ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.)-2026 ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਵੋਟਰ ਗਣਨਾ ਫਾਰਮ ਪ੍ਰਾਪਤ ਕਰਨ, ਉਨ੍ਹਾਂ ਦੀ ਜਾਂਚ ਕਰਨ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ, ਜਿਸ ਨਾਲ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ੀ ਮਿਲੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਹਰ ਯੋਗ ਵੋਟਰ ਦਾ ਗਣਨਾ ਫਾਰਮ ਸਮੇਂ ਸਿਰ ਪ੍ਰਾਪਤ ਕਰਕੇ ਵੋਟਰ ਸੂਚੀ ਨੂੰ ਸਹੀ ਅਤੇ ਤਰੁੱਟੀ-ਰਹਿਤ ਬਣਾਉਣਾ ਹੈ। ਜਿਨ੍ਹਾਂ ਪੋਲਿੰਗ ਬੂਥਾਂ 'ਤੇ ਗਣਨਾ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਪੂਰੀ ਹੋ ਚੁੱਕੀ ਹੈ, ਉੱਥੇ ਰਿਕਾਰਡ ਵਿਚਲੀਆਂ ਤਰੁੱਟੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ, ਜਦਕਿ ਹੋਰ ਬੂਥਾਂ 'ਤੇ ਫਾਰਮਾਂ ਦੀ ਪ੍ਰਾਪਤੀ ਅਤੇ ਡਿਜ਼ੀਟਾਈਜ਼ੇਸ਼ਨ ਦੀ ਪ੍ਰਕਿਰਿਆ ਨਾਲੋ-ਨਾਲ ਜਾਰੀ ਹੈ। ਇਸ ਮੁਹਿੰਮ ਦੇ ਸਫ਼ਲ ਸੰਚਾਲਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਨਿਰਧਾਰਤ ਸਮੇਂ ਅੰਦਰ ਸਾਰਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਹੋ ਸਕੇ। ਚੋਣ ਕਮਿਸ਼ਨ ਦੇ ਇਸ ਉਦੇਸ਼ ਨੂੰ ਸਫ਼ਲ ਬਣਾਉਣ ਲਈ ਕਿ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ, ਸ੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਇਆ, ਉਹ 12 ਜੁਲਾਈ (ਦਿਨ ਐਤਵਾਰ) ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ 'ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣਾ ਫਾਰਮ ਜ਼ਰੂਰ ਜਮ੍ਹਾਂ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਸਿਆਸੀ ਪਾਰਟੀਆਂ, ਸਮਾਜਿਕ ਸੰਸਥਾਵਾਂ, ਪੰਚਾਇਤੀ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ ਹੈ।
ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ (ਐਸ.ਆਈ.ਆਰ.)-2026 ਤਹਿਤ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸ਼ਨੀਵਾਰ ਨੂੰ ਵਿਸ਼ੇਸ਼ ਕੈਂਪ ਸਫ਼ਲਤਾਪੂਰਵਕ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਵੋਟਰ ਗਣਨਾ ਫਾਰਮ ਪ੍ਰਾਪਤ ਕਰਨ, ਉਨ੍ਹਾਂ ਦੀ ਜਾਂਚ ਕਰਨ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ, ਜਿਸ ਨਾਲ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣ ਦੀ ਪ੍ਰਕਿਰਿਆ ਨੂੰ ਤੇਜ਼ੀ ਮਿਲੀ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼
ਹਰ ਯੋਗ ਵੋਟਰ ਦਾ ਗਣਨਾ ਫਾਰਮ ਸਮੇਂ ਸਿਰ ਪ੍ਰਾਪਤ ਕਰਕੇ ਵੋਟਰ ਸੂਚੀ ਨੂੰ ਸਹੀ ਅਤੇ ਤਰੁੱਟੀ-ਰਹਿਤ ਬਣਾਉਣਾ ਹੈ। ਜਿਨ੍ਹਾਂ ਪੋਲਿੰਗ ਬੂਥਾਂ 'ਤੇ ਗਣਨਾ ਫਾਰਮਾਂ ਦੀ ਡਿਜ਼ੀਟਾਈਜ਼ੇਸ਼ਨ ਪੂਰੀ ਹੋ ਚੁੱਕੀ ਹੈ, ਉੱਥੇ ਰਿਕਾਰਡ ਵਿਚਲੀਆਂ ਤਰੁੱਟੀਆਂ ਨੂੰ ਦੂਰ ਕੀਤਾ ਜਾ ਰਿਹਾ ਹੈ, ਜਦਕਿ ਹੋਰ ਬੂਥਾਂ 'ਤੇ ਫਾਰਮਾਂ ਦੀ ਪ੍ਰਾਪਤੀ ਅਤੇ ਡਿਜ਼ੀਟਾਈਜ਼ੇਸ਼ਨ ਦੀ ਪ੍ਰਕਿਰਿਆ ਨਾਲੋ-ਨਾਲ ਜਾਰੀ ਹੈ। ਇਸ ਮੁਹਿੰਮ ਦੇ ਸਫ਼ਲ ਸੰਚਾਲਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਨਿਰਧਾਰਤ ਸਮੇਂ ਅੰਦਰ ਸਾਰਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਹੋ ਸਕੇ। ਚੋਣ ਕਮਿਸ਼ਨ ਦੇ ਇਸ ਉਦੇਸ਼ ਨੂੰ ਸਫ਼ਲ ਬਣਾਉਣ
ਲਈ ਕਿ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ, ਸ੍ਰੀ ਹਿਮਾਂਸ਼ੂ ਜੈਨ ਨੇ ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਅਜੇ ਤੱਕ ਆਪਣਾ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਇਆ, ਉਹ 12 ਜੁਲਾਈ (ਦਿਨ ਐਤਵਾਰ) ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ 'ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣਾ ਫਾਰਮ ਜ਼ਰੂਰ ਜਮ੍ਹਾਂ ਕਰਵਾਉਣ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਸਿਆਸੀ ਪਾਰਟੀਆਂ, ਸਮਾਜਿਕ ਸੰਸਥਾਵਾਂ, ਪੰਚਾਇਤੀ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ ਹੈ।
