logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬਲਾਚੌਰ ਤੋਂ ਵੱਡੀ ਗਿਣਤੀ 'ਚ ਸਾਥੀ 19 ਅਪ੍ਰੈਲ ਨੂੰ ਜਲੰਧਰ ਵਿਖੇ ਹੋਣ ਵਾਲੇ ਸਥਾਪਨਾ ਦਿਵਸ ਸਮਾਗਮ ਵਿੱਚ ਪਹੁੰਚਣਗੇ: ਹਰੀ ਸਿੰਘ ਰੱਕੜ, ਬਲਵੰਤ ਸਿੰਘ ​ਬਲਾਚੌਰ 3 ਅਪ੍ਰੈਲ (ਤਜਿੰਦਰ ਜੋਤ ) ਗਜ਼ਟਿਡ ਐਂਡ ਨਾਨ-ਗਜ਼ਟਿਡ ਐੱਸ.ਸੀ./ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਦੀ ਇੱਕ ਅਹਿਮ ਮੀਟਿੰਗ ਤਹਿਸੀਲ ਬਲਾਚੌਰ ਵਿਖੇ ਹੋਈ। ਇਸ ਮੀਟਿੰਗ ਵਿੱਚ 19 ਅਪ੍ਰੈਲ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਮਨਾਏ ਜਾ ਰਹੇ ਜਥੇਬੰਦੀ ਦੇ 31ਵੇਂ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਰਣਨੀਤੀ ਉਲੀਕੀ ਗਈ।​ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਸਟੇਟ ਚੇਅਰਮੈਨ ਸਰਦਾਰ ਜਸਵੀਰ ਸਿੰਘ ਪਾਲ, ਉਪ ਚੇਅਰਮੈਨ ਸ੍ਰੀ ਬਲਰਾਜ ਕੁਮਾਰ ਅਤੇ ਪੰਜਾਬ ਪ੍ਰਧਾਨ ਕੁਲਵਿੰਦਰ ਸਿੰਘ ਬੋਦਲ ਨੇ ਸ਼ਿਰਕਤ ਕੀਤੀ। ਆਗੂਆਂ ਨੇ ਸੰਬੋਧਨ ਕਰਦਿਆਂ ਜਿੱਥੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਬਾਰੇ ਚਰਚਾ ਕੀਤੀ, ਉੱਥੇ ਹੀ ਸਮਾਜ ਦੇ ਭਖਦੇ ਮਸਲਿਆਂ 'ਤੇ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ​ਕੁਲਵਿੰਦਰ ਸਿੰਘ ਬੋਦਲ ਨੇ ਵਰਕਰਾਂ ਨੂੰ ਪਿੰਡ ਪੱਧਰ ਤੱਕ ਯੂਨਿਟ ਕਾਇਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਜਥੇਬੰਦੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾ ਸਕੇ।​ਆਗੂਆਂ ਨੇ ਸਮਾਜਿਕ ਮਸਲਿਆਂ ਦੇ ਹੱਲ ਲਈ ਹਮੇਸ਼ਾ ਸੰਘਰਸ਼ ਵਾਸਤੇ ਤਿਆਰ ਰਹਿਣ ਲਈ ਪ੍ਰੇਰਿਆ।​ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।​ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਕੈਸ਼ੀਅਰ ਰਾਮ ਲੁਭਾਇਆ ਕਲਸੀ, ਸਕੱਤਰ ਬੂਟਾ ਸਿੰਘ ਮਾਹਿਲ, ਪ੍ਰਿੰਸੀਪਲ ਦਿਲਬਾਗ ਸਿੰਘ, ਹਰੀ ਸਿੰਘ, ਕੇਵਲ ਰਾਮ, ਅੰਬੇਡਕਰ ਕਲੱਬ ਦੇ ਪ੍ਰਧਾਨ ਰਵਿੰਦਰ ਲਾਲੀ ਅਤੇ ਕੇਵਲ ਸਿੰਘ ਨੇ ਵੀ ਸੰਬੋਧਨ ਕੀਤਾ।