logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗਿਆਰਵੀਂ ਸ਼ਰੀਫ ਉਰਸ਼ ਦੇ ਪਵਿੱਤਰ ਮੌਕੇ 'ਤੇ ਅਜਨਾਲਾ ਵਿੱਚ ਸਥਿਤ ਦਰਬਾਰ ਦਾਤਾ ਅਨੈਤ ਵਿਖੇ ਸ਼ਰਧਾਲੂਆਂ ਲਈ ਲੰਗਰ ਲਗਾਏ ਗਏ।

5 hrs ago
user_ਸ਼ੇਰੇ ਪੰਜਾਬ ਖ਼ਬਰਨਾਮਾਂ Sheetal
ਸ਼ੇਰੇ ਪੰਜਾਬ ਖ਼ਬਰਨਾਮਾਂ Sheetal
Artist ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
5 hrs ago

ਗਿਆਰਵੀਂ ਸ਼ਰੀਫ ਉਰਸ਼ ਦੇ ਪਵਿੱਤਰ ਮੌਕੇ 'ਤੇ ਅਜਨਾਲਾ ਵਿੱਚ ਸਥਿਤ ਦਰਬਾਰ ਦਾਤਾ ਅਨੈਤ ਵਿਖੇ ਸ਼ਰਧਾਲੂਆਂ ਲਈ ਲੰਗਰ ਲਗਾਏ ਗਏ।

More news from ਪੰਜਾਬ and nearby areas
  • ਗਿਆਰਵੀਂ ਸ਼ਰੀਫ ਉਰਸ਼ ਦੇ ਪਵਿੱਤਰ ਮੌਕੇ 'ਤੇ ਅਜਨਾਲਾ ਵਿੱਚ ਸਥਿਤ ਦਰਬਾਰ ਦਾਤਾ ਅਨੈਤ ਵਿਖੇ ਸ਼ਰਧਾਲੂਆਂ ਲਈ ਲੰਗਰ ਲਗਾਏ ਗਏ।
    1
    ਗਿਆਰਵੀਂ ਸ਼ਰੀਫ ਉਰਸ਼ ਦੇ ਪਵਿੱਤਰ ਮੌਕੇ 'ਤੇ ਅਜਨਾਲਾ ਵਿੱਚ ਸਥਿਤ ਦਰਬਾਰ ਦਾਤਾ ਅਨੈਤ ਵਿਖੇ ਸ਼ਰਧਾਲੂਆਂ ਲਈ ਲੰਗਰ ਲਗਾਏ ਗਏ।
    user_ਸ਼ੇਰੇ ਪੰਜਾਬ ਖ਼ਬਰਨਾਮਾਂ Sheetal
    ਸ਼ੇਰੇ ਪੰਜਾਬ ਖ਼ਬਰਨਾਮਾਂ Sheetal
    Artist ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
  • ‘ਬ੍ਰਾਈਟ ਮਾਈਂਡਜ਼ ਪੰਜਾਬ' ਪ੍ਰੋਗਰਾਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਤਰਨ ਤਾਰਨ ਵਿਖੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਲਗਭਗ 500 ਹੋਣਹਾਰ ਵਿਦਿਆਰਥੀਆਂ ਨੂੰ ਇੱਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਦਲਬੀਰ ਸਿੰਘ ਟੌਗ ਸਮੇਤ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਸੂਬੇ ਅਤੇ ਦੇਸ਼ ਦਾ ਭਵਿੱਖ ਹਨ, ਅਤੇ ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਸਰਕਾਰ ਦੀ ਮਿਆਰੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ, ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ 'ਤੇ ਪਹੁੰਚ ਗਿਆ ਹੈ, ਅਤੇ ਨੀਤੀ ਆਯੋਗ ਦੀ 2026 ਦੀ ਰਿਪੋਰਟ ਤੇ ਕੇਂਦਰ ਦੀ ਪੀ.ਜੀ.ਆਈ 2.0 ਦਰਜਾਬੰਦੀ ਵਿੱਚ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਮੰਤਰੀ ਨੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਵਰਗੇ ਭਵਿੱਖਮੁਖੀ ਹੁਨਰਾਂ ਨਾਲ ਲੈਸ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ, ਅਤੇ ਜਾਣਕਾਰੀ ਦਿੱਤੀ ਕਿ ਜਲਦ ਹੀ ਪੰਜਾਬ ਵਿੱਚ ਦੇਸ਼ ਦੀ ਪਹਿਲੀ ਡਿਜੀਟਲ ਯੂਨੀਵਰਸਿਟੀ ਸ਼ੁਰੂ ਕੀਤੀ ਜਾ ਰਹੀ ਹੈ, ਜਿੱਥੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਏ.ਆਈ ਵਿਸ਼ਾ ਪੜ੍ਹਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ' ਵਿੱਚ ਸੋਧ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਤ ਕੀਤਾ ਗਿਆ ਹੈ। ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ 'ਗੈਰ-ਵਾਜਬ' ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਅਤੇ ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਉਣ ਦਾ ਵੀ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਦੇ ਸਕੂਲਾਂ ਵਿੱਚ 130 ਕਰੋੜ ਤੋਂ ਵੱਧ ਦੇ ਵਿਕਾਸ ਕਰਵਾਏ ਗਏ ਹਨ, ਅਤੇ ਉਹ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਵਾਲੇ ਪਹਿਲੇ ਸਿੱਖਿਆ ਮੰਤਰੀ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਸਿੱਖਿਆ ਦੇ ਖੇਤਰ ਵਿੱਚ ਪੱਛੜਿਆ ਮੰਨਿਆ ਜਾਂਦਾ ਤਰਨ ਤਾਰਨ ਜ਼ਿਲ੍ਹਾ ਹੁਣ ਸਰਬੋਤਮ ਕਾਰਗੁਜ਼ਾਰੀ ਦਿਖਾ ਰਿਹਾ ਹੈ, ਅਤੇ 'ਸਵੱਛ ਅਤੇ ਹਰਿਆ-ਭਰਿਆ ਵਿਦਿਆਲਿਆ' ਵਿੱਚੋਂ ਰਾਸ਼ਟਰੀ ਪੁਰਸਕਾਰ ਹਾਸਲ ਕਰਨ ਵਾਲੇ ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ। ਇਸ ਦੌਰਾਨ, ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਰਚਨਾਤਮਕ ਗੱਲਬਾਤ ਕੀਤੀ ਅਤੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਜੇਕਰ ਸਿੱਖਿਆ ਠੀਕ ਕਰ ਦਿੱਤੀ ਜਾਵੇ, ਤਾਂ ਦੇਸ਼ ਆਪਣੇ ਆਪ ਠੀਕ ਹੋ ਜਾਵੇਗਾ। ਸਿਸੋਦੀਆ ਨੇ ਰੱਟੇ ਦੀ ਜਗ੍ਹਾ ਸਮਝਣ ਵਾਲੀ ਪ੍ਰੀਖਿਆ ਪ੍ਰਣਾਲੀ 'ਤੇ ਜ਼ੋਰ ਦਿੱਤਾ ਅਤੇ ਬੱਚਿਆਂ ਤੋਂ ਵੀ ਸਿੱਖਿਆ ਨੀਤੀ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਲੋੜੀਂਦੇ ਬਦਲਾਅ ਬਾਰੇ ਸੁਝਾਅ ਲਏ। ਸਮਾਗਮ ਵਿੱਚ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ, ਜਿਸ ਨਾਲ ਨੀਤੀ ਘਾੜਿਆਂ ਅਤੇ ਨੌਜਵਾਨ ਸਿਖਿਆਰਥੀਆਂ ਦਰਮਿਆਨ ਵਿਚਾਰਾਂ ਦਾ ਸੁਚੱਜਾ ਆਦਾਨ-ਪ੍ਰਦਾਨ ਦੇਖਣ ਨੂੰ ਮਿਲਿਆ। ਇਸ ਮੌਕੇ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਿਤ ਅੰਤਰਰਾਸ਼ਟਰੀ ਖਿਡਾਰੀਆਂ ਦਾ ਵੀ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਦਿੱਤਿਆ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਜਿੰਦਰ ਕੌਰ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
    1
    ‘ਬ੍ਰਾਈਟ ਮਾਈਂਡਜ਼ ਪੰਜਾਬ' ਪ੍ਰੋਗਰਾਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਤਰਨ ਤਾਰਨ ਵਿਖੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਫੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਲਗਭਗ 500 ਹੋਣਹਾਰ ਵਿਦਿਆਰਥੀਆਂ ਨੂੰ ਇੱਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਦਲਬੀਰ ਸਿੰਘ ਟੌਗ ਸਮੇਤ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਸੂਬੇ ਅਤੇ ਦੇਸ਼ ਦਾ ਭਵਿੱਖ ਹਨ, ਅਤੇ ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਸਰਕਾਰ ਦੀ ਮਿਆਰੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ, ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿੱਚ ਕੇਰਲ ਨੂੰ ਪਛਾੜ ਕੇ ਭਾਰਤ ਦੇ ਸਿੱਖਿਆ ਸੂਚਕ ਅੰਕ ਵਿੱਚ ਸਿਖਰਲੇ ਸਥਾਨ 'ਤੇ ਪਹੁੰਚ ਗਿਆ ਹੈ, ਅਤੇ ਨੀਤੀ ਆਯੋਗ ਦੀ 2026 ਦੀ ਰਿਪੋਰਟ ਤੇ ਕੇਂਦਰ ਦੀ ਪੀ.ਜੀ.ਆਈ 2.0 ਦਰਜਾਬੰਦੀ ਵਿੱਚ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਮੰਤਰੀ ਨੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਵਰਗੇ ਭਵਿੱਖਮੁਖੀ ਹੁਨਰਾਂ ਨਾਲ ਲੈਸ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ, ਅਤੇ ਜਾਣਕਾਰੀ ਦਿੱਤੀ ਕਿ ਜਲਦ ਹੀ ਪੰਜਾਬ ਵਿੱਚ ਦੇਸ਼ ਦੀ ਪਹਿਲੀ ਡਿਜੀਟਲ ਯੂਨੀਵਰਸਿਟੀ ਸ਼ੁਰੂ ਕੀਤੀ ਜਾ ਰਹੀ ਹੈ, ਜਿੱਥੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਏ.ਆਈ ਵਿਸ਼ਾ ਪੜ੍ਹਾਇਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ' ਵਿੱਚ ਸੋਧ ਲਈ ਇੱਕ ਆਰਡੀਨੈਂਸ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ਵਿੱਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਤ ਕੀਤਾ ਗਿਆ ਹੈ। ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫੀਸਾਂ ਵਿੱਚ 'ਗੈਰ-ਵਾਜਬ' ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਅਤੇ ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਉਣ ਦਾ ਵੀ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕੇ ਦੇ ਸਕੂਲਾਂ ਵਿੱਚ 130 ਕਰੋੜ ਤੋਂ ਵੱਧ ਦੇ ਵਿਕਾਸ ਕਰਵਾਏ ਗਏ ਹਨ, ਅਤੇ ਉਹ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਵਾਲੇ ਪਹਿਲੇ ਸਿੱਖਿਆ ਮੰਤਰੀ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਸਿੱਖਿਆ ਦੇ ਖੇਤਰ ਵਿੱਚ ਪੱਛੜਿਆ ਮੰਨਿਆ ਜਾਂਦਾ ਤਰਨ ਤਾਰਨ ਜ਼ਿਲ੍ਹਾ ਹੁਣ ਸਰਬੋਤਮ ਕਾਰਗੁਜ਼ਾਰੀ ਦਿਖਾ ਰਿਹਾ ਹੈ, ਅਤੇ 'ਸਵੱਛ ਅਤੇ ਹਰਿਆ-ਭਰਿਆ ਵਿਦਿਆਲਿਆ' ਵਿੱਚੋਂ ਰਾਸ਼ਟਰੀ ਪੁਰਸਕਾਰ ਹਾਸਲ ਕਰਨ ਵਾਲੇ ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ।

ਇਸ ਦੌਰਾਨ, ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਰਚਨਾਤਮਕ ਗੱਲਬਾਤ ਕੀਤੀ ਅਤੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਜੇਕਰ ਸਿੱਖਿਆ ਠੀਕ ਕਰ ਦਿੱਤੀ ਜਾਵੇ, ਤਾਂ ਦੇਸ਼ ਆਪਣੇ ਆਪ ਠੀਕ ਹੋ ਜਾਵੇਗਾ। ਸਿਸੋਦੀਆ ਨੇ ਰੱਟੇ ਦੀ ਜਗ੍ਹਾ ਸਮਝਣ ਵਾਲੀ ਪ੍ਰੀਖਿਆ ਪ੍ਰਣਾਲੀ 'ਤੇ ਜ਼ੋਰ ਦਿੱਤਾ ਅਤੇ ਬੱਚਿਆਂ ਤੋਂ ਵੀ ਸਿੱਖਿਆ ਨੀਤੀ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਲੋੜੀਂਦੇ ਬਦਲਾਅ ਬਾਰੇ ਸੁਝਾਅ ਲਏ। ਸਮਾਗਮ ਵਿੱਚ ਵਿਦਿਆਰਥੀਆਂ ਨੇ ਸਰਗਰਮੀ ਨਾਲ ਹਿੱਸਾ ਲਿਆ, ਜਿਸ ਨਾਲ ਨੀਤੀ ਘਾੜਿਆਂ ਅਤੇ ਨੌਜਵਾਨ ਸਿਖਿਆਰਥੀਆਂ ਦਰਮਿਆਨ ਵਿਚਾਰਾਂ ਦਾ ਸੁਚੱਜਾ ਆਦਾਨ-ਪ੍ਰਦਾਨ ਦੇਖਣ ਨੂੰ ਮਿਲਿਆ। ਇਸ ਮੌਕੇ ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਿਤ ਅੰਤਰਰਾਸ਼ਟਰੀ ਖਿਡਾਰੀਆਂ ਦਾ ਵੀ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਦਿੱਤਿਆ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਜਿੰਦਰ ਕੌਰ ਸਮੇਤ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    3 hrs ago
  • ਕਪੂਰਥਲਾ ਵਿੱਚ 27 ਜੂਨ ਸ਼ਨੀਵਾਰ ਨੂੰ ਕਿਸਾਨਾਂ ਨੇ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਮਿਲਣ ਦੇ ਵਿਰੋਧ ਵਿੱਚ ਚੌਂਕ ਬਜਾਜ ਭੱਠਾ ਵਿਖੇ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ ਅਤੇ ਰੋਸ਼ ਪ੍ਰਦਰਸ਼ਨ ਕੀਤਾ। ਦੁਪਹਿਰ ਕਰੀਬ 1 ਵਜੇ ਕਿਸਾਨਾਂ ਨੇ ਖੇਤਾਂ ਨੂੰ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਨਹੀਂ ਮਿਲ ਰਹੀ ਸੀ, ਜਿਸ ਕਾਰਨ ਉਨ੍ਹਾਂ ਨੇ ਚੌਂਕ ਬਜਾਜ ਭੱਠਾ ਜਾਮ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ।
    2
