logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭੁਲੱਥ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਸਿਆਸੀ ਤਕਰਾਰ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ—ਬੋਲੀ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਸੀ ਨਡਾਲਾ, ---- ਭੁਲੱਥ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਹੋਈ ਬੋਲੀ ਨੂੰ ਲੈ ਕੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਬੋਲੀ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਹਲਕਾ ਇੰਚਾਰਜ ਦੀ ਕਥਿਤ ਸ਼ਹਿ ’ਤੇ ਕਰੋੜਾਂ ਰੁਪਏ ਦੀ ਜ਼ਮੀਨ ਦੀ ਬੋਲੀ ਘੱਟ ਰੇਟ ’ਤੇ ਕਰਵਾਈ ਗਈ ਹੈ।ਇਨ੍ਹਾਂ ਦੋਸ਼ਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਭੁਲੱਥ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਨਡਾਲਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਬੋਲੀ ਬਾਰੇ ਉਨ੍ਹਾਂ ਨੂੰ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਉਸ ਸਮੇਂ ਢਿਲਵਾਂ ਵਿਖੇ ਆਪਣੇ ਰੁਝੇਵਿਆਂ ਵਿੱਚ ਵਿਅਸਤ ਸਨ ਅਤੇ ਨਾ ਤਾਂ ਉਨ੍ਹਾਂ ਨੂੰ ਪਤਾ ਸੀ ਕਿ ਬੋਲੀ ਕੌਣ ਕਰਵਾ ਰਿਹਾ ਹੈ ਅਤੇ ਨਾ ਹੀ ਇਹ ਜਾਣਕਾਰੀ ਸੀ ਕਿ ਬੋਲੀ ਕਿਸ ਦੇ ਨਾਮ ’ਤੇ ਹੋ ਰਹੀ ਹੈ।ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਬੋਲੀ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ-ਪੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਾਂਚ ਤੋਂ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਇਸ ਮਾਮਲੇ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਰੱਖੀ ਜਾਵੇਗੀ। ਉਨ੍ਹਾਂ ਦੇ ਇਸ ਬਿਆਨ ਨਾਲ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਚੱਲ ਰਹੀ ਸਿਆਸੀ ਚਰਚਾ ਹੋਰ ਤੇਜ਼ ਹੋ ਗਈ ਹੈ।

3 hrs ago
user_Raghbinder singh
Raghbinder singh
ਭੁਲੱਥ, ਕਪੂਰਥਲਾ, ਪੰਜਾਬ•
3 hrs ago
c033bdd3-0eef-4972-ae74-7f04c468bd0c

ਭੁਲੱਥ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਸਿਆਸੀ ਤਕਰਾਰ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ—ਬੋਲੀ ਬਾਰੇ ਮੈਨੂੰ ਕੋਈ ਜਾਣਕਾਰੀ ਨਹੀਂ ਸੀ ਨਡਾਲਾ, ---- ਭੁਲੱਥ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਹੋਈ ਬੋਲੀ ਨੂੰ ਲੈ ਕੇ ਸਿਆਸੀ ਤਕਰਾਰ ਤੇਜ਼ ਹੋ ਗਈ ਹੈ। ਬੋਲੀ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਹਲਕਾ ਇੰਚਾਰਜ ਦੀ ਕਥਿਤ ਸ਼ਹਿ ’ਤੇ ਕਰੋੜਾਂ ਰੁਪਏ ਦੀ ਜ਼ਮੀਨ ਦੀ ਬੋਲੀ ਘੱਟ ਰੇਟ ’ਤੇ ਕਰਵਾਈ ਗਈ ਹੈ।ਇਨ੍ਹਾਂ ਦੋਸ਼ਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਭੁਲੱਥ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਨਡਾਲਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਬੋਲੀ ਬਾਰੇ ਉਨ੍ਹਾਂ ਨੂੰ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਉਸ ਸਮੇਂ ਢਿਲਵਾਂ ਵਿਖੇ ਆਪਣੇ ਰੁਝੇਵਿਆਂ ਵਿੱਚ ਵਿਅਸਤ ਸਨ ਅਤੇ ਨਾ ਤਾਂ ਉਨ੍ਹਾਂ ਨੂੰ ਪਤਾ ਸੀ ਕਿ ਬੋਲੀ ਕੌਣ ਕਰਵਾ ਰਿਹਾ ਹੈ ਅਤੇ ਨਾ ਹੀ ਇਹ ਜਾਣਕਾਰੀ ਸੀ ਕਿ ਬੋਲੀ ਕਿਸ ਦੇ ਨਾਮ ’ਤੇ ਹੋ ਰਹੀ ਹੈ।ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਬੋਲੀ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ-ਪੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਾਂਚ ਤੋਂ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਇਸ ਮਾਮਲੇ ਦੀ ਅਸਲੀਅਤ ਲੋਕਾਂ ਦੇ ਸਾਹਮਣੇ ਰੱਖੀ ਜਾਵੇਗੀ। ਉਨ੍ਹਾਂ ਦੇ ਇਸ ਬਿਆਨ ਨਾਲ ਕੋਆਪਰੇਟਿਵ ਸੁਸਾਇਟੀ ਦੀ ਜ਼ਮੀਨ ਦੀ ਬੋਲੀ ਨੂੰ ਲੈ ਕੇ ਚੱਲ ਰਹੀ ਸਿਆਸੀ ਚਰਚਾ ਹੋਰ ਤੇਜ਼ ਹੋ ਗਈ ਹੈ।

