ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਕਰਨ ਦੇ ਹੁਕਮ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਕਰਨ ਦੇ ਹੁਕਮ=== *ਅਧਿਕਾਰੀਆਂ ਨੂੰ ਲੰਬਿਤ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਿਪੋਟਰ ਪੇਸ਼ ਕਰਨ ਦੇ ਨਿਰਦੇਸ਼ === ਕਪੂਰਥਲਾ, 13 ਅਪ੍ਰੈਲ ਜੋਗਿੰਦਰ ਸਿੰਘ ਜਾਤੀਕੇ=: ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਕਾਸ਼ ਬਾਂਸਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਕੰਵਰ ਇਕਬਾਲ ਸਿੰਘ ਦੇ ਸਹਿਯੋਗ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਸਮੇਂ-ਸਿਰ ਅਤੇ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸ਼ਿਕਾਇਤ ਨੂੰ ਲੰਬਿਤ ਨਾ ਰੱਖਿਆ ਜਾਵੇ ਅਤੇ ਹਰ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਉਸਦਾ ਹੱਲ ਨਿਰਧਾਰਤ ਸਮੇਂ ਅੰਦਰ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਹਿਯੋਗਾਤਮਕ ਰਵੱਈਆ ਅਪਣਾਇਆ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵਪਾਰੀਆਂ ਨੂੰ ਸੁਚੱਜਾ ਅਤੇ ਸੁਗਮ ਮਾਹੌਲ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਆਪਣਾ ਕਾਰੋਬਾਰ ਬਿਨਾਂ ਰੁਕਾਵਟ ਕਰ ਸਕਣ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਵਪਾਰੀਆਂ ਦੀਆਂ ਲੰਬਿਤ ਸ਼ਿਕਾਇਤਾਂ ਸਬੰਧੀ ਰਿਪੋਰਟ ਮੰਗਦਿਆਂ ਹਦਾਇਤ ਕੀਤੀ ਕਿ ਪੈਂਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਕਰਕੇ ਲਿਖਤੀ ਰਿਪੋਰਟ ਪੇਸ਼ ਕੀਤੀ ਜਾਵੇ।

- 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ਤੇ ਭਾਜਪਾ ਨੇ ਦੇਸ਼ ਭਰ ਵਿੱਚ ਭਾਰਤ ਰਤਨ ਡਾ.ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਪ੍ਰਣ ਲਿਆ।ਭਾਜਪਾ ਵਰਕਰਾਂ ਨੇ ਅੰਬੇਡਕਰ ਦੇ ਬੁੱਤਾ ਤੇ ਹਾਰ ਪਾ ਕੇ ਸਫਾਈ ਮੁਹਿੰਮਾਂ ਅਤੇ ਵਿਸ਼ੇਸ਼ ਪ੍ਰੋਗਰਾਮਾਂ ਰਾਹੀਂ ਬਾਬਾ ਸਾਹਿਬ ਦੇ ਯੋਗਦਾਨ ਨੂੰ ਯਾਦ ਕੀਤਾ।