ਪਠਾਨਕੋਟ ਦੇ ਸ਼ਾਹਪੁਰਕੰਡੀ-ਪਠਾਨਕੋਟ ਰੋਡ 'ਤੇ ਸਥਿਤ ਪਿੰਡ 'ਜੁਗਿਆਲ ਜਖ' ਦੇ ਪ੍ਰੈਜ਼ੈਂਟੇਸ਼ਨ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਰਵਿੰਦਰ ਕੌਰ ਦੀ ਦੇਖ-ਰੇਖ ਹੇਠ ਇਕ ਬਹੁ-ਵਿਸ਼ੇਸ਼ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ, ਵਿਗਿਆਨ, ਸਮਾਜਿਕ ਵਿਗਿਆਨ ਅਤੇ ਗਣਿਤ ਵਿਸ਼ਿਆਂ 'ਤੇ ਆਪਣੀ ਰਚਨਾਤਮਕਤਾ ਅਤੇ ਤਕਨੀਕੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਵਰਕਿੰਗ ਮਾਡਲਾਂ ਰਾਹੀਂ ਵੱਖ-ਵੱਖ ਵਿਸ਼ਿਆਂ ਦੀ ਰੂਪ-ਰੇਖਾ ਪੇਸ਼ ਕੀਤੀ ਅਤੇ ਗਣਿਤ ਨੂੰ ਸਰਲ ਬਣਾਉਣ ਲਈ ਵੀ ਮਾਡਲ ਤਿਆਰ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਚਾਰਟਾਂ ਰਾਹੀਂ ਵਾਤਾਵਰਣ ਸੰਭਾਲ ਅਤੇ ਧਰਤੀ ਦੀਆਂ ਪਰਤਾਂ ਨੂੰ ਦਰਸਾਇਆ। ਵਿਗਿਆਨ ਵਿਭਾਗ ਦੇ ਬੱਚਿਆਂ ਨੇ ਸੌਰ ਊਰਜਾ, ਜਲ ਸੰਭਾਲ, ਵਾਤਾਵਰਣ ਸੁਰੱਖਿਆ ਅਤੇ ਹੋਰ ਵੈਗਿਆਨਿਕ ਮਾਡਲਾਂ ਰਾਹੀਂ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਅੰਗਰੇਜ਼ੀ ਵਿਸ਼ੇ ਦੇ ਤਹਿਤ ਵਿਦਿਆਰਥੀਆਂ ਵੱਲੋਂ ਭਾਸ਼ਣ, ਪੋਸਟਰ, ਸ਼ਬਦਾਵਲੀ ਅਤੇ ਵਾਰਤਾਲਾਪ ਵੀ ਪੇਸ਼ ਕੀਤੇ ਗਏ। ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੇ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਪੁਰਜ਼ੋਰ ਸ਼ਲਾਘਾ ਕੀਤੀ। ਪ੍ਰਿੰਸੀਪਲ ਰਵਿੰਦਰ ਕੌਰ ਨੇ ਬੱਚਿਆਂ ਦੇ ਹੁਨਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਾਲ ਬੱਚਿਆਂ ਵਿੱਚ ਵਿਹਾਰਕ ਗਿਆਨ ਅਤੇ ਖੋਜੀ ਪ੍ਰਵਿਰਤੀ ਦਾ ਵਿਕਾਸ ਹੁੰਦਾ ਹੈ। ਇਸ ਸਮਾਗਮ ਵਿੱਚ ਚੇਅਰਪਰਸਨ ਰੇਨੂ ਸ਼ਰਮਾ, ਪ੍ਰਧਾਨ ਦਵਿੰਦਰ ਪਾਲ ਸ਼ਰਮਾ, ਵਾਈਸ ਚੇਅਰਪਰਸਨ ਨਿਵੇਦਿਤਾ ਸੰਧੂ, ਵਾਈਸ ਪ੍ਰਿੰਸੀਪਲ ਰੇਣੁਕਾ ਤ੍ਰਿਖਾ, ਰਜਨੀ ਵਾਲੀਆ, ਏਕਤਾ ਪਰਮਿੰਦਰ, ਸੋਨੀਆ ਕਾਟਲ, ਰਸ਼ਮੀ ਭਾਵਨਾ ਕੁਮਾਰ, ਸੋਨੂ, ਪਰਮਜੀਤ ਸਿੰਘ, ਅਮਿਤ ਕੁਮਾਰ ਸਲੋਨੀ, ਮੋਹਿਨੀ ਟੀਨਾ, ਸੋਨਾਕਸ਼ੀ, ਨਰਿੰਦਰ ਸਿੰਘ, ਬਬੀਤਾ, ਪੂਜਾ ਅਤੇ ਆਸ਼ੀਸ਼ ਸਮੇਤ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।

