ਮਾਨਸਾ ਜ਼ਿਲ੍ਹੇ ਦੇ ਪਿੰਡ ਸਹਾਰਨਾ ਦੇ ਇੱਕ ਦਲਿਤ ਨੌਜਵਾਨ ਹਰਮਨਦੀਪ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਪੀੜਤ ਪਰਿਵਾਰ ਇਨਸਾਫ਼ ਲਈ ਭਟਕ ਰਿਹਾ ਹੈ। ਪੀੜਤ ਨੌਜਵਾਨ ਦੇ ਪਿਤਾ ਰਾਮਕਿਸ਼ਨ ਸਿੰਘ ਅਤੇ ਮਾਤਾ ਪਰਮਜੀਤ ਕੌਰ ਨੇ ਇਸ ਸਬੰਧੀ ਪ੍ਰਮੁੱਖ ਦਲਿਤ ਆਗੂ ਅਤੇ ਨੈਸ਼ਨਲ ਦਲਿਤ ਮਹਾਂਪੰਚਾਇਤ ਪੰਜਾਬ ਤੇ ਕਾਮਗਰ ਕਰਮਚਾਰੀ ਕਾਂਗਰਸ ਪੰਜਾਬ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਨਾਲ ਮੁਲਾਕਾਤ ਕਰਕੇ ਆਪਣਾ ਦੁੱਖੜਾ ਸੁਣਾਇਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬੇਟਾ ਪੈਲੇਸ ਵਿੱਚ ਡੈਕੋਰੇਸ਼ਨ ਅਤੇ ਪੱਗਾਂ ਬੰਨ੍ਹਣ ਦਾ ਕੰਮ ਕਰਦਾ ਹੈ। ਉਸ ਨੇ ਹਾਲ ਹੀ ਵਿੱਚ ਕਿਸ਼ਤਾਂ 'ਤੇ ਇੱਕ ਮੋਟਰਸਾਈਕਲ ਖਰੀਦਿਆ ਸੀ, ਜੋ ਜਾਤੀ ਹੰਕਾਰ ਵਿੱਚ ਗ੍ਰਸਤ ਕੁਝ ਲੋਕਾਂ ਨੂੰ ਹਜ਼ਮ ਨਹੀਂ ਹੋਇਆ। ਪੀੜਤ ਦੇ ਪਿਤਾ ਰਾਮਕਿਸ਼ਨ ਅਨੁਸਾਰ, ਗੁਰਜੀਤ ਪੰਚ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਸੀ ਕਿ ਉਨ੍ਹਾਂ ਦੇ ਲੜਕੇ ਨੂੰ ਮੋਟਰਸਾਈਕਲ 'ਤੇ ਪਿੰਡ ਵਿੱਚ ਨਾ ਵੜਨ ਦਿੱਤਾ ਜਾਵੇ। ਇਸੇ ਰੰਜਿਸ਼ ਤਹਿਤ ਉਨ੍ਹਾਂ ਦੇ ਪੁੱਤਰ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਕੇ ਕੁੱਟਮਾਰ ਕੀਤੀ ਗਈ। ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਨੇ ਉਨ੍ਹਾਂ ਦੇ ਬੇਟੇ ਦੇ ਬਿਆਨ ਵੀ ਸਹੀ ਤਰੀਕੇ ਨਾਲ ਦਰਜ ਨਹੀਂ ਕੀਤੇ। ਪੀੜਤ ਪਰਿਵਾਰ ਦੀ ਗੱਲ ਸੁਣਨ ਤੋਂ ਬਾਅਦ ਕਿਰਨਜੀਤ ਸਿੰਘ ਗਹਿਰੀ ਨੇ ਤੁਰੰਤ ਐਸ.ਐਸ.ਪੀ. ਮਾਨਸਾ ਭਾਗੀਰਥ ਮੀਨਾ ਅਤੇ ਡੀ.ਆਈ.ਜੀ. ਹਰਜੀਤ ਸਿੰਘ ਅਟਵਾਲ ਨਾਲ ਇਸ ਮਾਮਲੇ ਬਾਰੇ ਗੱਲਬਾਤ ਕੀਤੀ, ਜਿਨ੍ਹਾਂ ਨੇ ਜਲਦ ਮੁਲਾਕਾਤ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ। ਗਹਿਰੀ ਨੇ ਮੰਗ ਕੀਤੀ ਹੈ ਕਿ ਥਾਣਾ ਬੋਹਾ ਵਿੱਚ ਦਰਜ ਐਫ.ਆਈ.ਆਰ. ਨੰਬਰ 0092 ਵਿੱਚ ਐਸ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ ਤਾਂ ਤਿੱਖਾ ਅੰਦੋਲਨ ਕੀਤਾ ਜਾਵੇਗਾ। ਇਸ ਮੌਕੇ ਬੋਹੜ ਸਿੰਘ ਘਾਰੂ (ਮੀਤ ਚੇਅਰਮੈਨ ਨੈਸ਼ਨਲ ਦਲਿਤ ਮਹਾਂਪੰਚਾਇਤ ਪੰਜਾਬ), ਗੁਰਜੰਟ ਸਿੰਘ ਗਹਿਰੀ (ਪੰਚ ਜ਼ਿਲ੍ਹਾ ਪ੍ਰਧਾਨ ਬਠਿੰਡਾ), ਗਾਂਧੀ ਸਿੱਧੂ, ਹਰਦਿਆਲ ਸਿੰਘ ਢਿੱਲੋਂ, ਜਗਮੀਤ ਸਿੰਘ, ਚਰਨਜੀਤ ਸਿੰਘ, ਮਨਜੀਤ ਕੌਰ, ਕੁਲਦੀਪ ਕੌਰ ਅਤੇ ਪ੍ਰਦੀਪ ਸ਼ਰਮਾ ਵੀ ਹਾਜ਼ਰ ਸਨ।