​ਅੰਤ ਵਿੱਚ ਸਾਬਕਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਤੇ ਚੇਅਰਮੈਨ ਸ੍ਰੀ ਅਮਰਜੀਤ ਖਟਕੜ ਨੇ ਆਏ ਹੋਏ ਮਹਿਮਾਨਾਂ ਅਤੇ ਜੁਝਾਰੂ ਸਾਥੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਬਲਾਚੌਰ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ ਜਲੰਧਰ ਸਮਾਗਮ ਵਿੱਚ ਪਹੁੰਚ ਕੇ ਪ੍ਰੋਗਰਾਮ ਨੂੰ ਸਫਲ ਬਣਾਉਣਗੇ।ਇਸ ਮੌਕੇ ਤਹਿਸੀਲ ਪ੍ਰਧਾਨ ਬਲਵੰਤ ਸਿੰਘ, ਮਨਜੀਤ ਸਿੰਘ, ਕਿਰਨ, ਜਗਜੀਵਨ ਰਾਮ ਅਤੇ ਹੋਰ ਕਈ ਸਰਗਰਮ ਮੈਂਬਰ ਹਾਜ਼ਰ ਸਨ।

2 hrs ago
user_Tajinder singh
Tajinder singh
ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
2 hrs ago
8c5a5adf-e62c-4216-92ed-ae31c1227a5d

More news from ਪੰਜਾਬ and nearby areas
  • ਗੜ੍ਹਸ਼ੰਕਰ, 3 ਅਪ੍ਰੈਲ (ਅਸ਼ਵਨੀ ਸ਼ਰਮਾ) ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਖੰਡਿਤ ਕਰਨ ਦੀ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। 'ਅਜੀਤ' ਨਾਲ ਗੱਲ ਕਰਦਿਆਂ ਲਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਦੂਜੀ ਵਾਰ ਖੰਡਿਤ ਕੀਤਾ ਜਾਣਾ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਹੈ। ਜ਼ਿਕਰਯੋਗ ਹੈ ਕਿ ਅਮਰਪ੍ਰੀਤ ਸਿੰਘ ਲਾਲੀ ਅੱਜ-ਕੱਲ੍ਹ ਬਤੌਰ ਕਾਂਗਰਸ ਦੇ ਅਬਜ਼ਰਵਰ ਅਰੁਣਾਚਲ ਪ੍ਰਦੇਸ਼ ਦੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਜਗ੍ਹਾ ਦੀ ਸੁਰੱਖਿਆ ਯਕੀਨੀ ਬਣਾਏ।
    1
    ਗੜ੍ਹਸ਼ੰਕਰ, 3 ਅਪ੍ਰੈਲ (ਅਸ਼ਵਨੀ ਸ਼ਰਮਾ) ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਖੰਡਿਤ ਕਰਨ ਦੀ ਘਟਨਾ ਦੀ ਪੁਰਜ਼ੋਰ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। 'ਅਜੀਤ' ਨਾਲ ਗੱਲ ਕਰਦਿਆਂ ਲਾਲੀ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਦੂਜੀ ਵਾਰ ਖੰਡਿਤ ਕੀਤਾ ਜਾਣਾ ਪੰਜਾਬ ਸਰਕਾਰ ਦੀ ਵੱਡੀ ਨਾਕਾਮੀ ਹੈ। ਜ਼ਿਕਰਯੋਗ ਹੈ ਕਿ ਅਮਰਪ੍ਰੀਤ ਸਿੰਘ ਲਾਲੀ ਅੱਜ-ਕੱਲ੍ਹ ਬਤੌਰ ਕਾਂਗਰਸ ਦੇ ਅਬਜ਼ਰਵਰ ਅਰੁਣਾਚਲ ਪ੍ਰਦੇਸ਼ ਦੀ ਡਿਊਟੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਲਦੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਜਗ੍ਹਾ ਦੀ ਸੁਰੱਖਿਆ ਯਕੀਨੀ ਬਣਾਏ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    5 hrs ago
