logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਕਪੂਰਥਲਾ ਜ਼ਿਲ੍ਹੇ ਦੇ ਸਾਰੇ 791 ਪੋਲਿੰਗ ਸਟੇਸ਼ਨਾਂ 'ਤੇ ਲਗਾਏ ਗਏ ਦੋ-ਰੋਜ਼ਾ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਕੈਂਪ ਐਤਵਾਰ ਨੂੰ ਵੋਟਰਾਂ ਦੇ ਭਰਵੇਂ ਹੁੰਗਾਰੇ ਨਾਲ ਸਫ਼ਲਤਾਪੂਰਵਕ ਸਮਾਪਤ ਹੋ ਗਏ। ਵੋਟਰਾਂ ਦੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਤਹਿਤ ਆਪਣੇ ਐਨੂਮਰੇਸ਼ਨ ਫਾਰਮ (ਗਣਨਾ ਫਾਰਮ) ਜਮ੍ਹਾਂ ਕਰਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੋਟਰਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਐਨੂਮਰੇਸ਼ਨ ਫਾਰਮਾਂ ਦੇ ਇਕੱਤਰੀਕਰਨ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਹ ਦੋ-ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਤਾਇਨਾਤ ਰਹੇ ਅਤੇ ਉਨ੍ਹਾਂ ਨੇ ਵੋਟਰਾਂ ਨੂੰ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਵਿੱਚ ਸਹਾਇਤਾ ਕਰਨ ਦੇ ਨਾਲ-ਨਾਲ ਡਿਜੀਟਾਈਜ਼ੇਸ਼ਨ ਦਾ ਕੰਮ ਵੀ ਨਾਲੋ-ਨਾਲ ਚਲਾਇਆ। ਜਿਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ 100 ਫੀਸਦੀ ਡਿਜੀਟਾਈਜ਼ੇਸ਼ਨ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਸੀ, ਉੱਥੇ ਬੀ.ਐਲ.ਓਜ਼ ਨੇ ਫਾਰਮਾਂ ਵਿੱਚ ਰਹਿ ਗਈਆਂ ਤਰੁਟੀਆਂ ਅਤੇ ਵਿਸੰਗਤੀਆਂ ਨੂੰ ਦੂਰ ਕਰਨ 'ਤੇ ਧਿਆਨ ਕੇਂਦਰਿਤ ਕੀਤਾ, ਜਦਕਿ ਦੂਜੇ ਪੋਲਿੰਗ ਸਟੇਸ਼ਨਾਂ 'ਤੇ ਇਕੱਤਰੀਕਰਨ ਦੇ ਨਾਲ-ਨਾਲ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਨੂੰ ਤਰਜੀਹ ਦਿੱਤੀ ਗਈ। ਕੈਂਪਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਕੂਲਾਂ ਦੇ ਸਟਾਫ਼, ਰੈਵੇਨਿਊ ਪਟਵਾਰੀਆਂ, ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ ਅਤੇ ਹੋਰ ਕਰਮਚਾਰੀਆਂ ਨੇ ਬੀ.ਐਲ.ਓਜ਼ ਦੇ ਨਾਲ ਮਿਲ ਕੇ ਕੰਮ ਕੀਤਾ। ਪ੍ਰਸ਼ਾਸਨ ਨੇ ਵੋਟਰਾਂ ਦੇ ਉਤਸ਼ਾਹਜਨਕ ਹੁੰਗਾਰੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਇੱਕ ਸਹੀ, ਸੰਮਲਿਤ ਤੇ ਤਰੁਟੀ-ਰਹਿਤ ਵੋਟਰ ਸੂਚੀ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 'ਤੇ ਸੰਪਰਕ ਕੀਤਾ ਜਾ ਸਕਦਾ ਹੈ।

1 hr ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
1 hr ago
cd8ed4ff-f6ba-42b6-ab62-b78b83678cec

ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਕਪੂਰਥਲਾ ਜ਼ਿਲ੍ਹੇ ਦੇ ਸਾਰੇ 791 ਪੋਲਿੰਗ ਸਟੇਸ਼ਨਾਂ 'ਤੇ ਲਗਾਏ ਗਏ ਦੋ-ਰੋਜ਼ਾ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਕੈਂਪ ਐਤਵਾਰ ਨੂੰ ਵੋਟਰਾਂ ਦੇ ਭਰਵੇਂ ਹੁੰਗਾਰੇ ਨਾਲ ਸਫ਼ਲਤਾਪੂਰਵਕ ਸਮਾਪਤ ਹੋ ਗਏ। ਵੋਟਰਾਂ ਦੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ ਤਹਿਤ ਆਪਣੇ ਐਨੂਮਰੇਸ਼ਨ ਫਾਰਮ (ਗਣਨਾ ਫਾਰਮ) ਜਮ੍ਹਾਂ ਕਰਵਾਉਣ ਲਈ ਇਨ੍ਹਾਂ ਕੈਂਪਾਂ ਵਿੱਚ ਵੋਟਰਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਐਨੂਮਰੇਸ਼ਨ

fd8e5d07-fe8d-4931-91e6-8ba20310e816

ਫਾਰਮਾਂ ਦੇ ਇਕੱਤਰੀਕਰਨ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਹ ਦੋ-ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਤਾਇਨਾਤ ਰਹੇ ਅਤੇ ਉਨ੍ਹਾਂ ਨੇ ਵੋਟਰਾਂ ਨੂੰ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਵਿੱਚ ਸਹਾਇਤਾ ਕਰਨ ਦੇ ਨਾਲ-ਨਾਲ ਡਿਜੀਟਾਈਜ਼ੇਸ਼ਨ ਦਾ ਕੰਮ ਵੀ ਨਾਲੋ-ਨਾਲ ਚਲਾਇਆ। ਜਿਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ 100 ਫੀਸਦੀ ਡਿਜੀਟਾਈਜ਼ੇਸ਼ਨ ਪਹਿਲਾਂ ਹੀ ਮੁਕੰਮਲ

a85562f8-6874-4098-a90f-c833c40242c1

ਹੋ ਚੁੱਕੀ ਸੀ, ਉੱਥੇ ਬੀ.ਐਲ.ਓਜ਼ ਨੇ ਫਾਰਮਾਂ ਵਿੱਚ ਰਹਿ ਗਈਆਂ ਤਰੁਟੀਆਂ ਅਤੇ ਵਿਸੰਗਤੀਆਂ ਨੂੰ ਦੂਰ ਕਰਨ 'ਤੇ ਧਿਆਨ ਕੇਂਦਰਿਤ ਕੀਤਾ, ਜਦਕਿ ਦੂਜੇ ਪੋਲਿੰਗ ਸਟੇਸ਼ਨਾਂ 'ਤੇ ਇਕੱਤਰੀਕਰਨ ਦੇ ਨਾਲ-ਨਾਲ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਨੂੰ ਤਰਜੀਹ ਦਿੱਤੀ ਗਈ। ਕੈਂਪਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਕੂਲਾਂ ਦੇ ਸਟਾਫ਼, ਰੈਵੇਨਿਊ ਪਟਵਾਰੀਆਂ, ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ ਅਤੇ ਹੋਰ ਕਰਮਚਾਰੀਆਂ ਨੇ ਬੀ.ਐਲ.ਓਜ਼

ca086722-6ac5-47c7-884f-30d5e116f39c

ਦੇ ਨਾਲ ਮਿਲ ਕੇ ਕੰਮ ਕੀਤਾ। ਪ੍ਰਸ਼ਾਸਨ ਨੇ ਵੋਟਰਾਂ ਦੇ ਉਤਸ਼ਾਹਜਨਕ ਹੁੰਗਾਰੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਇੱਕ ਸਹੀ, ਸੰਮਲਿਤ ਤੇ ਤਰੁਟੀ-ਰਹਿਤ ਵੋਟਰ ਸੂਚੀ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਹੋਰ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 'ਤੇ ਸੰਪਰਕ ਕੀਤਾ ਜਾ ਸਕਦਾ ਹੈ।