ਇਸ ਸਬੰਧ ਵਿੱਚ ਵਿਰਾਸਤੀ ਸ਼ਹਿਰ ਵਿੱਚ ਵੀ ਭਾਜਪਾ ਦੇ ਆਗੂਆਂ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿੱਚ ਸ਼ਹਿਰ ਦੇ ਅੰਬੇਡਕਰ ਭਵਨ ਵਿਖੇ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਨੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਬੋਲਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ ਡਾ.ਭੀਮ ਰਾਓ ਅੰਬੇਡਕਰ ਵਰਗੇ ਵਿਦਵਾਨਾਂ ਨੇ ਸਾਂਝੇ ਤੌਰ ਤੇ ਭਾਰਤੀ ਸੰਵਿਧਾਨ ਦਾ ਖਰੜਾ ਤਿਆਰ ਕੀਤਾ,ਇੱਕ ਅਜਿਹਾ ਦਸਤਾਵੇਜ਼ ਤਿਆਰ ਕੀਤਾ ਜੋ ਦੇਸ਼ ਨੂੰ ਅੱਗੇ ਲੈ ਗਿਆ।ਉਨ੍ਹਾਂ ਕਿਹਾ ਕਿ ਡਾ.ਅੰਬੇਡਕਰ ਨੇ ਸਮਾਜ ਵਿੱਚ ਇਕਸਾਰਤਾ ਲਿਆਉਣ ਲਈ ਬਹੁਤ ਸਾਰੇ ਮਹਾਨ ਕੰਮ ਕੀਤੇ।ਉਨ੍ਹਾਂ ਨੇ ਆਪਣਾ ਪੂਰਾ ਜੀਵਨ ਛੂਤ-ਛਾਤ ਅਤੇ ਜਾਤੀ ਪ੍ਰਣਾਲੀ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਸਮਰਪਿਤ ਕਰ ਦਿੱਤਾ।ਉਨ੍ਹਾਂ ਦੇ ਯੋਗਦਾਨ ਕਾਰਨ ਹੀ ਰਾਸ਼ਟਰ ਦਾ ਗਠਨ ਹੋਇਆ ਹੈ ਅਤੇ ਭਾਰਤ ਇੱਕ ਧਰਮ ਨਿਰਪੱਖ ਰਾਜ ਬਣਿਆ।ਖੋਜੇਵਾਲ ਨੇ ਕਿਹਾ ਕਿ ਸਮਾਜਿਕ ਨਿਆਂ,ਸਮਾਨਤਾ ਅਤੇ ਸੰਵਿਧਾਨ ਨਿਰਮਾਣ ਵਿੱਚ ਭਾਰਤ ਰਤਨ ਬਾਬਾ ਸਾਹਿਬ ਦੇ ਅਮਰ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਬਾਬਾ ਸਾਹਿਬ ਦਾ ਪੂਰਾ ਜੀਵਨ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।ਉਹ ਇੱਕ ਮਹਾਨ ਸਮਾਜ ਸੁਧਾਰਕ,ਕਾਨੂੰਨ ਦਾਨ ਅਤੇ ਸੰਵਿਧਾਨ ਦੇ ਨਿਰਮਾਤਾ ਸਨ।ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਸਮਾਜਿਕ ਵਿਤਕਰੇ,ਛੂਤ-ਛਾਤ ਅਤੇ ਅਸਮਾਨਤਾ ਵਿਰੁੱਧ ਲੜਾਈ ਲੜੀ ਅਤੇ ਸਮਾਨਤਾ,ਆਜ਼ਾਦੀ ਅਤੇ ਭਾਈਚਾਰੇ ਤੇ ਅਧਾਰਤ ਸਮਾਜ ਦੀ ਨੀਂਹ ਰੱਖੀ।ਉਨ੍ਹਾਂ ਕਿਹਾ ਕਿ ਡਾ.ਭੀਮ ਰਾਓ ਅੰਬੇਡਕਰ ਸੰਵਿਧਾਨ ਦੇ ਨਿਰਮਾਤਾ ਸਨ ਅਤੇ ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।ਅਸੀਂ ਸਾਰੇ ਉਨ੍ਹਾਂ ਦੀ ਜਨਮ ਵਰ੍ਹੇਗੰਢ ਦੇ ਮੌਕੇ ਤੇ ਸ਼ਰਧਾਂਜਲੀ ਭੇਟ ਕਰਦੇ ਹਾਂ।