logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕੌਮਾਂਤਰੀ ਯੋਗ ਦਿਵਸ ਮੌਕੇ 21 ਜੂਨ ਨੂੰ ਕਪੂਰਥਲਾ ਦੇ ਸਥਾਨਕ ਐਮ.ਜੀ.ਐਨ. ਪਬਲਿਕ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿੱਥੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤਮੰਦ ਅਤੇ ਤਣਾਅ-ਮੁਕਤ ਜੀਵਨ ਲਈ ਯੋਗ ਨੂੰ ਰੋਜ਼ਮੱਰਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਇਸ ਸਮਾਗਮ ਵਿੱਚ ਕੁੱਲ 461 ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ 'ਤੇ ਜ਼ੋਰ ਦਿੱਤਾ ਕਿ ਯੋਗ ਨਾ ਸਿਰਫ਼ ਜੀਵਨ-ਸ਼ੈਲੀ ਨਾਲ ਸਬੰਧਿਤ ਬਿਮਾਰੀਆਂ ਤੋਂ ਬਚਾਉਂਦਾ ਹੈ, ਸਗੋਂ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਸੰਤੁਲਨ ਲਈ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਮਾਨਸਿਕ ਸ਼ਾਂਤੀ ਅਤੇ ਤਣਾਅ ਪ੍ਰਬੰਧਨ ਲਈ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗ ਅਭਿਆਸ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਤੰਦਰੁਸਤ ਸਰੀਰ ਤੇ ਸੁਚੱਜੇ ਮਨ ਲਈ ਨਿਯਮਿਤ ਯੋਗ ਅਭਿਆਸ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੇ ਭਾਰਤ ਦੀ ਅਮੀਰ ਯੋਗ ਪਰੰਪਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਦੀਆਂ ਤੋਂ ਦੇਸ਼ ਦੀ ਵਿਰਾਸਤ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਸਿਹਤਮੰਦ ਤੇ ਅਗਾਂਹਵਧੂ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ 'ਸੀ.ਐਮ. ਦੀ ਯੋਗਸ਼ਾਲਾ' ਤਹਿਤ ਚਲਾਈਆਂ ਜਾ ਰਹੀਆਂ ਮੁਫ਼ਤ ਯੋਗ ਕਲਾਸਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਯੋਗ ਇੰਸਟ੍ਰਕਟਰ ਲੋਕਾਂ ਦੇ ਘਰ-ਘਰ ਜਾ ਕੇ ਯੋਗ ਦੇ ਫਾਇਦਿਆਂ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਵੱਖ-ਵੱਖ ਯੋਗ ਆਸਣਾਂ ਦੀ ਸਿਖਲਾਈ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਹਨਾਂ ਮੁਫ਼ਤ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਸਮਾਗਮ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਕਪੂਰਥਲਾ ਵੱਲੋਂ ਆਯੂਸ਼ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ।

17 hrs ago
user_ਡਾ.ਪਰਮਜੀਤ ਸਿੰਘ ਡਡਵਿੰਡੀ
ਡਾ.ਪਰਮਜੀਤ ਸਿੰਘ ਡਡਵਿੰਡੀ
Doctor ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
17 hrs ago
7e9ce44d-e013-4942-a0c1-eeb8d3f9b649

ਕੌਮਾਂਤਰੀ ਯੋਗ ਦਿਵਸ ਮੌਕੇ 21 ਜੂਨ ਨੂੰ ਕਪੂਰਥਲਾ ਦੇ ਸਥਾਨਕ ਐਮ.ਜੀ.ਐਨ. ਪਬਲਿਕ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿੱਥੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤਮੰਦ ਅਤੇ ਤਣਾਅ-ਮੁਕਤ ਜੀਵਨ ਲਈ ਯੋਗ ਨੂੰ ਰੋਜ਼ਮੱਰਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਇਸ ਸਮਾਗਮ ਵਿੱਚ ਕੁੱਲ 461 ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ 'ਤੇ ਜ਼ੋਰ ਦਿੱਤਾ ਕਿ ਯੋਗ ਨਾ ਸਿਰਫ਼ ਜੀਵਨ-ਸ਼ੈਲੀ ਨਾਲ

