ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਨਗਰ ਨਿਗਮ ਕਪੂਰਥਲਾ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਨੂੰ ਪੂਰਨ ਅਮਨ-ਅਮਾਨ, ਨਿਰਪੱਖ ਅਤੇ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹਨ 'ਤੇ ਸਮੁੱਚੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਵੋਟਰਾਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਗਿਆ, ਜਿਸ ਤਹਿਤ ਨਗਰ ਨਿਗਮ ਕਪੂਰਥਲਾ ਲਈ 61.50 ਫੀਸਦੀ ਅਤੇ ਸੁਲਤਾਨਪੁਰ ਲੋਧੀ ਨਗਰ ਕੌਂਸਲ ਲਈ 68.84 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਤੰਤਰ ਦੇ ਇਸ ਉਤਸਵ ਨੂੰ ਸਫ਼ਲ ਬਣਾਉਣ ਵਿੱਚ ਸ਼ਹਿਰ ਵਾਸੀਆਂ ਵੱਲੋਂ ਦਿਖਾਏ ਗਏ ਉਤਸ਼ਾਹ, ਸੂਝ-ਬੂਝ ਅਤੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੇ ਨਾਲ ਹੀ, ਉਨ੍ਹਾਂ ਨੇ ਦਿਨ-ਰਾਤ ਮੁਸਤੈਦੀ ਨਾਲ ਡਿਊਟੀ ਨਿਭਾਉਣ ਵਾਲੇ ਚੋਣ ਅਮਲੇ, ਪੁਲਿਸ ਪ੍ਰਸ਼ਾਸਨ ਅਤੇ ਸਮੁੱਚੇ ਸਿਵਲ ਪ੍ਰਸ਼ਾਸਨ ਦੀ ਅਣਥੱਕ ਮਿਹਨਤ ਦੀ ਵੀ ਉਚੇਚੇ ਤੌਰ 'ਤੇ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦਿੱਤਾ ਕਿ ਪੂਰੀ ਟੀਮ ਦੀ ਲਗਨ, ਤਿਆਰੀ ਅਤੇ ਬਿਹਤਰੀਨ ਆਪਸੀ ਤਾਲਮੇਲ ਸਦਕਾ ਹੀ ਵੋਟਿੰਗ ਪ੍ਰਕਿਰਿਆ ਬਿਨਾਂ ਕਿਸੇ ਵਿਘਨ ਦੇ ਸਫ਼ਲਤਾਪੂਰਵਕ ਮੁਕੰਮਲ ਹੋਈ ਹੈ। ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਕਰਵਾਈ ਜਾਵੇਗੀ। ਕਪੂਰਥਲਾ ਨਗਰ ਨਿਗਮ ਦੀਆਂ ਵੋਟਾਂ ਦੀ ਗਿਣਤੀ ਵਿਰਸਾ ਵਿਹਾਰ ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿੱਚ ਹੋਵੇਗੀ, ਜਦਕਿ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਦੀ ਗਿਣਤੀ ਬੀ.ਡੀ.ਪੀ.ਓ. ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਕੀਤੀ ਜਾਵੇਗੀ ਅਤੇ ਚੋਣ ਨਤੀਜੇ ਉਸੇ ਦਿਨ ਐਲਾਨੇ ਜਾਣਗੇ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਮਾਨਯੋਗ ਹਾਈ ਕੋਰਟ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬੈਲੇਟ ਬਾਕਸ ਰੱਖਣ ਵਾਲੇ ਸਟਰਾਂਗ ਰੂਮਾਂ ਦੇ ਅੰਦਰ ਅਤੇ ਬਾਹਰ ਮੁਕੰਮਲ ਵੀਡੀਓਗ੍ਰਾਫੀ ਕਾਰਵਾਈ ਜਾ ਰਹੀ ਹੈ ਤਾਂ ਜੋ ਵੋਟਾਂ ਦੀ ਗਿਣਤੀ ਦੀ ਸਾਰੀ ਪ੍ਰਕਿਰਿਆ ਨੂੰ ਵੀ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਦੋਵਾਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਵਿਖੇ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਬਿਨਾਂ ਅਧਿਕਾਰਤ ਪਾਸ ਦੇ ਕਿਸੇ ਵੀ ਗੈਰ-ਸੰਬੰਧਿਤ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।

