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।” ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।” ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।” ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।” ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।” ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
    1
    ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਸ਼ਹੀਦ ਊਧਮ ਸਿੰਘ ਜੀ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।
ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।”
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।”
ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।”
ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।”
ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।”
ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
    user_Harmesh kumar
    Harmesh kumar
    Photographer Sunam, Sangrur•
    8 hrs ago
  • Available for Sale Locality : ਨਿਹਾਲ ਸਿੰਘ ਵਾਲਾ Area (dimensions) : 22 ਮਰਲੇ Expected Price : 40,00,000 Property Type : Commercial Plot 40 lakh
    1
    Available for Sale
Locality : ਨਿਹਾਲ ਸਿੰਘ ਵਾਲਾ 
Area (dimensions) : 22 ਮਰਲੇ 
Expected Price : 40,00,000
Property Type : Commercial Plot
40 lakh
    user_ਜਸਵੀਰ ਸਿੰਘ ਬਰਾੜ
    ਜਸਵੀਰ ਸਿੰਘ ਬਰਾੜ
    ਮੋਗਾ, ਪੰਜਾਬ•
    8 hrs ago
  • Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏
    4
    Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl  never been serious, kindly pay your keen attention,🙏
Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl  never been serious, kindly pay your keen attention,🙏
    user_Sunil Singla
    Sunil Singla
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    9 hrs ago
  • ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... #PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 12
    1
    ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ...
ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ...
#PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 12
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    9 hrs ago
  • ਸ ਪਰਮਿੰਦਰ ਸਿੰਘ ਢੀਡਸਾ ਦੀ ਵੀਡੀਓ ਸੁਣੋ ਸੁਣ ਕੇ ਹੈਰਾਨ ਹੋ ਜਾਉਗੇ ਸ ਪਰਮਿੰਦਰ ਸਿੰਘ ਢੀਡਸਾ ਦੀ ਵੀਡੀਓ ਸੁਣੋ ਸੁਣ ਕੇ ਹੈਰਾਨ ਹੋ ਜਾਉਗੇ
    1
    ਸ ਪਰਮਿੰਦਰ ਸਿੰਘ ਢੀਡਸਾ ਦੀ ਵੀਡੀਓ ਸੁਣੋ ਸੁਣ ਕੇ ਹੈਰਾਨ ਹੋ ਜਾਉਗੇ 
ਸ ਪਰਮਿੰਦਰ ਸਿੰਘ ਢੀਡਸਾ ਦੀ ਵੀਡੀਓ ਸੁਣੋ ਸੁਣ ਕੇ ਹੈਰਾਨ ਹੋ ਜਾਉਗੇ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    5 hrs ago
  • ਰਾਜੇ ਵੜਿੰਗ ਦੇ ਪ੍ਰੋਗਰਾਮ ਚ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਲੱਗੇ ਨਾਅਰੇ ਰਾਜੇ ਵੜਿੰਗ ਦੇ ਪ੍ਰੋਗਰਾਮ ਚ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਲੱਗੇ ਨਾਅਰੇ
    1
    ਰਾਜੇ ਵੜਿੰਗ ਦੇ ਪ੍ਰੋਗਰਾਮ ਚ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਲੱਗੇ ਨਾਅਰੇ
ਰਾਜੇ ਵੜਿੰਗ ਦੇ ਪ੍ਰੋਗਰਾਮ ਚ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਲੱਗੇ ਨਾਅਰੇ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    5 hrs ago
  • ਘੁੰਨਸ ਡਰੇਨ ਨੇੜੇ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਚਾਲਕ ਜ਼ਖਮੀ, ਐੱਸ.ਐੱਸ.ਐੱਫ. ਨੇ 8 ਮਿੰਟਾਂ ਵਿੱਚ ਪਹੁੰਚ ਕੇ ਹਸਪਤਾਲ ਪਹੁੰਚਾਇਆ ਬਰਨਾਲਾ, 1 ਅਗਸਤ: ਬਰਨਾਲਾ-ਤਪਾ ਰੂਟ ਨੰਬਰ 88305 'ਤੇ ਅੱਜ ਸਵੇਰੇ ਕਰੀਬ 10:41 ਵਜੇ ਕੰਟਰੋਲ ਰੂਮ ਤੋਂ ਘੁੰਨਸ ਡਰੇਨ ਨੇੜੇ ਸੜਕ ਹਾਦਸੇ ਦੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਣ ਉਪਰੰਤ ਐੱਸ.ਐੱਸ.ਐੱਫ. ਦੀ ਟੀਮ ਸਿਰਫ਼ 8 ਮਿੰਟਾਂ ਵਿੱਚ ਮੌਕੇ 'ਤੇ ਪਹੁੰਚ ਗਈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਮੋਟਰਸਾਈਕਲ ਨੰਬਰ PB65AG-2722 ਦਾ ਚਾਲਕ ਰਤਨ ਲਾਲ ਪੁੱਤਰ ਰਘੁਨਾਥ, ਵਾਸੀ ਬਰਨਾਲਾ, ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਸੜਕ 'ਤੇ ਡਿੱਗ ਪਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ। ਐੱਸ.ਐੱਸ.ਐੱਫ. ਦੇ ਕਰਮਚਾਰੀਆਂ ਨੇ ਤੁਰੰਤ ਜ਼ਖਮੀ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ। ਇਸ ਤੋਂ ਬਾਅਦ ਮੋਟਰਸਾਈਕਲ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਘਟਨਾ ਸਬੰਧੀ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ। ਐੱਸ.ਐੱਸ.ਐੱਫ. ਦੀ ਤੁਰੰਤ ਕਾਰਵਾਈ ਨਾਲ ਜ਼ਖਮੀ ਨੂੰ ਸਮੇਂ ਸਿਰ ਇਲਾਜ ਮਿਲ ਸਕਿਆ।
    1
    ਘੁੰਨਸ ਡਰੇਨ ਨੇੜੇ ਮੋਟਰਸਾਈਕਲ ਬੇਕਾਬੂ ਹੋਣ ਕਾਰਨ ਚਾਲਕ ਜ਼ਖਮੀ, ਐੱਸ.ਐੱਸ.ਐੱਫ. ਨੇ 8 ਮਿੰਟਾਂ ਵਿੱਚ ਪਹੁੰਚ ਕੇ ਹਸਪਤਾਲ ਪਹੁੰਚਾਇਆ