  • ਖੰਨਾ ਪੁਲਿਸ ਵੱਲੋ ਜਾਅਲੀ ਡੋਪ ਟੈਸਟ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦੇ 02 ਮੈਬਰਾ ਨੂੰ ਕੀਤਾ ਗ੍ਰਿਫਤਾਰ
    1
    ਖੰਨਾ ਪੁਲਿਸ ਵੱਲੋ ਜਾਅਲੀ ਡੋਪ ਟੈਸਟ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦੇ 02 ਮੈਬਰਾ ਨੂੰ ਕੀਤਾ ਗ੍ਰਿਫਤਾਰ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    3 hrs ago
  • Post by Hardeep Singh
    1
    Post by Hardeep Singh
    user_Hardeep Singh
    Hardeep Singh
    Driver ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    2 hrs ago
  • LUDHIANA..... DABA ROAD NEW SHIMLAPURI ME... MO... CHORI HUE AAJ ENU JALD SE JALD FARA JAWE
    1
    LUDHIANA..... DABA ROAD NEW SHIMLAPURI ME... 
MO... CHORI HUE AAJ ENU JALD SE JALD FARA JAWE
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    3 hrs ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    3 hrs ago
  • Post by Vishal Sharda PRESS
    1
    Post by Vishal Sharda PRESS
    user_Vishal Sharda PRESS
    Vishal Sharda PRESS
    Journalist ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    7 hrs ago
  • ਹਲਕਾ ਖਰੜ ਤੋਂ ਉੱਘੇ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਬੈਨੀਪਾਲ ਪ੍ਰੋਪਰਟੀ ਦੇ ਸ੍ਰਪ੍ਰਸਤ ਸ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡਾਂ ਮੁਤਾਬਕ ਖੇਡਾਂ ਦਾ ਸਾਮਾਨ ਵੰਡਿਆ ਜਾ ਰਿਹਾ ਹੈ। ਬੀਤੇ ਦਿਨੀਂ ਕਸਬਾ ਖਿਜ਼ਰਾਬਾਦ ਦੇ ਸਰਪੰਚ ਜਸਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਪਿੰਡ ਦੇ ਬਾਲੀਵਾਲ ਖਿਡਾਰੀਆਂ ਨੂੰ ਕਿੱਟ ਭੇਂਟ ਕੀਤੀ ਗਈ।