- ਪਠਾਨਕੋਟ ਦੇ ਸ਼ਾਹਪੁਰਕੰਡੀ-ਪਠਾਨਕੋਟ ਰੋਡ 'ਤੇ ਸਥਿਤ ਪਿੰਡ 'ਜੁਗਿਆਲ ਜਖ' ਦੇ ਪ੍ਰੈਜ਼ੈਂਟੇਸ਼ਨ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਰਵਿੰਦਰ ਕੌਰ ਦੀ ਦੇਖ-ਰੇਖ ਹੇਠ ਇਕ ਬਹੁ-ਵਿਸ਼ੇਸ਼ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ, ਵਿਗਿਆਨ, ਸਮਾਜਿਕ ਵਿਗਿਆਨ ਅਤੇ ਗਣਿਤ ਵਿਸ਼ਿਆਂ 'ਤੇ ਆਪਣੀ ਰਚਨਾਤਮਕਤਾ ਅਤੇ ਤਕਨੀਕੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਵਰਕਿੰਗ ਮਾਡਲਾਂ ਰਾਹੀਂ ਵੱਖ-ਵੱਖ ਵਿਸ਼ਿਆਂ ਦੀ ਰੂਪ-ਰੇਖਾ ਪੇਸ਼ ਕੀਤੀ ਅਤੇ ਗਣਿਤ ਨੂੰ ਸਰਲ ਬਣਾਉਣ ਲਈ ਵੀ ਮਾਡਲ ਤਿਆਰ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਸੁੰਦਰ ਚਾਰਟਾਂ ਰਾਹੀਂ ਵਾਤਾਵਰਣ ਸੰਭਾਲ ਅਤੇ ਧਰਤੀ ਦੀਆਂ ਪਰਤਾਂ ਨੂੰ ਦਰਸਾਇਆ। ਵਿਗਿਆਨ ਵਿਭਾਗ ਦੇ ਬੱਚਿਆਂ ਨੇ ਸੌਰ ਊਰਜਾ, ਜਲ ਸੰਭਾਲ, ਵਾਤਾਵਰਣ ਸੁਰੱਖਿਆ ਅਤੇ ਹੋਰ ਵੈਗਿਆਨਿਕ ਮਾਡਲਾਂ ਰਾਹੀਂ ਆਪਣੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਅੰਗਰੇਜ਼ੀ ਵਿਸ਼ੇ ਦੇ ਤਹਿਤ ਵਿਦਿਆਰਥੀਆਂ ਵੱਲੋਂ ਭਾਸ਼ਣ, ਪੋਸਟਰ, ਸ਼ਬਦਾਵਲੀ ਅਤੇ ਵਾਰਤਾਲਾਪ ਵੀ ਪੇਸ਼ ਕੀਤੇ ਗਏ। ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੇ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਪੁਰਜ਼ੋਰ ਸ਼ਲਾਘਾ ਕੀਤੀ। ਪ੍ਰਿੰਸੀਪਲ ਰਵਿੰਦਰ ਕੌਰ ਨੇ ਬੱਚਿਆਂ ਦੇ ਹੁਨਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਨਾਲ ਬੱਚਿਆਂ ਵਿੱਚ ਵਿਹਾਰਕ ਗਿਆਨ ਅਤੇ ਖੋਜੀ ਪ੍ਰਵਿਰਤੀ ਦਾ ਵਿਕਾਸ ਹੁੰਦਾ ਹੈ। ਇਸ ਸਮਾਗਮ ਵਿੱਚ ਚੇਅਰਪਰਸਨ ਰੇਨੂ ਸ਼ਰਮਾ, ਪ੍ਰਧਾਨ ਦਵਿੰਦਰ ਪਾਲ ਸ਼ਰਮਾ, ਵਾਈਸ ਚੇਅਰਪਰਸਨ ਨਿਵੇਦਿਤਾ ਸੰਧੂ, ਵਾਈਸ ਪ੍ਰਿੰਸੀਪਲ ਰੇਣੁਕਾ ਤ੍ਰਿਖਾ, ਰਜਨੀ ਵਾਲੀਆ, ਏਕਤਾ ਪਰਮਿੰਦਰ, ਸੋਨੀਆ ਕਾਟਲ, ਰਸ਼ਮੀ ਭਾਵਨਾ ਕੁਮਾਰ, ਸੋਨੂ, ਪਰਮਜੀਤ ਸਿੰਘ, ਅਮਿਤ ਕੁਮਾਰ ਸਲੋਨੀ, ਮੋਹਿਨੀ ਟੀਨਾ, ਸੋਨਾਕਸ਼ੀ, ਨਰਿੰਦਰ ਸਿੰਘ, ਬਬੀਤਾ, ਪੂਜਾ ਅਤੇ ਆਸ਼ੀਸ਼ ਸਮੇਤ ਸਕੂਲ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।1