    ਕਪੂਰਥਲਾ ਵਿੱਚ 27 ਜੂਨ ਸ਼ਨੀਵਾਰ ਨੂੰ ਕਿਸਾਨਾਂ ਨੇ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਮਿਲਣ ਦੇ ਵਿਰੋਧ ਵਿੱਚ ਚੌਂਕ ਬਜਾਜ ਭੱਠਾ ਵਿਖੇ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ ਅਤੇ ਰੋਸ਼ ਪ੍ਰਦਰਸ਼ਨ ਕੀਤਾ। ਦੁਪਹਿਰ ਕਰੀਬ 1 ਵਜੇ ਕਿਸਾਨਾਂ ਨੇ ਖੇਤਾਂ ਨੂੰ ਬਿਜਲੀ ਸਪਲਾਈ ਸਹੀ ਢੰਗ ਨਾਲ ਨਾ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਨਹੀਂ ਮਿਲ ਰਹੀ ਸੀ, ਜਿਸ ਕਾਰਨ ਉਨ੍ਹਾਂ ਨੇ ਚੌਂਕ ਬਜਾਜ ਭੱਠਾ ਜਾਮ ਕਰਕੇ ਆਪਣਾ ਗੁੱਸਾ ਜ਼ਾਹਰ ਕੀਤਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    5 hrs ago
  • ਕਪੂਰਥਲਾ ਦੇ ਸ਼ਾਲੀਮਾਰ ਬਾਗ ਦੇ ਨਾਲ ਲੱਗਦੇ ਗੁਰੂ ਘਰ ਨੇੜੇ ਕੂੜਾ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁੱਤੇ ਘੁੰਮ ਕੇ ਗੰਦਗੀ ਫੈਲਾ ਰਹੇ ਹਨ। ਇਸ ਕੂੜੇ ਵਿੱਚ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਵੀ ਸੁੱਟੀਆਂ ਗਈਆਂ ਹਨ, ਜਿਸ ਨੂੰ ਕਿ ਬੇਅਦਬੀ ਮੰਨਿਆ ਜਾ ਰਿਹਾ ਹੈ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਸਫ਼ਾਈ ਬਰਕਰਾਰ ਰਹੇ ਅਤੇ ਧਾਰਮਿਕ ਤਸਵੀਰਾਂ ਦੀ ਬੇਅਦਬੀ ਨਾ ਹੋਵੇ। ਮੰਗ ਕੀਤੀ ਗਈ ਹੈ ਕਿ ਇਹ ਤਸਵੀਰਾਂ ਉੱਥੋਂ ਚੁੱਕੀਆਂ ਜਾਣੀਆਂ ਚਾਹੀਦੀਆਂ ਹਨ।
    1
    ਕਪੂਰਥਲਾ ਦੇ ਸ਼ਾਲੀਮਾਰ ਬਾਗ ਦੇ ਨਾਲ ਲੱਗਦੇ ਗੁਰੂ ਘਰ ਨੇੜੇ ਕੂੜਾ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁੱਤੇ ਘੁੰਮ ਕੇ ਗੰਦਗੀ ਫੈਲਾ ਰਹੇ ਹਨ। ਇਸ ਕੂੜੇ ਵਿੱਚ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਵੀ ਸੁੱਟੀਆਂ ਗਈਆਂ ਹਨ, ਜਿਸ ਨੂੰ ਕਿ ਬੇਅਦਬੀ ਮੰਨਿਆ ਜਾ ਰਿਹਾ ਹੈ।

ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਸਫ਼ਾਈ ਬਰਕਰਾਰ ਰਹੇ ਅਤੇ ਧਾਰਮਿਕ ਤਸਵੀਰਾਂ ਦੀ ਬੇਅਦਬੀ ਨਾ ਹੋਵੇ। ਮੰਗ ਕੀਤੀ ਗਈ ਹੈ ਕਿ ਇਹ ਤਸਵੀਰਾਂ ਉੱਥੋਂ ਚੁੱਕੀਆਂ ਜਾਣੀਆਂ ਚਾਹੀਦੀਆਂ ਹਨ।
    user_Billa Shergill
    Billa Shergill
    Singer ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • ਪੁਲਿਸ ਨੇ ਇੱਕ ਵਿਅਕਤੀ ਨੂੰ ਚੋਰੀ ਕੀਤੇ ਸੱਤ ਮੋਟਰਸਾਈਕਲਾਂ ਅਤੇ ਇੱਕ ਸਕੂਟਰੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿੱਚ, ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
    1
    ਪੁਲਿਸ ਨੇ ਇੱਕ ਵਿਅਕਤੀ ਨੂੰ ਚੋਰੀ ਕੀਤੇ ਸੱਤ ਮੋਟਰਸਾਈਕਲਾਂ ਅਤੇ ਇੱਕ ਸਕੂਟਰੀ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿੱਚ, ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Advertising agency Kapurthala, Punjab•