ਖੋਜੇਵਾਲ ਨੇ ਸੂਬੇ ਦੇ ਸਾਰੇ ਲੋਕਾਂ ਨੂੰ ਅੰਬੇਡਕਰ ਜਯੰਤੀ,ਮਹਾਂਵੀਰ ਜਯੰਤੀ,ਖਾਲਸਾ ਪੰਥ ਸਥਾਪਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਭਾਜਪਾ ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਹਨ ਲਾਲ ਸੱਭਰਵਾਲ,ਨਿਰਮਲ ਸਿੰਘ ਨਾਹਰ,ਮਹਿੰਦਰ ਸਿੰਘ ਬਲੇਰ,ਬਲਵਿੰਦਰ ਸਿੰਘ ਅਰਾਈਆਂਵਾਲ,ਅਸ਼ੋਕ ਮਾਹਲਾ,ਸੰਨੀ ਬੈਂਸ, ਕਮਲਜੀਤ ਪ੍ਰਭਾਕਰ,ਲੱਕੀ ਸਰਪੰਚ,ਮੱਸਾ ਸਿੰਘ, ਰਾਜਨ ਕੁਮਾਰ,ਮਾਣਿਕ ਗਰੋਵਰ,ਬਲਜਿੰਦਰ ਸਿੰਘ,ਰੇਣੂ,ਰਾਣੀ,ਗੁਰਸਾਹਿਬ ਸਿੰਘ,ਸੁਨੀਲ ਅਰੋੜਾ ਅਤੇ ਹੋਰ ਹਾਜ਼ਰ ਸਨ।2
- Post by Sukhwantsingh2
- ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਭਾਰਤੀ ਆਮ ਜਨਤਾ ਪਾਰਟੀ ਨੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਮੁਹੱਲਾ ਨਰੋਤਮ ਵਿਹਾਰ ਕਪੂਰਥਲਾ ਵਿਖੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ ਗਿਆ ਇਸ ਮੌਕੇ ਓਹਨਾ ਨਾਲ ਪਾਰਟੀ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਹਾਜ਼ਿਰ ਸਨ ਸਤੀਸ਼ ਨਾਹਰ ਨੇ ਸਮੂਹ ਦੇਸ਼ ਵਾਸੀਆਂ ਨੂੰ ਬਾਬਾ ਸਾਹਿਬ ਦੇ ਜਨਮਦਿਨ ਦੀਆਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਬਦੋਲਤ ਸਮਾਨ ਅਧਿਕਾਰ ਮਿਲੇ ਹਨ ਜਿਸਦੀ ਬਦੋਲਤ ਸਾਡਾ ਸਮਾਜ ਬਾਕੀਆਂ ਨਾਲ ਬਰਾਬਰ ਮੋਢਾ ਜੋੜਕੇ ਦੇਸ਼ ਦੀ ਤਰੱਕੀ ਚ ਆਪਣਾ ਯੋਗਦਾਨ ਪਾ ਰਿਹਾ ਹੈ ਇਸ ਲਈ ਸਾਂਨੂੰ ਬਾਬਾ ਸਾਹਿਬ ਦੀ ਸੋਚ ਤੇ ਹਮੇਸ਼ਾ ਪਹਿਰਾ ਦਿੰਦੇ ਰਹਿਣਾ ਚਾਹੀਦਾ ਹੈ ਇਸ ਮੌਕੇ ਗੁਰਪ੍ਰੀਤ ਸਿੰਘ ਜਨਰਲ ਸਕੱਤਰ ,ਬਾਬਾ ਤੀਰਥ ਸਿੰਘ ਆਦਿ ਹਾਜ਼ਿਰ ਸਨ4
- ਵਿਸਾਖੀ ਮੌਕੇ ਜਲੰਧਰ ‘ਚ ਨਿਕਲਿਆ ਵਿਸ਼ਾਲ ਖਾਲਸਾ ਮਾਰਚ, ਪੰਜ ਪਿਆਰਿਆਂ ਦੀ ਅਗਵਾਈ ਹੇਠ ਹਜ਼ਾਰਾਂ ਸੰਗਤਾਂ ਸ਼ਾਮਲ #Punjab24News #KhalsaSajnaDiwas #Vaisakhi2026 #KhalsaMarchJalandhar #JalandharNews #KhalsaPanth #SikhUnity #GuruGranthSahibJi #PanjPyare #VaisakhiCelebration1
