ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਪੰਜਾਬੀ ਇਲਾਕੇ ਤਿਲਕ ਨਗਰ ਸਥਿਤ ਸਾਈ ਸੋਸਾਇਟੀ 12 ਬਲਾਕ ਦੇ ਡੀ ਡੀ ਏ ਫਲੈਟਾਂ ਦੇ ਵਾਸੀ ਪ੍ਰਸ਼ਾਸਨਿਕ ਅਣਗਹਿਲੀ ਕਾਰਨ ਬੇਹੱਦ ਪਰੇਸ਼ਾਨੀ ਭਰਿਆ ਜੀਵਨ ਜੀਣ ਲਈ ਮਜਬੂਰ ਹਨ। ਆਪਣੀਆਂ ਮੁਸ਼ਕਲਾਂ ਨੂੰ ਉਜਾਗਰ ਕਰਨ ਲਈ ਸੋਮਵਾਰ ਨੂੰ ਮੁਹੱਲਾ ਨਿਵਾਸੀਆਂ ਨੇ ਇਕੱਠੇ ਹੋ ਕੇ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਮੁਹੱਲੇ ਦੇ ਸਰਕਾਰੀ ਪਾਰਕ ਵਿੱਚ ਫੁੱਲ-ਬੂਟੇ ਅਤੇ ਝੂਲੇ ਹੋਣ ਦੀ ਬਜਾਏ ਜੰਗਲੀ ਰੁੱਖਾਂ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਹਨੇਰੀ-ਤੂਫ਼ਾਨ ਦੌਰਾਨ ਇਨ੍ਹਾਂ ਰੁੱਖਾਂ ਦੇ ਭਾਰੀ-ਭਰਕਮ ਸੁੱਕੇ ਟਹਿਣੇ ਲੋਕਾਂ ਦੇ ਘਰਾਂ, ਗੱਡੀਆਂ ਅਤੇ ਲੰਘਣ ਵਾਲੇ ਰਾਹਗੀਰਾਂ ਉੱਪਰ ਡਿੱਗ ਜਾਂਦੇ ਹਨ, ਜਿਸ ਕਾਰਨ ਕਈ ਵਾਰ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ। ਲੋਕਾਂ ਨੂੰ ਇਸ ਨੁਕਸਾਨ ਦੀ ਭਰਪਾਈ ਆਪਣੀ ਜੇਬ ਵਿੱਚੋਂ ਹੀ ਕਰਨੀ ਪੈ ਰਹੀ ਹੈ। ਇਸ ਗੰਭੀਰ ਸਮੱਸਿਆ ਬਾਰੇ ਇਲਾਕੇ ਦੇ ਕੌਂਸਲਰ, ਵਿਧਾਇਕ ਅਤੇ ਸਬੰਧਤ ਵਿਭਾਗਾਂ ਨੂੰ ਕਈ ਵਾਰ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਹਨ, ਪਰ ਹੁਣ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ। ਇਸ ਸਥਿਤੀ ਤੋਂ ਤੰਗ ਆ ਕੇ ਮੁਹੱਲਾ ਨਿਵਾਸੀ ਊਸ਼ਾ ਪੂਰੀ, ਮਾਧਵੀ ਦੇਵੀ, ਨੇਹਾ ਸੇਠੀ ਮੜੀਆ, ਅਨੁਪਮਾ, ਹਰਪ੍ਰੀਤ ਕੌਰ, ਹਰਬੰਸ ਕੌਰ, ਬਲਜੀਤ ਕੌਰ, ਮਨਜਿੰਦਰ ਕੌਰ, ਰਾਜਵਿੰਦਰ ਕੌਰ ਅਤੇ ਸੁਰਿੰਦਰ ਨੇਗੀ ਨੇ ਦਿੱਲੀ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਾਰਕ ਦੀ ਹਾਲਤ ਵਿੱਚ ਸੁਧਾਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਹੈ ਕਿ ਪਾਰਕ ਵਿੱਚ ਲੱਗੇ ਜੰਗਲੀ ਰੁੱਖਾਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਦੇ ਜਾਨ-ਮਾਲ ਦਾ ਹੋਰ ਨੁਕਸਾਨ ਨਾ ਹੋਵੇ। ਇਸ ਦੇ ਨਾਲ ਹੀ ਪਾਰਕ ਵਿੱਚ ਬੱਚਿਆਂ ਲਈ ਝੂਲੇ, ਕਸਰਤ ਲਈ ਜਿੰਮ ਮਸ਼ੀਨਾਂ, ਬੈਠਣ ਲਈ ਨਵੀਆਂ ਸੀਟਾਂ, ਫੁੱਲ-ਬੂਟੇ ਅਤੇ ਨਵੀਂ ਘਾਹ ਲਗਾ ਕੇ ਇਸ ਨੂੰ ਇੱਕ ਸੁੰਦਰ ਪਾਰਕ ਬਣਾਇਆ ਜਾਵੇ।

- ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਪੰਜਾਬੀ ਇਲਾਕੇ ਤਿਲਕ ਨਗਰ ਸਥਿਤ ਸਾਈ ਸੋਸਾਇਟੀ 12 ਬਲਾਕ ਦੇ ਡੀ ਡੀ ਏ ਫਲੈਟਾਂ ਦੇ ਵਾਸੀ ਪ੍ਰਸ਼ਾਸਨਿਕ ਅਣਗਹਿਲੀ ਕਾਰਨ ਬੇਹੱਦ ਪਰੇਸ਼ਾਨੀ ਭਰਿਆ ਜੀਵਨ ਜੀਣ ਲਈ ਮਜਬੂਰ ਹਨ। ਆਪਣੀਆਂ ਮੁਸ਼ਕਲਾਂ ਨੂੰ ਉਜਾਗਰ ਕਰਨ ਲਈ ਸੋਮਵਾਰ ਨੂੰ ਮੁਹੱਲਾ ਨਿਵਾਸੀਆਂ ਨੇ ਇਕੱਠੇ ਹੋ ਕੇ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਪ੍ਰਸ਼ਾਸਨ ਦੇ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਮੁਹੱਲੇ ਦੇ ਸਰਕਾਰੀ ਪਾਰਕ ਵਿੱਚ ਫੁੱਲ-ਬੂਟੇ ਅਤੇ ਝੂਲੇ ਹੋਣ ਦੀ ਬਜਾਏ ਜੰਗਲੀ ਰੁੱਖਾਂ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਹਨੇਰੀ-ਤੂਫ਼ਾਨ ਦੌਰਾਨ ਇਨ੍ਹਾਂ ਰੁੱਖਾਂ ਦੇ ਭਾਰੀ-ਭਰਕਮ ਸੁੱਕੇ ਟਹਿਣੇ ਲੋਕਾਂ ਦੇ ਘਰਾਂ, ਗੱਡੀਆਂ ਅਤੇ ਲੰਘਣ ਵਾਲੇ ਰਾਹਗੀਰਾਂ ਉੱਪਰ ਡਿੱਗ ਜਾਂਦੇ ਹਨ, ਜਿਸ ਕਾਰਨ ਕਈ ਵਾਰ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਚੁੱਕਾ ਹੈ। ਲੋਕਾਂ ਨੂੰ ਇਸ ਨੁਕਸਾਨ ਦੀ ਭਰਪਾਈ ਆਪਣੀ ਜੇਬ ਵਿੱਚੋਂ ਹੀ ਕਰਨੀ ਪੈ ਰਹੀ ਹੈ। ਇਸ ਗੰਭੀਰ ਸਮੱਸਿਆ ਬਾਰੇ ਇਲਾਕੇ ਦੇ ਕੌਂਸਲਰ, ਵਿਧਾਇਕ ਅਤੇ ਸਬੰਧਤ ਵਿਭਾਗਾਂ ਨੂੰ ਕਈ ਵਾਰ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਹਨ, ਪਰ ਹੁਣ ਤੱਕ ਕੋਈ ਹੱਲ ਨਹੀਂ ਕੱਢਿਆ ਗਿਆ। ਇਸ ਸਥਿਤੀ ਤੋਂ ਤੰਗ ਆ ਕੇ ਮੁਹੱਲਾ ਨਿਵਾਸੀ ਊਸ਼ਾ ਪੂਰੀ, ਮਾਧਵੀ ਦੇਵੀ, ਨੇਹਾ ਸੇਠੀ ਮੜੀਆ, ਅਨੁਪਮਾ, ਹਰਪ੍ਰੀਤ ਕੌਰ, ਹਰਬੰਸ ਕੌਰ, ਬਲਜੀਤ ਕੌਰ, ਮਨਜਿੰਦਰ ਕੌਰ, ਰਾਜਵਿੰਦਰ ਕੌਰ ਅਤੇ ਸੁਰਿੰਦਰ ਨੇਗੀ ਨੇ ਦਿੱਲੀ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਾਰਕ ਦੀ ਹਾਲਤ ਵਿੱਚ ਸੁਧਾਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਹੈ ਕਿ ਪਾਰਕ ਵਿੱਚ ਲੱਗੇ ਜੰਗਲੀ ਰੁੱਖਾਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਦੇ ਜਾਨ-ਮਾਲ ਦਾ ਹੋਰ ਨੁਕਸਾਨ ਨਾ ਹੋਵੇ। ਇਸ ਦੇ ਨਾਲ ਹੀ ਪਾਰਕ ਵਿੱਚ ਬੱਚਿਆਂ ਲਈ ਝੂਲੇ, ਕਸਰਤ ਲਈ ਜਿੰਮ ਮਸ਼ੀਨਾਂ, ਬੈਠਣ ਲਈ ਨਵੀਆਂ ਸੀਟਾਂ, ਫੁੱਲ-ਬੂਟੇ ਅਤੇ ਨਵੀਂ ਘਾਹ ਲਗਾ ਕੇ ਇਸ ਨੂੰ ਇੱਕ ਸੁੰਦਰ ਪਾਰਕ ਬਣਾਇਆ ਜਾਵੇ।1
- ਭੁਲੱਥ ਤੋਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਭੁਲੱਥ ਵਿਖੇ ਹੋਏ ਵਿਕਾਸ ਕਾਰਜਾਂ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਭੁਲੱਥ ਵਿੱਚ ਹੋਏ ਵਿਕਾਸ ਕੰਮਾਂ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਆਪਣੀ ਗੱਲ ਆਖੀ ਹੈ।1
