Shuru
Apke Nagar Ki App…
ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ “ਜ਼ਿਲ੍ਹਾ ਚੇਅਰਮੈਨ” ਟ੍ਰੇਡਰਜ਼ ਕਮਿਸ਼ਨ, ਆਬਕਾਰੀ ਅਤੇ ਕਰ ਵਿਭਾਗ ਕਪੂਰਥਲਾ ਬਤੌਰ ਮੁੱਖ ਮਹਿਮਾਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣਗੇ 👇👇👇👇 ਟਾਈਕੋਂਡੋ ਸਪੋਰਟਸ ਐਸੋਸੀਏਸ਼ਨ ਆਫ਼ ਕਪੂਰਥਲਾ ਵੱਲੋਂ ਆਪ ਜੀ ਨੂੰ ਹਾਰਦਿਕ ਸੱਦਾ ਹੈ ਕਿ “ਸ਼ਹੀਦ ਭਗਤ ਸਿੰਘ ਓਪਨ ਟਾਈਕੋਂਡੋ ਚੈਂਪੀਅਨਸ਼ਿਪ 2026” ਸ੍ਰੀ ਸਨਾਤਨ ਧਰਮ ਸਭਾ ਅੰਮ੍ਰਿਤਸਰ ਰੋਡ ਵਿਖੇ ਮਿਤੀ 26 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਆਰੰਭ ਕੀਤੀ ਜਾ ਰਹੀ ਹੈ, 300 ਦੇ ਕਰੀਬ ਖਿਡਾਰੀਆਂ ਵੱਲੋਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ ਜਾਵੇਗਾ। ਕਰਾਟਿਆਂ ਵਰਗੀ ਇਸ ਖੇਡ ਨੂੰ ਪੂਰੇ ਪੰਜਾਬ ਵਿੱਚ ਉੱਘੇ ਕੋਚ ਪਵਿੱਤਰ ਸਿੰਘ ਸੈਦੋਵਾਲ ਅਤੇ ਉਨ੍ਹਾਂ ਦੀ ਟੀਮ ਪਿਛਲੇ ਕਈ ਸਾਲਾਂ ਤੋਂ ਉਤਸ਼ਾਹਿਤ ਕਰਦੀ ਆ ਰਹੀ ਹੈ। ਪੰਜਾਬ ਦੀ ਜਵਾਨੀ ਨੂੰ ਰੰਗਲੇ ਪੰਜਾਬ ਦੀ ਵਾਗਡੋਰ ਸੰਭਾਲਣ ਵਾਸਤੇ ਕਰਵਾਈ ਜਾ ਰਹੀ ਇਹ ਚੈਂਪੀਅਨਸ਼ਿਪ ਇੱਕ ਵੱਖਰਾ ਹੀ ਮੀਲ ਪੱਥਰ ਸਥਾਪਿਤ ਕਰੇਗੀ।
Sudhir
ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ “ਜ਼ਿਲ੍ਹਾ ਚੇਅਰਮੈਨ” ਟ੍ਰੇਡਰਜ਼ ਕਮਿਸ਼ਨ, ਆਬਕਾਰੀ ਅਤੇ ਕਰ ਵਿਭਾਗ ਕਪੂਰਥਲਾ ਬਤੌਰ ਮੁੱਖ ਮਹਿਮਾਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣਗੇ 👇👇👇👇 ਟਾਈਕੋਂਡੋ ਸਪੋਰਟਸ ਐਸੋਸੀਏਸ਼ਨ ਆਫ਼ ਕਪੂਰਥਲਾ ਵੱਲੋਂ ਆਪ ਜੀ ਨੂੰ ਹਾਰਦਿਕ ਸੱਦਾ ਹੈ ਕਿ “ਸ਼ਹੀਦ ਭਗਤ ਸਿੰਘ ਓਪਨ ਟਾਈਕੋਂਡੋ ਚੈਂਪੀਅਨਸ਼ਿਪ 2026” ਸ੍ਰੀ ਸਨਾਤਨ ਧਰਮ ਸਭਾ ਅੰਮ੍ਰਿਤਸਰ ਰੋਡ ਵਿਖੇ ਮਿਤੀ 26 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਆਰੰਭ ਕੀਤੀ ਜਾ ਰਹੀ ਹੈ, 300 ਦੇ ਕਰੀਬ ਖਿਡਾਰੀਆਂ ਵੱਲੋਂ ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ ਜਾਵੇਗਾ। ਕਰਾਟਿਆਂ ਵਰਗੀ ਇਸ ਖੇਡ ਨੂੰ ਪੂਰੇ ਪੰਜਾਬ ਵਿੱਚ ਉੱਘੇ ਕੋਚ ਪਵਿੱਤਰ ਸਿੰਘ ਸੈਦੋਵਾਲ ਅਤੇ ਉਨ੍ਹਾਂ ਦੀ ਟੀਮ ਪਿਛਲੇ ਕਈ ਸਾਲਾਂ ਤੋਂ ਉਤਸ਼ਾਹਿਤ ਕਰਦੀ ਆ ਰਹੀ ਹੈ। ਪੰਜਾਬ ਦੀ ਜਵਾਨੀ ਨੂੰ ਰੰਗਲੇ ਪੰਜਾਬ ਦੀ ਵਾਗਡੋਰ ਸੰਭਾਲਣ ਵਾਸਤੇ ਕਰਵਾਈ ਜਾ ਰਹੀ ਇਹ ਚੈਂਪੀਅਨਸ਼ਿਪ ਇੱਕ ਵੱਖਰਾ ਹੀ ਮੀਲ ਪੱਥਰ ਸਥਾਪਿਤ ਕਰੇਗੀ।