d56761a7-87d1-43e7-b2c4-e7b06ad1f226

ਸਬੰਧਿਤ ਬਿਮਾਰੀਆਂ ਤੋਂ ਬਚਾਉਂਦਾ ਹੈ, ਸਗੋਂ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਸੰਤੁਲਨ ਲਈ ਵੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਮਾਨਸਿਕ ਸ਼ਾਂਤੀ ਅਤੇ ਤਣਾਅ ਪ੍ਰਬੰਧਨ ਲਈ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗ ਅਭਿਆਸ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਤੰਦਰੁਸਤ ਸਰੀਰ ਤੇ ਸੁਚੱਜੇ ਮਨ ਲਈ ਨਿਯਮਿਤ ਯੋਗ ਅਭਿਆਸ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨੇ ਭਾਰਤ ਦੀ ਅਮੀਰ ਯੋਗ ਪਰੰਪਰਾ ਦਾ ਜ਼ਿਕਰ ਕਰਦਿਆਂ ਕਿਹਾ

f5348cbd-593e-4f1c-847e-3448ac7f7efb

ਕਿ ਇਹ ਸਦੀਆਂ ਤੋਂ ਦੇਸ਼ ਦੀ ਵਿਰਾਸਤ ਦਾ ਅਨਿੱਖੜਵਾਂ ਅੰਗ ਰਿਹਾ ਹੈ ਅਤੇ ਸਿਹਤਮੰਦ ਤੇ ਅਗਾਂਹਵਧੂ ਜੀਵਨ-ਸ਼ੈਲੀ ਨੂੰ ਉਤਸ਼ਾਹਿਤ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵੱਲੋਂ 'ਸੀ.ਐਮ. ਦੀ ਯੋਗਸ਼ਾਲਾ' ਤਹਿਤ ਚਲਾਈਆਂ ਜਾ ਰਹੀਆਂ ਮੁਫ਼ਤ ਯੋਗ ਕਲਾਸਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਖਲਾਈ ਪ੍ਰਾਪਤ ਯੋਗ ਇੰਸਟ੍ਰਕਟਰ ਲੋਕਾਂ ਦੇ ਘਰ-ਘਰ ਜਾ ਕੇ ਯੋਗ ਦੇ ਫਾਇਦਿਆਂ ਬਾਰੇ ਜਾਗਰੂਕ ਕਰ ਰਹੇ ਹਨ ਅਤੇ ਵੱਖ-ਵੱਖ ਯੋਗ

d5850a70-99ed-4ef1-a4ca-0d9656921378

ਆਸਣਾਂ ਦੀ ਸਿਖਲਾਈ ਪ੍ਰਦਾਨ ਕਰਦੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਹਨਾਂ ਮੁਫ਼ਤ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਹ ਸਮਾਗਮ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ, ਕਪੂਰਥਲਾ ਵੱਲੋਂ ਆਯੂਸ਼ ਮੰਤਰਾਲੇ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੀ।