More news from ਪੰਜਾਬ and nearby areas
  • ਦੇਸ਼ ਬਚਾਓ ਮੋਰਚਾ ਦੇ ਸੱਦੇ 'ਤੇ ਭਾਰਤ ਅਤੇ ਅਮਰੀਕਾ ਡੀਲ ਦੇ ਖਿਲਾਫ ਕਪੂਰਥਲਾ ਜ਼ਿਲ੍ਹੇ ਵਿੱਚ 15 ਜੁਲਾਈ ਨੂੰ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ KMSC ਦੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਪਿੰਡ ਮਹੀਵਾਲ ਵਿੱਚ ਇਹ ਜਾਣਕਾਰੀ ਦਿੱਤੀ ਹੈ। ਦੇਸ਼ ਬਚਾਓ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਤਹਿਤ ਭਾਰਤ ਅਤੇ ਅਮਰੀਕਾ ਵਿਚਾਲੇ ਹੋਈ ਡੀਲ ਦਾ ਵਿਰੋਧ ਕਰਨ ਲਈ ਜ਼ਿਲ੍ਹੇ ਭਰ ਵਿੱਚ ਇਹ ਮਾਰਚ ਕੱਢਿਆ ਜਾ ਰਿਹਾ ਹੈ।
    1
    ਦੇਸ਼ ਬਚਾਓ ਮੋਰਚਾ ਦੇ ਸੱਦੇ 'ਤੇ ਭਾਰਤ ਅਤੇ ਅਮਰੀਕਾ ਡੀਲ ਦੇ ਖਿਲਾਫ ਕਪੂਰਥਲਾ ਜ਼ਿਲ੍ਹੇ ਵਿੱਚ 15 ਜੁਲਾਈ ਨੂੰ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ KMSC ਦੇ ਜ਼ਿਲ੍ਹਾ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਪਿੰਡ ਮਹੀਵਾਲ ਵਿੱਚ ਇਹ ਜਾਣਕਾਰੀ ਦਿੱਤੀ ਹੈ। ਦੇਸ਼ ਬਚਾਓ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਤਹਿਤ ਭਾਰਤ ਅਤੇ ਅਮਰੀਕਾ ਵਿਚਾਲੇ ਹੋਈ ਡੀਲ ਦਾ ਵਿਰੋਧ ਕਰਨ ਲਈ ਜ਼ਿਲ੍ਹੇ ਭਰ ਵਿੱਚ ਇਹ ਮਾਰਚ ਕੱਢਿਆ ਜਾ ਰਿਹਾ ਹੈ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਚੇਤਾਵਨੀ ਦਿੱਤੀ ਗਈ ਹੈ ਕਿ ਅਜੇ ਸੰਭਲਣ ਦਾ ਮੌਕਾ ਹੈ, ਇਸ ਲਈ ਇਨ੍ਹਾਂ ਨੂੰ ਪੰਜਾਬ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ। ਇਸ ਮੁੱਦੇ 'ਤੇ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਜਿਸ ਦਿਨ ਪੰਜਾਬ 'ਤੇ ਕਬਜ਼ਾ ਹੋ ਗਿਆ, ਉਸ ਦਿਨ ਸਿਰਫ਼ ਰੋਣਾ ਹੀ ਪਵੇਗਾ।
    1
    ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਚੇਤਾਵਨੀ ਦਿੱਤੀ ਗਈ ਹੈ ਕਿ ਅਜੇ ਸੰਭਲਣ ਦਾ ਮੌਕਾ ਹੈ, ਇਸ ਲਈ ਇਨ੍ਹਾਂ ਨੂੰ ਪੰਜਾਬ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ। ਇਸ ਮੁੱਦੇ 'ਤੇ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਜਿਸ ਦਿਨ ਪੰਜਾਬ 'ਤੇ ਕਬਜ਼ਾ ਹੋ ਗਿਆ, ਉਸ ਦਿਨ ਸਿਰਫ਼ ਰੋਣਾ ਹੀ ਪਵੇਗਾ।
    user_Billa Shergill
    Billa Shergill
    Tailor ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ। ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।
    1
    ਕਪੂਰਥਲਾ ਦੇ ਕੋਟੂ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਸ਼ਿਲਪਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੇ ਆਲੇ-ਦੁਆਲੇ ਕੂੜਾ ਸੁੱਟੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਲੱਗੀ ਪ੍ਰਤਿਮਾ ਦੇ ਕਰੀਬਨ ਪੰਜ-ਸੱਤ ਮੀਟਰ ਦੇ ਘੇਰੇ ਵਿੱਚ ਸਥਾਨਕ ਘਰਾਂ ਦੇ ਲੋਕਾਂ ਅਤੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਕੂੜਾ ਸੁੱਟਿਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਸਥਾਨਕ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਤਿੱਖਾ ਰੋਸ ਪ੍ਰਗਟਾਇਆ ਗਿਆ ਹੈ।