- ਅਜਨਾਲਾ ਦੇ ਨਜ਼ਦੀਕੀ ਪਿੰਡ ਫਤੇਵਾਲ ਵਿਖੇ ਹੋਈ ਇਕ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਰਨਲ ਸਕੱਤਰ ਸਰਦਾਰ ਸਰਵਣ ਸਿੰਘ ਪੰਧੇਰ ਨੇ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਮੀਟਿੰਗ ਵਿੱਚ ਮੌਜੂਦ ਲੋਕਾਂ ਨੂੰ ਕਮੇਟੀ ਦੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ।1
- ਭਗਵਾਨ ਸ੍ਰੀ ਰਾਮ ਦੇ ਮੰਦਰ ਤੋਂ ਚੋਰੀ ਕਰਨ ਵਾਲੇ ਦੋਸ਼ੀਆਂ ਨੂੰ ਫ਼ਾਂਸੀ ਦਿੱਤੀ ਜਾਣੀ ਚਾਹੀਦੀ ਹੈ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ੍ਰੀ ਰਾਮ ਮੰਦਰ ਦੇ ਚੜ੍ਹਾਵੇ ਦੀ ਚੋਰੀ ਦੇ ਮਾਮਲੇ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖੀ ਹੈ ਅਤੇ ਇਸ ਸਬੰਧੀ ਸ਼ਰਧਾਲੂਆਂ ਤੋਂ ਹਸਤਾਖ਼ਰ ਕਰਵਾਏ ਹਨ। ਅਰਵਿੰਦ ਕੇਜਰੀਵਾਲ ਨੇ ਸ੍ਰੀ ਰਾਮ ਭਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਇਕੱਠੇ ਹੋ ਕੇ ਇਸ ਚਿੱਠੀ 'ਤੇ ਹਸਤਾਖ਼ਰ ਕਰਵਾਉਣ ਦੀ ਮੁਹਿੰਮ ਚਲਾਉਣ।1
- ਰਾਮ ਮੰਦਿਰ ਵਿੱਚ ਹੋਈ ਚੋਰੀ ਦੇ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਬੁਲਾਰੇ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਇਸ ਪ੍ਰੈਸ ਵਾਰਤਾ ਦੌਰਾਨ ਬੁਲਾਰੇ ਵੱਲੋਂ ਇਸ ਚੋਰੀ ਦੇ ਸਬੰਧ ਵਿੱਚ ਗੱਲਬਾਤ ਕੀਤੀ ਗਈ।1
- ਮੋਗਾ ਦੇ ਧਰਮਕੋਟ ਵਿੱਚ ਇੱਕ ਨਿਹੰਗ ਸਿੰਘ ਵੱਲੋਂ ਨਸ਼ੇ ਦੇ ਵਿੱਚ ਟੱਲੀ ਹੋ ਕੇ ਘੁੰਮਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਜਥੇਬੰਦੀਆਂ ਦਾ ਨਾਮ ਬਦਨਾਮ ਹੋ ਰਿਹਾ ਹੈ। ਨਸ਼ੇ ਦੀ ਹਾਲਤ ਵਿੱਚ ਘੁੰਮ ਰਹੇ ਇਸ ਨਿਹੰਗ ਸਿੰਘ ਦੀਆਂ ਹਰਕਤਾਂ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਹੈ। ਮੰਗ ਕੀਤੀ ਗਈ ਹੈ ਕਿ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਉਹ ਇਸ ਨਿਹੰਗ ਸਿੰਘ ਨੂੰ ਤੁਰੰਤ ਲੱਭਣ ਅਤੇ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕਰਨ ਕਿ ਉਹ ਅਜਿਹੀਆਂ ਹਰਕਤਾਂ ਕਿਉਂ ਕਰ ਰਿਹਾ ਹੈ।1
- ਪੰਜਾਬ ਵਿੱਚ ਕਿਸਾਨ ਜਥੇਬੰਦੀ ਨਾਲ ਜੁੜੇ ਸੁਰਜੀਤ ਰੰਧਾਵਾ ਦੇ ਉੱਪਰ ਇੱਕ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੁਰਜੀਤ ਰੰਧਾਵਾ ਕਿਸਾਨ ਜਥੇਬੰਦੀ ਦੇ ਨਾਲ ਜੁੜੇ ਹੋਏ ਹਨ, ਜਿਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਇਹ ਹਮਲਾ ਕੀਤਾ ਗਿਆ ਹੈ।1