- ਅੰਮ੍ਰਿਤਸਰ ਵਿੱਚ ਮਜੀਠੀਆ ਦੇ ਸਾਹਮਣੇ ਪੁਲਿਸ ਨੇ ਲਾਠੀਚਾਰਜ ਕੀਤਾ, ਜਿਸ ਕਾਰਨ ਮੌਕੇ 'ਤੇ ਭਾਰੀ ਹੰਗਾਮਾ ਹੋ ਗਿਆ। ਅੰਮ੍ਰਿਤਸਰ ਪੁਲਿਸ ਵੱਲੋਂ ਹੋਏ ਇਸ ਲਾਠੀਚਾਰਜ ਦੀ ਖ਼ਬਰ ਚਾਰੇ ਪਾਸੇ ਫੈਲ ਗਈ ਹੈ।1
- ਫਿਰੋਜ਼ਪੁਰ ਪੁਲਿਸ ਦੀ ਮੁਸਤੈਦੀ, ਚੌਕਸੀ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਲੋਕ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਪੁਲਿਸ ਆਜ਼ਾਦ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਵਿੱਚ, ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ, ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।1
- ਰਾਜੂ ਟੈਲੀਕੋਮ ਚੁਗਾਵਾਂ ਨੇ ਆਪਣੇ ਗ੍ਰਾਹਕਾਂ ਲਈ ਇੱਕ ਵੱਡੇ ਧਮਾਕੇ ਦਾ ਐਲਾਨ ਕੀਤਾ ਹੈ। ਇਸ ਖਾਸ ਪੇਸ਼ਕਸ਼ ਤਹਿਤ, ਗ੍ਰਾਹਕ ਸਿਰਫ 100 ਰੁਪਏ ਵਿੱਚ ਕੋਈ ਵੀ ਘਰੇਲੂ ਵਰਤੋਂ ਵਾਲਾ ਸਮਾਨ ਖਰੀਦ ਸਕਦੇ ਹਨ।1
- ਸਮਾਣਾ ਦੇ ਵਾਰਡ ਨੰਬਰ 10 ਵਿੱਚ ਚੋਣਾਂ ਦੌਰਾਨ ਕਲੇਸ਼ ਪੈ ਗਿਆ। ਇਹ ਕਲੇਸ਼ ਬੂਥ ਕੈਪਚਰਿੰਗ ਦੀ ਕੋਸ਼ਿਸ਼ ਤੋਂ ਬਾਅਦ ਸ਼ੁਰੂ ਹੋਇਆ, ਜਿਸਦੇ ਨਤੀਜੇ ਵਜੋਂ ਦੋ ਧਿਰਾਂ ਆਪਸ ਵਿੱਚ ਥੱਪੜੋਂ-ਥੱਪੜੀ ਹੋ ਗਈਆਂ।1
- ਸੋਸ਼ਲ ਮੀਡੀਆ 'ਤੇ ਇੱਕ ਪੈਟਰੋਲ ਪੰਪ ਨਾਲ ਸਬੰਧਤ ਮਾਮਲਾ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਮਸਲੇ ਬਾਰੇ ਪੀੜਤ ਨੌਜਵਾਨ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਨੌਜਵਾਨ ਨੇ ਸਪੱਸ਼ਟ ਕੀਤਾ ਹੈ ਕਿ ਉਸ ਦੀ ਗੱਲ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।1
- ਸਮਾਣਾ ਦੇ ਵਾਰਡ ਨੰਬਰ 10 ਵਿੱਚ ਚੋਣਾਂ ਦੌਰਾਨ ਇੱਕ ਝੜੱਪ ਵੇਖਣ ਨੂੰ ਮਿਲੀ ਹੈ। ਇਸ ਦੌਰਾਨ ਬੂਥ ਕਬਜ਼ਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ, ਜਿਸ ਵਿੱਚ ਦੋ ਧਿਰਾਂ ਸ਼ਾਮਲ ਸਨ।1
- ਤੇਜ਼ ਗਰਮੀ ਅਤੇ ਤਪਦੀ ਧੁੱਪ ਦੀ ਪ੍ਰਵਾਹ ਨਾ ਕਰਦੇ ਹੋਏ ਪੁਲਿਸ ਮੁਲਾਜ਼ਮ ਪੂਰੀ ਲਗਨ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ।1
- ਪੰਜਾਬ ਦੇ ਮਜੀਠਾ ਵਿੱਚ ਚੋਣੀ ਵਿਵਾਦ ਦੇ ਚੱਲਦਿਆਂ ਬਿਕਰਮ ਮਜੀਠੀਆ ਅਤੇ ਤਲਬੀਰ ਗਿੱਲ ਆਹਮੋ-ਸਾਹਮਣੇ ਆ ਗਏ ਹਨ। ਅੰਮ੍ਰਿਤਸਰ ਤੋਂ ਪ੍ਰਾਪਤ ਖ਼ਬਰਾਂ ਅਨੁਸਾਰ, ਇਹ ਘਟਨਾ ਮਜੀਠਾ ਚੋਣਾਂ ਨਾਲ ਜੁੜੇ ਇੱਕ ਵੱਡੇ ਰਾਜਨੀਤਿਕ ਟਕਰਾਅ ਨੂੰ ਦਰਸਾਉਂਦੀ ਹੈ।1