More news from Punjab and nearby areas
  • 88 ਫੁੱਟੀ ਰੋਡ 'ਤੇ ਗੋਲੀਬਾਰੀ ਦੀ ਇੱਕ ਘਟਨਾ ਵਾਪਰੀ ਹੈ, ਜਿੱਥੇ ਐਕਟਿਵਾ 'ਤੇ ਸਵਾਰ ਵਿਅਕਤੀਆਂ ਨੇ ਇੱਕ ਸਵਿਫਟ ਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾਈਆਂ। ਇਸ ਘਟਨਾ ਕਾਰਨ ਇਲਾਕੇ ਵਿੱਚ ਗੋਲੀਆਂ ਦੀ ਗੂੰਜ ਸੁਣਾਈ ਦਿੱਤੀ।
    1
    88 ਫੁੱਟੀ ਰੋਡ 'ਤੇ ਗੋਲੀਬਾਰੀ ਦੀ ਇੱਕ ਘਟਨਾ ਵਾਪਰੀ ਹੈ, ਜਿੱਥੇ ਐਕਟਿਵਾ 'ਤੇ ਸਵਾਰ ਵਿਅਕਤੀਆਂ ਨੇ ਇੱਕ ਸਵਿਫਟ ਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾਈਆਂ। ਇਸ ਘਟਨਾ ਕਾਰਨ ਇਲਾਕੇ ਵਿੱਚ ਗੋਲੀਆਂ ਦੀ ਗੂੰਜ ਸੁਣਾਈ ਦਿੱਤੀ।
    user_Punjab 24 News
    Punjab 24 News
    Amritsar -I, Punjab•
    1 hr ago
  • “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਐਸ.ਏ.ਐਸ ਨਗਰ ਪੁਲਿਸ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਵਿੱਚ, ਐਸ.ਏ.ਐਸ ਨਗਰ ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 400 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ।
    1
    “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ, ਐਸ.ਏ.ਐਸ ਨਗਰ ਪੁਲਿਸ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਵਿੱਚ, ਐਸ.ਏ.ਐਸ ਨਗਰ ਪੁਲਿਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 400 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ।
    user_Vikraam Sharma
    Vikraam Sharma
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਐਸ.ਏ.ਐਸ. ਨਗਰ ਪੁਲਿਸ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕਾਬੂ ਕੀਤੇ ਗਏ ਦੋਸ਼ੀਆਂ ਦੇ ਕਬਜ਼ੇ ਵਿੱਚੋਂ 400 ਗ੍ਰਾਮ ਗਾਂਜਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
    1
    ਐਸ.ਏ.ਐਸ. ਨਗਰ ਪੁਲਿਸ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕਾਬੂ ਕੀਤੇ ਗਏ ਦੋਸ਼ੀਆਂ ਦੇ ਕਬਜ਼ੇ ਵਿੱਚੋਂ 400 ਗ੍ਰਾਮ ਗਾਂਜਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਥਾਣਾ ਸਦਰ ਪੁਲਿਸ ਨੇ ਇੱਕ ਸ਼ਰਾਬ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ ਨਾਜਾਇਜ਼ ਸ਼ਰਾਬ ਦੀਆਂ ਕੁੱਲ 64 ਬੋਤਲਾਂ ਬਰਾਮਦ ਕੀਤੀਆਂ ਹਨ।
    1
    ਥਾਣਾ ਸਦਰ ਪੁਲਿਸ ਨੇ ਇੱਕ ਸ਼ਰਾਬ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ ਨਾਜਾਇਜ਼ ਸ਼ਰਾਬ ਦੀਆਂ ਕੁੱਲ 64 ਬੋਤਲਾਂ ਬਰਾਮਦ ਕੀਤੀਆਂ ਹਨ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਅੰਮ੍ਰਿਤਸਰ ਦੇ ਥਾਣਾ ਸਦਰ ਦੇ ਮੁੱਖ ਅਫਸਰ ਇੰਸਪੈਕਟਰ ਕਿਰਨਦੀਪ ਸਿੰਘ ਨੇ 88 ਫੁੱਟ ਰੋਡ ਨਾਲ ਸਬੰਧਤ ਇੱਕ ਵਾਇਰਲ ਵੀਡੀਓ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