- ਘਰੋਟਾ ਵਿਖੇ ਸਥਿਤ ਸੁਤੰਤਰਤਾ ਸੰਗਰਾਮੀ ਹੰਸ ਰਾਜ PM ਸ਼੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ ਹਨ।1
- ਸੇਖਾ ਪਿੰਡ ਵਿੱਚ ਸਰਪੰਚ ਹਰਮੀਤ ਸਿੰਘ ਦੀ ਅਗਵਾਈ ਹੇਠ ਲੋਕ ਮਿਲਣੀ ਕਰਵਾਈ ਗਈ, ਜਿਸ ਦੌਰਾਨ ਸ਼ਮਸੇਰ ਸਿੰਘ ਵੱਲੋਂ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ।1
- ਸ਼ਰਧਾ, ਭਾਵਨਾਵਾਂ ਅਤੇ ਭਗਤੀ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੁਰਾਤਨ ਦਰਸ਼ਨ ਕਰਵਾਏ ਗਏ ਹਨ। ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪੁਰਾਤਨ ਝਲਕੀਆਂ ਦੇ ਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ "ਰਾਮਦਾਸ ਸਰੋਵਰ ਨਾਤੇ ਸਭ ਉਤਰੇ ਪਾਪ ਕਮਾਤੇ" ਦੀ ਪਵਿੱਤਰ ਤੁਕ ਨਾਲ ਸਰੋਵਰ ਦੀ ਮਹਿਮਾ ਵੀ ਦਰਸਾਈ ਗਈ ਹੈ।1
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਤੀਰਥ ਯਾਤਰਾ' ਸਕੀਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਨਗਰ ਨਿਗਮ ਦਫ਼ਤਰ ਬਟਾਲਾ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਰਵਾਨਾ ਕੀਤਾ। ਇਸ ਮੌਕੇ ਬਟਾਲਾ ਨਗਰ ਨਿਗਮ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਵੱਖ-ਵੱਖ ਗੁਰੂਧਾਮਾਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ-ਪਾਣੀ, ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਵਧੀਆ ਤੇ ਮੁਫ਼ਤ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਕੀਮ ਦਾ ਸਭ ਤੋਂ ਵੱਧ ਲਾਭ ਬਜ਼ੁਰਗ ਅਵਸਥਾ ਵਾਲੇ ਸ਼ਰਧਾਲੂਆਂ ਨੂੰ ਮਿਲ ਰਿਹਾ ਹੈ, ਜੋ ਪਹਿਲਾਂ ਤੀਰਥ ਸਥਾਨਾਂ 'ਤੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ। ਸ਼ਰਧਾਲੂਆਂ ਅੰਦਰ ਇਸ ਯਾਤਰਾ ਨੂੰ ਲੈ ਕੇ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਸੰਗਤਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।1
- ਕਪੂਰਥਲਾ ਵਿੱਚ 26 ਜੁਲਾਈ ਨੂੰ ਐਡਵੋਕੇਟ ਚੰਦਨ ਪੂਰੀ ਜਰਨਲਿਸਟ ਪ੍ਰੈਸ ਕਲੱਬ ਕਪੂਰਥਲਾ ਦੇ ਪ੍ਰਧਾਨ ਬਣੇ ਹਨ। ਇਸ ਬਾਰੇ ਗੋਬਿੰਦ ਸੁਖੀਜਾ ਨੇ ਜਾਣਕਾਰੀ ਦਿੱਤੀ ਹੈ।1
- ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਵਿਦਿਆਰਥੀਆਂ 'ਤੇ ਹੋ ਰਹੇ ਅੱਤਿਆਚਾਰ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨਾਲ ਹੋ ਰਹੀ ਧੱਕੇਸ਼ਾਹੀ ਅਤੇ ਅੱਤਿਆਚਾਰ ਖ਼ਿਲਾਫ਼ ਜ਼ੋਰਦਾਰ ਰੋਸ ਜਤਾਇਆ ਜਾ ਰਿਹਾ ਹੈ।1
- ਰੋਜ਼ੀ-ਰੋਟੀ ਦੀ ਭਾਲ ਵਿੱਚ ਇੱਕ ਸਾਲ ਪਹਿਲਾਂ ਦੁਬਈ ਗਏ ਪਿੰਡ ਘਣੀਏ ਕੇ ਬਾਂਗਰ ਦੇ 36 ਸਾਲਾ ਨੌਜਵਾਨ ਰਾਜਬੀਰ ਸਿੰਘ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਰਾਜਬੀਰ ਦੁਬਈ ਵਿੱਚ ਟਰਾਲਾ ਚਲਾਉਂਦਾ ਸੀ ਅਤੇ ਆਪਣੇ ਘਰ ਦਾ ਇਕੱਲਾ ਕਮਾਉਣ ਵਾਲਾ ਮੈਂਬਰ ਸੀ। ਪਰਿਵਾਰ ਨੇ ਉਸ ਨੂੰ ਸੁਨਹਿਰੇ ਭਵਿੱਖ ਦੀ ਉਮੀਦ ਵਿੱਚ ਬੜੀ ਮੁਸ਼ਕਲ ਨਾਲ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਸੀ, ਤਾਂ ਜੋ ਘਰ ਦੀ ਆਰਥਿਕ ਹਾਲਤ ਸੁਧਰ ਸਕੇ। ਹਾਦਸੇ ਵਾਲੇ ਦਿਨ ਸਵੇਰੇ ਹੀ ਉਸ ਨੇ ਪਰਿਵਾਰ ਨੂੰ ਵੀਡੀਓ ਕਾਲ ਕਰਕੇ ਸਭ ਦਾ ਹਾਲ-ਚਾਲ ਪੁੱਛਿਆ ਸੀ, ਪਰ ਕੁਝ ਹੀ ਸਮੇਂ ਬਾਅਦ ਉਸ ਦੀ ਮੌਤ ਦੀ ਖ਼ਬਰ ਆ ਗਈ। ਇਸ ਦੁਖਦਾਈ ਹਾਦਸੇ ਕਾਰਨ ਰਾਜਬੀਰ ਦੀ ਪਤਨੀ ਨਵਨੀਤ ਕੌਰ ਦੇ ਸਿਰ ਤੋਂ ਜੀਵਨ ਸਾਥੀ ਦਾ ਸਾਇਆ ਉੱਠ ਗਿਆ ਹੈ, ਦੋ ਮਾਸੂਮ ਬੱਚੇ ਪਿਤਾ ਦੇ ਪਿਆਰ ਤੋਂ ਵਾਂਝੇ ਹੋ ਗਏ ਹਨ ਅਤੇ ਬਜ਼ੁਰਗ ਮਾਪਿਆਂ ਦਾ ਇਕੱਲਾ ਸਹਾਰਾ ਵੀ ਖੁੱਸ ਗਿਆ ਹੈ। ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਅਤੇ ਪਤਨੀ ਨਵਨੀਤ ਕੌਰ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਕਮਜ਼ੋਰ ਹੈ ਅਤੇ ਉਨ੍ਹਾਂ ਕੋਲ ਰਾਜਬੀਰ ਦੀ ਮ੍ਰਿਤਕ ਦੇਹ ਦੁਬਈ ਤੋਂ ਭਾਰਤ ਲਿਆਉਣ ਲਈ ਵੀ ਲੋੜੀਂਦੇ ਸਾਧਨ ਨਹੀਂ ਹਨ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕੋਲ ਭਾਵੁਕ ਅਪੀਲ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਲਿਆ ਕੇ ਅੰਤਿਮ ਸੰਸਕਾਰ ਕਰਨ ਲਈ ਸਰਕਾਰੀ ਮਦਦ ਕੀਤੀ ਜਾਵੇ ਅਤੇ ਵਿਧਵਾ ਪਤਨੀ, ਮਾਸੂਮ ਬੱਚਿਆਂ ਤੇ ਬਜ਼ੁਰਗ ਮਾਪਿਆਂ ਦੇ ਭਵਿੱਖ ਲਈ ਆਰਥਿਕ ਸਹਾਇਤਾ ਦਿੱਤੀ ਜਾਵੇ।1