More news from ਪੰਜਾਬ and nearby areas
  • ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ ਕਪੂਰਥਲਾ ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ। ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ। ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ। ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ। ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    1
    ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ  ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ

ਕਪੂਰਥਲਾ
ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼  ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ।
ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ।
ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ  ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। 
ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। 
ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ।
ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ।
ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    14 hrs ago
  • ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    1
    ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ 
ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    user_ਏ ਐਸ ਮੱਲ੍ਹੀ
    ਏ ਐਸ ਮੱਲ੍ਹੀ
    ਕਪੂਰਥਲਾ, ਕਪੂਰਥਲਾ, ਪੰਜਾਬ•
    19 hrs ago
  • ਨੇਪਾਲ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, 32 ਪੁਲਿਸ ਮੁਲਾਜ਼ਮ ਅਤੇ ਕਈ ਹੋਰ ਲਾਪਤਾ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਨੇਪਾਲ ਵਿੱਚ ਸਥਿਤੀ ਨੂੰ ਹੋਰ ਵੀ ਬਦਤਰ ਬਣਾ ਦਿੱਤਾ ਹੈ। 32 ਪੁਲਿਸ ਮੁਲਾਜ਼ਮਾਂ ਅਤੇ 25 ਸ਼ਰਧਾਲੂਆਂ ਸਮੇਤ ਬਹੁਤ ਸਾਰੇ ਲੋਕ ਲਾਪਤਾ ਹਨ। ਹੈਲੀਕਾਪਟਰਾਂ ਰਾਹੀਂ 12 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ। ਕਈ ਪਣ-ਬਿਜਲੀ ਪ੍ਰੋਜੈਕਟ ਵਹਿ ਗਏ। . .
    1
    ਨੇਪਾਲ ਵਿੱਚ ਹੜ੍ਹਾਂ ਨੇ ਮਚਾਈ ਤਬਾਹੀ, 32 ਪੁਲਿਸ ਮੁਲਾਜ਼ਮ ਅਤੇ ਕਈ ਹੋਰ ਲਾਪਤਾ
ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਨੇਪਾਲ ਵਿੱਚ ਸਥਿਤੀ ਨੂੰ ਹੋਰ ਵੀ ਬਦਤਰ ਬਣਾ ਦਿੱਤਾ ਹੈ।  32 ਪੁਲਿਸ ਮੁਲਾਜ਼ਮਾਂ ਅਤੇ 25 ਸ਼ਰਧਾਲੂਆਂ ਸਮੇਤ ਬਹੁਤ ਸਾਰੇ ਲੋਕ ਲਾਪਤਾ ਹਨ। ਹੈਲੀਕਾਪਟਰਾਂ ਰਾਹੀਂ 12 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ। ਕਈ ਪਣ-ਬਿਜਲੀ ਪ੍ਰੋਜੈਕਟ ਵਹਿ ਗਏ। . .
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    16 hrs ago
  • ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    1
    ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ,
ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ।
ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ,
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, 
ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    14 min ago
  • ਤਿਉਹਾਰਾਂ ਦੇ ਮੱਦੇਨਜ਼ਰ ਸੇਫਟੀ ਕਮਿਸ਼ਨਰ ਨੇ ਮਿਠਾਈਆਂ ਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਦੀਆਂ ਦੁਕਾਨਾਂ ਤੇ ਮਾਰੇ ਛਾਪੇ। ਤਿਉਹਾਰਾਂ ਦੇ ਮੱਦੇਨਜ਼ਰ ਸੇਫਟੀ ਕਮਿਸ਼ਨਰ ਨੇ ਮਿਠਾਈਆਂ ਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਦੀਆਂ ਦੁਕਾਨਾਂ ਤੇ ਮਾਰੇ ਛਾਪੇ।
    1
    ਤਿਉਹਾਰਾਂ ਦੇ ਮੱਦੇਨਜ਼ਰ ਸੇਫਟੀ ਕਮਿਸ਼ਨਰ ਨੇ ਮਿਠਾਈਆਂ ਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਦੀਆਂ ਦੁਕਾਨਾਂ ਤੇ ਮਾਰੇ ਛਾਪੇ।
ਤਿਉਹਾਰਾਂ ਦੇ ਮੱਦੇਨਜ਼ਰ ਸੇਫਟੀ ਕਮਿਸ਼ਨਰ ਨੇ ਮਿਠਾਈਆਂ ਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਦੀਆਂ ਦੁਕਾਨਾਂ ਤੇ ਮਾਰੇ ਛਾਪੇ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    13 hrs ago
  • ਅੰਮ੍ਰਿਤਸਰ ਚ ਚੋ/ਰਾਂ ਦੇ ਹੌਸ*ਲੇ ਬੁਲੰਦ ਦੇਰ ਰਾਤ ਫਤਿਹਗੜ੍ਹ ਚੁਣਿਆ ਰੋਡ ਬਾਈਪਾਸ ਤੋਂ ਕਿਤੀ ਮਹਿੰਦਰਾ ਬਲੈਰੋ ਚੋ/ਰੀ। ਘ/ਟ/ਨਾ ਸੀਸੀਟੀਵੀ ਚ ਕੈ/ਦ. @Highlight #CarTheft #CCTV #trending #YGTVPunjab #nonfollowers
    1
    ਅੰਮ੍ਰਿਤਸਰ ਚ ਚੋ/ਰਾਂ ਦੇ ਹੌਸ*ਲੇ ਬੁਲੰਦ ਦੇਰ ਰਾਤ  ਫਤਿਹਗੜ੍ਹ ਚੁਣਿਆ ਰੋਡ ਬਾਈਪਾਸ ਤੋਂ ਕਿਤੀ ਮਹਿੰਦਰਾ ਬਲੈਰੋ ਚੋ/ਰੀ। ਘ/ਟ/ਨਾ ਸੀਸੀਟੀਵੀ ਚ ਕੈ/ਦ. 

@Highlight 
#CarTheft  #CCTV  #trending #YGTVPunjab  #nonfollowers
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    23 min ago
  • ਚਵਿੰਡਾ ਦੇਵੀ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਸੁਖਬੀਰ ਬਾਦਲ ਤੇ ਮਜੀਠੀਆ ’ਤੇ ਤਿੱਖੇ ਸਿਆਸੀ ਨਿਸ਼ਾਨੇ #BhagwantMann #PunjabPolitics #Majitha #SukhbirBadal #BikramMajithia #Punjab24News
    1
    ਚਵਿੰਡਾ ਦੇਵੀ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਸੁਖਬੀਰ ਬਾਦਲ ਤੇ ਮਜੀਠੀਆ ’ਤੇ ਤਿੱਖੇ ਸਿਆਸੀ ਨਿਸ਼ਾਨੇ
#BhagwantMann
#PunjabPolitics
#Majitha
#SukhbirBadal
#BikramMajithia
#Punjab24News
    user_Punjab 24 News
    Punjab 24 News
    Amritsar -I, Punjab•
    8 hrs ago
  • - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़ कपूरथला आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है। इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।
    1
    - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़
कपूरथला 
आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। 
सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। 
भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को  हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है।
इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.