ਜਥੇਬੰਦੀਆਂ ਦੇ ਆਗੂਆਂ ਨੇ ਨਗਰ ਨਿਗਮ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਹੀ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਜਲਦੀ ਹੀ ਇਸ ਥਾਂ ਦੀ ਸਫ਼ਾਈ ਕਰਵਾ ਕੇ ਇਸ ਮਸਲੇ ਦਾ ਹੱਲ ਕੀਤਾ ਜਾਵੇ। ਇਸ ਮੌਕੇ ਫੂਲੇ ਅੰਬੇਡਕਰ ਕਲਚਰਲ ਐਂਡ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਸਵਾਮੀ ਰਾਜਪਾਲ, ਐਸ.ਸੀ. ਬੀ.ਸੀ. ਅਧਿਆਪਕ ਯੂਨੀਅਨ ਦੇ ਆਗੂ ਕੁਸ਼ਲ ਕੁਮਾਰ, ਸਮਾਜਿਕ ਕਾਰਕੁਨ ਵਰਿੰਦਰ ਕੁਮਾਰ ਰੋਕੀ, ਰਾਜ ਕਲਿਆਣ, ਭੋਲੂ ਸੱਭਰਵਾਲ, ਜਸਪਾਲ ਸਿੰਘ, ਸੌਰਵ ਨਾਹਰ ਅਤੇ ਰਾਹੁਲ ਨਾਹਰ ਆਦਿ ਮੌਜੂਦ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    22 hrs ago
  • ਭੁਲੱਥ ਤੋਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਭੁਲੱਥ ਵਿਖੇ ਹੋਏ ਵਿਕਾਸ ਕਾਰਜਾਂ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਭੁਲੱਥ ਵਿੱਚ ਹੋਏ ਵਿਕਾਸ ਕੰਮਾਂ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਆਪਣੀ ਗੱਲ ਆਖੀ ਹੈ।
    1
    ਭੁਲੱਥ ਤੋਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਭੁਲੱਥ ਵਿਖੇ ਹੋਏ ਵਿਕਾਸ ਕਾਰਜਾਂ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਭੁਲੱਥ ਵਿੱਚ ਹੋਏ ਵਿਕਾਸ ਕੰਮਾਂ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਆਪਣੀ ਗੱਲ ਆਖੀ ਹੈ।
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    1 hr ago
  • ਫਗਵਾੜੇ ਵਿੱਚ ਕੁੱਲੇ ਵਾਲੀ ਸਰਕਾਰ ਤੋਂ ਮਾਫੀ ਮੰਗਣ ਲਈ ਮੰਗੀ ਖਾਨ ਅਤੇ ਰੀਤੂ ਨੂਰਾ ਪਹੁੰਚੇ ਹਨ। ਦੋਵਾਂ ਦੇ ਉੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਵਿਚਾਲੇ ਚੱਲ ਰਹੇ ਆਪਸੀ ਮੱਤਭੇਦ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਏ ਹਨ।
    1
    ਫਗਵਾੜੇ ਵਿੱਚ ਕੁੱਲੇ ਵਾਲੀ ਸਰਕਾਰ ਤੋਂ ਮਾਫੀ ਮੰਗਣ ਲਈ ਮੰਗੀ ਖਾਨ ਅਤੇ ਰੀਤੂ ਨੂਰਾ ਪਹੁੰਚੇ ਹਨ। ਦੋਵਾਂ ਦੇ ਉੱਥੇ ਪਹੁੰਚਣ ਤੋਂ ਬਾਅਦ ਉਨ੍ਹਾਂ ਵਿਚਾਲੇ ਚੱਲ ਰਹੇ ਆਪਸੀ ਮੱਤਭੇਦ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਗਏ ਹਨ।