ਬਰਨਾਲਾ, 1 ਅਗਸਤ: ਬਰਨਾਲਾ-ਤਪਾ ਰੂਟ ਨੰਬਰ 88305 'ਤੇ ਅੱਜ ਸਵੇਰੇ ਕਰੀਬ 10:41 ਵਜੇ ਕੰਟਰੋਲ ਰੂਮ ਤੋਂ ਘੁੰਨਸ ਡਰੇਨ ਨੇੜੇ ਸੜਕ ਹਾਦਸੇ ਦੀ ਸੂਚਨਾ ਪ੍ਰਾਪਤ ਹੋਈ। ਸੂਚਨਾ ਮਿਲਣ ਉਪਰੰਤ ਐੱਸ.ਐੱਸ.ਐੱਫ. ਦੀ ਟੀਮ ਸਿਰਫ਼ 8 ਮਿੰਟਾਂ ਵਿੱਚ ਮੌਕੇ 'ਤੇ ਪਹੁੰਚ ਗਈ।

ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਮੋਟਰਸਾਈਕਲ ਨੰਬਰ PB65AG-2722 ਦਾ ਚਾਲਕ ਰਤਨ ਲਾਲ ਪੁੱਤਰ ਰਘੁਨਾਥ, ਵਾਸੀ ਬਰਨਾਲਾ, ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਾਰਨ ਸੜਕ 'ਤੇ ਡਿੱਗ ਪਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ।

ਐੱਸ.ਐੱਸ.ਐੱਫ. ਦੇ ਕਰਮਚਾਰੀਆਂ ਨੇ ਤੁਰੰਤ ਜ਼ਖਮੀ ਨੂੰ ਮੁੱਢਲੀ ਸਹਾਇਤਾ ਦੇ ਕੇ ਇਲਾਜ ਲਈ ਸਰਕਾਰੀ ਹਸਪਤਾਲ ਬਰਨਾਲਾ ਵਿੱਚ ਦਾਖਲ ਕਰਵਾਇਆ। ਇਸ ਤੋਂ ਬਾਅਦ ਮੋਟਰਸਾਈਕਲ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਅਤੇ ਘਟਨਾ ਸਬੰਧੀ ਕੰਟਰੋਲ ਰੂਮ ਨੂੰ ਸੂਚਿਤ ਕਰ ਦਿੱਤਾ ਗਿਆ।

ਐੱਸ.ਐੱਸ.ਐੱਫ. ਦੀ ਤੁਰੰਤ ਕਾਰਵਾਈ ਨਾਲ ਜ਼ਖਮੀ ਨੂੰ ਸਮੇਂ ਸਿਰ ਇਲਾਜ ਮਿਲ ਸਕਿਆ।
    user_Amrik singh
    Amrik singh
    Security Guard ਬਰਨਾਲਾ, ਬਰਨਾਲਾ, ਪੰਜਾਬ•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.