ਇਸ ਮੌਕੇ ਸਰਪੰਚ ਅਤੇ ਮੌਜੂਦ ਖਿਡਾਰੀਆਂ ਵੱਲੋਂ ਸ ਦਲਵਿੰਦਰ ਸਿੰਘ ਬੈਨੀਪਾਲ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਬੈਨੀਪਾਲ ਨੇ ਕਿਹਾ ਕਿ ਇਹੀ ਉਮਰ ਹੈ ਬੱਚਿਆਂ ਦੀ ਜਦੋਂ ਉਨ੍ਹਾਂ ਨੂੰ ਚੰਗੇ ਪਾਸੇ ਲਾਇਆ ਜਾ ਸਕਦਾ ਹੈ ।ਹੁਣ ਜਿਸ ਵੀ ਖੇਡ ਵਿੱਚ ਉਹ ਰੁਚੀ ਰੱਖਣ ਉਨ੍ਹਾਂ ਨੂੰ ਉਸ ਖੇਡ ਵਿੱਚ ਨਿਖਾਰ ਲਿਆਉਣ ਲਈ ਕੋਚਿੰਗ ਦੇ ਨਾਲ ਨਾਲ ਹੋਰ ਵੀ ਜ਼ਰੂਰਤ ਅਨੁਸਾਰ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ।ਇਸ ਲਈ ਜਿਹੜੇ ਬੱਚੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਚਾਹਵਾਨ ਹਨ ਅਤੇ ਉਨ੍ਹਾਂ ਨੂੰ ਬੈਨੀਪਾਲ ਗਰੁੱਪ ਦੀ ਕਿਸੇ ਵੀ ਪੱਖੋਂ ਲੋੜ ਹੈ ਤਾਂ ਬੈਨੀਪਾਲ ਗਰੁੱਪ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲਣ ਲਈ ਖੇਡਾਂ ਤੇ ਸਿਖਿਆ ਨੂੰ ਹਥਿਆਰ ਬਣਾਇਆ ਜਾਵੇ ਤਾਂ ਜੋ ਮੌਜੂਦਾ ਸਰਕਾਰ ਦੇ ਭਰੋਸੇ ਨਾ ਰਹਿ ਕੇ ਸਮਾਂ ਰਹਿੰਦਿਆਂ ਆਪਣੇ ਬੱਚਿਆਂ ਨੂੰ ਸਮਾਜ ਵਿੱਚ ਫੈਲੀਆਂ ਭੈੜੀਆਂ ਕੁਰੀਤੀਆਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਰਣਬੀਰ ਸਿੰਘ ਬਾਬਾ ਢਾਬਾ ਵਾਲੇ, ਜਗਦੀਸ਼ ਸਿੰਘ ਦੀਸ਼ਾ ਅਤੇ ਜਗਤਾਰ ਸਿੰਘ ਵੱਲੋਂ ਵੀ ਖਿਡਾਰੀਆਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ।
    1
    ਹਲਕਾ ਖਰੜ ਤੋਂ ਉੱਘੇ ਸਮਾਜ ਸੇਵੀ ਖੇਡ ਪ੍ਰਮੋਟਰ ਅਤੇ ਬੈਨੀਪਾਲ ਪ੍ਰੋਪਰਟੀ ਦੇ ਸ੍ਰਪ੍ਰਸਤ ਸ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਹਲਕਾ ਖਰੜ ਦੇ ਵੱਖ ਵੱਖ ਪਿੰਡਾਂ ਦੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਖੇਡਾਂ ਮੁਤਾਬਕ ਖੇਡਾਂ ਦਾ ਸਾਮਾਨ ਵੰਡਿਆ ਜਾ ਰਿਹਾ ਹੈ। ਬੀਤੇ ਦਿਨੀਂ ਕਸਬਾ ਖਿਜ਼ਰਾਬਾਦ ਦੇ ਸਰਪੰਚ ਜਸਵਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਪਿੰਡ ਦੇ ਬਾਲੀਵਾਲ ਖਿਡਾਰੀਆਂ ਨੂੰ ਕਿੱਟ ਭੇਂਟ ਕੀਤੀ ਗਈ।ਇਸ ਮੌਕੇ ਸਰਪੰਚ ਅਤੇ ਮੌਜੂਦ ਖਿਡਾਰੀਆਂ ਵੱਲੋਂ ਸ ਦਲਵਿੰਦਰ ਸਿੰਘ ਬੈਨੀਪਾਲ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ ਬੈਨੀਪਾਲ ਨੇ ਕਿਹਾ ਕਿ ਇਹੀ ਉਮਰ ਹੈ ਬੱਚਿਆਂ ਦੀ ਜਦੋਂ ਉਨ੍ਹਾਂ ਨੂੰ ਚੰਗੇ ਪਾਸੇ ਲਾਇਆ ਜਾ ਸਕਦਾ ਹੈ ।