- ਸੁਖਬੀਰ ਸਿੰਘ ਬਾਦਲ ਨੇ ਬਿਜਲੀ ਦੀ ਸਪਲਾਈ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਤਿੱਖੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਇਸ ਮੁੱਦੇ 'ਤੇ ਸਰਕਾਰ ਦੀ ਪੋਲ ਖੋਲ੍ਹਦਿਆਂ ਸੂਬੇ ਵਿੱਚ ਬਿਜਲੀ ਵਿਵਸਥਾ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ।1
- ਕੋਟਕਪੂਰਾ ਵਿੱਚ ਸਥਾਨਕ ਸ੍ਰੀ ਮੁਕਤਸਰ ਸਾਹਿਬ ਰੋਡ ਤੋਂ ਲੈ ਕੇ ਹਰੀਨੌ ਰੋਡ ਤੱਕ ਸੜਕ ਦਾ ਉਦਘਾਟਨ ਕੀਤਾ ਗਿਆ ਹੈ। ਇਸ ਸੜਕ ਦਾ ਉਦਘਾਟਨ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਮਾਰਕਿਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਅਤੇ ਕਾਕੂ ਸ਼ਰਮਾ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।1
- ਕੋਟਕਪੂਰਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਪ੍ਰਧਾਨ ਗੈਰੀ ਵੜਿੰਗ ਨੇ ਸ਼ਹਿਰ ਦੇ ਸਰਵਪੱਖੀ ਵਿਕਾਸ, ਪ੍ਰਸ਼ਾਸਨਿਕ ਸੁਧਾਰਾਂ ਅਤੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਮਹੱਤਵਪੂਰਨ ਐਲਾਨ ਕੀਤੇ ਹਨ। ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਜਲਦੀ ਹੀ ਨਗਰ ਕੌਂਸਲ ਦੀ ਪਹਿਲੀ ਹਾਊਸ ਮੀਟਿੰਗ ਬੁਲਾਈ ਜਾਵੇਗੀ, ਜਿਸ ਵਿੱਚ ਵਿਕਾਸ ਕਾਰਜਾਂ ਨਾਲ ਸਬੰਧਤ ਅਹਿਮ ਮਤਿਆਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪਿਛਲੇ ਲਗਭਗ ਪੰਜ ਸਾਲਾਂ ਤੋਂ ਨਗਰ ਕੌਂਸਲ ਦੇ ਦਫ਼ਤਰ ਅਤੇ ਮੀਟਿੰਗ ਹਾਲ ਦੀ ਉਚਿਤ ਦੇਖਭਾਲ ਨਾ ਹੋਣ ਕਾਰਨ ਬੈਠਕਾਂ ਹੋਰ ਥਾਵਾਂ 'ਤੇ ਕਰਨੀਆਂ ਪੈਂਦੀਆਂ ਸਨ, ਪਰ ਹੁਣ ਦਫ਼ਤਰ ਦੀ ਵੱਡੇ ਪੱਧਰ 'ਤੇ ਮੁਰੰਮਤ ਅਤੇ ਰੰਗ-ਰੋਗਨ ਕਰਕੇ ਇਸ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੇਂ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਲੋੜ ਅਨੁਸਾਰ ਚੌਕੀਦਾਰਾਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ, ਜਦਕਿ ਪਹਿਲਾਂ ਤੋਂ ਲੱਗੇ ਕੈਮਰਿਆਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਜਾਵੇਗੀ। ਨਗਰ ਕੌਂਸਲ ਦੇ ਰੈਸਟ ਹਾਊਸ ਅਤੇ ਗੈਸਟ ਹਾਊਸ ਦੀ ਮੁਰੰਮਤ ਜਲਦੀ ਸ਼ੁਰੂ ਕਰਵਾਈ ਜਾਵੇਗੀ ਅਤੇ ਪਾਰਕਾਂ ਦੀ ਬਿਹਤਰ ਦੇਖਭਾਲ ਲਈ ਵਾਧੂ ਮਾਲੀ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਟੈਕਸਾਂ ਰਾਹੀਂ ਮਿਲਣ ਵਾਲਾ ਲੋਕਾਂ ਦਾ ਇੱਕ-ਇੱਕ ਪੈਸਾ ਪੂਰੀ ਪਾਰਦਰਸ਼ਤਾ ਨਾਲ ਸ਼ਹਿਰ ਦੇ ਵਿਕਾਸ, ਸਫਾਈ, ਸੁੰਦਰੀਕਰਨ ਅਤੇ ਬੁਨਿਆਦੀ ਸਹੂਲਤਾਂ 'ਤੇ ਖਰਚ ਹੋਵੇਗਾ। ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਹੱਲ ਲਈ ਇੱਕ ਕੰਪਲੇਂਟ ਸੈਂਟਰ ਸਥਾਪਿਤ ਕੀਤਾ ਜਾਵੇਗਾ, ਜਿੱਥੇ ਸ਼ਿਕਾਇਤ ਦਰਜ ਹੁੰਦਿਆਂ ਹੀ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣਗੇ। ਨਗਰ ਕੌਂਸਲ ਦੀਆਂ ਚੱਲ ਅਤੇ ਅਚੱਲ ਸੰਪਤੀਆਂ ਦਾ ਪੂਰਾ ਵੇਰਵਾ ਵੀ ਤਲਬ ਕੀਤਾ ਗਿਆ ਹੈ। ਦਫ਼ਤਰ ਦੇ ਮੁਲਾਜ਼ਮਾਂ ਦੀ ਹਾਜ਼ਰੀ ਹੁਣ ਬਾਇਓਮੀਟ੍ਰਿਕ ਪ੍ਰਣਾਲੀ ਰਾਹੀਂ ਲਗਾਈ ਜਾਵੇਗੀ ਤਾਂ ਜੋ ਕਾਰਜਪ੍ਰਣਾਲੀ ਵਿੱਚ ਅਨੁਸ਼ਾਸਨ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਪ੍ਰਧਾਨ ਨੇ ਸਮਾਜਿਕ ਸੰਸਥਾਵਾਂ (ਐਨਜੀਓ) ਅਤੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਅਤੇ ਸੁਝਾਅ ਸਾਂਝੇ ਕਰਨ ਦੀ ਅਪੀਲ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਕੋਟਕਪੂਰਾ ਨੂੰ ਇੱਕ ਸਾਫ਼, ਸੁਰੱਖਿਅਤ ਅਤੇ ਆਧੁਨਿਕ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ।1
- dhan dhan Guru Nanak dev ji dhan dhan guru gobind singh Ji dhan dhan guru nanak dev ji dhan dhan guru gobind singh ji2
- ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਸਰਕਾਰ ਤੋਂ ਮਨਵਾਉਣ ਲਈ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨਾਂ ਨੇ ਸਰਕਾਰ ਅੱਗੇ ਆਪਣੀਆਂ ਮੁੱਖ ਮੰਗਾਂ ਰੱਖੀਆਂ ਅਤੇ ਉਨ੍ਹਾਂ ਨੂੰ ਪੂਰਾ ਕਰਵਾਉਣ ਲਈ ਰਣਨੀਤੀ ਉੱਤੇ ਚਰਚਾ ਕੀਤੀ।1
- ਫਿਰੋਜਪੁਰ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਕਾਬੂ ਕੀਤੇ ਗਏ ਇਹਨਾਂ ਵਿਅਕਤੀਆਂ ਕੋਲੋਂ ਸੋਨੇ ਦੇ ਟੋਪਸ ਵੀ ਬਰਾਮਦ ਕੀਤੇ ਹਨ।1
- ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿੱਚ ਨਗਰ ਕੌਂਸਲ ਦਫ਼ਤਰ ਵਿਖੇ ਐਸਆਈਆਰ ਨੂੰ ਲੈ ਕੇ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਹੈ।1
- ਪੰਜਾਬ ਦੇ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਸੂਬੇ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਗਈ।1