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    16 hrs ago
  • ਅੰਮ੍ਰਿਤਸਰ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਸ਼ਹੂਰਾ ਵਿਖੇ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਖ਼ਬਰ ਸਬੰਧੀ ਹੋਈ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਪਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਲਗਾਤਾਰ ਜਾਰੀ ਹੈ।
    1
    ਅੰਮ੍ਰਿਤਸਰ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਸ਼ਹੂਰਾ ਵਿਖੇ ਗੋਲੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਖ਼ਬਰ ਸਬੰਧੀ ਹੋਈ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਪਾਇਆ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ ਅਤੇ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਲਗਾਤਾਰ ਜਾਰੀ ਹੈ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਰਾਜਧਾਨੀ ਨਵੀਂ ਦਿੱਲੀ ਹੁਣ ਬਿਲਕੁਲ ਵੀ ਸੁਰੱਖਿਅਤ ਨਹੀਂ ਰਹੀ ਹੈ, ਜਿੱਥੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਮਾਮਲਾ ਪੂਰਬੀ ਦਿੱਲੀ ਦੇ ਗਾਂਧੀਨਗਰ ਥਾਣਾ ਖੇਤਰ ਦਾ ਹੈ। ਇੱਥੇ ਬਦਮਾਸ਼ਾਂ ਨੇ ਇੱਕ ਮੁਲਾਜ਼ਮ ਨੂੰ ਪਿਸਤੌਲ ਦਿਖਾ ਕੇ ਉਸ ਕੋਲੋਂ 16 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਲਈ ਹੈ।
    1
    ਰਾਜਧਾਨੀ ਨਵੀਂ ਦਿੱਲੀ ਹੁਣ ਬਿਲਕੁਲ ਵੀ ਸੁਰੱਖਿਅਤ ਨਹੀਂ ਰਹੀ ਹੈ, ਜਿੱਥੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਇਹ ਮਾਮਲਾ ਪੂਰਬੀ ਦਿੱਲੀ ਦੇ ਗਾਂਧੀਨਗਰ ਥਾਣਾ ਖੇਤਰ ਦਾ ਹੈ। ਇੱਥੇ ਬਦਮਾਸ਼ਾਂ ਨੇ ਇੱਕ ਮੁਲਾਜ਼ਮ ਨੂੰ ਪਿਸਤੌਲ ਦਿਖਾ ਕੇ ਉਸ ਕੋਲੋਂ 16 ਲੱਖ ਰੁਪਏ ਦੀ ਨਕਦ ਰਾਸ਼ੀ ਲੁੱਟ ਲਈ ਹੈ।
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    19 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.