ਹੁਣ ਜਿਸ ਵੀ ਖੇਡ ਵਿੱਚ ਉਹ ਰੁਚੀ ਰੱਖਣ ਉਨ੍ਹਾਂ ਨੂੰ ਉਸ ਖੇਡ ਵਿੱਚ ਨਿਖਾਰ ਲਿਆਉਣ ਲਈ ਕੋਚਿੰਗ ਦੇ ਨਾਲ ਨਾਲ ਹੋਰ ਵੀ ਜ਼ਰੂਰਤ ਅਨੁਸਾਰ ਸਹਿਯੋਗ ਮਿਲਣਾ ਬਹੁਤ ਜ਼ਰੂਰੀ ਹੈ।ਇਸ ਲਈ ਜਿਹੜੇ ਬੱਚੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਦੇ ਚਾਹਵਾਨ ਹਨ ਅਤੇ ਉਨ੍ਹਾਂ ਨੂੰ ਬੈਨੀਪਾਲ ਗਰੁੱਪ ਦੀ ਕਿਸੇ ਵੀ ਪੱਖੋਂ ਲੋੜ ਹੈ ਤਾਂ ਬੈਨੀਪਾਲ ਗਰੁੱਪ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਨਿਕਲਣ ਲਈ ਖੇਡਾਂ ਤੇ ਸਿਖਿਆ ਨੂੰ ਹਥਿਆਰ ਬਣਾਇਆ ਜਾਵੇ ਤਾਂ ਜੋ ਮੌਜੂਦਾ ਸਰਕਾਰ ਦੇ ਭਰੋਸੇ ਨਾ ਰਹਿ ਕੇ ਸਮਾਂ ਰਹਿੰਦਿਆਂ ਆਪਣੇ ਬੱਚਿਆਂ ਨੂੰ ਸਮਾਜ ਵਿੱਚ ਫੈਲੀਆਂ ਭੈੜੀਆਂ ਕੁਰੀਤੀਆਂ ਤੋਂ ਬਚਾਇਆ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਰਣਬੀਰ ਸਿੰਘ ਬਾਬਾ ਢਾਬਾ ਵਾਲੇ, ਜਗਦੀਸ਼ ਸਿੰਘ ਦੀਸ਼ਾ ਅਤੇ ਜਗਤਾਰ ਸਿੰਘ ਵੱਲੋਂ ਵੀ ਖਿਡਾਰੀਆਂ ਨੂੰ ਖੇਡਾਂ ਲਈ ਪ੍ਰੇਰਿਤ ਕੀਤਾ ਗਿਆ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    17 hrs ago
  • ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਮਾਈਨਿੰਗ ਤੇ ਮਿਨਰਲ ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ ਤੇ ਪੁਲਿਸ ਵਲੋਂ ਕਥਿਤ ਕੁੱਟਮਾਰ ਦੇ ਵਿਰੋਧ ਤ ਪਿੰਡ ਪੁੰਜਾ ਦੇ ਵਾਸੀਆਂ ਨੇ ਬੀਰਬਲ ਦੀ ਅਗਵਾਈ ਚ ਚੱਬੇਵਾਲ ਦੇ ਮੁੱਖ ਚੌਂਕ ਚ ਧਰਨਾ ਦਿੱਤਾ ਅਤੇ ਪੂਰੀ ਤਰਾਂ ਜਾਮ ਲਗਾ ਦਿੱਤਾ। ਜੋਂ ਕਿ 4 ਘੰਟੇ ਜਾਰੀ ਰਿਹਾ।
    1
    ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਮਾਈਨਿੰਗ ਤੇ ਮਿਨਰਲ ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ ਤੇ ਪੁਲਿਸ ਵਲੋਂ ਕਥਿਤ ਕੁੱਟਮਾਰ ਦੇ ਵਿਰੋਧ ਤ ਪਿੰਡ ਪੁੰਜਾ ਦੇ ਵਾਸੀਆਂ ਨੇ ਬੀਰਬਲ ਦੀ ਅਗਵਾਈ ਚ ਚੱਬੇਵਾਲ ਦੇ ਮੁੱਖ ਚੌਂਕ ਚ ਧਰਨਾ ਦਿੱਤਾ ਅਤੇ ਪੂਰੀ ਤਰਾਂ ਜਾਮ ਲਗਾ ਦਿੱਤਾ। ਜੋਂ ਕਿ 4 ਘੰਟੇ ਜਾਰੀ ਰਿਹਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.