ਵਿਧਾਇਕ ਜਿੰਪਾ ਨੇ ਪਿੰਡ ਬਸੀ ਪੁਰਾਣੀ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਹੁਸ਼ਿਆਰਪੁਰ, ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਪਿੰਡ ਬਸੀ ਪੁਰਾਣੀ ਵਿੱਚ ਕਰਵਾਏ ਇੱਕ ਸਾਂਝੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਮੇਰੀ ਰਸੋਈ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ, ਤਾਂ ਜੋ ਯੋਗ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਅਤੇ ਸਿੱਧੇ ਤੌਰ 'ਤੇ ਪਹੁੰਚਾਇਆ ਜਾ ਸਕੇ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਹੁਣ ਅਜਿਹੇ ਲੋੜਵੰਦ ਪਰਿਵਾਰ, ਜਿਨ੍ਹਾਂ ਦੇ ਹੁਣ ਤੱਕ ਰਾਸ਼ਨ ਕਾਰਡ ਨਹੀਂ ਬਣ ਸਕੇ, ਉਨ੍ਹਾਂ ਦੇ ਵੀ ਕਾਰਡ ਪਹਿਲ ਦੇ ਆਧਾਰ 'ਤੇ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਦਾ ਉਦੇਸ਼ ਸਮਾਜ ਦੇ ਹਰ ਵਰਗ ਤੱਕ ਬਿਨਾਂ ਕਿਸੇ ਭੇਦਭਾਵ ਦੇ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਹਰ ਪਿੰਡ ਦੀ ਲੋੜ ਅਨੁਸਾਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਹਿੱਤ ਅਤੇ ਲੋਕ ਭਲਾਈ ਯੋਜਨਾਵਾਂ ਦਾ ਮੁੱਖ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਸਸ਼ਕਤ ਬਣਾਉਣਾ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਹੈ। ਇਸੇ ਉਦੇਸ਼ ਨਾਲ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਰਾਜਨ ਸੈਣੀ, ਨਰੇਸ਼ ਕੁਮਾਰ (ਬਲਾਕ ਪ੍ਰਧਾਨ), ਵਿਸ਼ਾਲ, ਵਰੁਣ, ਮੁਕੇਸ਼ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

- ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।1
- ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty1
- ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ1
- ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।1
- ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ1
- ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision1
- ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ1