ਡਿਪਟੀ ਕਮਿਸ਼ਨਰ ਵੱਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ --3 ਸਤੰਬਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਹਵਾਈ ਪ੍ਰਦਰਸ਼ਨ ਹੋਵੇਗਾ ਕੈਪਸ਼ਨ- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦਾਣਾ ਮੰਡੀ ਵਿਖੇ ਕਰਵਾਏ ਜਾਣ ਵਾਲੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ। ਕਪੂਰਥਲਾ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਅੱਜ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਦਾ ਦੌਰਾ ਕਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਵਜੋਂ 3 ਸਤੰਬਰ ਨੂੰ ਕਰਵਾਏ ਜਾਣ ਵਾਲੇ ਸ਼ਾਨਦਾਰ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਜਸਜੀਤ ਸਿੰਘ, ਏ.ਐਸ.ਪੀ. ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ, ਐਸ.ਪੀ. ਮੁਕੇਸ਼ ਕੁਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸ਼ਾਨਦਾਰ ਡ੍ਰੋਨ ਸ਼ੋਅ 3 ਸਤੰਬਰ ਨੂੰ ਸ਼ਾਮ 7 ਵਜੇ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਵਿਖੇ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਰਾਤ ਦੇ ਆਕਾਸ਼ ਵਿੱਚ ਇਹ ਪ੍ਰਭਾਵਸ਼ਾਲੀ ਡਿਜੀਟਲ ਪ੍ਰਦਰਸ਼ਨ ਇੱਕ ਆਕਰਸ਼ਕ ਹਵਾਈ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਏਗਾ, ਜਿਸ ਵਿੱਚ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਅਮਰ ਸੰਦੇਸ਼ ਨਾਲ ਜੋੜਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਹ ਡ੍ਰੋਨ ਸ਼ੋਅ ਲਗਭਗ 25 ਤੋਂ 30 ਮਿੰਟ ਹੋਵੇਗਾ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਅਤੇ ਸੰਗਤਾਂ ਦੀ ਸਹੂਲਤ ਲਈ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਖਾਸ ਤੌਰ 'ਤੇ ਸਮਾਗਮ ਵਾਲੀ ਥਾਂ 'ਤੇ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲੇ ਸਾਫ਼ ਪਾਣੀ, ਸਫ਼ਾਈ, ਸੁਰੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮਾਂ ਦੇ ਹਿੱਸੇ ਵਜੋਂ, ਅਜਿਹੇ ਹੀ ਡ੍ਰੋਨ ਸ਼ੋਅ 1 ਸਤੰਬਰ ਨੂੰ ਫਗਵਾੜਾ ਦੇ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਜੀ ਸਟੇਡੀਅਮ/ਬਾਬਾ ਗਦੀਆ ਗਰਾਊਂਡ, 2 ਸਤੰਬਰ ਨੂੰ ਦਾਣਾ ਮੰਡੀ ਭੁਲੱਥ ਅਤੇ 5 ਸਤੰਬਰ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਵੀ ਹੋਣਗੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਾਰੇ ਵਿਭਾਗਾਂ ਵਿਚਕਾਰ ਆਪਸੀ ਤਾਲਮੇਲ ਬਣਾਏ ਰੱਖਣ ਅਤੇ ਪ੍ਰਬੰਧਾਂ ਨੂੰ ਯੋਜਨਾਬੱਧ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸ਼ਰਧਾਲੂ ਇਸ ਸ਼ਾਨਦਾਰ ਪੇਸ਼ਕਾਰੀ ਨੂੰ ਆਰਾਮ ਨਾਲ ਅਤੇ ਸੁਰੱਖਿਅਤ ਢੰਗ ਨਾਲ ਦੇਖ ਸਕਣ। ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

- Israel samsoon sena Gaurav masih president ਇਜ਼ਰਾਇਲ ਸੈਮਸੂਨ ਸੈਨਾ1
- ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਦੋਸਤਾਂ ਨੇ ਹੀ ਖੇਤਾਂ ਵਿਚ ਦੱਬੀ ਲਾਸ਼ ਕਪੂਰਥਲਾ, -ਕਪੂਰਥਲਾ ਦੇ ਇਕ ਪਿੰਡ ਵਿਚ ਦਿਲ ਦਹਿਲਾ ਦੇਣ ਦੀ ਘਟਨਾ ਸਾਹਮਣੇ ਆਏ ਹੈ ਜਿਸ ਵਿਚ ਨਸ਼ੇ ਦੌਰਾਨ ਇਕ ਨੌਜਵਾਨ ਦੀ ਸਿਹਤ ਵਿਗੜਣ 'ਤੇ ਉਸਦੇ ਸਾਥੀ ਖੇਤਾਂ ਵਿਚ ਹੀ ਛੱਡ ਕੇ ਉਸਨੂੰ ਚਲੇ ਗਏ ਤੇ ਅਗਲੇ ਦਿਨ ਉਸਦੀ ਮੌਤ ਹੋ ਜਾਣ 'ਤੇ ਦੋਸਤਾਂ ਨੇ ਹੀ ਉਸਨੂੰ ਜ਼ਮੀਨ ਵਿਚ ਦੱਬ ਕੇ ਖ਼ੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਜਾਂਚ ਦੌਰਾਨ ਮਿ੍ਤਕ ਨੌਜਵਾਨ ਦੀ ਲਾਸ਼ 14 ਦਿਨਾਂ ਬਾਅਦ ਬਰਾਮਦ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਅਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਦੇਸਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ 14 ਅਗਸਤ ਨੂੰ ਆਪਣੇ ਪਿੰਡ ਦੇ ਦੋਸਤਾਂ ਨਾਲ ਘਰੋਂ ਗਿਆ ਸੀ ਪਰ ਮੁੜ ਕੇ ਵਾਪਸ ਨਹੀਂ ਆਇਆ, ਜਿਸਦੀ ਸੂਚਨਾ ਅਸੀਂ ਥਾਣਾ ਫੱਤੂਢੀਂਗਾ ਪੁਲਿਸ ਨੂੰ ਦਿੱਤੀ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਮਨਦੀਪ ਸਿੰਘ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਜਦੋਂ ਉਨ੍ਹਾਂ ਨੇ ਅਮਨਦੀਪ ਸਿੰਘ ਦੀ ਮੋਬਾਈਲ ਡਿਟੇਲ ਕਢਵਾਈ ਤਾਂ ਉਸਨੇ ਆਪਣੇ ਦੋਸਤਾਂ ਨਾਲ ਆਖ਼ਰੀ ਵਾਰ ਗੱਲ ਕੀਤੀ ਸੀ, ਅਸੀਂ ਪੁਲਿਸ ਨੂੰ ਇਸ ਸਬੰਧੀ ਜਾਣੂ ਕਰਵਾਇਆ ਤਾਂ ਪੁਲਿਸ ਨੇ ਕਾਰਵਾਈ ਪਾਉਂਦਿਆਂ ਉਸਦੇ ਦੋ ਦੋਸਤਾਂ ਨੂੰ ਪੁੱਛਗਿੱਛ ਲਈ ਥਾਣਾ ਫੱਤੂਢੀਂਗਾ ਲਿਆਂਦਾ ਗਿਆ | ਥਾਣਾ ਫੱਤੂਢੀਂਗਾ ਦੇ ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪਿੰਡ ਦੇ ਨੌਜਵਾਨਾ ਨੂੰ ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਅੱਜ ਝੋਨੇ ਦੇ ਖੇਤਾਂ ਵਿਚ ਦੱਬੀ ਹੋਈ ਅਮਨਦੀਪ ਸਿੰਘ ਦੀ ਲਾਸ਼ ਬਰਾਮਦ ਕਰਵਾਈ | ਜਿਸ ਉਪਰੰਤ ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ | ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |2
- ਭਾਜਪਾ ਆਗੂ ਸੌਰਵ ਖੁੱਲਰ ਨੇ ਪਿੰਡ ਰਾਮਗੜ੍ਹ ਵਿੱਚ ਮਨਾਇਆ ਰੱਖੜੀ ਦਾ ਤਿਉਹਾਰ1
- शुभ शनिवार 🙏आपका दिन शुभ और मंगलमय हो, राम जी अपनी कृपा सदैव आप सब पर बनाए रखें🙏🌹🙏1
- crazy Kiya re song video modelling agar aapko meri video acchi lagti hai to Instagram Facebook YouTube like follow karna mat bhulna crazy Kiya re song video modelling agar aapko meri video acchi lagti hai to Instagram Facebook YouTube like follow karna mat bhulna1
- ਸਿਹਤ ਵਿਭਾਗ ਨੇ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਦੁਕਾਨਾਂ ਤੇ ਕੀਤੀ ਚੈਕਿੰਗ ਮਠਿਆਏ ਵਾਲੀਆਂ ਦੁਕਾਨਾਂ ਦੀ ਕੀਤੀ ਬਰੀਕੀ ਦੇ ਨਾਲ ਚੈਕਿੰਗ1
- ਡੀਸੀ ਦਫਤਰ ਦੇ ਬਾਹਰ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਮੰਗ ਪੱਤਰ ਵੀ ਹੁਣ ਦੇਖਣਾ ਇਹ ਹੋਵੇਗਾ ਕਿ ਕਿੰਨੀ ਜਲਦੀ ਇਹਨਾਂ ਦੀਆਂ ਸਰਕਾਰਾਂ ਮੰਗਾਂ ਮੰਨਦੀ ਹੈ1
- ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਆਸਾਨੀ ਨਾਲ ਫਰਾਰ ਹੋਣ ਵਿਚ ਕਾਮਯਾਬ ਹੋ ਗਏ। TARN TARAN ਘਰ 'ਚ ਇਕੱਲੀ ਔਰਤ ਦਾ ਕਰੰਟ ਲਗਾ ਕੇ ਕਤਲ ਪਿੰਡ ਮਲੀਆ ਖੁਰਦ ਵਿਖੇ ਘਰ ਵਿਚ ਮੌਜੂਦ ਇਕੱਲੀ ਔਰਤ ਦਾ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਅੰਦਰ ਦਾਖਲ ਹੋ ਕੇ ਕਰੰਟ ਲਗਾਉਂਦੇ ਹੋਏ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਦੋਵੇਂ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਆਸਾਨੀ ਨਾਲ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਮਾਮਲੇ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਜਿੱਥੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ, ਉਥੇ ਹੀ ਮੁਲਜ਼ਮਾਂ ਦੀ ਭਾਲ ਸਬੰਧੀ ਵੱਖ-ਵੱਖ ਟੀਮਾਂ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਵਾਰਦਾਤ ਤੋਂ ਬਾਅਦ ਪਿੰਡ ਵਿਚ ਲੋਕਾਂ ਅੰਦਰ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੁਲਦੀਪ ਕੌਰ (38) ਪਤਨੀ ਲਖਵਿੰਦਰ ਸਿੰਘ ਵਾਸੀ ਮਲੀਆ ਖ਼ੁਰਦ ਜਦੋਂ ਬੀਤੇ ਕੱਲ੍ਹ ਆਪਣੇ ਘਰ ਵਿਚ ਦੁਪਹਿਰ ਸਮੇਂ ਇਕੱਲੀ ਮੌਜੂਦ ਸੀ ਤਾਂ ਇਸ ਦੌਰਾਨ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਕੇ ਉਸਨੂੰ ਕਰੰਟ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਔਰਤ ਦੀ ਘਰ ਵਿਚ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਲਦੀਪ ਕੌਰ ਜੋ ਘਰੇਲੂ ਔਰਤ ਸੀ ਅਤੇ ਕਮੇਟੀਆਂ ਪਾਇਆ ਕਰਦੀ ਸੀ ਦਾ ਘਰ ਵਿਚ ਦਾਖਲ ਹੋਣ ਵਾਲੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਤਸੀਹੇ ਦੇ ਕੇ ਕਤਲ ਕਿਉਂ ਕੀਤਾ ਗਿਆ, ਇਸ ਨੂੰ ਲੈ ਕੇ ਜਿੱਥੇ ਪੁਲਸ ਵੱਖ-ਵੱਖਾਂ ਤੋਂ ਜਾਂਚ ਕਰ ਰਹੀ ਹੈ, ਉਥੇ ਹੀ ਲੋਕਾਂ ਵਿਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਘਰ ਵਿਚ ਦਾਖਲ ਹੋਣ ਵਾਲੇ ਅਣਪਛਾਤੇ ਵਿਅਕਤੀ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਚੁੱਕੇ ਹਨ। ਇਹ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਕੁਲਦੀਪ ਕੌਰ ਦਾ 17 ਸਾਲਾ ਬੇਟਾ ਸਕੂਲ ਗਿਆ ਹੋਇਆ ਸੀ ਜਦਕਿ ਪਤੀ ਲਖਵਿੰਦਰ ਸਿੰਘ ਜੋ ਸਾਬਕਾ ਫੌਜੀ ਹੈ ਅਤੇ ਇਸ ਸਮੇਂ ਐੱਫ.ਸੀ.ਆਈ ਦੇ ਗੁਦਾਮ ਜੰਡਿਆਲਾ ਗੁਰੂ ਵਿਖੇ ਨੌਕਰੀ ਕਰਦਾ ਹੈ। ਪਤੀ ਲਖਵਿੰਦਰ ਸਿੰਘ ਅਤੇ ਬੇਟਾ ਜਦੋਂ ਸ਼ਾਮ ਸਮੇਂ ਘਰ ਅੰਦਰ ਪੁੱਜੇ ਤਾਂ ਕੁਲਦੀਪ ਕੌਰ ਦੀ ਮ੍ਰਿਤਕ ਦੇਹ ਨੂੰ ਵੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਖਬਰ ਦੀ ਸੂਚਨਾ ਤੁਰੰਤ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ਤੇ ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਤੋਂ ਇਲਾਵਾ ਡੀ.ਐੱਸ.ਪੀ ਸਿਟੀ ਸੁਖਬੀਰ ਸਿੰਘ ਸਣੇ ਹੋਰ ਪੁਲਸ ਕਰਮਚਾਰੀ ਮੌਕੇ ’ਤੇ ਪੁੱਜੇ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਕੁਲਦੀਪ ਕੌਰ ਦੇ ਸਰੀਰ ਉਪਰ ਕਰੰਟ ਲਗਾਏ ਜਾਣ ਦੇ ਨਿਸ਼ਾਨ ਪਾਏ ਗਏ ਹਨ, ਜਿਸ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਸਿਵਲ ਹਸਪਤਾਲ ਤਰਨਤਾਰਨ ਤੋਂ ਸ਼ੁਕਰਵਾਰ ਕਰਵਾਇਆ ਜਾ ਰਿਹਾ ਹੈ ਜਦਕਿ ਇਸ ਸਬੰਧ ਵਿਚ ਪਤੀ ਲਖਵਿੰਦਰ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਕਤਲ ਕੇਸ ਨੂੰ ਸੁਲਝਾਉਣ ਲਈ ਸੀ.ਆਈ.ਏ ਸਟਾਫ ਤੋਂ ਇਲਾਵਾ ਵੱਖ-ਵੱਖ ਟੀਮਾਂ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੇ ਚੱਲਦਿਆਂ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।1