    22 hrs ago
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਜਾਣਕਾਰੀ ਨੂੰ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਂਝਾ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਵਾਸੀ ਪਿੰਡ ਮਹਾਵਾ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼-ਅਧਾਰਤ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਇਹ ਮੁਲਜ਼ਮ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਇਸ ਸਪਲਾਈ ਚੇਨ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਪਹਿਲਾਂ ਰਵੀ ਸਿੰਘ ਅਤੇ ਸ਼ਰਨਬੀਰ ਉਰਫ਼ ਸੰਨੀ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ। ਵਿਦੇਸ਼-ਅਧਾਰਤ ਤਸਕਰ ਬਾਰੇ ਹੋਰ ਸੁਰਾਗ ਮਿਲਣ 'ਤੇ ਜਾਂਚ ਨੂੰ ਤੇਜ਼ ਕਰਦਿਆਂ, ਪੁਲਿਸ ਟੀਮਾਂ ਨੇ ਬਾਅਦ ਵਿੱਚ ਮਨਪ੍ਰੀਤ ਉਰਫ਼ ਮੰਨੂ ਅਤੇ ਪਿੱਪਲ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਮਨਪ੍ਰੀਤ ਮੰਨੂ ਅਤੇ ਪਿੱਪਲ ਸਿੰਘ ਤੋਂ ਕੀਤੀ ਗਈ ਅਗਲੇਰੀ ਪੁੱਛਗਿੱਛ ਦੌਰਾਨ ਦੋ ਹੋਰ ਪਿਸਤੌਲ ਬਰਾਮਦ ਹੋਏ, ਜਿਸ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਦਾ ਪਰਦਾਫਾਸ਼ ਹੋਇਆ। ਸੀਪੀ ਗੁਰਪ੍ਰੀਤ ਭੁੱਲਰ ਨੇ ਇਹ ਵੀ ਦੱਸਿਆ ਕਿ ਮੁਲਜ਼ਮਾਂ ਦੇ ਅਪਰਾਧਿਕ ਪਿਛੋਕੜ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸ਼ਰਨਬੀਰ ਉਰਫ਼ ਸੰਨੀ ਅਤੇ ਰਵੀ ਸਿੰਘ ਪਹਿਲਾਂ ਹੀ ਇਰਾਦਾ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਚਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਪਹੁੰਚ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ: ਥਾਣਾ ਛੇਹਰਟਾ ਵਿਖੇ ਐਫਆਈਆਰ ਨੰਬਰ 140 ਮਿਤੀ 21.06.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (6, 7, 8) ਤਹਿਤ, ਅਤੇ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਵਿਖੇ ਐਫਆਈਆਰ ਨੰਬਰ 198 ਮਿਤੀ 22.06.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ।
    1