- 🚨 ਬੇਅਦਬੀ ਦੇ ਦੋਸ਼ੀਆਂ ਖਿਲਾਫ CM ਮਾਨ ਦਾ ਵੱਡਾ ਫੈਸਲਾ: ਹੁਣ ਹੋਵੇਗੀ ਉਮਰ ਕੈਦ ਤੇ ਭਾਰੀ ਜੁਰਮਾਨਾ! 🚨 ਗੁਰੂ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਨੂੰ ਬਹਾਲ ਰੱਖਣ ਲਈ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਅਤੇ ਸਖ਼ਤ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਬੇਅਦਬੀ ਵਰਗੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। 📌 ਮੁੱਖ ਹਾਈਲਾਈਟਸ: ⚖️ ਸਖ਼ਤ ਸਜ਼ਾ: ਬੇਅਦਬੀ ਦੇ ਦੋਸ਼ੀਆਂ ਨੂੰ ਹੁਣ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ। 💰 ਭਾਰੀ ਜੁਰਮਾਨਾ: ਦੋਸ਼ੀਆਂ ਨੂੰ ₹20 ਲੱਖ ਤੱਕ ਦਾ ਜੁਰਮਾਨਾ ਵੀ ਭਰਨਾ ਪਵੇਗਾ। 🚫 ਕੋਈ ਬਹਾਨਾ ਨਹੀਂ: ਹੁਣ ਕੋਈ ਵੀ ਦੋਸ਼ੀ 'ਮਾਨਸਿਕ ਰੋਗੀ' ਹੋਣ ਦਾ ਬਹਾਨਾ ਲਗਾ ਕੇ ਕਾਨੂੰਨ ਦੀ ਪਕੜ ਤੋਂ ਬਚ ਨਹੀਂ ਸਕੇਗਾ। 📖 ਪੂਰੀ ਜਵਾਬਦੇਹੀ: ਪਾਵਨ ਸਰੂਪਾਂ ਦੀ ਛਪਾਈ ਤੋਂ ਲੈ ਕੇ ਉਹਨਾਂ ਦੀ ਵੰਡ ਤੱਕ ਦੀ ਪੂਰੀ ਜਵਾਬਦੇਹੀ ਤੈਅ ਕੀਤੀ ਗਈ ਹੈ। "ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਾਡੇ ਲਈ ਗੁਰੂ ਦੀ ਮਰਿਆਦਾ ਸਭ ਤੋਂ ਉੱਪਰ ਹੈ।" — ਮੁੱਖ ਮੰਤਰੀ ਭਗਵੰਤ ਮਾਨ ✍️ ਰਿਪੋਰਟ: ਮਨਦੀਪ 📢 ਭੁਲੱਥ ਦੀ ਆਵਾਜ਼1
- Tum logon Ko kitni bar bataya Hai ABCD ka format badal gaya hai 🤣funny video1
- Post by 5ab News Live1
- ਕਪੂਰਥਲਾ, 13 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਅੱਜ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਆਪ ਸਭ ਲਈ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲੈ ਕੇ ਆਵੇ। ਅੱਜ ਇੱਥੇ ਆਪਣੇ ਵੀਡੀਓ ਸੰਦੇਸ਼ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਕਿਹਾ ਕਿ ਇਹ ਦਿਨ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ, ਉੱਥੇ ਹੀ ਸਾਲ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਕੀਤੀ ਸਥਾਪਨਾ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸੁਨੇਹਾ ਦਿੰਦੀ ਹੈ। ਡਿਪਟੀ ਕਮਿਸ਼ਨਰ ਨੇ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੈਪਸ਼ਨ- ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਵੀਡੀਓ ਜ਼ਰੀਏ ਸੰਦੇਸ਼ ਸਾਂਝਾ ਕਰਦੇ ਹੋਏ ।1