- ਸੁਨਾਮ ਦੇ ਪੁਰਾਣੇ ਅੰਡਰਬ੍ਰਿਜ ਵਿੱਚ ਇੱਕ ਟਰੱਕ ਫਸਣ ਦੀ ਘਟਨਾ ਸਾਹਮਣੇ ਆਈ ਹੈ। ਇਸ ਕਾਰਨ ਇੱਥੇ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ।1
- ਸੰਗਰੂਰ ਦੇ ਸੁਨਾਮ ਵਿੱਚ ਸ਼੍ਰੀ ਸੰਗਮੇਸ਼ਵਰ ਮਹਾਦੇਵ ਅਰੁਣਾਏ ਚੈਰੀਟੇਬਲ ਸੁਸਾਇਟੀ ਅਤੇ ਸ਼੍ਰੀ ਬਾਲਾ ਜੀ ਟਰੱਸਟ ਸੁਨਾਮ ਵੱਲੋਂ ਅਰੁਣਾਏ ਦੀ ਸੁਨਾਮ ਵਾਲੀ ਧਰਮਸ਼ਾਲਾ ਵਿੱਚ ਤ੍ਰਯੋਦਸ਼ੀ ਮੇਲੇ 'ਤੇ ਭੰਡਾਰਾ ਲਗਾਇਆ ਗਿਆ।1
- ਧੂਰੀ (ਸੰਗਰੂਰ) ਨਾਲ ਸਬੰਧਤ ਇੱਕ ਪੋਸਟ ਰਾਹੀਂ ਲੋਕਾਂ ਤੋਂ ਉਨ੍ਹਾਂ ਦੀ ਪ੍ਰਤੀਕਿਰਿਆ ਮੰਗੀ ਗਈ ਹੈ। ਪੋਸਟ ਵਿੱਚ ਸਿੱਧਾ ਸਵਾਲ ਪੁੱਛਿਆ ਗਿਆ ਹੈ ਕਿ ਲੋਕਾਂ ਦੇ ਮੁਤਾਬਕ ਇਸ ਵਿਅਕਤੀ ਨਾਲ ਕੀ ਹੋਣਾ ਚਾਹੀਦਾ ਸੀ? ਇਸ ਦੇ ਨਾਲ ਹੀ ਸਾਰਿਆਂ ਨੂੰ ਕਮੈਂਟ ਬਾਕਸ ਵਿੱਚ ਆਪਣੀ ਰਾਏ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ।1
- ਪੰਜਾਬ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਵੋਟਰ ਸੂਚੀਆਂ ਦੀ ਸੁਧਾਰ ਪ੍ਰਕਿਰਿਆ (SIR) ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਜਿੱਥੇ ਇੱਕ ਪਾਸੇ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ ਹੈ, ਉੱਥੇ ਹੀ ਦੂਜੇ ਪਾਸੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਵਿਦੇਸ਼ਾਂ ਵਿੱਚ ਰਹਿ ਰਹੇ ਐਨ.ਆਰ.ਆਈ. (NRI) ਪਰਿਵਾਰ ਆਪਣੀਆਂ ਵੋਟਾਂ ਦੇ ਸੁਧਾਰ ਲਈ ਇਨ੍ਹਾਂ ਕੈਂਪਾਂ ਦਾ ਲਾਹਾ ਲੈ ਰਹੇ ਹਨ ਅਤੇ ਪ੍ਰਸ਼ਾਸਨ ਦੇ ਪ੍ਰਬੰਧਾਂ ਤੋਂ ਸੰਤੁਸ਼ਟ ਹਨ। ਇੱਕ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਅੱਠ ਸਾਲ ਤੋਂ ਵਿਦੇਸ਼ ਰਹਿ ਰਿਹਾ ਹੈ ਅਤੇ ਉਸਦੀ ਕੀਰਤਪੁਰ ਸਾਹਿਬ ਦੀ ਵੋਟ ਨੂੰ ਸ਼ਿਫਟ ਕਰਾਉਣ ਲਈ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ। ਦੂਜੇ ਪਾਸੇ, ਵੋਟਾਂ ਦੇ ਸੁਧਾਰ ਲਈ ਪ੍ਰਸ਼ਾਸਨ ਵੱਲੋਂ ਸਾਲ 2003 ਦਾ ਪੁਰਾਣਾ ਰਿਕਾਰਡ ਮੰਗੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਪਰੇਸ਼ਾਨੀ ਦੇਖਣ ਨੂੰ ਮਿਲ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ 22-23 ਸਾਲ ਪੁਰਾਣਾ ਰਿਕਾਰਡ ਇਕੱਠਾ ਕਰਨਾ ਬਹੁਤ ਔਖਾ ਹੈ, ਜਿਸ ਕਾਰਨ ਕਈ ਜਾਇਜ਼ ਵੋਟਰਾਂ ਦੀਆਂ ਵੋਟਾਂ ਕੱਟੇ ਜਾਣ ਦਾ ਖ਼ਤਰਾ ਬਣ ਗਿਆ ਹੈ। ਕਈ ਲੋਕਾਂ ਦਾ ਜਨਮ, ਪੜ੍ਹਾਈ ਅਤੇ ਪੂਰਾ ਪਰਿਵਾਰ ਇੱਥੋਂ ਦਾ ਹੀ ਹੈ, ਪਰ 2003 ਦਾ ਰਿਕਾਰਡ ਅਪਡੇਟ ਨਾ ਹੋਣ ਕਾਰਨ ਉਹ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧੀ ਹਰਪਾਲ ਸਿੰਘ ਨੇ ਭਾਰਤ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਇਸ ਮਸਲੇ ਦਾ ਹੱਲ ਕੱਢਿਆ ਜਾਵੇ ਤਾਂ ਜੋ ਕਿਸੇ ਵੀ ਜਾਇਜ਼ ਵੋਟਰ ਦੀ ਵੋਟ ਨਾ ਕੱਟੀ ਜਾਵੇ।2
- ਲੁਧਿਆਣਾ ਦੇ ਖੰਨਾ ਵਿੱਚ ਪੁਲਿਸ ਵੱਲੋਂ 'ਆਪਰੇਸ਼ਨ ਪ੍ਰਹਾਰ 3.0' ਤਹਿਤ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ ਹੈ। ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਖੰਨਾ ਪੁਲਿਸ ਨੇ ਇਲਾਕੇ ਦੇ ਅਪਰਾਧੀਆਂ ਖ਼ਿਲਾਫ਼ ਸਖ਼ਤ ਰੁਖ਼ ਅਖਤਿਆਰ ਕਰਦਿਆਂ ਉਨ੍ਹਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ।1
- ਫਤਹਿਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਭਾਰਤ ਵਿਕਾਸ ਪਰਿਸ਼ਦ ਵੱਲੋਂ ਸਥਾਨਕ ਅਸ਼ੋਕਾ ਸਕੂਲ ਵਿੱਚ ਇੱਕ ਰੈਗੂਲਰ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 40 ਯੂਨਿਟ ਖੂਨ ਇਕੱਤਰ ਹੋਇਆ। ਇਸ ਮੌਕੇ ਪਰਿਸ਼ਦ ਦੇ ਪ੍ਰਧਾਨ ਮਨੀਸ਼ ਵਰਮਾ ਅਤੇ ਸਕੱਤਰ ਅਰਵਿੰਦ ਵਰਮਾ ਨੇ ਦੱਸਿਆ ਕਿ ਪਰਿਸ਼ਦ ਵੱਲੋਂ ਹਰ ਚਾਰ ਮਹੀਨੇ ਬਾਅਦ ਨਿਯਮਤ ਤੌਰ ਤੇ ਅਜਿਹੇ ਖੂਨਦਾਨ ਕੈਂਪ ਲਗਾਏ ਜਾਂਦੇ ਹਨ ਅਤੇ ਉਸੇ ਕੜੀ ਨੂੰ ਅੱਗੇ ਤੋਰਦਿਆਂ ਅੱਜ ਦਾ ਇਹ ਕੈਂਪ ਲਗਾਇਆ ਗਿਆ ਹੈ। ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਸਮਾਜ ਸੇਵੀ ਗੁਰਮੁਖ ਸਿੰਘ ਗੁਰਾਇਆ ਵੱਲੋਂ ਭਾਰਤ ਮਾਤਾ ਦੀ ਫੋਟੋ ਅੱਗੇ ਜੋਤ ਜਗਾ ਕੇ ਅਤੇ ਫੁੱਲਾਂ ਦੀ ਮਾਲਾ ਭੇਟ ਕਰਕੇ ਕੀਤੀ ਗਈ। ਉਨ੍ਹਾਂ ਨੇ ਪਰਿਸ਼ਦ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਇਸ ਰਾਹੀਂ ਕਿਸੇ ਦੀ ਜਿੰਦਗੀ ਬਚਾਈ ਜਾ ਸਕਦੀ ਹੈ। ਇਹ ਕੈਂਪ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਡਾਕਟਰ ਜਪਨੀਤ ਟਿਵਾਣਾ ਦੀ ਅਗਵਾਈ ਵਿੱਚ ਉਨ੍ਹਾਂ ਦੀ ਟੀਮ ਵੱਲੋਂ ਲਗਾਇਆ ਗਿਆ। ਇਸ ਮੌਕੇ ਅਨੁਜ ਜਿੰਦਲ, ਰਾਜੇਸ਼ ਧੀਮਾਨ, ਵਰੁਣ ਸੂਦ, ਕ੍ਰਿਸ਼ ਜਿੰਦਲ, ਵਰੁਣ ਜਿੰਦਲ, ਰਾਘਵ ਬਾਤਿਸ਼, ਸੁਮਿਤ ਮੋਦੀ, ਰੋਹਿਤ ਸ਼ਰਮਾ, ਅਮਰੇਸ਼ ਜਿੰਦਲ, ਅਸ਼ਵਨੀ ਬਿਥਰ, ਸੰਜੇ ਵਰਮਾ, ਗੁਰਦੀਪ ਸਿੰਘ, ਰਾਜੀਵ ਗੁਪਤਾ, ਰਿਸ਼ੀ ਪੁਰੀ, ਪਵਨ ਕਾਲੜਾ, ਅਮਿਤ ਚੋਪੜਾ, ਨਰਿੰਦਰ ਰਾਣਾ, ਰਾਜੇਸ਼ ਸੀ ਏ, ਸੰਜੀਵ, ਯੋਗੇਸ਼, ਰਾਹੁਲ, ਦਿਨੇਸ਼, ਨਿਤਿਨ, ਉਮੇਸ਼, ਆਨੰਦ ਮੋਹਨ ਅਤੇ ਪੀ ਆਰ ਓ ਪੂਰਨ ਸਹਿਗਲ ਹਾਜ਼ਰ ਸਨ।1
- ਸੁਨਾਮ ਵਿਖੇ ਨਵੇਂ ਅੰਤਰਰਾਸ਼ਟਰੀ ਪੱਧਰ ਦੇ ਹਾਕੀ ਸਟੇਡੀਅਮ ਦੇ ਨਿਰਮਾਣ ਲਈ ਸੁਨਾਮ ਦੇ ਸਮੂਹ ਹਾਕੀ ਖਿਡਾਰੀਆਂ, ਕੋਚਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਜੀ ਦਾ ਦਿਲੋਂ ਧੰਨਵਾਦ ਕੀਤਾ ਗਿਆ ਹੈ। ਸਮੂਹ ਖਿਡਾਰੀਆਂ ਨੇ ਇਸ ਸ਼ਲਾਘਾਯੋਗ ਉਪਰਾਲੇ ਲਈ ਕੈਬਨਿਟ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਆਭਾਰ ਜਤਾਇਆ ਹੈ। ਇਸ ਨਵੇਂ ਸਟੇਡੀਅਮ ਦੇ ਬਣਨ ਨਾਲ ਸੁਨਾਮ ਅਤੇ ਇਸ ਦੇ ਆਸ-ਪਾਸ ਦੇ ਨੌਜਵਾਨ ਖਿਡਾਰੀਆਂ ਨੂੰ ਬਿਹਤਰ ਸਿਖਲਾਈ ਪ੍ਰਾਪਤ ਕਰਨ ਅਤੇ ਆਪਣੀ ਪ੍ਰਤਿਭਾ ਨਿਖਾਰਨ ਲਈ ਇੱਕ ਵੱਡਾ ਮੰਚ ਮਿਲੇਗਾ। ਇਹ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੁਨਾਮ ਦਾ ਨਾਮ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕਰਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਏਗਾ।1
- ਦੋਰਾਹਾ ਦੇ ਨੇੜਲੇ ਪਿੰਡ ਜਸਪਾਲੋਂ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਇੱਕ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ ਕੇਂਦਰ ਵਿੱਚੋਂ ਕਰੀਬ 10 ਨੌਜਵਾਨਾਂ ਨੂੰ ਬਰਾਮਦ ਕੀਤਾ ਗਿਆ ਹੈ।1