    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੀ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ 10 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਜਾਣਕਾਰੀ ਨੂੰ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸਾਂਝਾ ਕੀਤਾ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਵੀ ਸਿੰਘ (33) ਅਤੇ ਸ਼ਰਨਬੀਰ ਸਿੰਘ ਉਰਫ਼ ਸੰਨੀ (31) ਵਾਸੀ ਪਿੰਡ ਮਹਾਵਾ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਮੰਨੂ (21) ਵਾਸੀ ਪਿੰਡ ਨਿਹਾਲਾ ਕਿਲਚਾ, ਫਿਰੋਜ਼ਪੁਰ ਅਤੇ ਪਿੱਪਲ ਸਿੰਘ (22) ਵਾਸੀ ਪਿੰਡ ਫਤਿਹਵਾਲਾ ਹਿਠਾੜ, ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ .30 ਬੋਰ (ਮੇਡ ਇਨ ਚਾਈਨਾ), ਇੱਕ 9ਐਮਐਮ ਗਲਾਕ (ਮੇਡ ਇਨ ਆਸਟਰੀਆ), ਇੱਕ ਹੋਰ 9ਐਮਐਮ ਪਿਸਤੌਲ, ਪੰਜ .30 ਬੋਰ ਪਿਸਤੌਲ ਅਤੇ ਨੌਂ ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਦੋ ਮੋਟਰਸਾਈਕਲ ਵੀ ਜ਼ਬਤ ਕਰ ਲਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼-ਅਧਾਰਤ ਤਸਕਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ। ਇਹ ਮੁਲਜ਼ਮ ਸਰਹੱਦ ਪਾਰ ਦੇ ਰੂਟਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਇਸ ਸਪਲਾਈ ਚੇਨ ਵਿੱਚ ਸ਼ਾਮਲ ਹੋਰ ਮੁਲਜ਼ਮਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖਤਾ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਪਹਿਲਾਂ ਰਵੀ ਸਿੰਘ ਅਤੇ ਸ਼ਰਨਬੀਰ ਉਰਫ਼ ਸੰਨੀ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਦੌਰਾਨ ਹੋਏ ਖੁਲਾਸਿਆਂ ਦੇ ਆਧਾਰ 'ਤੇ ਪੁਲਿਸ ਟੀਮਾਂ ਨੇ ਦੋ ਹੋਰ ਪਿਸਤੌਲ ਬਰਾਮਦ ਕੀਤੇ। ਵਿਦੇਸ਼-ਅਧਾਰਤ ਤਸਕਰ ਬਾਰੇ ਹੋਰ ਸੁਰਾਗ ਮਿਲਣ 'ਤੇ ਜਾਂਚ ਨੂੰ ਤੇਜ਼ ਕਰਦਿਆਂ, ਪੁਲਿਸ ਟੀਮਾਂ ਨੇ ਬਾਅਦ ਵਿੱਚ ਮਨਪ੍ਰੀਤ ਉਰਫ਼ ਮੰਨੂ ਅਤੇ ਪਿੱਪਲ ਸਿੰਘ ਨੂੰ ਤਿੰਨ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਮਨਪ੍ਰੀਤ ਮੰਨੂ ਅਤੇ ਪਿੱਪਲ ਸਿੰਘ ਤੋਂ ਕੀਤੀ ਗਈ ਅਗਲੇਰੀ ਪੁੱਛਗਿੱਛ ਦੌਰਾਨ ਦੋ ਹੋਰ ਪਿਸਤੌਲ ਬਰਾਮਦ ਹੋਏ, ਜਿਸ ਨਾਲ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਚੇਨ ਵਿੱਚ ਉਨ੍ਹਾਂ ਦੀ ਸਰਗਰਮ ਭੂਮਿਕਾ ਦਾ ਪਰਦਾਫਾਸ਼ ਹੋਇਆ।

ਸੀਪੀ ਗੁਰਪ੍ਰੀਤ ਭੁੱਲਰ ਨੇ ਇਹ ਵੀ ਦੱਸਿਆ ਕਿ ਮੁਲਜ਼ਮਾਂ ਦੇ ਅਪਰਾਧਿਕ ਪਿਛੋਕੜ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸ਼ਰਨਬੀਰ ਉਰਫ਼ ਸੰਨੀ ਅਤੇ ਰਵੀ ਸਿੰਘ ਪਹਿਲਾਂ ਹੀ ਇਰਾਦਾ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਮਾਮਲੇ ਵਿੱਚ ਲੋੜੀਂਦੇ ਸਨ। ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਚਾਰੇ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜਲੇ ਪਿੰਡਾਂ ਦੇ ਰਹਿਣ ਵਾਲੇ ਹਨ, ਜੋ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਉਨ੍ਹਾਂ ਦੀ ਪਹੁੰਚ ਅਤੇ ਸ਼ਮੂਲੀਅਤ ਨੂੰ ਦਰਸਾਉਂਦਾ ਹੈ।

ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ: ਥਾਣਾ ਛੇਹਰਟਾ ਵਿਖੇ ਐਫਆਈਆਰ ਨੰਬਰ 140 ਮਿਤੀ 21.06.2026 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25 (6, 7, 8) ਤਹਿਤ, ਅਤੇ ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਵਿਖੇ ਐਫਆਈਆਰ ਨੰਬਰ 198 ਮਿਤੀ 22.06.2026 ਨੂੰ ਅਸਲਾ ਐਕਟ ਦੀ ਧਾਰਾ 25(8) ਤਹਿਤ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    25 min ago
  • ਅਜਨਾਲਾ ਵਿੱਚ ਦਾਤਾ ਅਨੈਤ ਸ਼ਾਹ ਦੇ ਦਰਬਾਰ 'ਤੇ ਗਿਆਰਵੀਂ ਉਰਸ਼ ਮਨਾਇਆ ਗਿਆ। ਇਸ ਸ਼ੁਭ ਮੌਕੇ 'ਤੇ ਦਰੂਦ ਸ਼ਰੀਫ ਦਾ ਪਾਠ ਕੀਤਾ ਗਿਆ, ਜਿਸ ਵਿੱਚ ਬਾਬਾ ਬਲਕਾਰ ਸ਼ਾਹ ਦਾ ਜ਼ਿਕਰ ਵੀ ਸ਼ਾਮਲ ਸੀ।
    1
    ਅਜਨਾਲਾ ਵਿੱਚ ਦਾਤਾ ਅਨੈਤ ਸ਼ਾਹ ਦੇ ਦਰਬਾਰ 'ਤੇ ਗਿਆਰਵੀਂ ਉਰਸ਼ ਮਨਾਇਆ ਗਿਆ। ਇਸ ਸ਼ੁਭ ਮੌਕੇ 'ਤੇ ਦਰੂਦ ਸ਼ਰੀਫ ਦਾ ਪਾਠ ਕੀਤਾ ਗਿਆ, ਜਿਸ ਵਿੱਚ ਬਾਬਾ ਬਲਕਾਰ ਸ਼ਾਹ ਦਾ ਜ਼ਿਕਰ ਵੀ ਸ਼ਾਮਲ ਸੀ।
    user_ਸ਼ੇਰੇ ਪੰਜਾਬ ਖ਼ਬਰਨਾਮਾਂ Sheetal
    ਸ਼ੇਰੇ ਪੰਜਾਬ ਖ਼ਬਰਨਾਮਾਂ Sheetal
    Artist ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    22 hrs ago
  • ਸੁਲਤਾਨਪੁਰ ਲੋਧੀ ਵਿੱਚ ਬਿਜਲੀ ਕੱਟਾਂ ਕਾਰਨ ਪੈਦਾ ਹੋਏ ਗੁੱਸੇ ਦੇ ਮੱਦੇਨਜ਼ਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪਰਮਜੀਤ ਸਿੰਘ ਡਡਵਿੰਡੀ ਦੀ ਅਗਵਾਈ ਹੇਠ, ਕਮੇਟੀ ਦੇ ਮੈਂਬਰਾਂ ਨੇ ਪਾਵਰਕਾਮ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ।
    1
    ਸੁਲਤਾਨਪੁਰ ਲੋਧੀ ਵਿੱਚ ਬਿਜਲੀ ਕੱਟਾਂ ਕਾਰਨ ਪੈਦਾ ਹੋਏ ਗੁੱਸੇ ਦੇ ਮੱਦੇਨਜ਼ਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪਰਮਜੀਤ ਸਿੰਘ ਡਡਵਿੰਡੀ ਦੀ ਅਗਵਾਈ ਹੇਠ, ਕਮੇਟੀ ਦੇ ਮੈਂਬਰਾਂ ਨੇ ਪਾਵਰਕਾਮ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ।
    user_ਡਾ.ਪਰਮਜੀਤ ਸਿੰਘ ਡਡਵਿੰਡੀ
    ਡਾ.ਪਰਮਜੀਤ ਸਿੰਘ ਡਡਵਿੰਡੀ
    Doctor ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.