More news from ਪੰਜਾਬ and nearby areas
- ਸੂਬੇ ਭਰ ਦੀਆਂ ਮੰਡੀਆਂ ‘ਚ 76 ਲੱਖ ਮੀਟ੍ਰਿਕ ਕਣਕ ਦੀ ਖਰੀਦ, ਕਿਸਾਨਾਂ ਨੂੰ 13751 ਕਰੋੜ ਦੀ ਅਦਾਇਗੀ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਜ਼ਿਲ੍ਹੇ ਭਰ ‘ਚ 243139.00 ਮੀਟ੍ਰਿਕ ਟਨ ਦੀ ਖਰੀਦ, 583.7 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਵਰ ਭੁਲਥ 24 ਅਪ੍ਰੈਲ: (ਗੋਬਿੰਦ ਸੁਖੀਜਾ)ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 311155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ। ਕੈਪਸ਼ਨ- ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।1
- AAP ‘ਚ ਅੰਦਰੂਨੀ ਬਗਾਵਤ ਦੇ ਸੰਕੇਤ, ਜਲਦੀ ਆ ਸਕਦਾ ਵੱਡਾ ਰਾਜਨੀਤਿਕ ਭੂਚਾਲ: ਰਾਜ ਕੁਮਾਰ ਵੇਰਕਾ ਨੇ ਕੀਤੇ ਵੱਡੇ ਖੁਲਾਸੇ #Punjab24News #RajKumarVerka #AAPCrisis #PunjabPolitics #PoliticalStorm #AAPvsCongress #BhagwantMann #ArvindKejriwal #RajyaSabhaBuzz #PunjabNews1
- ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ1
- Post by The Virsa Tv1
- Post by ਜਸਕਰਨ ਸਿੰਘ1
- ਬਸ ਇਹੀ ਇੱਕੋ ਜਗ੍ਹਾ ਰਹਿ ਗਈ ਸੀ ਜਿੱਥੇ ਕਦੀ ਲੜਾਈ ਨਹੀਂ ਸੀ ਵੇਖੀ 🚌 ਦੀ ਛੱਤ ਉੱਤੇ ਅੱਜ ਉਹ ਵੀ ਨਜ਼ਰ ਆ ਗਈ. AMRITSAR GOLDEN GATE1
- Post by The Virsa Tv1
- ਕੁੱਲ 670 ਮਾਮਲਿਆਂ ਨਾਲ ਸੰਬੰਧਿਤ ਸਮੱਗਰੀ ਨਸ਼ਟ ਕੀਤੀ ਗਈ, ਜਿਸ ਵਿੱਚ ਹੀਰੋਇਨ, ਚੂਰਾ ਪੋਸਤ, ਨਸ਼ੀਲਾ ਪਾਊਡਰ, ਗੋਲੀਆਂ, ਇੰਜੈਕਸ਼ਨ ਆਦਿ ਸ਼ਾਮਲ ਹਨ। ਅੰਮ੍ਰਿਤਸਰ ਦਿਹਾਤੀ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਨੂੰ ਕਾ ਲਗਾਤਾਰ ਜਾਰੀ ਰੱਖਿਆ ਜਾਵੇਗਾ।1
- Post by ਜਸਕਰਨ ਸਿੰਘ1