    1
    ਅੰਮ੍ਰਿਤਸਰ ਦੇ ਥਾਣਾ ਸਦਰ ਦੇ ਮੁੱਖ ਅਫਸਰ ਇੰਸਪੈਕਟਰ ਕਿਰਨਦੀਪ ਸਿੰਘ ਨੇ 88 ਫੁੱਟ ਰੋਡ ਨਾਲ ਸਬੰਧਤ ਇੱਕ ਵਾਇਰਲ ਵੀਡੀਓ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਅਜਨਾਲਾ ਸ਼ਰੀਫ਼ ਤੋਂ ਬਾਬਾ ਬਲਕਾਰ ਸ਼ਾਹ ਜੀ ਜਲਾਲਾਬਾਦ ਸ਼ਰੀਫ਼ ਪਹੁੰਚੇ ਹਨ।
    1
    ਅਜਨਾਲਾ ਸ਼ਰੀਫ਼ ਤੋਂ ਬਾਬਾ ਬਲਕਾਰ ਸ਼ਾਹ ਜੀ ਜਲਾਲਾਬਾਦ ਸ਼ਰੀਫ਼ ਪਹੁੰਚੇ ਹਨ।
    user_SP ਖ਼ਬਰਨਾਮਾਂ Sheetal Nagoke
    SP ਖ਼ਬਰਨਾਮਾਂ Sheetal Nagoke
    Artist ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    20 hrs ago
  • ਇਨਰ ਵ੍ਹੀਲ ਕਲੱਬ ਜਲੰਧਰ ਰਾਇਲ ਨੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ। ਇਸ ਮੌਕੇ 'ਤੇ ਕਲੱਬ ਨੇ ਯੋਗ ਰਾਹੀਂ ਇੱਕ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ, ਜਿਸ ਨਾਲ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
    1
    ਇਨਰ ਵ੍ਹੀਲ ਕਲੱਬ ਜਲੰਧਰ ਰਾਇਲ ਨੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ। ਇਸ ਮੌਕੇ 'ਤੇ ਕਲੱਬ ਨੇ ਯੋਗ ਰਾਹੀਂ ਇੱਕ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ, ਜਿਸ ਨਾਲ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
    user_Punjab 24 News
    Punjab 24 News
    Amritsar -I, Punjab•
    3 hrs ago
  • ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਵਿਰੋਧ ਕਾਰਨ ਪੁਲਿਸ 'ਚੁੰਮਿਆਂ ਵਾਲੀ ਭਾਬੀ' ਦੇ ਘਰ ਪਹੁੰਚੀ ਹੈ। ਇਸ ਕਾਰਨ ਇਲਾਕੇ ਵਿੱਚ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ।
    1
    ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਵਿਰੋਧ ਕਾਰਨ ਪੁਲਿਸ 'ਚੁੰਮਿਆਂ ਵਾਲੀ ਭਾਬੀ' ਦੇ ਘਰ ਪਹੁੰਚੀ ਹੈ। ਇਸ ਕਾਰਨ ਇਲਾਕੇ ਵਿੱਚ ਮਾਹੌਲ ਕਾਫ਼ੀ ਤਣਾਅਪੂਰਨ ਬਣਿਆ ਹੋਇਆ ਹੈ।
    user_True Post
    True Post
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਜਲੰਧਰ ਵਿੱਚ ਬਹਾਦਰ ਲੋਕਾਂ ਨੇ ਸ਼ੂਟਰਾਂ ਦੇ ਇੱਕ ਪਲਾਨ ਨੂੰ ਨਾਕਾਮ ਕਰ ਦਿੱਤਾ। ਗੋਲੀਆਂ ਚਲਾ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮਾਂ ਨੂੰ ਇਨ੍ਹਾਂ ਬਹਾਦਰ ਲੋਕਾਂ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
    1
    ਜਲੰਧਰ ਵਿੱਚ ਬਹਾਦਰ ਲੋਕਾਂ ਨੇ ਸ਼ੂਟਰਾਂ ਦੇ ਇੱਕ ਪਲਾਨ ਨੂੰ ਨਾਕਾਮ ਕਰ ਦਿੱਤਾ। ਗੋਲੀਆਂ ਚਲਾ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮਾਂ ਨੂੰ ਇਨ੍ਹਾਂ ਬਹਾਦਰ ਲੋਕਾਂ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
    user_True Post
    True Post
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.